Shadow

Author: admin

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ

Punjab
ਅੰਮ੍ਰਿਤਸਰ 2 ਜੁਲਾਈ 2024-- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ  ਮੱਕੀ ਹੇਠ ਰਕਬਾ ਵਧਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਉਹਨ੍ਹਾਂ ਤੱਕ ਸਹੀ ਸਮੇਂ ਤੇ ਪੁੱਜਦਾ ਕਰਨ ਤਾਂ ਜੋ ਕਿਸਾਨ ਮੱਕੀ ਦੀ ਫਸਲ ਤੇ ਪੀ.ਏ.ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਬੀਜ, ਖਾਦ ਅਤੇ ਦਵਾਈਆਂ ਦੀ ਸਹੀ ਵਰਤੋਂ ਕਰਨ ਵਿੱਚ ਸਮਰੱਥ ਹੋਣ ਅਤੇ ਮੱਕੀ ਦੀ ਖੇਤੀ ਹੋਰ ਲਾਹੇਵੰਦ ਹੋ ਸਕੇ। ਉਹਨਾਂ ਨੇ ਬਲਾਕ ਅਟਾਰੀ ਦੇ ਪਿੰਡ ਰਣਗੜ੍ਹ ਵਿਖੇ ਮੱਕੀ ਦੀਆਂ ਪਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਮੁੱਖ ਖੇਤਬਾੜੀ ਅਫਸਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਕਿਸਾਨਾਂ ਨੂੰ ਮੱਕੀ ਦੇ ਬੀਜ ਤੇ 100 ਰੁਪਏ ਪ੍ਰਤੀ ਕਿੱਲੋ ਦੀ ਦਰ ਨਾਲ ਸਬਸਿਡੀ ਦਿੱਤੀ ਜਾਣੀ ਹੈ ਅਤੇ ਇੱਕ ਕਿਸਾਨ ਵੱਧ...
ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ – ਵਿਧਾਇਕ ਰਮਦਾਸ

ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ – ਵਿਧਾਇਕ ਰਮਦਾਸ

Punjab
ਅੰਮਿ੍ਰਤਸਰ, 2 ਜੁਲਾਈ 2024: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ ਵਿੱਚ 2 ਕੈਂਪ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹੀ ਹਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।           ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਅਟਾਰੀ ਵਿਖੇ ਲੱਗੇ ਸ਼ਿਕਾਇਤ ਨਿਵਾਰਨ ਮਿਲਣੀ ਕੈਂਪ ਦਾ ਨਿਰੀਖਣ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੌਕੇ ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾਣ। ਉਨਾਂ ਦੱਸਿਆ ਕਿ ਲੋਕ 1076 ਨੰਬਰ ਤੇ ਡਾਇਲ ਕਰ ਕੇ...
ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਚਾਰਜ਼

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਚਾਰਜ਼

Punjab
ਸ੍ਰੀ ਮੁਕਤਸਰ ਸਾਹਿਬ 2 ਜੁਲਾਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜਿ਼ਲ੍ਹਾ ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।  ਇਸ ਮੌਕੇ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜਿੰਮੇਦਾਰੀ ਅਤੇ ਪੂਰੀ ਇਮਾਨਦਾਰੀ ਤੇ ਲਗਨ ਨਾਲ ਡਿਉਟੀ ਨਿਭਾਉਣਗੇ। ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਜਸਵੰਤ ਸਿੰਘ  ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸਬੰਧੀ ਸੰਪੂਰਨ ਜਾਣਕਾਰੀ ਪ੍ਰ਼ਾਪਤ ਕਰਨ ਲਈ ਬਲਾਕ ਦਫ਼ਤਰਾਂ ਨਾਲ ਤਾਲਮੇਲ ...
ਪਹਿਲ ਪ੍ਰੋਜੈਕਟ ਤਹਿਤ ਸਵੈ ਸਹਾਇਤਾ ਸਮੂਹਾਂ ਨੇ ਤਿਆਰੀ ਕੀਤੀਆਂ 10000 ਵਿਦਿਆਰਥੀਆਂ ਲਈ ਸਕੂਲੀ ਵਰਦੀਆਂ

ਪਹਿਲ ਪ੍ਰੋਜੈਕਟ ਤਹਿਤ ਸਵੈ ਸਹਾਇਤਾ ਸਮੂਹਾਂ ਨੇ ਤਿਆਰੀ ਕੀਤੀਆਂ 10000 ਵਿਦਿਆਰਥੀਆਂ ਲਈ ਸਕੂਲੀ ਵਰਦੀਆਂ

Punjab
ਫਾਜ਼ਿਲਕਾ, 2 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜੀਵਿਕਾ ਮਿਸ਼ਨ ਪੰਜਾਬ ਤਹਿਤ ਸਵੈ ਸਹਾਇਤਾ ਸਮੂਹਾਂ ਦੇ ਰਾਹੀਂ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਉਣ ਦੇ ਉਪਰਾਲਿਆਂ ਦੀ ਲੜੀ ਵਿਚ ਪ੍ਰੋਜੈਕਟ ਪਹਿਲ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਵਿਚ ਔਰਤਾਂ ਦੇ ਸਮੂਹ ਨੇ 10 ਹਜਾਰ ਸਕੂਲੀ ਵਰਦੀਆਂ ਤਿਆਰ ਕਰਕੇ ਆਪਣੀ ਸਫਲਤਾ ਦੀ ਕਹਾਣੀ ਲਿਖੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਉਤਸਾਹਜਨਕ ਨਤੀਜੇ ਨਿਕਲੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ  ਇਸ ਪ੍ਰੋਜੈਕਟ ਲਈ 10000 ਸਕੂਲ ਵਰਦੀਆਂ ਦਾ ਆਰਡਰ ਸਵੈ ਸਹਾਇਤਾ ਸਮੂਹਾਂ ਨੂੰ ਦੁਆਇਆ ਗਿਆ ਸੀ। ਬਲਾਕ ਜਲਾਲਾਬਾਦ ਦੇ ਸੈਲਫ ਹੈਲਪ ਸਮੂਹਾਂ ਦੀਆਂ ਲਗਭਗ 60 ਔਰਤਾਂ ਵੱਲੋਂ ਜਨਵਰੀ ਮਹੀਨੇ ਤੋਂ ਇਸ ਪ੍ਰੋਜੈਕਟ ਵਿੱਚ ਵਰਦੀਆਂ ਦੀ ਸਿਲਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਇੱਥੇ ਦੱਸਣਯੋਗ ਹੈ ਕਿ ਆਜੀਵਿਕਾ ਮਿਸ਼ਨ ਪੰਜਾਬ ਵੱਲੋਂ ਹਮੇਸ਼ਾ ਔਰਤਾਂ ਨੂੰ ਰੁਜ਼ਗਾਰ ਦੇਣ ਲਈ ਯਤਨ ਕੀਤੇ ਜਾਂਦੇ ਹਨ।  ਪਹਿਲਾਂ ਸਰਕਾਰੀ ਸਕੂ...
ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ ‘ਤੇ ਚਲਾਨ ਕਰਨ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ ‘ਤੇ ਚਲਾਨ ਕਰਨ ਦੇ ਹੁਕਮ ਜਾਰੀ

Punjab
ਲੁਧਿਆਣਾ, 2 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਨਗਰ ਨਿਗਮ, ਸਿਹਤ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨੂੰ ਇੱਕ ਵੱਡੀ ਮੁਹਿੰਮ ਚਲਾਉਣ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੱਤਾ। ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੱਛਰਾਂ ਦੇ ਪੈਦਾ ਹੋਣ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਵੇਖਣ ਕਰਨ ਅਤੇ ਘਰਾਂ ਵਿੱਚ ਪਾਣੀ ਸਟੋਰ ਕਰਨ ਵਾਲੇ ਕੰਟੇਨਰਾਂ ਜਿਵੇਂ ਕਿ ਏਅਰ ਕੂਲਰ ਅਤੇ ਹੋਰ ਕੂੜਾ-ਕਰਕਟ ਆਦਿ ਵਿੱਚ ਮੱਛਰ ਦਾ ਲਾਰਵਾ ਪਾਏ ਜਾਣ ਦੀ ਸੂਰਤ ਵਿੱਚ ਜੁਰਮਾਨੇ ਲਾਉਣ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਗਿਆਸਪੁਰਾ ਅਤੇ ਸਾਹਨੇਵਾਲ ਨੇੜਲੇ ਇਲਾਕਿਆਂ ਵਿੱਚ ਪਾਣੀ ਦੇ ਸੈਂਪਲ ਲੈਣ ਲਈ ਵੀ ਕਿਹਾ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਏਅਰ ਕੂਲਰ, ਪੁਰਾਣੇ ਭਾਂਡਿਆਂ ਅਤੇ ਹੋਰ ਕੰਟੇਨਰਾਂ ਵਿੱਚ ਮੱਛਰਾਂ ਦੀ ਪੈਦਾ...
‘ਸਰਕਾਰ ਤੁਹਾਡੇ ਦੁਆਰ’ ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

‘ਸਰਕਾਰ ਤੁਹਾਡੇ ਦੁਆਰ’ ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

Punjab
ਲੁਧਿਆਣਾ, 2 ਜੁਲਾਈ (000) - ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਦੋਰਾਹਾ ਨੇੜਲੇ ਪਿੰਡ ਰਾਮਪੁਰ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਰਾਮਪੁਰ ਦੇ ਵਸਨੀਕ ਹਰਤੇਜ ਸਿੰਘ ਨੇ ਬਿਜਲੀ ਲੋਡ ਵਧਾਉਣ ਲਈ ਅਰਜ਼ੀ ਦਿੱਤੀ ਅਤੇ ਕੈਂਪ ਵਿੱਚ ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਵੱਲੋਂ ਤੁਰੰਤ ਪ੍ਰਵਾਨਗੀ ਲਈ ਧੰਨਵਾਦ ਪ੍ਰਗਟ ਕੀਤਾ। ਪਰਮਿੰਦਰ ਕੌਰ ਅਤੇ ਸਾਧੂ ਸਿੰਘ ਨੇ ਵੀ ਬੁਢਾਪਾ ਪੈਨਸ਼ਨਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ, ਸਥਾਨਕ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੋਣ ਕਾਰਨ ਉਨ੍ਹਾਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ। ਇਸੇ ਤਰ੍ਹਾਂ ਵਿਧਵਾ ਔਰਤ ਪਰਮਜੀਤ ਕੌਰ ਨੇ ਵਿਧਵਾ ਪੈਨਸ਼ਨ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕਰ...
“ਸੰਕਲਪ” ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਪ

“ਸੰਕਲਪ” ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਪ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੁਲਾਈ: “ਹਬ ਫਾਰ ਇੰਮਾਵਰਮੈਂਟ ਆਫ ਵੂਮੈਨ” ਦੇ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਵਲੋਂ ਔਰਤਾਂ ਅਤੇ ਕੇਂਦਰਿਤ ਮੁਦਿਆਂ ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨਾਂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ ਜੋ ਕਿ ਪੂਰੇ ਭਾਰਤ ਵਿਚ 21 ਜੂਨ ਤੋ 4 ਅਕਤੂਬਰ, 2024 ਤਕ ਚਲਾਇਆ ਜਾਵੇਗਾ। ਇਸ 100 ਦਿਨਾਂ ਜਾਗਰੂਕਤਾ ਅਭਿਆਨ ਤਹਿਤ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਅਗਵਾਈ ਹੇਠ ਦੂਸਰੇ ਹਫਤੇ ਤਹਿਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਵਲੋਂ ਆਂਗਣਵਾੜੀ ਸੈਂਟਰ  ਸੋਹਾਣਾ-6 ਵਿਖੇ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਅਨੁਸਾਰ ਇਸ ਦੌਰਾਨ ਮਿਸ਼ਨ ਸ਼ਕਤੀ (ਡੀ.ਐਚ.ਈ.ਡਬਲਯੂ) ਦੇ ਜ਼ਿਲ੍ਹਾ ਕੋਆਰਡੀਨੇਟਰ ਮਿਸ ਰਜਨੀਤ ਕੌਰ ਵਲੋਂ ਪੀਸੀ-ਪੀਐਨਡੀਟੀ ਐਕਟ ਤਹਿਤ ਆਂਗਣਵਾੜੀ ਵਰਕਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਆਂਗਣਵਾੜੀ ਵਰਕਰਾਂ ਨੂੰ ਇਹ ਜਾਣਕਾਰੀ ਜਮੀਨੀ ਪੱਧਰ ‘ਤੇ ਆਮ ਲੋਕ...
ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Punjab
ਮੋਗਾ, 1 ਜੁਲਾਈ (000) - ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਏ ਜਾ ਰਹੇ ਸਰਕਾਰੀ ਪਟਵਾਰ ਸਕੂਲ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਇਸ ਸਕੂਲ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਸਟਾਫ਼ ਨਾਲ ਰੂਬਰੂ ਹੋਏ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਸਕੂਲ ਵਿੱਚ ਇਸ ਵੇਲੇ ਜ਼ਿਲ੍ਹਾ ਮੋਗਾ ਦੇ 25 ਅਤੇ ਜ਼ਿਲ੍ਹਾ ਮੋਗਾ ਦੇ 13 ਪਟਵਾਰੀ ਸਿਖਲਾਈ ਲੈ ਰਹੇ ਹਨ। ਇਹਨਾਂ ਪਟਵਾਰੀਆਂ ਦੀ ਸਿਖਲਾਈ 31 ਮਾਰਚ, 2025 ਤੱਕ ਚੱਲਣੀ ਹੈ। ਸਿਖਲਾਈ ਉਪਰੰਤ ਇਹਨਾਂ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਦੇਣ ਲਈ ਭੇਜਿਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਰਾਮ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਮੋਗਾ ਵਿੱਚ ਬਤੌਰ ਐੱਸ ਡੀ ਐਮ ਅਤੇ ਹੋਰ ਕਈ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਗਹਿਰਾ ਗਿਆਨ ਹੋਣ ਦੇ ਸਦਕਾ ਹੀ ਉਹਨਾਂ ਨੂੰ ਪ੍ਰਿੰਸੀਪਲ ਦੇ ਅਹੁਦੇ ਲਈ ਚੁਣਿਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼...
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

Punjab
ਮੋਗਾ 2 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਜੁਲਾਈ ਤੋਂ 31 ਜੁਲਾਈ ਤੱਕ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਉਹ ਖੁਦ ਕਰਨਗੇ। 5-5 ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਮਿਤੀ 3 ਜੁਲਾਈ ਦਿਨ ਬੁੱਧਵਾਰ ਨੂੰ ਚੜਿੱਕ, ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ,...
ਸਿਹਤ ਵਿਭਾਗ ਵੱਲੋਂ “ਵਿਸ਼ਵ ਆਬਾਦੀ ਦਿਵਸ” ਸਬੰਧੀ  ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਪੰਦਰਵਾੜਾ

ਸਿਹਤ ਵਿਭਾਗ ਵੱਲੋਂ “ਵਿਸ਼ਵ ਆਬਾਦੀ ਦਿਵਸ” ਸਬੰਧੀ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਪੰਦਰਵਾੜਾ

Punjab
ਫਾਜਿਲਕਾ 2 ਜੁਲਾਈ 2024………..  ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈਖੇੜਾ ਫੀਲਡ ਸਟਾਫ ਮਲੀਪਰਪਜ਼ ਹੈਲਥ ਵਰਕਰ ਦੀ ਬੈਠਕ ਕੀਤੀ ਗਈ। ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ ਮਿਤੀ 27 ਜੂਨ ਤੋਂ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ "ਜਾਗਰੂਕਤਾ ਪੰਦਰਵਾੜਾ" ਅਤੇ 11 ਜੁਲਾਈ ਤੋਂ 24 ਜੁਲਾਈ ਤਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾਵੇਗਾ। ਡਾ. ਗਾਂਧੀ ਨੇ ਅੱਗੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ਸਕੰਲਪ “ਵਿਕਸਿਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ " ਥੀਮ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਇਕ ਖੁਸ਼ਹਾਲ ਪਰਿਵਾਰ ਦੀ ਚਾਬੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 11 ਜੁ...