Shadow

Author: admin

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ  ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 - ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਅਧਿਕਾਰੀਆਂ ਅਤੇ ਸਟਾਫ਼ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਹੈ। ਸਹਾਇਕ ਕਮਿਸ਼ਨਰ (ਜਨਰਲ) ਦੀ ਅਗਵਾਈ ਵਾਲੇ ਸੈੱਲ ਵਿੱਚ ਦੋ-ਪੱਖੀ ਕਾਰਜ ਪ੍ਰਣਾਲੀ ਹੋਵੇਗੀ - ਇੱਕ ਮਾਲ ਅਫਸਰਾਂ ਲਈ ਅਤੇ ਦੂਜਾ ਹੋਰ ਸਟਾਫ ਲਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸ਼ਨਿੱਚਰਵਾਰ ਨੂੰ ਇੱਕ ਸਮੀਖਿਆ ਮੀਟਿੰਗ ਦੌਰਾਨ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਾਲ ਅਧਿਕਾਰੀਆਂ ਅਤੇ ਸਟਾਫ਼ ਦੀ ਕਾਰਗੁਜ਼ਾਰੀ ਨੂੰ ਉਨ੍ਹਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ 'ਤੇ "ਚੰਗਾ" ਜਾਂ "ਮਾੜਾ" ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਦੇ ਕੰਮਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਲਈ ਪੂਰੇ ਧਿਆਨ ਅਤੇ ਤਨਦੇਹੀ ਨਾਲ ਕੀਤਾ ਜਾਵੇ। ਮਾਲ ਦਫ਼ਤਰਾਂ ਦੇ ਕੰਮਕਾਜ ਨੂੰ ਨਿਰਵਿ...
ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ

ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ

Punjab
ਫਾਜ਼ਿਲਕਾ 28 ਜੂਨ 2024…. ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ ਫਾਜ਼ਿਲਕਾ ਸਹਿਰ ਦਾ ਸਾਰੇ ਸੀਵਰੇਜ ਦੀ ਸਫਾਈ ਕੀਤੀ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਨੇ ਅੱਗੇ ਕਿਹਾ ਕਿ ਨਗਰ ਕੌਂਸਲ ਵਿਖੇ ਜੇਕਰ ਕੋਈ ਫਾਜ਼ਿਲਕਾ ਸ਼ਹਿਰ ਵਾਸੀ ਆਪਣੀ ਮੁਸ਼ਕਲ ਲੈ ਆਉਣ ਉਸਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਫਾਜ਼ਲਕਾ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਬਲਾਕੇਜ ਸਬੰਧੀ ਕੋਈ ਵੀ ਖੱਜਲ ਖੁਆਈ ਪੇਸ਼ ਨਾ ਆਵੇ, ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲੋਕਾਂ ਦੇ ਹਰ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ ਤੇ ਇੱਕ ਛੱਤ ਹੇਠਾਂ ਹੀ ਉਨ੍ਹਾਂ ਦੀ...
ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ ‘ਤੇ

ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ ‘ਤੇ

Punjab
ਲੁਧਿਆਣਾ, 29 ਜੂਨ (000) ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਉਪਾਅ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਸਾਹਨੀ, ਜੋ ਕਿ ਲੁਧਿਆਣਾ ਦੇ ਨਗਰ ਨਿਗਮ ਕਮਿਸ਼ਨਰ ਵਜੋਂ ਵਾਧੂ ਚਾਰਜ ਵੀ ਸੰਭਾਲ ਰਹੇ ਹਨ, ਨੇ ਅੱਜ ਸਾਰੇ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮ) ਅਤੇ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰਾਂ ਨੂੰ ਸਤਲੁਜ, ਬੁੱਢਾ ਦਰਿਆ ਅਤੇ ਹੋਰ ਡਰੇਨਾਂ ਦੇ ਨਾਲ-ਨਾਲ ਨੀਵੇਂ ਇਲਾਕਿਆਂ ਦਾ ਦੌਰਾ ਕਰਕੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ ਸਟੇਸ਼ਨਾਂ 'ਤੇ ਆਪਣੇ ਫ਼ੋਨ 24 ਘੰਟੇ ਚਾਲੂ ਰੱਖਣਗੇ।  ਉਹਨਾਂ ਅਧਿਕਾਰੀਆਂ ਨੂੰ ਵਲੀਪੁਰ ਕਲਾਂ, ਬੱਲੋਕੇ, ਤਾਜਪੁਰ, ਢੋਕਾ ਮੁਹੱਲਾ, ਸ਼ਿਵਪੁਰੀ, ਮਾਧੋਪੁਰੀ, ਨਿਊ ਕੁੰਦਨਪੁਰੀ, ਗੋਪਾਲ ਨਗਰ ਆਦਿ ਅਹਿਮ ਪੁਆਇੰਟਾਂ ਦਾ ਨਿਰੀਖਣ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ, 1.5 ਲੱਖ ਤੋਂ ਵੱਧ ਬੋਰੀਆਂ ਖਰੀਦੀਆਂ ਜਾ ਚੁੱਕੀਆਂ ਹਨ ਅਤੇ ਸੰਭਾਵੀ ਉਲੰਘਣਾਵਾਂ ਲਈ ਲ...
ਫਰੀਦਕੋਟ ਪੁਲਿਸ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ 30 ਜੂਨ ਨੂੰ ਲਗਾਇਆ ਜਾਵੇਗਾ ਰਾਹਤ ਕੈਂਪ- ਐਸ.ਐਸ.ਪੀ

ਫਰੀਦਕੋਟ ਪੁਲਿਸ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ 30 ਜੂਨ ਨੂੰ ਲਗਾਇਆ ਜਾਵੇਗਾ ਰਾਹਤ ਕੈਂਪ- ਐਸ.ਐਸ.ਪੀ

Punjab
ਫਰੀਦਕੋਟ 29 ਜੂਨ,2024 ਫਰੀਦਕੋਟ ਪੁਲਿਸ ਵੱਲੋਂ ਮਿਤੀ 30.06.2024 ਨੂੰ ਸਵੇਰੇ 10:00 ਵਜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਰਾਹਤ ਕੈਂਪ ਥਾਣਾ ਸਿਟੀ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਐਸ.ਪੀ. ਸ. ਹਰਜੀਤ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ  ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਡੀ.ਐਸ.ਪੀ ਫਰੀਦਕੋਟ (75270-17006) ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ (75270-17021) ਮੁੱਖ ਅਫਸਰ ਥਾਣਾ ਸਦਰ ਫਰੀਦਕੋਟ(75270-17022) ਮੁੱਖ ਅਫਸਰ ਥਾਣਾ ਸਾਦਿਕ (75270-17023) ਦੇ ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।...
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

Punjab
ਚੰਡੀਗੜ੍ਹ, 29 ਜੂਨ: ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ। ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟ੍ਰੇਨਿੰਗ ਇੰਸਟੀਚਿਊਟ - ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕਰਦਿਆਂ ਵੰਨ-ਸੁਵੰਨੀ ਜਾਣਕਾਰੀ ਇਕੱਤਰ ਕੀਤੀ ਗਈ। ਬਾਗ਼ਬਾਨੀ ਵਿਭਾਗ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਲ...
ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ

ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ

Punjab
ਅੰਮ੍ਰਿਤਸਰ 29 ਜੂਨ 2024-- ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ 28 ਜੂਨ 2024 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 113 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਦਾ ਮੁੱਖ ੳਦੇਸ਼ ਵਿਦਿਆਰਥੀਆਂ ਨੂੰ ਸਰਕਾਰੀ/ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਦੇਣਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੁਜਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੁਜਗਾਰ ਦਫਤਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਉਨ੍ਹਾਂ ਦੱਸਿਆ ਕਿ ਦਫਤਰ ਵਿਖੇ ਪਹੁੰਚ ਕੇ ਕਿਸ ਤਰ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਲੈ ਸਕਦੇ ਹਨ ਅਤੇ ਉਨ੍ਹਾਂ ਦੱਸਿ...
ਫਾਜ਼ਿਲਕਾ ਦੇ ਪਿੰਡ ਅਭੁੰਨ ਦੇ ਅਗਾਂਹਵਧੂ ਕਿਸਾਨ ਦੀ ਸਫਲ ਕਹਾਣੀ

ਫਾਜ਼ਿਲਕਾ ਦੇ ਪਿੰਡ ਅਭੁੰਨ ਦੇ ਅਗਾਂਹਵਧੂ ਕਿਸਾਨ ਦੀ ਸਫਲ ਕਹਾਣੀ

Punjab
ਫਾਜ਼ਿਲਕਾ 29 ਜੂਨ 2024....         ਫਾਜ਼ਿਲਕਾ ਦੇ ਪਿੰਡ ਅਭੁੰਨ ਦਾ ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਝੋਨੇ ਸਿੱਧੀ ਬਿਜਾਈ ਕਰਕੇ ਫਾਜ਼ਿਲਕਾ ਦੇ ਸਭ ਤੋਂ ਮੋਹਰੀ  ਅਗਾਂਹਵਧੂ ਕਿਸਾਨ ਹਨ।   ਦੱਸਣਯੋਗ ਹੈ ਕਿ ਇਸ ਕਿਸਾਨ ਨੇ ਸਾਲ 2013 ਵਿੱਚ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਇਸ ਕਿਸਾਨ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰਦਰਸ਼ਨੀ ਵੀ ਲਗਵਾਈ ਗਈ ਸੀ। ਉਸ ਤੋਂ ਲਗਾਤਾਰ ਬਾਅਦ ਇਹ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਤੇ ਹੁਣ ਇਹ ਆਪਣੇ 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਇਸ ਤੋਂ ਇਲਾਵਾ ਪਾਣੀ ਦੀ ਬੱਚਤ ਲਈ ਇਸ ਕਿਸਾਨ ਵੱਲੋਂ ਹਰ ਸਾਲ ਘੱਟ ਸਮਾਂ ਅਤੇ ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕੀਤੀ ਜਾਂਦੀ ਹੈ। ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਹੋ ਜਾਂਦਾ ਹੈ ਪਾਣੀ ਦੀ ਬਚਤ ਹੁੰਦੀ ਹੈ ਖਰਚ ਘੱਟ ਹੁੰਦਾ ਹੈ ਅਤੇ ਝੋਨੇ ਨੂੰ ਲੱਗਣ ਵਾਲੀਆਂ ਬਿਮਾਰੀਆਂ ਘੱਟ ਲੱਗਦੀਆਂ ਹਨ। ਕਿਸਾਨ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ...
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 30 ਜੂਨ ਤਕ ਆਨਲਾਈਨ ਪੋਰਟਲ ਤੇ ਨਾਮ ਦਰਜ ਕਰਾਉਣ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 30 ਜੂਨ ਤਕ ਆਨਲਾਈਨ ਪੋਰਟਲ ਤੇ ਨਾਮ ਦਰਜ ਕਰਾਉਣ : ਮੁੱਖ ਖੇਤੀਬਾੜੀ ਅਫ਼ਸਰ

Punjab
ਫ਼ਰੀਦਕੋਟ: 29 ਜੂਨ 2024 (            ) ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਨ ਨੂੰ ਪਹਿਲ ਦੇਣੀ ਚਾਹੀਦੀ ਅਤੇ ਇਸ ਤਕਨੀਕ ਨੂੰ ਉਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ।  ਬਲਾਕ ਫ਼ਰੀਦਕੋਟ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਭਾਣਾ ਵਿਚ ਅਗਾਂਹਵਧੂ ਕਿਸਾਨ ਭਜਨ ਸਿੰਘ ਦੇ ਖੇਤਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ  ਨੇ  ਦੱਸਿਆ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਤੋਂ ਪਹਿਲਾਂ ਖੇਤੀ ਮਾਹਿਰਾਂ ਜਾਂ ਇਸ ਤਕਨੀਕ ਦਾ ਤਜਰਬਾ ਰੱਖਦੇ ਕਿਸਾਨਾਂ ਨਾਲ ਸੰਪਰਕ ਕਰ  ਲੈਣਾ ਚਾਹੀਦਾ ਤਾਂ ਜੋਂ ਇਸ ਤਕਨੀਕ ਦੀਆਂ ਬਾਰੀਕੀਆਂ ਦਾ ਪਤਾ ਲਗ ਸਕੇ। ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਕੁੱਲ ਮਾਲਕੀ ਰਕਬੇ ਦੇ 10-20 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

Punjab
ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ  ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚ...