Shadow

Author: admin

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Punjab
ਫਾਜ਼ਿਲਕਾ ,29 ਜੂਨ ਜ਼ਿਲ੍ਹਾ ਮੈਜਿਸਟ੍ਰੇਟ ਡਾ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜ...
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Punjab
ਲੁਧਿਆਣਾ, ਜੂਨ 28: ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡੀ.ਐਫ.ਐਸ.ਓ ਲਖਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗ ਨੂੰ ਕਣਕ ਅਤੇ ਹੋਰ ਵਸਤੂਆਂ ਦੀ ਸਪਲਾਈ ਵਿੱਚ ਕੋਈ ਵੀ ਤਰੁੱਟੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਪੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵਸਨੀਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।...
ਸਪੀਕਰ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ

ਸਪੀਕਰ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ

Punjab
ਫਰੀਦਕੋਟ 28 ਜੂਨ () ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਸਾਲ 2024 ਦੌਰਾਨ ਚਲਾਏ ਸੈਂਟਰਾਂ ਰਾਹੀਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਗੁਰਦੁਆਰਾ ਸਿੰਘ ਸਭਾ ਫਰੀਦਕੋਟ ਵਿਖ਼ੇ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਨਮਾਨ ਕੀਤਾ ਗਿਆ । ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਹਰਪਾਲ ਸਿੰਘ ਮੈਨੇਜਿੰਗ ਟਰੱਸਟੀ ਅਤੇ ਡਾਕਟਰ ਬੀ ਐਨ ਐਸ ਵਾਲੀਆ ਦੀ ਅਗਵਾਈ ਵਿੱਚ ਸੇਵਾ ਕਾਰਜ ਕਰ ਰਹੀ ਸੰਸਥਾ ਭਾਈ ਜੈਤਾ ਜੀ ਫਾਊਂਡੇਸ਼ਨ ਚੰਡੀਗੜ੍ਹ ਵਿਦਿਆ ਦੇ ਖੇਤਰ ਵਿੱਚ ਬਹੁਤ ਵੱਡਮੁਲਾ ਯੋਗਦਾਨ ਪਾ ਰਹੀ ਹੈ l ਉਨ੍ਹਾਂ  ਸੰਸਥਾ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ l ਹਰਵਿੰਦਰ ਸਿੰਘ ਮਰਵਾਹ ਕੋਆਰਡੀਨੇਟਰ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਨਵੋਦਿਆ ਸਕੂਲ ਵਿੱਚ ਭੇਜਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ 12 ਕੋਚਿੰਗ ਸੈਂਟਰ ਮੁਫ਼ਤ ਚਲਾਏ ਗਏ ਸਨ l ਨਵੋਦਿਆ ਦੀਆਂ 80 ਸੀਟਾਂ ਵਿੱਚੋਂ 54 ਵਿਦਿਆਰਥੀ ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਚਲਾਏ ਕੋਚਿੰਗ ਸੈਂਟਰਾਂ ਵਿੱਚੋਂ ਸਫਲ ਹੋਏ ਹਨ l ਉਨ੍ਹਾਂ ...
ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ

ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ

Punjab
ਖਾਰਾ (ਕੋਟਕਪੂਰਾ) 28 ਜੂਨ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਖਾਰਾ ਵਿਖੇ ਤੀਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਪਿੰਡ ਅਤੇ ਆਸ ਪਾਸ ਦੇ 3 ਹੋਰ ਪਿੰਡਾਂ ਦੇ ਕਈ ਸਾਂਝੇ ਅਤੇ ਨਿੱਜੀ ਮਸਲੇ ਹੱਲ ਕੀਤੇ। ਖਾਰਾ ਤੋਂ ਇਲਾਵਾ ਵਾੜਾਦਰਾਕਾ, ਮੌੜ ਅਤੇ ਠਾੜ੍ਹ  ਪਿੰਡਾਂ ਦੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦਾ ਫਾਇਦਾ ਚੱਕਿਆ। ਇਨ੍ਹਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਆਮ ਵਸਨੀਕਾਂ ਤੋਂ ਇਲਾਵਾ ਪੰਚਾਇਤਾਂ ਅਤੇ ਸਰਪੰਚਾਂ ਨੇ ਵੀ ਕੈਂਪ ਵਿੱਚ ਸ਼ਮੂਲੀਅਤ ਕੀਤੀ।  ਲੋਕਾਂ ਦੀ ਖੱਜਲ ਖੁਆਰੀ ਘਟਾਉਣ ਦੀ ਇਸ ਮੁਹਿੰਮ ਦੀ ਸਲਾਘਾ ਕਰਦਿਆਂ ਲੋਕਾਂ ਨੇ ਮੁੱਢਲੀਆਂ ਸਹੂਲਤਾਂ, ਨਿੱਜੀ ਦਰਖਾਸਤਾਂ, ਜਮੀਨਾਂ ਦੇ ਝਗੜੇ, ਥਾਣਿਆਂ ਦੇ ਰੌਲੇ, ਨੋਜਵਾਨਾਂ ਲਈ ਖੇਡਾਂ ਦੀ ਮੰਗ ਅਤੇ ਮੁੱਖ ਤੌਰ ਤੇ ਲੋਕਾਂ ਵੱਲੋਂ ਬਿਜਲੀ ਦੀਆਂ ਤਾਰਾਂ ਅਤੇ ਬਿਜਲੀ ਮੀਟਰ ਨਾਲ ਸਬੰਧਤ ਮਸਲੇ ਸਪੀਕਰ ਵਿਧਾਨ ਸਭਾ ਅਤੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆ...
ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਸਹਾਇਕ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਨਾਲ ਮੀਟਿੰਗ

ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਸਹਾਇਕ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਨਾਲ ਮੀਟਿੰਗ

Punjab
ਮੋਗਾ, 13 ਜੂਨ: ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸੇਵਾ ਕੇਂਦਰਾਂ ਦੀ ਪੈਡੇਂਸੀ ਚੈਕ ਕਰਕੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼੍ਰੀਮਤੀ ਸ਼ੁਭੀ ਆਂਗਰਾ  ਨੇ ਹਦਾਇਤ ਜਾਰੀ ਕੀਤੀ ਕਿ ਉਹ ਆਪਣੀ ਪੀ.ਜੀ.ਆਰ.ਐਸ. ਪੋਰਟਲ ਦੇ ਅਕਾਊਂਟ ਨੂੰ ਰੋਜ਼ਾਨਾ ਚੈੱਕ ਕਰਨਾ ਅਤੇ ਪੈਡਿੰਗ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਣਾ ਚਾਹੀਦਾ ਹੈ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਦੇਰੀ ਲ...
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਰਾਧਾ ਸਵਾਮੀ ਕਲੋਨੀ ਵਿਖੇ ਕੀਤਾ ਲੋਕਾਂ ਨੂੰ ਜਾਗਰੂਕ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਰਾਧਾ ਸਵਾਮੀ ਕਲੋਨੀ ਵਿਖੇ ਕੀਤਾ ਲੋਕਾਂ ਨੂੰ ਜਾਗਰੂਕ

Punjab
ਫਾਜ਼ਿਲਕਾ 28 ਜੂਨ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ  ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼  ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸ਼ੁਕਰਵਾਰ ਨੂੰ  ਰਾਧਾ ਸਵਾਮੀ ਕਲੋਨੀ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਇਸ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪ...
ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 28 ਜੂਨ ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ 'ਤੇ ਵਿੱਤੀ ਬੋਝ ਘੱਟਿਆ ਹੈ  ਬਲਕਿ ਇਹਨਾਂ ਸੜਕਾਂ 'ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ। ਸਬੰਧਤ ਸੜਕਾਂ 'ਤੋਂ ਟੋਲ ਹਟਾਏ...
ਬਿਨਾਂ ਮੰਨਜੂਰੀ ਚੱਲ ਰਹੇ ਪਾਣੀ/ਸੀਵਰੇਜ ਕੁਨੈਕਸ਼ਨਾਂ ਨੂੰ ਨਾਮਾਤਰ ਫੀਸ ਤੇ ਰੈਗੂਲਰ ਕਰਵਾਉਣ ਦਾ ਸੁਨਹਿਰੀ ਮੌਕਾ

ਬਿਨਾਂ ਮੰਨਜੂਰੀ ਚੱਲ ਰਹੇ ਪਾਣੀ/ਸੀਵਰੇਜ ਕੁਨੈਕਸ਼ਨਾਂ ਨੂੰ ਨਾਮਾਤਰ ਫੀਸ ਤੇ ਰੈਗੂਲਰ ਕਰਵਾਉਣ ਦਾ ਸੁਨਹਿਰੀ ਮੌਕਾ

Punjab
ਮੋਗਾ 28 ਜੂਨ: ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਜਿਹੜੇ ਖਪਤਕਾਰਾਂ ਵਲੋਂ ਪਾਣੀ/ਸੀਵਰੇਜ ਦੇ ਕੁਨੈਕਸ਼ਨ ਨਿਗਮ  ਦੀ ਮੰਨਜੂਰੀ ਤੋਂ ਬਿਨ੍ਹਾਂ ਲਏ ਹੋਏ ਹਨ ਉਨ੍ਹਾਂ ਖਪਤਕਾਰਾਂ ਨੂੰ ਆਪਣੇ ਕੁਨੈਕਸ਼ਨ ਨੂੰ ਨਾਮਾਤਰ ਖਰਚੇ ਉਪਰ ਰੈਗੂਲਰ ਕਰਨ ਲਈ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਅਧੀਨ ਰੋਡ ਕਟਿੰਗ ਆਦਿ ਫੀਸਾਂ ਤੋਂ ਬਿਨਾਂ ਹੀ ਘਰ/ਦੁਕਾਨ ਦੇ ਸਾਇਜ ਅਨੁਸਾਰ ਫੀਸਾਂ ਭਰ ਕੇ ਕੁਨੈਕਸ਼ਨ ਨੂੰ ਮਿਤੀ 05 ਸਤੰਬਰ, 2024 ਤੱਕ ਰੈਗੁਲਰ ਕਰਵਾਇਆ ਜਾ ਸਕਦਾ ਹੈ। ਇਸ ਮਿਤੀ ਤੋਂ ਬਾਅਦ ਬਿਨਾਂ ਮੰਨਜੂਰੀ ਚੱਲ ਰਹੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਬੰਦ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਇਸ ਸਕੀਮ ਤਹਿਤ ਨਿਰਧਾਰਿਤ ਫੀਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 125 ਵਰਗ ਗਜ ਤੱਕ ਦੇ ਪਲਾਟ ਵਿੱਚ ਕੁਨੈਕਸ਼ਨ ਲਈ 400 ਰੁਪਏ ਪਾਣੀ ਤੇ 400 ਰੁਪਏ ਸੀਵਰੇਜ, 125 ਤੋਂ 250 ਵਰਗ ਗਜ ਤੱਕ ਦੇ ਪਲਾਟ ਵਿੱਚ ਕੁਨੈਕਸ਼ਨ ਲਈ 1000 ਰੁਪਏ ਪਾਣੀ ਤੇ 1000 ਰੁਪਏ ਸੀਵਰੇਜ , 250 ਤੋਂ ਉਪਰ ਵਰਗ ਗਜ ਤੱਕ ਦੇ ਕੁਨੈਕਸ਼ਨ ਲਈ 2000...
ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab
ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।    ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।   ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘ...