ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ: ਹਲਕਾ ਵਿਧਾਇਕ ਕੁਲਵੰਤ ਸਿੰਘ
ਐਸ.ਏ.ਐਸ.ਨਗਰ 03 ਜੁਲਾਈ:
ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੋਹਾਲੀ ਦੇ ਸੈਕਟਰ 82 ਚ ਬੂਟੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਐਸ.ਏ.ਐਸ. ਨਗਰ, ਕੁਲਵੰਤ ਸਿੰਘ ਵੱਲੋਂ ਪ੍ਰੋਜੈਕਟ ਦੇ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਦੇ ਨਾਲ ਮਿਲ ਕੇ ਬੂਟੇ ਲਗਾਏ ਜਾਣ ਦੀ ਮੁਹਿੰਮ ਨੂੰ ਅਗਾਂਹ ਤੋਰਿਆ ਗਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ 1 ਜੁਲਾਈ ਤੋਂ 5 ਜੁਲਾਈ ਤੱਕ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖੇ ਜਾਣ ਦੇ ਲਈ ਇਸ ਤਰ੍ਹਾਂ ਦੀ ਮੁੰਹਿਮ ਸ਼ੁਰੂ ਕੀਤੇ ਜਾਣਾ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਾਨੂੰ ਸਭਨਾਂ ਨੂੰ...








