Shadow

Author: admin

ਜਿ਼ਲ੍ਹੇ ਦੇ ਪਿੰਡ ਛੱਤੇਆਣਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਜਿ਼ਲ੍ਹੇ ਦੇ ਪਿੰਡ ਛੱਤੇਆਣਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

Punjab
ਸ੍ਰੀ ਮੁਕਤਸਰ ਸਾਹਿਬ, 28 ਜੂਨ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਗਿੱਦੜਬਾਹਾ ਸਬ ਡਵੀਜ਼ਨ ਦੇ ਪਿੰਡ ਛੱਤੇਆਣਾ ਵਿਖੇ  ਡਾ.ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਦੀ ਪ੍ਰਧਾਗੀ ਹੇਠ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਨੇ ਦੱਸਿਆ  ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਜਿ਼ਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁੰਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸਵੇਵਾਂ ਲੈ ਸਕਦੇ ਹਨ। ਕੈਂਪ ਵਿੱਚ ਪਹੁੰਚੇ ਲੋੜਵੰਦ ਲਾਭਪਾਤਰੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਵੀ ਜਾਰੀ ਕੀਤੇ ਗਏ। ਇਸ ਕੈਂਪ ਵਿੱਚ ਪਹੁੰਚ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ...
ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ

ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ

Punjab
ਫਾਜ਼ਿਲਕਾ 28 ਜੂਨ ਖੁਸ਼ੀ ਫਾਊਂਡੇਸ਼ਨ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਖੁਸ਼ੀ ਫਾਊਂਡੇਸ਼ਨ ਦੀ ਪ੍ਰਧਾਨ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਦੀ ਅਗਵਾਈ ਵਿਚ ਘੰਟਾਘਰ ਚੌਂਕ ਵਿਖੇ ਬੂਟਿਆਂ ਦਾ ਵਿਸ਼ਾਲ ਲੰਗਰ ਲਗਾਇਆ ਗਿਆ।ਜਿਸ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਹੁੰਚ ਕੇ ਮੁਫਤ ਬੂਟੇ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਵਾਈ ਤੇ ਅਨੇਕਾਂ ਹੀ ਰਾਹੀਗਰਾਂ ਨੂੰ ਮੁਫਤ ਫਲਦਾਰ ਅਤੇ ਫੁੱਲਦਾਰ ਬੂਟੇ ਵੰਡੇ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।ਵਿਧਾਇਕ ਸਵਨਾ ਨੇ ਖੁਸ਼ੀ ਫਾਊਂਡੇਸ਼ਨ ਵੱਲੋਂ ਬੂਟਿਆਂ ਦਾ ਲੰਗਰ ਲਗਾ ਕੇ ਬੂਟੇ ਵੰਡਣ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੁਸ਼ੀ ਫਾਊਂਡੇਸ਼ਨ ਵੱਲੋਂ ਬੂਟਿਆਂ ਦਾ ਲੰਗਰ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਇਕ ਚੰਗਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ, ਪੱਤਰਕਾਰਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਫਾਜ਼ਿਲਕਾ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਅਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਅਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮਿ੍ਰਤਸਰ 28 ਜੂਨ  2024-- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ  29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5...
ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ

ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ

Punjab
ਫ਼ਿਰੋਜ਼ਪੁਰ, 28 ਜੂਨ (    ) ਜਿਲ੍ਹਾ ਸਿਹਤ ਸੁਸਾਇਟੀ ਫ਼ਿਰੋਜ਼ਪੁਰ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਕੀਤੀ ਗਈ।ਇਸ ਮੌਕੇ ਸਿਵਲ ਸਰਜਨ  ਡਾ. ਰਾਜਵਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।                ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮ...
ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

Punjab
ਚੰਡੀਗੜ੍ਹ/ਫਾਜ਼ਿਲਕਾ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ  ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫ...
ਝੋਨੇ ਦੀ ਸਿੱਧੀ ਬਿਜਾਈ ਵਿੱਚ ਫਾਜ਼ਿਲਕਾ ਪੰਜਾਬ ਵਿੱਚ ਮੋਹਰੀ-ਡਿਪਟੀ ਕਮਿਸ਼ਨਰ

ਝੋਨੇ ਦੀ ਸਿੱਧੀ ਬਿਜਾਈ ਵਿੱਚ ਫਾਜ਼ਿਲਕਾ ਪੰਜਾਬ ਵਿੱਚ ਮੋਹਰੀ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 28 ਜੁਲਾਈ 2024…..                    ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਮੋਹਰੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿੱਚ 4447 ਕਿਸਾਨਾਂ ਨੇ ਪੋਰਟਲ ਅਪਲਾਈ ਕੀਤਾ ਹੈ ਜੋ ਕਿ 48,164 ਏਕੜ ਰਕਬਾ ਰਜਿਸਟਰ ਹੋਇਆ ਹੈ। ਜਿਸ ਕਾਰਨ ਫਾਜ਼ਿਲਕਾ ਪੰਜਾਬ ਵਿੱਚ ਪਹਿਲੇ ਨੰਬਰ ਤੇ ਚੱਲ ਰਿਹਾ ਹੈ ਤੇ ਸ੍ਰੀ ਮੁਕਤਸਰ ਸਾਹਿਬ ਦਾ 45,040 ਏਕੜ ਰਕਬਾ ਰਜਿਸਟਰ ਹੋਇਆ ਹੈ ਜਿਸ ਕਾਰਨ ਉਹ ਦੂਜੇ ਨੰਬਰ ਤੇ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬਾਦ, ਅਬੋਹਰ, ਖੂਈਆ ਸਰਵਰ ਜਾਂ ਆਪਣੇ ਪਿੰਡ ਦੇ ਸਬੰਧਤ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ।           ਉਨ੍ਹਾਂ...
ਡਿਪਟੀ ਕਮਿਸ਼ਨਰ ਨੇ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬਾਇਓਮਾਸ ਇੰਡਸਟਰੀਜ਼, ਐਗਰੀਗੇਟਰ ਅਤੇ ਐਨ.ਜੀ.ਓ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬਾਇਓਮਾਸ ਇੰਡਸਟਰੀਜ਼, ਐਗਰੀਗੇਟਰ ਅਤੇ ਐਨ.ਜੀ.ਓ ਨਾਲ ਕੀਤੀ ਮੀਟਿੰਗ

Punjab
ਸ੍ਰੀ ਮੁਕਤਸਰ ਸਾਹਿਬ 28 ਜੂਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ, ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਬਾਇਓਮਾਸ ਇੰਡਸਟਰੀਜ਼, ਐਗਰੀਗੇਟਰ ਅਤੇ ਐਨ.ਜੀ.ਓ ਦੇ ਮੁੱਖੀਆਂ ਅਤੇ ਨੁਮਾਇੰਦਿਆਂ ਨਾਲ ਸਾਲ 2024-25 ਲਈ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਅਹਿਮ ਮੀਟਿੰਗ ਕੀਤੀ ਹੋਈ ਇਸ ਮੌਕੇ ਡਿਪਟੀ ਕਮਿਸ਼ਨਰ ਨੇ  ਜਿ਼ਲ੍ਹੇ ਅਧੀਨ ਕੰਮ ਕਰਦੀਆਂ ਸੀ.ਐਚ.ਸੀ. ਦਾ ਡਾਟਾ ਮੋਬਾਇਲ ਐਪ ਤੇ ਅਪਲੋਡ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ ਤਾਂ ਜੋ ਆਉਣ ਵਾਲੇ ਸਾਉਣੀ 2024-25 ਦੌਰਾਨ ਇਨ੍ਹਾਂ ਸੀ.ਐਚ.ਸੀ. ਦੀ ਪ੍ਰਗਤੀ ਵਾਚੀ ਜਾ ਸਕੇ। ਉਨ੍ਹਾਂ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਜਿ਼ਲ੍ਹੇ ਅਧੀਨ ਕੰਮ ਕਰ ਰਹੇ ਬੇਲਰਾਂ ਦੀ ਪਿੰਡਵਾਈਜ਼ ਅਤੇ ਮਿਤੀਵਾਰ ਮੈਪਿੰਗ ਕਰਨ ਦੀ ਵੀ ਹਦਾਇਤ ਕੀਤੀ । ਇਸ ਮੌਕੇ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਾਲ 2023-24 ਦੌਰਾਨ ਝੋਨੇ/ਬਾਸਮਤੀ ਦੀ ਲੱਗਭਗ 11,...
ਦਿਵਿਆਂਗਜਨਾ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਾ ਸਾਡਾ ਮੁੱਢਲਾ ਫਰਜ਼-ਡਿਪਟੀ ਕਮਿਸ਼ਨਰ

ਦਿਵਿਆਂਗਜਨਾ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਾ ਸਾਡਾ ਮੁੱਢਲਾ ਫਰਜ਼-ਡਿਪਟੀ ਕਮਿਸ਼ਨਰ

Punjab
ਮਾਨਸਾ, 28 ਜੂਨ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਸਥਾਨਕ ਸ਼ਾਂਤੀ ਭਵਨ ਵਿਖੇ ਅਲਿਮਕੋ ਦੁਆਰਾ 121 ਲੋੜਵੰਦ ਦਿਵਿਆਂਗਜਨਾ ਨੂੰ ਮੋਟਰ ਟਰਾਈਸਾਈਕਲ, ਟਰਾਈਸਾਈਕਲ, ਵੀਲ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਫੋਹੜੀਆਂ ਅਤੇ ਹੋਰ ਸਹਾਇਕ ਉਪਕਰਨ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਫ਼ਤ ਸਹਾਇਕ ਉਪਰਕਨ ਵੰਡ ਕੈਂਪ ਦਾ ਮੁੱਖ ਮਕਸਦ ਦਿਵਿਆਂਗਜਨਾ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ ਤਾਂ ਜੋ ਉਨ੍ਹਾਂ ਦੀ ਦਿਵਿਆਂਗਤਾ ਸਮਾਜ ਦੇ ਕਿਸੇ ਵੀ ਖੇਤਰ ਵਿੱਚ ਉਨ੍ਹਾਂ ਲਈ ਰੁਕਾਵਟ ਨਾ ਬਣ ਸਕੇ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾ ਦੀ ਭਲਾਈ ਨਹੀ ਹਰ ਸੰਭਵ ਯਤਨ ਕਰਨਾ ਸਾਡਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਦੇ ਕਿਸੇ ਵੀ ਅੰਗ ਦੀ ਘਾਟ ਕਾਰਨ ਦਿਵਿਆਂਗ ਵਿਅਕਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਜ ਇਹ ਵੰਡੀ ਗਈ ਸਹਾਇਕ ਸਮੱਗਰੀ ਨਿਸ਼ਚੇ ਹੀ ਲੋੜਵੰਦਾਂ ਦੀਆਂ ਰੋਜ਼ਾਨਾਂ ਦੀਆਂ ਮੁਸ਼ਕਿਲਾਂ ਨੂੰ ਕੁੱਝ ਹੱਦ ਤੱਕ ਘਟਾਉਣ ਵਿਚ ਮਦਦਗਾਰ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਲੋਕਾਂ ਦੀ...
ਜਿ਼ਲ੍ਹੇ ਦੀਆਂ ਯੋਗਸ਼ਾਲਾਵਾਂ ਵਿੱਚ ਲਗਾਈਆਂ ਜਾ ਰਹੀਆਂ ਹਨ ਰੋਜਾਨਾ 102 ਕਲਾਸਾਂ– ਡਿਪਟੀ ਕਮਿਸ਼ਨਰ

ਜਿ਼ਲ੍ਹੇ ਦੀਆਂ ਯੋਗਸ਼ਾਲਾਵਾਂ ਵਿੱਚ ਲਗਾਈਆਂ ਜਾ ਰਹੀਆਂ ਹਨ ਰੋਜਾਨਾ 102 ਕਲਾਸਾਂ– ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ 28 ਜੂਨ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਵੱਲੋਂ ਯੋਗਾ ਕੀਤਾ ਜਾ ਰਿਹਾ ਹੈ  ਅਤੇ ਆਪਣੇ ਆਪ ਨੂੰ ਸਿਹਤਮੰਦ ਰੱਖ ਰਹੇ ਹਨ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਲੋਕਾ ਲਈ ਬਰਦਾਨ ਸਾਬਤ ਹੋ ਰਹੀਆਂ ਹਨ , ਇਹ ਗੱਲ ਦਾ ਪ੍ਰਗਟਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ। ਡਿਪਟੀ ਕਮਿਸ਼ਨਰ  ਅਨੁਸਾਰ ਜਿ਼ਲ੍ਹੇ ਵਿੱਚ 20 ਮਾਹਿਰ ਯੋਗ ਟਰੇਨਰਾਂ ਵਲੋਂ ਯੋਗਸ਼ਾਲਾ ਵਿੱਚ 102 ਰੋਜਾਨਾਂ ਕਲਾਸਾ ਲਗਾ ਕੇ  ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਕੋਟਭਾਈ;ਮੰਡੀ ਲੱਖੇਵਾਲੀ, ਰਾਮਗੜ੍ਹ ਚੁੰਘਾ,ਅਕਾਲਗੜ੍ਹ ਅਤੇ ਪਿੰਡ ਲੋਕਾਂ ਨੂੰ ਸਰੀਰਕ ਅਭਿਆਸ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.inਤੇ ਵੀ ਪੰਜੀਕਰਨ ਕੀਤਾ ਜਾ ਸਕਦਾ...
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab
ਚੰਡੀਗੜ੍ਹ, 28 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ  ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵ...