Shadow

Author: admin

ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

Punjab
ਚੰਡੀਗੜ੍ਹ, 30 ਜੂਨ: ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ। ਸ੍ਰੀ ਰਾਕੇਸ਼ ਯਾਦਵ ਦਾ 17 ਜੂਨ 2024  ਨੂੰ  ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇਕਿਹਾ ਕਿ ਸ਼੍ਰੀ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇ...
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੈ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬਧੀ ਦਿੱਤੇ ਸੂਝਾਅ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੈ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬਧੀ ਦਿੱਤੇ ਸੂਝਾਅ

Punjab
ਫਾਜ਼ਿਲਕਾ 30 ਜੂਨ  ਪੰਜਾਬ  ਐਗਰੀਕਲਚਰਲ   ਯੂਨੀਵਰਸਿਟੀ   ਲੁਧਿਆਣਾ  ਦੇ  ਵਾਈਸ  ਚਾਂਸਲਰ  ਡਾ.  ਐਸ.  ਐਸ.  ਗੋਸਲ   ਦੀ  ਅਗਵਾਈ   ਤੇ  ਪ੍ਰਸਾਰ  ਨਿਰਦੇਸ਼ਕ  ਡਾ.  ਐਮ.  ਐਸ. ਭੁੱਲਰ  ਦੇ ਦਿਸ਼ਾ ਨਿਰਦੇਸ਼ਾ  ਤਹਿਤ,  ਪੀ. ਏ.ਯੂ.  ,ਫਾਰਮ  ਸਲਾਹਕਾਰ  ਸੇਵਾ  ਕੇਂਦਰ ਤੇ  ਖੇਤਰੀ  ਖੋਜ  ਕੇਂਦਰ   ਦੇ  ਵਿਗਿਆਨੀਆਂ  ਵਲੋ  ਜਿਲਾ  ਫਾਜ਼ਿਲਕਾ ਦੇ  ਵੱਖ   ਵੱਖ ਪਿੰਡਾਂ ( ਦੀਵਾਨਖੇੜਾ ,  ਬਕੈਨਵਾਲਾ,  ਝੂਮੀਆਂਵਾਲੀ, ਮੁਰਾਦਵਾਲਾ , ਚੂਹਡ਼ੀਵਾਲਾ, ਸੁਖਚੈਨ ,ਰੂਪਨਗਰ , ਗਿੱਦੜਾਂ ਵਾਲੀ ,  ਮੋਡੀ ਖੇੜਾ,)  ਦਾ  ਸਰਵੇਖਣ  ਕੀਤਾ   ਜਾ  ਰਿਹਾ  ਹੈ  ਅਤੇ   ਸਿਖਲਾਈ  ਕੈਂਪ ਲਗਏ  ਜਾ  ਰਹੇ  ਹਨ ।  ਸਰਵੇਖਣ  ਦੌਰਾਨ  ਅਤੇ    ਕਿਸਾਨ ਸਿਖਲਾਈ  ਕੈੰਪਸ   ਵਿਚ , ਡਾ. ਮਨਪ੍ਰੀਤ  ਸਿੰਘ ,(ਫ਼ਸਲ  ਵਿਗਿਆਨੀ )  ਨੇ  ਕਾਸ਼ਤਕਾਰ  ਵੀਰਾ   ਸਲਾਹ  ਦਿਤੀ  ਕੀ  ਜਿਹੜੇ  ਨਰਮੇ ਦੇ  ਕਾਸ਼ਤਕਾਰਾਂ ਨੇ   ਬਿਜਾਈ  ਵੇਲੇ   ਬੀ. ਟੀ. ਕਾਟਨ ਦੈ  ਦੋ ਤੋਂ ਵੱਧ   ਪੈਕੇਟਾਂ  ਦੇ ਵਰਤੋਂ ਕੀਤੀ ਹੈ , ਉਹ  ਕਿਸਾਨ  ਵੀਰਾਂ  ਨੂੰ  ਪਹਿਲੇ ਪਾਣੀ ਦੋ ਬਾਅਦ,  ਨਰਮੇ   ਦੈ  ਬੂਟੇ  ਵਿਰਲੇ ਕਰ ਦੈਣੇ  ਚਾਹੀਦੇ ਹਨ ਅਤੇ   ਪਹਿਲੇ ਪ...
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

Punjab
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨ...
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

Punjab
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ...
ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

Punjab
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵ...
ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Punjab
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ...
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

Punjab
ਚੰਡੀਗੜ੍ਹ, 30 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥ...
ਕਿਸਾਨ ਜੰਗਲਾਤ ਵਿਭਾਗ ਦੀ ਇਸ ਸਹੂਲਤ ਦਾ ਲੈਣ ਵੱਧ ਤੋਂ ਵੱਧ ਲਾਭ -ਡਿਪਟੀ ਕਮਿਸ਼ਨਰ

ਕਿਸਾਨ ਜੰਗਲਾਤ ਵਿਭਾਗ ਦੀ ਇਸ ਸਹੂਲਤ ਦਾ ਲੈਣ ਵੱਧ ਤੋਂ ਵੱਧ ਲਾਭ -ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 30 ਜੂਨ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਣ ਖੇਤੀ ਨੂੰ ਉਤਸਾਹਿਤ ਕਰਨ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕਰੋਪ ਡਾਵਰਸੀਫਿਕੇਸ਼ਨ ਐਗਰੋ ਫੋਰੈਸਟਰੀ ਸਕੀਮ ਦੇ ਤਹਿਤ ਖੇਤਾਂ ਵਿੱਚ ਰੁੱਖ ਲਗਾਉਣ ਵਾਲੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਇਸ ਸਕੀਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸਾਨ ਆਪਣੇ ਖੇਤਾਂ ਵਿੱਚ ਰੁੱਖ ਲਗਾਉਂਦੇ ਹਨ ਤਾਂ ਉਨਾਂ ਨੂੰ ਸਫੈਦੇ ਦੇ ਰੁੱਖ ਲਗਾਉਣ ਲਈ ਪ੍ਰਤੀ ਪੌਦਾ 50 ਰੁਪਏ ਅਤੇ ਹੋਰ ਪ੍ਰਜਾਤੀਆਂ ਦੇ ਰੁੱਖ ਲਗਾਉਣ ਤੇ 60 ਰੁਪਏ ਪ੍ਰਤੀ ਪੌਦਾ ਤਿੰਨ ਸਾਲਾਂ ਵਿੱਚ ਦਿੱਤੇ ਜਾਂਦੇ ਹਨ। ਉਹਨਾਂ ਨੇ ਆਖਿਆ ਕਿ ਇਹ ਰੁੱਖ ਪੂਰੇ ਖੇਤ ਵਿੱਚ ਵੀ ਲਗਾਏ ਜਾ ਸਕਦੇ ਹਨ ਅਤੇ ਖੇਤਾਂ ਦੀਆਂ ਵੱਟਾਂ ਖਾਲਿਆਂ ਤੇ ਵੀ ਲਗਾਏ ਜਾ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਫੈਦਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਪੌਦਾ ਪਹਿਲੇ ਸਾਲ 25 ਰੁਪਏ ਅਤੇ ਦੂਜੇ ਅਤੇ ਤੀਜੇ ਸਾਲੇ 12.50 ਰੁਪਏ (ਹਰੇਕ ਸਾਲ) ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਹੋਰ ਰ...
ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 - ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ "ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ" ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ ਹੋਈ। ਪੰਜਾਬ ਦੇ ਰਾਜਪਾਲ ਦੁਆਰਾ 24 ਜੂਨ, 2024 ਨੂੰ ਉਦਘਾਟਨ ਕੀਤੇ ਗਏ ਇਸ ਕੈਂਪ ਵਿੱਚ ਭਾਰਤ ਭਰ ਦੇ 16 ਰਾਜਾਂ ਤੋਂ 150 ਬੱਚਿਆਂ ਅਤੇ ਐਸਕਾਰਟਸ ਨੇ ਭਾਗ ਲਿਆ। ਸਮਾਪਤੀ ਸਮਾਰੋਹ ਦੀ ਰਸਮ ਮੁੱਖ ਮਹਿਮਾਨ ਸ੍ਰੀਮਤੀ ਡਾ. ਸਾਧਨਾ ਸੰਗਰ, ਗੈਸਟ ਆਫ ਆਨਰ ਡਾ. ਡਿੰਪਲ ਧਾਲੀਵਾਲ ਸ਼੍ਰੀਵਾਸਤਵ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ.ਅਨੁਪਕਿਰਨ ਸਮੇਤ ਹੋਰ ਪਤਵੰਤੇ, ਕੌਂਸਲ ਦੇ ਖਜ਼ਾਨਚੀ ਰਤਿੰਦਰ ਬਰਾੜ ਅਤੇ ਰਾਜਸਥਾਨ ਰਾਜ ਕੌਂਸਲ ਦੀ ਚੇਅਰਪਰਸਨ ਸ਼੍ਰੀਮਤੀ ਜੈ ਸ਼੍ਰੀ ਸਿੱਧ ਸ਼ਾਮਲ ਸਨ। ਸ਼੍ਰੀਮਤੀ ਪ੍ਰਜਾਕਤਾ ਅਵਧ, ਚੇਅਰਪਰਸਨ, ਬਾਲ ਭਲਾਈ ਕੌਂਸਲ, ਪੰਜਾਬ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕੈਂਪ ਦੌਰਾਨ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸ਼ਿਵਾਲਿਕ ਪਬਲਿਕ ਸਕੂਲ, ਦ ਮਿਲੇਨੀਅਮ ਸਕੂਲ, ਸ਼...
ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ

Punjab
ਚੰਡੀਗੜ੍ਹ, 29 ਜੂਨ ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ, "ਪੰਜਾਬ ਵਿੱਚ ਜੂਨ 2024 ਦੀ ਦੂਸਰੇ ਅੱਧ ਦੌਰਾਨ ਲਗਾਤਾਰ 15000 ਮੈਗਾਵਾਟ ਤੋਂ 15800 ਮੈਗਾਵਾਟ ਤੱਕ ਦੀ ਬਿਜਲੀ ਦੀ ਉੱਚ ਸਿਖਰ ਦੀ ਮੰਗ ਪੂਰੀ ਕੀਤੀ ਹੈ, ਜੋ ਪਿਛਲੇ ਸਾਲ ਦੇ ਇਸ ਸਮੇਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ।"  ਖਾਸ ਤੌਰ 'ਤੇ 26 ਜੂਨ, 2024 ਨੂੰ ਪੰਜਾਬ ਨੇ 9 ਸਤੰਬਰ, 2023 ਨੂੰ ਸਥਾਪਤ ਕੀਤੇ ਗਏ 3427 ਲੱਖ ਯੂਨਿਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰਦਿਆਂ ਇੱਕ ਦਿਨ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ...