Shadow

Author: admin

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

Punjab
ਲੁਧਿਆਣਾ, 3 ਜੁਲਾਈ (000) - ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ ਸਕੂਲ, ਪੀਰਖਾਨਾ ਰੋਡ, ਖੰਨਾ ਵਿਖੇ 'ਦੁਖਦੀ ਰਗ ਪੰਜਾਬੀ ਦੀ' ਨਾਟਕ ਦਾ ਆਯੋਜਨ ਕੀਤਾ ਗਿਆ। ਨਾਟਕ ਅਕਸ ਰੰਗ ਮੰਚ ਸਮਰਾਲਾ ਵੱਲੋਂ ਪੇਸ਼ ਕੀਤਾ ਗਿਆ ਅਤੇ ਇਸ ਜ਼ਬਰਦਸਤ ਪੇਸ਼ਕਾਰੀ ਨੇ ਦਰਸ਼ਕਾਂ ਖਾਸ ਕਰਕੇ ਨੌਜਵਾਨਾਂ ਨੂੰ ਪ੍ਰਭਾਵਿਤ ਕੀਤਾ। ਸਮਾਗਮ ਦਾ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਕੀਤਾ। ਆਪਣੇ ਸੰਬੋਧਨ ਵਿੱਚ, ਐਸ.ਐਸ.ਪੀ. ਕੋਂਡਲ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਸਕਾਰਾਤਮਕ ਸਮਾਜਕ ਤਬਦੀਲੀਆਂ ਲਿਆਉਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ 'ਤੇ ਜੋਰ ਦਿੱਤਾ। ਉਨ੍ਹਾਂ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਤੋਂ ਪਾਸਾ ਵੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਲਈ ਅੰਦਰੂਨੀ ਪ੍ਰੇਰਣਾ ਅਤੇ ਪਰਿਵਾਰਕ ਸਹਾਇਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਸੂਚਿਤ ਕਰਨ ਅਤੇ ਨਸ਼ਿਆਂ ਦੇ ਕਾਰੋਬ...
ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

Punjab
ਰਾਮਪੁਰਾ ਫੂਲ (ਬਠਿੰਡਾ), 3 ਜੁਲਾਈ : ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਅੰਤਰ ਰਾਸਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਯੂਥ ਲਾਇਬਰੇਰੀ ਵਿੱਚ ਸੈਮੀਨਾਰ ਕਰਵਾਇਆ ਅਤੇ ਪਲਾਸਟਿਕ ਕਚਰਾ ਲਿਆਉ ਗੁੜ ਲੈ ਜਾਉ ਸਕੀਮ ਤਹਿਤ ਪਲਾਸਟਿਕ ਕਚਰੇ ਬਦਲੇ ਲੋਕਾਂ ਨੂੰ ਮੁਫਤ ਵਿੱਚ ਬਰਾਬਰ ਦਾ ਗੁੜ ਵੰਡਿਆ ਗਿਆ। ਸੈਮੀਨਾਰ ਮੌਕੇ ਐਸ.ਡੀ.ਐੱਮ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਕੀਤੀ । ਸੈਮੀਨਾਰ ਦੌਰਾਨ ਐਸ.ਡੀ.ਐੱਮ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਦਾ ਬਹੁਤ ਵਧੀਆ ਉਪਰਾਲਾ ਹੈ ਅਤੇ ਹੋਰਨਾ ਸਮਾਜ ਸੇਵੀ ਸੰਸਥਾਵਾ ਤੇ ਪੰਚਾਇਤਾਂ ਨੂੰ ਇਹੋ ਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਅਜਿਹਾ ਕਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਨਹੀਂ ਹੁੰਦਾ। ਇਸ ਦੌਰਾਨ ਸੰਸਥਾ ਦੇ ਸਲਾਹਕਾਰ ਭੁਪਿੰਦਰ ਸਿਘ ਜਟਾਣਾ ਨੇ ਕਿਹਾ ਕਿ ਪਲਾਸਟਿਕ ਮੁਕਤ ਦਿਵਸ ਤੇ ਸੰਸਥਾ ਤਰਫੋ ਪਲਾਸਟਿਕ ਕਚਰਾ ਬਦਲੇ ਪਿੰਡ ਵਾਸੀਆ ਨੂੰ ਮੁਫਤ ਵਿਚ 295 ਕਿਲੋ ਗੁੜ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਜ ਪਿਛਲੇ ਦੋ ਸਾਂਲ...
ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ/ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ/ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 3 ਜੁਲਾਈ ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਉਦੇਸ਼ ਸਦਕਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਆਪਣੀ ਸਮੱਸਿਆਵਾਂ ਲੈ ਕੇ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ *ਤੇ ਨਿਪਟਾਰਾ ਕਰੀਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਖੇ ਪਈਆਂ ਦਰਖਾਸਤਾਂ/ਸ਼ਿਕਾਇਤਾਂ ਦਾ ਯੋਗ ਵਿਧੀ ਰਾਹੀਂ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਖਾਸਤਾਂ/ਸ਼ਿਕਾਇਤਾਂ ਦਾ ਕਾਨੂੰਨ ਮੁਤਾਬਕ ਜੋ ਵੀ ਹਲ ਹੋ ਸਕਦਾ ਹੈ ਉਸਨੂੰ ਤੈਅ ਸਮੇਂ ਦੇ ਅੰਦਰ-ਅੰਦਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਦਫ਼ਤਰ ਦੇ ਫੀਲਡ ਅਫ਼ਸਰ ਕਮ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਪੀਸੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸਰਕਾਰ ਦੀ...
ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

Punjab
ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸ, ਏ.ਡੀ.ਜੀ.ਪੀ. ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈਪੀਐਸ, ਸੀਨਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਅਜੇ ਗਾਂਧੀ ਆਈਪੀਐਸ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਵਿਖੇ ਵੱਧ ਰਹੇ ਸਾਈਬਰ ਕਰਾਈਮ ਦੇ ਕੇਸਾਂ ਲਈ ਡਿਜੀਟਲ ਸੁਰੱਖਿਆ ਨੂੰ ਵਧਾਉਣ ਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਬਠਿੰਡਾ ਪੁਲਿਸ ਵੱਲੋਂ ਇੱਕ ਸਮਰਪਿਤ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਦੀ ਸਥਾਪਨਾ ਕੀਤੀ ਗਈ। ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਐਸ.ਐੱਸ.ਪੀ ਬਠਿੰਡਾ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਕਿ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਦੇ ਸਮੇਂ ਵਿੱਚ ਵੱਧ ਰਹੇ ਸਾਈਬਰ ਕਰਾਈਮ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਈਬਰ ਕਰਾਈਮ ਅਤੇ ਆਨਲਾਈਨ ਧੋਖਾਧੜੀ ਨੂੰ ਠੱਲ ਪਾਉਣ ਲਈ ਪੰਜਾਬ ਵਿੱਚ ਨਵੇਂ ਸਾਈਬਰ...
ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

Punjab
ਫਾਜਿਲਕਾ 3 ਜੁਲਾਈ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ  ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਸੁਖਦੇਵ ਸਿੰਘ ਤੇ ਸਾਰੇ ਪੰਚਾਇਤ ਮੈਂਬਰ ਸਾਹਿਬਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾ...
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ: ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਰੈਡ ਕਰਾਸ ਸ਼ਾਖਾ ਵਲੋਂ ‘ਨੋ ਪ੍ਰੋਫਿਟ ਨੋ ਲੋਸ’ ਆਧਾਰ ਤੇ ਚਲਾਈ ਜਾਵੇਗੀ। ਇਹ ਵੈਨ ਜਨ ਔਸ਼ਧੀ ਸਟੋਰ,ਸਿਵਲ ਹਸਪਤਾਲ, ਫੇਜ-6,ਮੋਹਾਲੀ ਦੇ ਨੇੜੇ ਖੜੀ ਰਹੇਗੀ। ਇਸ ਐਂਬੂਲੈਸ ਵੈਨ ਦੀ ਸਹੂਲਤ ਦਾ ਲਾਭ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਨ ਔਸ਼ਧੀ ਸਟੋਰ ਜਾਂ ਡੀ ਸੀ ਦਫ਼ਤਰ ਦੇ ਕੰਟਰੋਲ ਰੂਮ ਨੰਬਰ 0172-2219506 ਜਾਂ ਡਰਾਈਵਰ ਸ. ਗੁਰਮੀਤ ਸਿੰਘ ਦੇ ਮੋਬਾਇਲ ਨੰਬਰ: 84275-44403 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਸ੍ਰੀਮਤੀ ਆਸ਼ਿਕਾ ਜੈਨ,ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਜਿਵ...
ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

Punjab
ਬਨੂੜ/ ਐੱਸ.ਏ.ਐੱਸ. ਨਗਰ, 03 ਜੁਲਾਈ : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਲਾਂਡਰਾਂ-ਬਨੂੜ ਸੜਕ 'ਤੇ ਪਿੰਡ ਮੋਟੇਮਾਜਰਾ ਕੋਲ ਕੌਮੀ ਮਾਰਗ ਅਥਾਰਟੀ ਵੱਲੋਂ ਬਣਾਈ ਜਾ ਰਹੀ ਪੁਲੀ ਦੇ ਚੱਲ ਰਹੇ ਕੰਮ ਦੌਰਾਨ ਬਰਸਾਤੀ ਪਾਣੀ ਦੀ ਕ੍ਰਾਸਿੰਗ ਵਿੱਚ ਲੱਗਦੇ ਅੜਿੱਕੇ ਨਾਲ ਪੈਦਾ ਹੁੰਦੀ ਮੁਸ਼ਕਲ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕੌਮੀ ਮਾਰਗ ਅਥਾਰਟੀ ਤੇ ਡਰੇਨਜ਼ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਮੁਸ਼ਕਲ ਫੌਰੀ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਵੀ ਮੌਜੂਦ ਸਨ। ਇਸ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਨੇ ਇਸੇ ਸੜਕ 'ਤੇ ਪੈਂਦੀ ਬਨੂੜ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਵੀ ਲਿਆ ਤੇ ਇਹ ਕੰਮ ਫੌਰੀ ਕਰਵਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਡ੍ਰੇਨ ਦੀ ਪੁਲੀ ਨੇੜੇ ਦਾ ਏਰੀਆ ਜੋ ਕਿ ਬੂਟੀ ਨਾਲ ਭਰਿਆ ਹੋਇਆ ਹੈ, ਨੂੰ ਤੁਰੰਤ ਸਾਫ਼ ਕਰਕੇ ਪਾਣੀ ਦੇ ਲੰਘਣ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਇਸ ਕੰਮ ਨੂੰ ਦੋ ਦਿਨ ਵਿੱਚ ਮੁਕੰਮਲ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਬਨੂੜ- ਰਾਜਪੁਰਾ ਰੋਡ ...
2 ਕਰੋੜ ਰੁਪਏ ਫਿਰੋਤੀ ਮੰਗਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

2 ਕਰੋੜ ਰੁਪਏ ਫਿਰੋਤੀ ਮੰਗਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

Punjab
ਬਠਿੰਡਾ, 3 ਜੁਲਾਈ : ਮਾਨਯੋਗ ਸ੍ਰੀ ਗੌਰਵ ਯਾਦਵ ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐੱਸ. ਏ.ਡੀ.ਜੀ.ਪੀ. ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਇੱਕ ਅਣਪਛਾਤੇ ਨੰਬਰ +919531689047 ਤੇ ਕਾਲ ਆਈ। ਜਿੰਨਾ ਨੇ ਮੁਦਈ ਨੂੰ ਜਾਨੋ ਮਾਰਨ ਦੀਆ ਧਮਕੀਆ ਦੇ ਕਰ 2 ਕਰੋੜ ਰੁਪਏ ਫਿਰੋਤੀ ਦੀ ਮੰਗ ਕੀਤੀ ਸੀ। ਜਿਸ ਸਬੰਧੀ ਮੁਦਈ ਦੇ ਬਿਆਨ ਪਰ ਥਾਣਾ ਮੌੜ ਵਿਖੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ :74 ਮਿਤੀ 29.06.2024 ਅ/ਧ 386,506, IPC ਥਾਣਾ ਮੌੜ ਜਿਲ੍ਹਾ ਬਠਿੰਡਾ ਰਜਿਸਟਰ ਕੀਤਾ ਗਿਆ। ਸ੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐਸ.ਐੱਸ.ਪੀ.ਬਠਿੰਡਾ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਮੁਕਦਮਾ ਨੂੰ ਟਰੇਸ ਕਰਨ ਲਈ ਸ੍ਰੀ ਅਜੈ ਗਾਂਧੀ, ਆਈ.ਪੀ.ਐੱਸ. ਐਸ.ਪੀ ਇੰਨਵੈ. ਬਠਿੰਡਾ ਦੀ ਅਗਵਾਈ ਵਿੱਚ ਸ੍ਰੀ ਰਾਜੇਸ਼ ਸ਼ਰਮਾਂ ਡੀ.ਐੱਸ.ਪੀ ਇੰਨਵੇ. ਬਠਿੰਡਾ, ਸ੍ਰੀ ਰਾਹੁਲ ਭਾਰਦਵਾਜ ਡੀ.ਐੱਸ.ਪੀ ਮੋੜ...
ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

Punjab
ਮੋਗਾ 3 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ 'ਆਪ ਦੀ ਸਰਕਾਰ-ਆਪ ਦੇ ਦੁਆਰ' ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਪਿੰਡ ਚੜਿੱਕ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਚੜਿੱਕ, ਨਾਹਲ ਖੋਟੇ ਅਤੇ ਤਾਰੇਵਾਲਾ ਦੇ ਤਕਰੀਬਨ 150 ਲੋਕਾਂ ਨੇ ਸ਼ਮੂਲੀਅਤ ਕਰਕੇ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਮੌਕੇ ਉੱਪਰ ਹੀ ਲਾਹਾ ਲਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਨੇ ਹੋਰ ਵੀ ਵੱਖ-ਵੱਖ...
ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ  ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰ...