Saturday, August 15
Shadow

Author: admin

ਪਿੰਡ ਕੰਮੇਆਣਾ ਵਿਖੇ 5 ਜੁਲਾਈ ਨੂੰ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

ਪਿੰਡ ਕੰਮੇਆਣਾ ਵਿਖੇ 5 ਜੁਲਾਈ ਨੂੰ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

Punjab
ਫਰੀਦਕੋਟ 4 ਜੁਲਾਈ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹੇ ਵਿੱਚ ਆਮ ਜਨਤਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਵਿਧਾ ਕੈਂਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹੇ ਵਿੱਚ ਪੰਜਵਾਂ ਸੁਵਿਧਾ ਕੈਂਪ ਮਿਤੀ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸ਼ੈਦੂ ਸ਼ਾਹ ਜੀ ਦੀ ਜਗ੍ਹਾ ਪਿੰਡ ਕੰਮੇਆਣਾ ਵਿਖੇ ਲਗਾਇਆ ਜਾ ਰਿਹਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।   ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਕੰਮੇਆਣਾ, ਕੋਠੇ ਰੱਤੀ ਰੋੜੀ, ਸੰਗੋ ਰੁਮਾਣਾ, ਡੱਗੋ ਰੁਮਾਣਾ, ਹਰੀਏਵਾਲਾ ਅਤੇ ਦਾਨਾ ਰੁਮਾਣਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂ...
ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

Punjab
ਫਰੀਦਕੋਟ 4 ਜੁਲਾਈ ()  ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਆਖਿਰੀ ਮਿਤੀ 30 ਜੂਨ ਰੱਖੀ ਗਈ ਸੀ ਹੁਣ ਆਖਿਰੀ ਮਿਤੀ ਵਿੱਚ ਵਾਧਾ ਕਰਦਿਆਂ 10 ਜੁਲਾਈ ਕੀਤੀ ਗਈ  ਹੈ।           ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਤੇ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।  ਪੂਰੇ ਕੋਰਸ ਦੀ ਦਾਖਲਾ ਫੀਸ 500 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਰਦੂ ਸਿਖਲਾਈ ਕੋਰਸ 6 ਮਹੀਨੇ ਦਾ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਕਲਾਸ ਦਫਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਸਰਕਾਰੀ ਕੰਨਿਆ ਸੀਨੀ. ਸੈਕੰ ਸਕੂਲ ਫ਼ਰੀਦਕੋਟ ਵਿਖੇ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਚਾਹਵਾਨ ਉ...
ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ

ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ

Punjab
ਫਾਜ਼ਿਲਕਾ 4 ਜੁਲਾਈ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਨਾਂ ਨੇ ਆਖਿਆ ਕਿ ਇਸ ਕੈਂਪ ਵਿੱਚ ਖਿਓ ਵਾਲੀ ਤੋਂ ਇਲਾਵਾ ਇਸ ਦੇ ਨੇੜੇ ਦੇ ਪਿੰਡ ਸ਼ਤੀਰਵਾਲੀ, ਲੱਖੇਵਾਲੀ ਢਾਬ, ਟਿਲਾਂ ਵਾਲੀ, ਜੰਡ ਵਾਲਾ ਮੀਰਾ ਸਾਂਗਲਾ, ਬਾਰੇਕਾਂ, ਰੂਪਨਗਰ ਆਦਿ ਪਿੰਡਾਂ ਦੇ ਲੋਕ ਵੀ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਕੈਂਪ ਵਿੱਚ ਮੈਡੀਸਨ ਮਾਹਿਰ ਤੋਂ ਇਲਾਵਾ ਹੱਡੀਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਅੱਖਾਂ ਦੇ ਮਾਹਿਰ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਾਜ਼ਰ ਰਹਿਣਗੇ ਅਤੇ ਚੈਕਅੱਪ ਕਰਣਗੇ। ਕੈਂਪ ਵਿੱਚ ਮੁਫਤ ਈਸੀਜੀ, ਸ਼ੂਗਰ, ਬੀਪੀ ਟੈਸਟ ਵੀ ਹੋਣਗੇ ਅਤੇ ਦਵਾਈਆਂ ਵੀ ਮੁਫਤ ਮਿਲਣਗੀਆਂ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਸਬੰਧੀ ਤਿਆਰੀਆਂ ਲਈ ਹੋਈ ਬੈਠਕ ਵਿੱਚ ਵਧ...
4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 03 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰ...
ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ

ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 3 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓ.ਟੀ.ਐਸ.-3) ਪਿਛਲੀਆਂ ਸਕੀਮਾਂ ਨੂੰ ਪਛਾੜਦਿਆਂ ਦੇਸ਼ ਦੇ ਸਭ ਤੋਂ ਸਫਲ ਵਿੱਤੀ ਪ੍ਰਬੰਧਨ ਵਿੱਚੋਂ ਇੱਕ ਸਾਬਿਤ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ.-3 ਦੌਰਾਨ ਕਰ ਮਾਲੀਏ ਵਿੱਚ 137.66 ਕਰੋੜ ਰੁਪਏ ਇਕੱਤਰ ਹੋਏ ਹਨ ਜੋ ਪਿਛਲੀਆਂ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਤੋਂ ਇਕੱਤਰ ਹੋਏ ਕੁੱਲ 13.15 ਕਰੋੜ ਦੇ ਮੁਕਾਬਲੇ ਕਿਤੇ ਜਿਆਦਾ ਹੈ। ਵਿਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਇਸ ਯੋਜਨਾ ਦੀ ਪ੍ਰਭਾਵਸ਼ੀਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਰਪਾਲਣਾ ਵਾਲੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਓ.ਟੀ.ਐੱਸ.-3 ਲਈ ਬਿਨੈ ਕਰਨ ਸਮੇਂ ਵਧੀਕ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਨੇ ਡੀਲਰ...
ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

Punjab
ਚੰਡੀਗੜ੍ਹ/ਪਠਾਨਕੋਟ, 3 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ 'ਤੇ ਕੇਂਦਰਿਤ ਸੀ। ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਪੁਲਿਸ, ਜੰਮੂ-ਕਸ਼ਮੀਰ ਪ...
ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ

Punjab
ਅੰਮ੍ਰਿਤਸਰ 3 ਜੁਲਾਈ 2024-- ਕੈਬਨਿਟ ਮੰਤਰੀ  ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ  ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ  ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ । ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਡਰੇਨ ਦੀ ਸਫਾਈ ਦਾ ਕੰਮ 15 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਾਫੀ ਸਫਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਉੱਥੇ ਸੈਰ ਕਰਨ ਅਤੇ ਕਸਰਤ ਕਰਨ ਲਈ ਲੰਮੇ ਸਾਈਕਲ ਟਰੈਕ ਮਿਲਣਗੇ।   ਸਰਦਾਰ ਧਾਲੀਵਾਲ ਨੇ  ਬੜੇ ਦੁੱਖ ਅਤੇ...
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ

Punjab
ਅਜਨਾਲਾ, 3 ਜੁਲਾਈ -- ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ ਬਣਾਈਆਂ ਵਿਸੇਸ ਕਮੇਟੀਆਂ ਨਾਲ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀੱਆਂ ਨਾਲ ਸਾਂਝੀ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।  ਸਰਹੱਦ ਦੇ ਪਿੰਡ ਸੈਦੋਗਾਜੀ ਅਤੇ ਮਾਜੀ ਮਿਓ ਵਿਖੇ ਕੀਤੀਆਂ ਮੀਟਿੰਗਾਂ ਦੌਰਾਨ ਸ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਦੀ ਲੋੜ ਹੈ ਜਿਸ ਵਿੱਚ ਹਰ ਵਰਗ ਦਾ ਸ਼ਾਮਿਲ ਹੋਣਾ ਜਰੂਰੀ ਹੈ ਤਾਂ ਹੀ ਇਸ ਸਮਾਜਿਕ ਬੁਰਾਈ ਖਾਤਮਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੇਵਲ ਨਸ਼ਾ ਸਮਗਲਰ ਫੜਨ ਨਾਲ ਇਹ ਮਸਲਾ ਹੱਲ ਨਹੀਂ ਹੋ ਸਕਦਾ, ਇਸ ਲਈ ਨਸ਼ੇ ਦੀ ਮੰਗ ਖਤਮ ਕ...
ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਅਬੋਹਰ ਵਿਖੇ ਸ਼ੁਰੂਆਤ

ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਅਬੋਹਰ ਵਿਖੇ ਸ਼ੁਰੂਆਤ

Punjab
ਅਬੋਹਰ 3 ਜੁਲਾਈ ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਅਬੋਹਰ ਵੱਲੋਂ ਓ ਆਰ ਐਸ ਜਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸੁਰੂਆਤ ਕੀਤੀ ਗਈ। ਇਸ ਸਮੇਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਡਾ.ਨਿਰਜਾ ਗੁਪਤਾ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ।ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ ਕਰੀਬ 17768 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ਚ ਓ ਆਰ ਐਸ ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਦਸਤ ਹੋਣ ਦੀ ਹਾਲਤ ਵਿਚ ਓ ਆਰ ਐਸ ਅਤੇ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ। ਸੀਨੀਅਰ ਮੈਡੀਕਲ ਅਫਸਰ  ਡਾਕਟਰ ਨੀਰਜਾ ਗੁਪਤਾ  ਨੇ ਦੱ...
ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ

ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ

Punjab
ਫਾਜਿਲਕਾ 3 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵੀ ਪੰਜਾਬ ਸਰਕਾਰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਤਰੱਕੀ ਲਈ ਵਿਸੇਸ਼ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਸਰਹੱਦੀ ਪਿੰਡਾਂ ਨੂੰ ਬਿਤਹਰ ਸੜਕੀ ਸੰਪਰਕ ਸਹੁਲਤ ਮੁਹਈਆ ਕਰਵਾਉਣ ਲਈ ਪਿੰਡ ਤੇਜਾ ਰੁਹੇਲਾ ਵਿਖੇ ਸਤਲੁਜ ਦੀ ਕ੍ਰੀਕ ਤੇ ਸਰਕਾਰ ਵੱਲੋਂ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਇਸ ਪੁਲ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਫ਼ਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਇਸ ਮੌਕੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਲਗਭਗ 15 ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਹੁਲਤ ਹੋਵੇਗੀ ਅਤੇ ਉਨ੍ਹਾਂ ਪਿੰਡਾਂ ਦੀ ਫਾਜ਼ਿਲਕਾ ਸ਼ਹਿਰ ਤੱਕ ਦੀ ਦੂਰੀ ਘਟ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਕੰਮਾਂ ਲਈ ਲੋਕਾਂ ਨੂੰ ਸ਼ਹਿਰ ਆਉਣ ਵਿਚ ਸੌਖ ਹੋਵੇਗੀ ਉਥੇ ਹੀ ਹਰ ਰੋਜ ਪੜਾਈ ਲਈ ਸ਼ਹਿਰ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਇਸਦ...