Shadow

Author: admin

ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ

ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 27 ਜੂਨ 2024…  ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ ਤੇ ਵੱਖ-ਵੱਖ ਵਿਭਾਗ ਵੀ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਆਨਲਾਈਨ ਮਾਧਿਅਮ ਰਾਹੀਂ ਪੁਲਿਸ, ਬੀਐੱਸਐੱਫ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੁੜ ਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਬੰਧਿਤ ਵਿਭਾਗ ਪੂਰੇ ਐਕਸ਼ਨ ਮੂਡ ਵਿੱਚ ਕੰਮ ਕਰਕੇ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਹੰਬਲਾ ਬੋਲਦਿਆਂ ਨਸ਼ੇ ਦਾ ਖਤਮ ਕਰਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵਿਭਾਗ ਵੱਲੋਂ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਜਲਦੀ ਹੀ ਜ਼ਿਲ੍ਹੇ ਅੰਦਰ ਲਹਿਰ ਚਲਾ ਕੇ ਨਸ਼ੇ ਦੀ ਸਪਲਾਈ ਨੂੰ ਖ਼ਤਮ ਕੀਤਾ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕ...
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

Punjab
ਅੰਮ੍ਰਿਤਸਰ 26 ਜੂਨ:---ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।  ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ, ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ  ਵਿਭਾਗ ਵੱਲੋਂ ਅਚਨਚੇਤ ਚੈਕਿ...
ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ

ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ

Punjab
ਫਾਜ਼ਿਲਕਾ 26 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭੀ ਫੈਸਲਾਕੁੰਨ ਲੜਾਈ ਵਿਚ ਹੁਣ ਪਿੰਡਾਂ ਦੇ ਲੋਕ ਵੀ ਜੁੜਨ ਲੱਗੇ ਹਨ। ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਦੇ 133 ਪਿੰਡਾਂ ਦੇ ਲੋਕਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਨਸ਼ੇ ਤੋਂ ਪੀੜਤਾਂ ਦਾ ਇਲਾਜ ਕਰਵਾਉਣ ਸਬੰਧੀ ਮਤੇ ਪਾਸ ਕਰਕੇ ਇਸ ਲੜਾਈ ਵਿਚ ਪ੍ਰਸ਼ਾਸਨ ਦਾ ਸਾਥ ਦੇਣ ਦਾ ਅਹਿਦ ਲਿਆ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਪੰਜਾਂ ਬਲਾਕਾਂ ਵਿਚ ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾ ਕੇ ਇਹ ਨਵੀਂ ਪਹਿਲ ਕਦਮੀ ਕੀਤੀ ਹੈ। ਅਕਸਰ ਪਿੰਡਾਂ ਵਿਚ ਆਪਸੀ ਭਾਈਚਾਰੇ ਕਾਰਨ ਜਾਂ ਆਪਸੀ ਨੇੜਤਾ ਕਾਰਨ ਕੋਈ ਨਸ਼ੇ ਦੇ ਕੰਮ ਵਿਚ ਲੱਗੇ ਮਾੜੇ ਅਨਸਰ ਦੀ ਸੂਚਨਾ ਦੇਣ ਨੂੰ ਤਿਆਰ ਨਹੀਂ ਸੀ ਹੁੰਦਾ ਪਰ ਹੁਣ ਲੋਕਾਂ ਨੇ ਇਸ ਰਵਾਇਤ ਨੂੰ ਤੋੜਨ ਦਾ ਸੰਕਲਪ ਲਿਆ ਹੈ। ਬੀਤੇ ਦਿਨੀਂ ਪਿੰਡ ਖੁੱਬਣ ਦੇ ਲੋਕਾਂ ਨੇ ਬੇਝਿਜਕ ਅਜਿਹੀ ਸੂਚਨਾ ਪੁਲਿਸ ਨਾਲ ਸਾਂਝੀ ਕੀਤੀ ਸੀ ਅਤੇ ਪੁਲਿਸ ਨੇ ਤੁਰੰਤ ਪਿੰਡ ਵਿਚ ਕਾਨੂੰਨੀ ਕਾਰਵ...
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

Punjab
ਅਬੋਹਰ (ਫਾਜ਼ਿਲਕਾ) 26 ਜੂਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ ਇੱਥੇ ਮਰੀਜਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ। ਉਨ੍ਹਾਂਨੇ ਇੱਥੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਮਰੀਜਾਂ ਨੂੰ ਬਿਤਹਰ ਤਰੀਕੇ ਨਾਲ ਸਿਹਤ ਸਹੁਲਤਾਂ ਦਿੱਤੀਆਂ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ ਕੁਮਾਰ ਪੋਪਲੀ ਅਤੇ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਵੀ ਹਾਜਰ ਸਨ। ਬਾਕਸ ਲਈ ਪ੍ਰਸਤਾਵਿਤ ਜ਼ਿਲ੍ਹੇ ਵਿਚ ਚੱਲ ਰਹੇ ਹਨ 26 ਆਮ ਆਦਮੀ ਕਲੀਨਿਕ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਇਹ ਸਾਰੇ ਕੰਮਕਾਜੀ ਦਿਨਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁਲਦੇ ਹਨ। ਇੰਨ੍ਹਾਂ ਵਿਚ 90 ਪ੍ਰਕਾਰ ਦੀਆਂ ਦਵਾਈਆਂ ਅਤੇ 38 ਪ੍ਰਕਾਰ ਦੇ ਟੈਸਟ ਬਿਲਕੁਲ ਮੁਫ਼ਤ ਹੁੰਦੇ ਹਨ। ਜ਼ਿਲ੍ਹੇ ਵਿਚ ਨਿਮਨ ਥਾਂਵਾਂ ਤੇ 26 ਆਮ ਆਦਮੀ ਕਲੀਨਿਕ ਚ...
ਡਿਪਟੀ ਕਮਿਸ਼ਨਰ ਫਰੀਦਕੋਟ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

Punjab
ਫਰੀਦਕੋਟ 26 ਜੂਨ () ਪੰਜਾਬ ਸਰਕਾਰ  ਵੱਲੋਂ ਲੋਕਾਂ ਦੀ ਸਿਹਤ ਸਹੂਲਤ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਦਾ ਜਮੀਨੀ ਪੱਧਰ ਤੇ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਲਗਾਏ ਗਏ ਸੁਵਿਧਾ ਕੈਂਪ ਤੋਂ ਵਾਪਸੀ ਦੌਰਾਨ ਪਿੰਡ ਵਿੱਚ ਹੀ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਸਰਕਾਰ ਵੱਲੋਂ ਇਸ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਜਿੱਥੇ ਕਲੀਨਿਕ ਦੇ ਮੁਲਾਜਮ ਅਤੇ ਡਾਕਟਰ ਨਾਲ ਗੱਲਬਾਤ ਕਰਨ ਤੋਂ ਇਲਾਵਾ ਮੌਜੂਦ ਪਿੰਡ ਵਾਸੀਆਂ ਅਤੇ ਮਰੀਜਾਂ ਨਾਲ ਵੀ ਵਾਰਤਾਲਾਪ ਕੀਤੀ। ਉਨ੍ਹਾਂ ਸਾਰੇ ਕਲੀਨਿਕ ਦਾ ਦੌਰਾ ਕੀਤਾ ਅਤੇ ਕਮੀ ਪੇਸ਼ੀ ਬਾਰੇ ਗੱਲਬਾਤ ਕੀਤੀ। ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਇੱਕਤਰ ਕਰਦਿਆਂ ਕਮੀ ਪੇਸ਼ੀ ਸਬੰਧੀ ਮੁਸ਼ਕਿਲਾਂ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਸੁਝਾਅ ਮੰਗੇ। ਰਿਕਾਰਡ ਦੀ ਮੇਨਟੇਨੈਂਸ, ਦਵਾਈਆਂ ਦੀ ਉਪਲਬਧਤਾ, ਮੁੱਢਲੀਆਂ ਸਹੂਲਤਾਂ, ਪੀਣ ਵਾਲੇ ਪਾਣੀ, ਪੱਖੇ, ਕੂਲਰ, ਏ.ਸੀ. ਆਦਿ ਸਬੰਧੀ ਵੀ ਉਨ੍ਹਾਂ ਜਾਣਕਾਰੀ ਇੱਕਤਰ ਕੀਤੀ। ਉਨ੍ਹਾਂ ਮੌਕੇ ਤੇ ਮੌਜੂਦ ਮੁਲਾਜਮਾਂ ਨੂ...
27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ, 26 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ੍ਹ ਲਈ 27 ਜੂਨ 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਵੇਰੇ 9:30 ਤੋਂ ਦੁਪਹਿਰ 1:30 ਤੱਕ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ। ਕੈਂਪ ਦੌਰਾਨ ਮਾਲ ਵਿਭਾਗ, ਸਥਾਨਕ ਸਰਕਾਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਪ੍ਰੋਗਰਾਮ, ਜ਼ਿਲ੍ਹਾ ਭਲਾਈ, ਪੀਐਸਪੀਸੀਐਲ ਅਤੇ ਟਰਾਂਸਪੋਰਟ ਆਦਿ ਵਿਭਾਗਾਂ ਨਾਲ ਸਬੰਧ...
ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

Punjab
ਫਾਜਿਲਕਾ 26 ਜੂਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾਣਗੇ। ਜਿਲ੍ਹਾ ਫਾਜ਼ਿਲਕਾ ਵਿਖੇ ਕੁੱਲ 100 ਹੈਕਟੇਅਰ ਰਕਬੇ ਵਿਖੇ ਪ੍ਰਦਰਸ਼ਨੀ ਪਲਾਟ ਲਗਾਏ ਜਾਣਗੇ. ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਏ ਜਾਣਗੇ। ਕਿਸਾਨ ਵੀਰ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੀਆਂ ਹਾਈਬ੍ਰਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ। ਇਹ ਸਬਸਿਡੀ 1000 ਕੁਇੰਟਲ ਬੀਜ ਤੇ ਹੀ ਦਿੱਤੀ ਜਾਵੇਗੀ, ਇਹ ਸਬਸਿਡੀ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਜਿਲ੍ਹਾ ਫਾਜ਼ਿਲਕਾ ਵਿਖੇ 20...
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ

Punjab
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ ਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰ ਅੰਮ੍ਰਿਤਸਰ 25 ਜੂਨ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਹਰ ਜਿਲ੍ਹਾ ਵਾਸੀ ਦੇ ਸਾਥ ਦੀ ਲੋੜ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀੱਆਂ ਨਾਲ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਕਮਿਸ਼ਨਰ ਸ ਰਣਜੀਤ ਸਿੰਘ ਢਿਲੋਂ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

Punjab
ਚੰਡੀਗੜ੍ਹ, 26 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ। ਇਸ ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ-ਜੂਨ 2024 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐਨ.ਡੀ.ਏ./ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤੌਰ ...
ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 26 ਜੂਨ:-- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ ਲਈ ਜਰੂਰੀ ਹੈ ਕਿ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੈਰਾਥਨ ਮੀਟਿੰਗ ਦੌਰਾਨ ਕੀਤਾ। ਉਨਾਂ ਅੱਜ ਮਾਲ ਵਿਭਾਗ, ਖੇਤੀਬਾੜੀ, ਜੰਗਲਾਤ, ਮਾਰਕਫੈਡ, ਸਕੂਲ, ਚੋਣਾਂ, ਲੋਕ ਨਿਰਮਾਣ ਵਿਭਾਗ, ਇੰਡਸਟਰੀ, ਸੰਚਾਈ ਅਤੇ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਨਾਂ ਦੇ ਕੰਮਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾਈ ਪਹਿਲ ਦੇ ਆਧਾ...