Saturday, August 15
Shadow

Author: admin

9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ

9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ

Punjab
ਫਾਜ਼ਿਲਕਾ 4 ਜੁਲਾਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ 9 ਜੁਲਾਈ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਹਨਾਂ ਆਖਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ।  ਇਹ ਕੈਂਪ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਤੇਜ਼ੀ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਵਿੱਚ ਹੈਲਪ ਡੈਸਕ ਸਥਾਪਿਤ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਐਸਡੀਐਮ ਅਬੋਹਰ ਸ੍ਰੀ ਪੰਕਜ ਬੰਸਲ ਵੀ...
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 4 ਜੁਲਾਈ ''ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।'' ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਔਰਤਾਂ ਦੇ ਸ਼ਸਕਤੀਕਰਨ, ਸੁਰੱਖਿਆ, ਭਲਾਈ ਅਤੇ ਔਰਤਾਂ ਦੇ ਸਿਹਤ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕ ਨਵੀਂ ਸ਼ਾਖਾ ਦੀ ਸਥਾਪਨਾ ਕੀਤੀ ਗਈ ਹੈ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਹੱਬ ਬਣਾਉਣ ਦਾ ਉਦੇਸ਼ "ਪੇਂਡੂ ਔਰਤਾਂ ਨੂੰ ਹੁਨਰ ਵਿਕਾਸ, ਰੁਜ਼ਗਾਰ, ਡਿਜੀਟਲ ਸਾਖਰਤਾ, ਆਰਥਿਕ ਸ਼ਕਤੀਕਰਨ ਸਿਹਤ ਅਤੇ ਪੋਸ਼ਣ ਦੇ ਮੌਕੇ ਪ੍ਰਦਾਨ ਕਰਨੇ ਅਤੇ ਔਰਤਾਂ ਨਾਲ ਸਬੰਧਤ ਸਕੀਮਾਂ ਦਾ ਵੱਧ ਤੋਂ ਵੱਧ ਪ...
ਡਾਕਟਰ ਕਵਿਤਾ ਸਿੰਘ ਵਲੋ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ, ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾ ਦਾ ਲਿਆ ਜਾਇਜਾ

ਡਾਕਟਰ ਕਵਿਤਾ ਸਿੰਘ ਵਲੋ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ, ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾ ਦਾ ਲਿਆ ਜਾਇਜਾ

Punjab
ਫਾਜ਼ਿਲਕਾ, 4 ਜੁਲਾਈ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ ਜਿਸ ਵਿਚ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾ ਦਿੱਤੀਆਂ ਗਈਆਂ। ਸੇਵਾਵਾ ਦਾ ਨਿਰੀਖਣ ਕਰਨ ਲਈ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵਲੋ ਡੱਬਵਾਲਾ ਅਧੀਨ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ ਕੀਤਾ ਗਿਆ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੋਰਾਨ ਉਹਨਾਂ ਨੇ ਦੱਸਿਆ ਕਿ ਏ ਐਨ ਐਮ ਆਪਣੇ ਖੇਤਰ ਦੀ 100 ਪ੍ਰਤੀਸ਼ਤ ਰਜਿਸਟ੍ਰੇਸ਼ਨ ਯਕੀਨੀ ਬਣਾਏ। ਮਹਿਲਾ ਦੇ ਨਿਰਧਾਰਿਤ ਏ ਐਨ ਸੀ ਚੈੱਕ ਅੱਪ ਸਮੇਂ ਸਿਰ ਕੀਤੇ ਜਾਣ ਅਤੇ ਇਹਨਾਂ ਦਾ ਰਿਕਾਰਡ ਰੱਖਿਆ ਜਾਵੇ। ਇਸ ਦੇ ਨਾਲ-ਨਾਲ ਹਾਈ ਰਿਸਕ ਗਰਭਵਤੀ ਵਲ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ ਸਮੇਂ *ਤੇ ਹਾਈ ਰਿਸਕ ਕੇਸ ਦਾ ਰਿਵਿਊ ਕੀਤਾ ਜਾਵੇ। ਇਸ ਦੇ ਨਾਲ-ਨਾਲ ਹਾਈ ਬੀ ਪੀ ਮਹਿਲਾ ਦੀ ਮਾਹਿਰ ਡਾਕਟਰ ਕੋਲੋ ਰੈਗੂਲਰ ਜਾਂਚ ਕਰਵਾਈ ਜਾਵੇ, ਮਾਤਾ ਦੀ ਮ੍ਰਿਤੂ ਦਰ ਨੂੰ ਰੋਕਣ ਲਈ ਅਨੀਮੀਆ, ਬੀ ਪੀ  ਨੂੰ ਟ੍ਰੈਕ ਕੀਤਾ ਜਾਵੇ ਅਤੇ ਉਹਨਾਂ ਦੇ ਥਾਈਰਾਈਡ ਅਤੇ ਬਾਕੀ ਹੋਰ ਟੈਸਟ ਜਰੂਰ ਕਰਵਾਏ ਜਾਣ। ਇਸ ਦੇ ਨਾਲ-ਨਾਲ...
ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

Punjab
ਫ਼ਿਰੋਜ਼ਪੁਰ, 4 ਜੁਲਾਈ 2024.             ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।             ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 70056 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 22456 ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 2116, ਪ੍ਰਸੋਨਲ ਦੀਆਂ 9045, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 438 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 3428 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜ...
ਭਾਰਤੀ ਰੈਡ ਕਰਾਸ ਸੁਸਾਇਟੀ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਸ ਜਸਪ੍ਰੀਤ ਸਿੰਘ

ਭਾਰਤੀ ਰੈਡ ਕਰਾਸ ਸੁਸਾਇਟੀ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਸ ਜਸਪ੍ਰੀਤ ਸਿੰਘ

Punjab
ਬਠਿੰਡਾ, 4 ਜੁਲਾਈ : ਭਾਰਤੀ ਰੈਡ ਕਰਾਸ ਸੁਸਾਇਟੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ, ਜ਼ਰੂਰੀ ਤੇ ਹੋਰ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ। ਇਸ ਤਹਿਤ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਕੀਤੀ। ਜਿਸ ਦੌਰਾਨ ਪਿੰਡ ਨਰੂਆਣਾ ਵਿਖੇ ਦਾਨ ਵਿਚ ਮਿਲੀ ਨਹਿਰੀ ਜ਼ਮੀਨ ਅਤੇ ਐਮ.ਜੀ.ਡੀ. ਸਕੂਲ ਦੇ ਫਰੰਟ ਤੇ ਸੀ.ਐਨ.ਜੀ. ਪੰਪ ਅਤੇ ਵਾਈਟ ਹਾਊਸ ਦੇ ਵਿਚਕਾਰ ਪਈ ਜ਼ਮੀਨ ਨੂੰ ਠੇਕੇ ਤੇ ਦੇਣ ਬਾਰੇ। ਮੈਡੀਕਲ ਸਟੋਰ ਅਤੇ ਜਨ ਔਸ਼ਧੀ ਸਟੋਰਾਂ ਤੇ ਸੇਲ ਘੱਟ ਜਾਣ ਕਾਰਨ ਇੰਨ੍ਹਾਂ ਨੂੰ ਚਾਲੂ ਰੱਖਣ ਸਬੰਧੀ ਢੁੱਕਵੇਂ ਪ੍ਰਬੰਧ, ਟੀ.ਬੀ. ਦੇ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿਟਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕੈਟਲ ਪੌਂਡ ਹਰਰਾਏਪੁਰ ਵਿਖੇ ਗਊਆਂ ਨੂੰ ਹਰਾ-ਚਾਰਾ ਮੁਹੱਈਆ ਕਰਵਾਉਣ ਬਾਰੇ ਵਿਚਾਰ-ਵਟਾਦ...
ਜ਼ਿਲ੍ਹਾ ਮੋਗਾ ਵਿੱਚ ਬੂਟੇ ਲਾਉਣ ਅਤੇ ਸੰਭਾਲਣ ਦੀ ਇਕ ਸਾਲ ਦੀ ਯੋਜਨਾ ਤਿਆਰ

ਜ਼ਿਲ੍ਹਾ ਮੋਗਾ ਵਿੱਚ ਬੂਟੇ ਲਾਉਣ ਅਤੇ ਸੰਭਾਲਣ ਦੀ ਇਕ ਸਾਲ ਦੀ ਯੋਜਨਾ ਤਿਆਰ

Punjab
ਮੋਗਾ, 4 ਜੁਲਾਈ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਤੋਂ ਵਧੇਰੇ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਇਕ ਸਾਲ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਿਆ ਗਿਆ ਹੈ ਕਿ ਨਿਰਧਾਰਤ ਟੀਚੇ ਮੁਤਾਬਿਕ ਬੂਟੇ ਸਹੀ ਤਰੀਕੇ ਨਾਲ ਲੱਗਦੇ ਹੀ ਨਹੀਂ। ਇਸ ਲਈ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਖੇਤਰਾਂ ਵਿੱਚ ਟੋਏ ਪੁੱਟਣ ਦਾ ਕੰਮ ਨਰੇਗਾ ਵਰਕਰ ਕਰਨਗੇ। ਇਹੀ ਵਰਕਰ ਇਕ ਸਾਲ ਇਹਨਾਂ ਬੂਟਿਆਂ ਨੂੰ ਪਾਣੀ ਪਾਉਣਾ ਵੀ ਯਕੀਨੀ ਬਣਾਉਣਗੇ। ਇਸ ਲਈ ਹਰੇਕ ਵਿਭਾਗ ਮੁਖੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤੁਰੰਤ ਨਰੇਗਾ ਵਰਕਰਾਂ ਦੀ ਲੋੜ ਅਨੁਸਾਰ ਮੰਗ ਕਰ ਲੈਣ। ਸ਼ਹਿਰੀ ਖੇਤਰਾਂ ਵਿੱਚ ਬੂਟੇ ਲਾਉਣ ਅਤੇ ਪਾਣੀ ਪਾਉਣ ਦਾ ਕੰਮ ਨਗਰ ...
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

Punjab
ਚੰਡੀਗੜ੍ਹ, 4 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ। ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾ...
ਸੰਪੂਰਨਤਾ ਅਭਿਆਨ ਹੇਠ ਲਗਾਇਆ ਮੈਡੀਕਲ ਜਾਂਚ ਕੈਂਪ

ਸੰਪੂਰਨਤਾ ਅਭਿਆਨ ਹੇਠ ਲਗਾਇਆ ਮੈਡੀਕਲ ਜਾਂਚ ਕੈਂਪ

Punjab
ਫ਼ਿਰੋਜ਼ਪੁਰ, 04 ਜੁਲਾਈ(                ) ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ ਤੋਂ ਸ਼ੁਰੂਆਤ ਸਕੂਲ ਆਫ ਐਮੀਨੈੰਸ (ਲੜਕੀਆਂ) ਫਿਰੋਜ਼ਪੁਰ ਸ਼ਹਿਰ ਵਿਖੇ ਕੀਤੀ ਗਈ। ਇੱਸ ਮੌਕੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਮੈਡੀਕਲ ਜਾਂਚ ਕੈਂਪ ਵਿੱਚ ਨਵਜੰਮੇ ਬੱਚਿਆਂ ਦਾ ਟੀਕਾਕਰਨ, ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਖ਼ੂਨ ਅਤੇ ਬਲੱਡ ਪ੍ਰੈਸਰ ਆਦਿ ਦੀ ਜਾਂਚ ਕਰਨ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।         ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਸੰਪੂਰਨਤਾ ਅਭਿਆਨ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਇਸ ਦਾ ਉਦਘਾਟਨੀ ਪ੍ਰੋਗਰਾਮ ਅੱਜ ਕੀਤਾ ਗਿਆ ਹੈ। ਜਦਕਿ ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ 5 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੱਖੂ ਵਿਖੇ ਆਯੋਜਿਤ ਕੀਤਾ ਜਾਵੇਗਾ। ਅੱਜ ਸਿਹਤ ਵਿਭਾਗ ਵੱਲੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਫ਼ਤ ਹੈਲਥ ਕੈਂਪ ਲਗਾਇਆ ਗਿਆ ਅਤੇ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਪੈਂਫ਼ਲਿਟ ਵੰਡੇ ਗਏ। ਇਸ ਤੋਂ...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

Punjab
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ ਡੀ.ਐਸ.ਆਰ. ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪ...
ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖੋ: ਡਾ: ਗਾਂਧੀ

ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖੋ: ਡਾ: ਗਾਂਧੀ

Punjab
ਫਾਜ਼ਿਲਕਾ, 4 ਜੁਲਾਈ ਦਿਹਾਤੀ ਖੇਤਰ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਨੇ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਮਮਤਾ ਦਿਵਸ ਦਾ ਵੀ ਜਾਇਜ਼ਾ ਲਿਆ। ਐਸਐਮਓ ਡਾ: ਗਾਂਧੀ ਨੇ ਸੀਐਚਸੀ ਖੂਈਖੇੜਾ ਵਿੱਚ ਚੱਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਹਾਜ਼ਰ ਸਟਾਫ਼ ਨੂੰ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਖੂਈਖੇੜਾ ਅਧੀਨ ਪੈਂਦੇ ਸਬ ਸੈਂਟਰ ਦੀਵਾਨ ਖੇੜਾ ਵਿਖੇ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਕਰਮਚਾਰੀਆਂ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਮਤਾ ਦਿਵਸ ਵਾਲੇ ਦਿਨ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਬਾਰੇ ਲਾਭਪਾਤਰੀਆਂ ਨੂੰ ਸਮੇਂ-ਸਮੇਂ 'ਤੇ ਜਾਣੂ ਕਰਵਾਉਣ। ਇਸ ਤੋਂ ਇਲਾਵਾ, ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰਿਕਾਰਡ ਪਹਿਲਾਂ ਤੋਂ ਤਿਆਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸਮੇਂ-ਸਮੇ...