Shadow

Author: admin

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਸਿਹਤ ਬੀਮੇ ਦੀ ਰਾਸ਼ੀ ਤੇ ਸਬਸਿਡੀ ਉਪਲਬਧ-ਨਿਰਵੈਰ ਸਿੰਘ ਬਰਾੜ

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਸਿਹਤ ਬੀਮੇ ਦੀ ਰਾਸ਼ੀ ਤੇ ਸਬਸਿਡੀ ਉਪਲਬਧ-ਨਿਰਵੈਰ ਸਿੰਘ ਬਰਾੜ

Punjab
ਫਰੀਦਕੋਟ 1 ਜੁਲਾਈ () ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਰੀਦਕੋਟ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਾਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੇ ਰੋਕਥਾਮ ਲਈ ਸਰਕਾਰ ਵੱਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ (ਮੱਝਾਂ ਅਤੇ ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਕੀਮ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀ ਸਾਂਝੀ ਸਕੀਮ ਹੈ। ਇਹ ਸਕੀਮ ਪ੍ਰਤੀ ...
ਸਾਦਿਕ ਵਿਖੇ ਸੁਵਿਧਾ ਕੈਂਪ 3 ਜੁਲਾਈ ਨੂੰ – ਵਿਨੀਤ ਕੁਮਾਰ

ਸਾਦਿਕ ਵਿਖੇ ਸੁਵਿਧਾ ਕੈਂਪ 3 ਜੁਲਾਈ ਨੂੰ – ਵਿਨੀਤ ਕੁਮਾਰ

Punjab
ਫਰੀਦਕੋਟ 1 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 3 ਜੁਲਾਈ  ਨੂੰ ਸਵੇਰੇ 09.30 ਵਜੇ ਬਾਵਰੀਆ ਸਿੱਖਾਂ ਦੀ ਧਰਮਸ਼ਾਲਾ ਪਿੰਡ ਸਾਦਿਕ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।  ਉਨ੍ਹਾਂ ਦੱਸਿਆ ਕਿ ਪਿੰਡ ਸਾਦਿਕ, ਮਾਨੀ ਸਿੰਘ ਵਾਲਾ, ਘੁੱਦੂਵਾਲਾ, ਸਾਧੂਵਾਲਾ, ਜਨੇਰੀਆ ਅਤੇ ਸੰਗਤਪੁਰਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।...
ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਗਰਾਨੀ ਕਰਨ ਅਤੇ ਚੌਕਸ ਰਹਿਣ ਦੀ ਜ਼ਰੂਰਤ- ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਗਰਾਨੀ ਕਰਨ ਅਤੇ ਚੌਕਸ ਰਹਿਣ ਦੀ ਜ਼ਰੂਰਤ- ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ 1 ਜੁਲਾਈ, ਸਾਲ 2023-24  ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ  ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ ,ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ। ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ 12 ਸਰਕਲ ਪੱਧਰ ,2 ਬਲਾਕ ਪੱਧਰ ਅਤੇ ਇਕ ਜ਼ਿਲਾ ਪੱਧਰ ਤੇ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਸੋਮਵਾਰ ਅਤੇ ਵੀਰਵਾਰ ਨੂੰ ਨਰਮੇ ਵਾਲੇ ਖੇਤਾਂ ਵਿਚ ਜਾ ਕੇ ਲਗਾਤਾਰ ਨਿਰੀਖਣ ਕਰਨਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਨਰਮੇ ਦੀ ਬਿਜਾਈ ਤੋਂ ਪਹਿਲਾਂ ਨਰਮੇ ਦੀਆਂ ਛੱਟੀਆਂ ਨੂੰ ਨਸ਼ਟ ਕਰਨ ਤੋਂ ਇਲਾਵਾ ਜੈਤੋ ਸਥਿਤ ਗੀਨਿੰਗ ਫੈਕਟਰੀ ਵਿਚ ਸਟੋਰ ਕੀਤੇ ਵੜੇਵਿਆਂ ਦੀ ਫਿਉਮੀਗੇਸ਼ਨ...
ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

Punjab
ਜਲਾਲਾਬਾਦ: 1 ਜੁਲਾਈ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਨਗਰ ਕੌਂਸਲ ਵਿਖੇ ਅੱਜ ਇੱਕ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿੱਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਲੋਕਾਂ ਨੂੰ ਹੁਣ ਬਿਨਾਂ ਦੇਰੀ ਤੇਜੀ ਨਾਲ ਸਰਕਾਰੀ ਸੇਵਾਵਾਂ ਮਿਲ ਸਕਣਗੀਆਂ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵੱਖ-ਵੱਖ ਵਾਰਡਾਂ ਤ...
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ 20 ਜੁਲਾਈ ਤੱਕ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ 20 ਜੁਲਾਈ ਤੱਕ

Punjab
ਮੋਗਾ 1 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਅਨੁਪੂਰਕ ਪਰੀਖਿਆਵਾਂ ਜੁਲਾਈ-2024 (ਸਮੇਤ ਓਪਨ ਸਕੂਲ) ਮਿਤੀ 04-07-2024 ਤੋਂ 20-07-2024 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੈੜ੍ਹਨ ਲਈ ਜਿ਼ਲ੍ਹਾ ਮੋਗਾ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਮਿਤੀ 4 ਜੁਲਾਈ 2024 ਤੋਂ 20 ਜੁਲਾਈ 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਇਹ ਪ੍ਰੀਖਿਆ ਕੇਂਦਰ ਏ.ਡੀ. ਸੀਨੀਅਰ ਸੈਕੰਡਰੀ ਸਕੂਲ...
ਪਿੰਡ ਬਾਂਡੀ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ‘ਤੇ ਜਾਗਰੁਕਤਾ ਕੈਂਪ ਆਯੋਜਿਤ

ਪਿੰਡ ਬਾਂਡੀ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ‘ਤੇ ਜਾਗਰੁਕਤਾ ਕੈਂਪ ਆਯੋਜਿਤ

Punjab
ਬਠਿੰਡਾ, 1 ਜੁਲਾਈ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿ ਨੁਮਾਈ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਜ਼ਿਲ੍ਹੇ ਦੇ ਪਿੰਡ ਬਾਂਡੀ ਵਿਖੇ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ' ਵਿਸ਼ੇ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਰੋਜ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਕਿਸੇ ਵੀ ਸਮੱਸਿਆ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਜਾ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਤੇ ਮਹਿਰਾਂ ਦੀ ਸਲਾਹ ਮੁਤਾਬਿਕ ਹੀ ਸਿਫਾਰਸ਼ ਜਹਿਰਾਂ ਦੀ ਵਰਤੋਂ ਕਰਨ।     ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਡਾ. ਵਿਨੈ ਸਿੰਘ, ਨੇ ਕਿਸਾਨਾਂ ਨੂੰ ਖੇਤ ਵਿੱਚ ਕੀੜਿਆਂ ਅਤੇ ਕੁਦਰਤੀ ਦੁਸ਼ਮਣਾਂ ਦੀ ਪਛਾਣ ਕਰਨ ਬਾਰੇ...
ਕਬਰ ਵਾਲਾ ਵਿਖੇ ਜਮੀਨ ਅਕੁਵਾਇਰ ਕਰਨ ਦੀ ਕੋਈ ਯੋਜਨਾ ਨਹੀਂ ਹੈ- ਡਿਪਟੀ ਕਮਿਸ਼ਨਰ

ਕਬਰ ਵਾਲਾ ਵਿਖੇ ਜਮੀਨ ਅਕੁਵਾਇਰ ਕਰਨ ਦੀ ਕੋਈ ਯੋਜਨਾ ਨਹੀਂ ਹੈ- ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ  1 ਜੁਲਾਈ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਕਿਹਾ ਹੈ ਕਿ ਫਿਲਹਾਲ ਮਲੋਟ ਉਪਮੰਡਲ ਅਧੀਨ ਕਬਰ ਵਾਲਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਕੋਈ ਵੀ ਜਮੀਨ ਅਕੁਵਾਇਰ ਕਰਨ ਦੀ ਪ੍ਰਸ਼ਾਸਨ ਦੀ ਕੋਈ ਯੋਜਨਾ ਨਹੀਂ ਹੈ। ਉਹਨਾਂ ਨੇ ਇਸ ਸਬੰਧੀ ਵਿਰੋਧ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹਾ ਨਾ ਕਰਨ ਕਿਉਂਕਿ ਪ੍ਰਸ਼ਾਸਨ ਦੀ ਫਿਲਹਾਲ ਕੋਈ ਜਮੀਨ ਅਕੁਵਾਇਰ ਕਰਨ ਦੀ ਯੋਜਨਾ ਹੈ ਹੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅੱਜ ਮਲੋਟ ਦੇ ਐਸਡੀਐਮ ਦੇ ਛੁੱਟੀ ਤੇ ਹੋਣ ਕਾਰਨ ਕਿਸਾਨਾਂ ਨਾਲ ਉਹਨਾਂ ਦੀ ਮੁਲਾਕਾਤ ਨਹੀਂ ਹੋ ਸਕੀ ਸੀ ਅਤੇ ਬੁੱਧਵਾਰ ਨੂੰ ਐਸਡੀਐਮ ਮਲੋਟ ਕਿਸਾਨਾਂ ਨਾਲ ਬੈਠਕ ਕਰਕੇ ਇਸ ਸਬੰਧੀ ਉਹਨਾਂ ਦੇ ਸਾਰੇ ਸ਼ੰਕਿਆਂ ਦੀ ਨਵਿਰਤੀ ਕਰਨਗੇ।...
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 01 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮਾਨਸਾ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਪ੍ਰੀਖਿਆਵਾਂ 04 ਜੁਲਾਈ, 2024 ਤੋਂ 19 ਜੁਲਾਈ, 2024 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼...
ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

Punjab
ਸ੍ਰੀ ਮੁਕਤਸਰ ਸਾਹਿਬ 1 ਜੁਲਾਈ ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵਿਧਾਇਕ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਨ ਲਈ ਉਚੇਚੇ ਕਦਮ ਚੁੱਕੇ ਜਾਣ ਤਾਂ ਜੋ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਨਿਵਾਸੀਆਂ ਨੂੰ ਸੀਵਰੇਜ਼ ਦੇ ਗੰਦੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਇਹ ਵੀ ਕਿਹਾ ਕਿ ਸੀਵਰੇਜ਼ ਦੇ ਮੈਨ ਹੋਲਾਂ ਦੀ ਸਫਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਉਚ ਪ੍ਰਬੰਧ ਕੀਤੇ ਜਾਣ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਵਾਟਰ ਵਰਕਸ ਵਿਭਾਗ ਨੂੰ ...
ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ

ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ

Punjab
ਮਾਨਸਾ, 01 ਜੁਲਾਈ: ਸਿਹਤ ਵਿਭਾਗ ਵੱਲੋਂ ਚਲਾਈ ਦਸਤ ਰੋਕੂ ਮੁਹਿੰਮ ਬਾਲ ਮੌਤਾਂ ਨੂੰ ਘੱਟ ਕਰਨ ਲਈ ਸਹਾਈ ਸਿੱਧ ਹੋਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀਆ ਦੇ ਮੌਸਮ ਅਤੇ ਸਾਫ ਸਫਾਈ ਦੀ ਘਾਟ ਕਾਰਨ ਵੱਡੇ ਵਿਅਕਤੀਆਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ। ਜੇਕਰ ਇਸ ਦਾ ਸਮੇਂ ਸਿਰ ਇਲਾਜ਼ ਨਾ ਕੀਤਾ ਜਾਵੇ ਤਾਂ ਖਾਸ ਕਰਕੇ ਬੱਚਿਆਂ ਲਈ ਜਾਨਲੇਵਾ ਸਿੱਧ ਹੁੰਦਾ ਹੈ। ਇਸ ਲਈ ਗਰਮੀਆਂ ਦੇ ਮੌਸਮ ਵਿੱਚ ਸਾਫ਼ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ। ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਓ.ਆ...