Shadow

Author: admin

ਬਾਗ਼ਬਾਨੀ ਵਿਭਾਗ ਵਿਖੇ ਵੱਖ ਵੱਖ ਫਲਾਂ ਦਾ ਸੁਕੇਸ਼ ਸਰਕਾਰੀ ਰੇਟਾਂ ’ਤੇ ਉਪਲੱਬਧ

ਬਾਗ਼ਬਾਨੀ ਵਿਭਾਗ ਵਿਖੇ ਵੱਖ ਵੱਖ ਫਲਾਂ ਦਾ ਸੁਕੇਸ਼ ਸਰਕਾਰੀ ਰੇਟਾਂ ’ਤੇ ਉਪਲੱਬਧ

Punjab
ਮਾਨਸਾ, 02 ਜੁਲਾਈ: ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਗਰਮੀ ਸੀਜ਼ਨ 2024 ਲਈ ਤਿਆਰ ਕੀਤੇ ਵੱਖ-ਵੱਖ ਫਲਾਂ ਦੇ ਸੁਕੇਸ਼ ਦੀਆਂ 500 ਬੋਤਲਾਂ ਬਾਗ਼ਬਾਨੀ ਦਫ਼ਤਰ, ਮਾਨਸਾ ਨੂੰ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਕਾਸ ਅਫਸਰ ਮਾਨਸਾ, ਸ੍ਰੀ ਪਰਮੇਸ਼ਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ’ਚ ਆਮ ਪਬਲਿਕ ਲਈ ਇਹ ਸੁਕੇਸ਼ ਸਰਕਾਰੀ ਰੇਟਾਂ ਅਨੁਸਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਲੀਚੀ (85 ਰੂਪੈ ਪ੍ਰਤੀ ਬੋਤਲ), ਅੰਬ (60 ਰੂਪੈ ਪ੍ਰਤੀ ਬੋਤਲ), ਸੰਤਰਾ (60 ਰੂਪੈ ਪ੍ਰਤੀ ਬੋਤਲ), ਬਿਲ (60 ਰੂਪੈ ਪ੍ਰਤੀ ਬੋਤਲ), ਮਿਕਸ (60 ਰੂਪੈ ਪ੍ਰਤੀ ਬੋਤਲ) ਦਾ ਸੁਕੇਸ਼ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਸੁਕੇਸ਼ ਲੈਣ ਦੇ ਚਾਹਵਾਨ ਵਿਅਕਤੀ ਦਫ਼ਤਰ ਸਹਾਇਕ ਡਾਇਰੈਕਟਰ ਬਾਗਬਾਨੀ, ਪੀ.ਡਲਬਯੂ.ਡੀ ਕੰਪਲੈਕਸ ਨੇੜੇ ਤਿੰਨਕੋਨੀ ਮਾਨਸਾ, ਦਫ਼ਤਰ ਬਾਗਬਾਨੀ ਵਿਕਾਸ ਅਫ਼ਸਰ, ਕਪਾਹ ਮੰਡੀ ਸਰਦੂਲਗੜ੍ਹ ਅਤੇ ਦਫ਼ਤਰ ਬਾਗਬਾਨੀ ਵਿਕਾਸ ਅਫ਼ਸਰ ਸਰਕਾਰੀ ਆਈ.ਟੀ.ਆਈ. ਬੁਢਲਾਡਾ ਪਾਸੋਂ ਕਿਸੇ ਵੀ ਦਫਤਰੀ ਕੰਮਕਾਜ ਵਾਲੇ ਦਿਨ ਸਰਕਾਰੀ ਰੇਟਾਂ ਅਨੁਸਾਰ ਪ੍ਰਾਪਤ ਕਰ ਸਕਦਾ ਹੈ।...
ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ ਕੈਂਪ

ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ ਕੈਂਪ

Punjab
ਬਠਿੰਡਾ, 2 ਜੁਲਾਈ : ਸਟੇਟ ਬੈਂਕ ਦਿਵਸ ਦੇ ਮੌਕੇ 'ਤੇ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਮੁੱਖ ਦਫ਼ਤਰ ਵਿਖੇ ਡੀ.ਜੀ.ਐਮ ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਬਠਿੰਡਾ ਦੀਆਂ ਸਾਰੀਆਂ ਬਰਾਂਚਾਂ ਦੇ ਬੈਂਕ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕੈਂਪ ਵਿੱਚ 100 ਤੋਂ ਵੱਧ ਬੈਂਕ ਮੁਲਾਜ਼ਮਾਂ ਨੇ ਖੂਨਦਾਨ ਕੀਤਾ।  ਇਸ ਮੌਕੇ ਡੀਜੀਐਮ ਸ਼੍ਰੀ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਖ਼ੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ ਕਿਉਂਕਿ ਖ਼ੂਨਦਾਨ ਨਾਲ ਲੋਕਾਂ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ। ਖੂਨ ਦੀ ਕੀਮਤ ਉਨ੍ਹਾਂ ਲੋਕਾਂ ਨੂੰ ਪਤਾ ਹੈ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਅਨੀਮੀਆ ਤੋਂ ਪੀੜਤ ਹਨ ਅਤੇ ਉਨ੍ਹਾਂ ਨੂੰ ਖੂਨ ਉਪਲਬਧ ਨਹੀਂ ਹੈ।  ਇਸ ਲਈ ਸਮੇਂ ਦਾ ਹਰ ਪਲ ਅਤੇ ਖੂਨ ਦੀ ਹਰ ਬੂੰਦ ਬਹੁਤ ਕੀਮਤੀ ਹੈ। ਖੂਨਦਾਨੀਆਂ ਨੂੰ ਸਭ ਤੋਂ ਵੱਡਾ ਮਹਾਨ ਦਾਨੀ ਕਿਹਾ ਜਾਂਦਾ ਹੈ, ਕਿਉਂਕਿ ਉਨ੍ਹਾਂ ਵੱਲੋਂ ਦਾਨ ਕੀਤਾ ਗਿਆ ਖੂਨ ਮੌਤ ਵੱਲ ਜਾ ਰਹੀ ਜ਼ਿੰਦਗੀ ਨੂੰ ਨਵਾਂ ਜੀਵਨ ਦਿੰਦਾ ਹੈ।  ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਲੋਕ ਖੂਨਦਾਨ ਪ੍ਰਤੀ ਜਾਗਰੂਕ ਹੋ ਰਹੇ ਹਨ। ਇਸ ਮ...
ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Punjab
ਬਠਿੰਡਾ, 2 ਜੁਲਾਈ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਆਰਟੀਏ ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਰਟੀਏ ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ 10 ਦਿਨਾਂ ਚ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੂੰ ਵੀ ਰੋਡ ਸੇਫਟੀ ਦੀ ਮੀਟਿੰਗ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ ਬੱਚਿਆ ਨੂੰ ਵੱਧ ਤੋਂ ਵੱਧ ਰੋਡ ਸੇਫ਼ਟੀ ਬਾਰੇ ਜਾਕਰੂਕ ਕੀਤਾ ਜਾਵੇ ਅਤੇ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਚਲਾਉਣ ਤੋਂ ਸਖਤੀ ਨਾਲ ਰੋਕਿਆ ...
ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

Punjab
ਫਿਰੋਜ਼ਪੁਰ 2 ਜੁਲਾਈ (     ) ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵਿਖੇ  ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਆਖਿਰੀ ਮਿਤੀ 30 ਜੂਨ ਰੱਖੀ ਗਈ ਸੀ ਹੁਣ ਆਖਿਰੀ ਮਿਤੀ ਵਿੱਚ ਵਾਧਾ ਕਰਦਿਆਂ 10 ਜੁਲਾਈ ਕੀਤੀ ਗਈ  ਹੈ।           ਉਨ੍ਹਾਂ ਦੱਸਿਆ ਕਿ ਉਰਦੂ ਆਮੋਜ਼ ਕੋਰਸ ਦੀ ਮਿਆਦ 6 ਮਹੀਨੇ ਅਤੇ ਕਲਾਸ ਦਾ ਸਮਾਂ ਦਫਤਰੀ ਕੰਮਕਾਜ ਵਾਲੇ ਦਿਨ ਰੋਜ਼ਾਨਾ 1 ਘੰਟਾ ਸ਼ਾਮ 5.15 ਤੋਂ 6.15 ਵਜੇ  ਤੱਕ ਹੋਵੇਗਾ। ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।  ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ਦਾਖ਼ਲਾ ਲੈਣ ਦੇ ਚਾਹਵਾਨ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਕਿਸੇ ਵੀ...
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

Punjab
ਅਬੋਹਰ/ਫਾਜ਼ਿਲਕਾ 2 ਜੁਲਾਈ 2024……           ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।           ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਸਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜੋ ਕੋਈ ਵੀ ਪਿੰਡ ਮੁੱਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ...
ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

Punjab
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ  ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ  7 ਮੁਲਜ਼ਮਾਂ ਸਮੇਤ  ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ।  ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲ...
ਡਿਪਟੀ ਕਮਿਸ਼ਨਰ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ

Punjab
ਲੁਧਿਆਣਾ, 1 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਕਾਰਜ਼ਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ, ਏ.ਏ.ਆਈ., ਐਨ.ਐਚ.ਏ.ਆਈ., ਡਰੇਨੇਜ ਦੇ ਅਧਿਕਾਰੀਆਂ ਅਤੇ ਠੇਕੇਦਾਰੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਕੈਂਪਸ ਵਿੱਚ ਐਪਰਨ ਅਤੇ ਟੈਕਸੀਵੇਅ ਬਣਾਉਣ ਦੀ ਰਫਤਾਰ ਨੂੰ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਇਨ੍ਹਾਂ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਦੇ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕੰਮ ਮੁਕੰਮਲ ਹੋ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਸ਼ੁੱਕਰਵਾਰ ਨੂੰ ਆਈ.ਏ.ਐਫ. ਨਾਲ ਸਾਈਟ 'ਤੇ ਸਾਂਝੀ ਮੀਟਿੰਗ ਕੀਤੀ ਸੀ ਅਤੇ ਸੁਰੱਖਿਆ ਚਿੰਤਾਵਾਂ ਨੂੰ ਸੰਤੁਲਿਤ ਕਰਦੇ ਹੋਏ ਸਾਰੀਆਂ ਏਜੰਸੀਆਂ ਵਿਚਕਾਰ ਤਾਲਮੇਲ ਦੇ ਯਤ...
ਚੇਤਕ ਕੋਰ ਨੇ 46ਵਾਂ ਸਥਾਪਨਾ ਦਿਵਸ ਮਨਾਇਆ

ਚੇਤਕ ਕੋਰ ਨੇ 46ਵਾਂ ਸਥਾਪਨਾ ਦਿਵਸ ਮਨਾਇਆ

Punjab
ਬਠਿੰਡਾ: 01 ਜੁਲਾਈ, 2024 ਚੇਤਕ ਕੋਰ ਨੇ ਅੱਜ ਮਿਲਟਰੀ ਸਟੇਸ਼ਨ ਵਿਖੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ, 1979 ਨੂੰ ਲੈਫਟੀਨੈਂਟ ਜਨਰਲ ਐਮ ਐਲ ਤੁਲੀ ਦੀ ਕਮਾਂਡ ਹੇਠ ਕੀਤੀ ਗਈ ਸੀ। ਇਸਦੀ ਸਥਾਪਨਾ ਤੋਂ ਬਾਅਦ, ਚੇਤਕ ਕੋਰ ਇੱਕ ਰਣਨੀਤੀ ਅਤੇ ਪ੍ਰਸ਼ਾਸਕੀ ਤੌਰ 'ਤੇ ਪ੍ਰਭਾਵਸ਼ਾਲੀ ਕੋਰ ਦੇ ਰੂਪ ਵਿੱਚ ਆਪਣੀ ਮੌਜੂਦਾ ਸਥਿਤੀ ਤੱਕ ਪਹੁੰਚਣ ਲਈ ਕਈ ਤਬਦੀਲੀਆਂ ਵਿੱਚੋਂ ਲੰਘਿਆ ਹੈ।        ਇਸ ਮੌਕੇ ਚੇਤਕ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਮਨਦੀਪ ਸਿੰਘ ਗਿੱਲ ਨੇ ਹੋਰ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ ਅਤੇ ਸੈਨਿਕਾਂ ਸਮੇਤ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਵੱਖ-ਵੱਖ ਲੜਾਈਆਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ  ਵਾਰੀਅਰ ਮੈਮੋਰੀਅਲ 'ਤੇ ਫੁੱਲਮਾਲਾ ਭੇਟ ਕੀਤੀ।ੳ੍ਹਨਾਂ ਕਿਹਾ ਕਿ ਚੇਤਕ ਕੋਰ ਜੰਗ ਦੇ ਬਦਲਦੇ ਸਮੀਕਰਨਾਂ ਵਿੱਚ ਨਵੀਨਤਮ ਗਲੋਬਲ ਅਤੇ ਖੇਤਰੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਹਮੇਸ਼ਾ ਸਭ ਤੋਂ ਅੱਗੇ ਰਹੀ ਹੈ।        ਇਸ ਦੌਰਾਨ ਮੇਜਰ ਜਨਰਲ ਮਨਦੀਪ ਸਿੰਘ ਗਿੱਲ, ਨੇ ਕੋਰ ਦੇ ਸਾ...
ਪੀ.ਸੀ.ਪੀ.ਐਨ.ਡੀ.ਟੀ. ਜਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਕੀਤੀ ਗਈ ਮੀਟਿੰਗ

ਪੀ.ਸੀ.ਪੀ.ਐਨ.ਡੀ.ਟੀ. ਜਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਕੀਤੀ ਗਈ ਮੀਟਿੰਗ

Punjab
ਫਿਰੋਜ਼ਪੁਰ 01 ਜੁਲਾਈ, 2024:           ਜੇਕਰ ਕਿਸੇ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਰੂਣ ਦੇ ਲਿੰਗ ਜਾਂਚ ਕੀਤੀ ਜਾ ਕਰਵਾਈ ਜਾਂਦੀ ਹੈ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁੱਪਤ ਰੱਖ ਕੇ 50,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ  ਨੇ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ‘ਬੇਟੀ ਬਚਾਓ ਬੇਟੀ ਪੜਾਓ’ ਤਹਿਤ ਪੀ.ਸੀ.ਪੀ.ਐਨ.ਡੀ.ਟੀ. ਦੀ ਜ਼ਿਲ੍ਹਾ ਐਡਵਾਈਜਰੀ ਕਮੇਟੀ ਦੇ ਮੈਬਰਾਂ ਦੀ ਮੀਟੰਗ ਦੌਰਾਨ ਕੀਤਾ।          ਇਸ ਮੌਕੇ ਮੀਟਿੰਗ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ। ਇਸ ਮੌਕੇ ਉਨਾਂ ਨੇ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਉਲਘੰਣਾ ਕਰਕੇ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜਾਵਾਂ ਅਤੇ ਜ਼ੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।      ...
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 1 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 'ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ।  ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ...