ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮੀਟਿੰਗ ਹੋਈ ਮੀਟਿੰਗ
ਫਿਰੋਜ਼ਪੁਰ 1ਜੁਲਾਈ 2024
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮੀਟਿੰਗ ਸੂਬਾ ਸੁਬੇਗ ਸਿੰਘ ਅਜ਼ੀਜ ਜਿਲਾ ਕੋਆਰਡੀਨੇਟਰ ਫਿਰੋਜਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 6 ਜੁਲਾਈ 2024 ਨੂੰ ਜਲੰਧਰ ਵਿਖੇ ਹੋਣ ਵਾਲੇ ਝੰਡਾ ਮਾਰਚ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਟੇਟ ਬਾਡੀ ਦੁਆਰਾ ਉਲੀਕੇ ਪ੍ਰੋਗਰਾਮ ਅਨੁਸਾਰ ਝੰਡਾ ਮਾਰਚ ਵਿੱਚ ਹੁਮ ਹੁਮਾ ਕੇ ਪਹੁੰਚਿਆ ਜਾਵੇਗਾ।
ਇਸ ਸਬੰਧ ਵਿੱਚ ਬੁਲਾਰਿਆਂ ਨੇ ਆਪੋ ਆਪਣੇ ਵਿਚਾਰ ਰੱਖੇ ਅਤੇ ਅਗਲੇ ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਕੋਆਰਡੀਨੇਟਰ ਸੁਬੇਗ ਸਿੰਘ ਅਜ਼ੀਜ਼ ਨੇ ਦੱਸਿਆ ਕਿ ਸਰਕਾਰ ਦੁਆਰਾ ਰੱਖੀ ਗਈ ਜਿਮਣੀ ਚੋਣ ਜੋ ਜਲੰਧਰ ਪੱਛਮੀ ਹਲਕਾ ਦੇ ਵਿਰੋਧ ਵਿੱਚ ਮਿਤੀ 6 ਜੁਲਾਈ 2024 ਝੰਡਾ ਮਾਰਚ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਤੇ ਮੰਨੀਆ ਮੰਗਾਂ ਨੂੰ ਲਾਗੂ ਨਾ ਕਰਨ ਤੇ ਜਲੰਧਰ ਵਿਖੇ ਪੰਜਾਬ ਸਰਕਾਰ ਖਿਲਾਫ ਵਿਰੋਧ ਜਾਹਿਰ ਕੀਤਾ ਜਾਵੇਗਾ।
ਮੀਟਿੰਗ ਵਿੱਚ ਬੋਲਦਿਆਂ ਰਿਟਾਇਰ ਡੀਐਸਪੀ ਜਸਪਾਲ ਸਿੰਘ ਪੁਲਿਸ ਵੈਲਫੇਅਰ ਐਸੋ...








