Shadow

Author: admin

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

Punjab
ਨਵੀਂ ਦਿੱਲੀ/ਚੰਡੀਗੜ੍ਹ, 26 ਜੂਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾ...
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 26 ਜੂਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ-ਕੌਰਡ) ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਵੱਡੇ ਪੱਧਰ ‘ਤੇ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਕਿਹਾ ਹੈ।  ਐਨ.ਡੀ.ਪੀ.ਐਸ ਐਕਟ ਦੀ ਧਾਰਾ 31 ਦੇ ਪ੍ਰਚਾਰ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਇਸ ਐਕਟ ਦੀਆਂ ਸਖ਼ਤ ਧਾਰਾਵਾਂ ਬਾਰੇ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਸ੍ਰੀ ਵਰਮਾ ਨੇ ਜਾਂਚ ਅਧਿਕਾਰੀਆਂ/ਜ਼ਿਲ੍ਹਾ ਅਟਾਰਨੀ ਅਫ਼ਸਰਾਂ ਨੂੰ ਪ੍ਰਭਾਵੀ ਸਿਖਲਾਈ ਦੇਣ ਦੀ ਵਕਾਲਤ ਕੀਤੀ ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ...
ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

Punjab
ਖੰਨਾ (ਲੁਧਿਆਣਾ), 26 ਜੂਨ (000) ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ 'ਵਾਕ-ਐਂਡ-ਰਨ' ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਅਮਨੀਤ ਕੋਂਡਲ ਨੇ ਕੀਤੀ ਅਤੇ ਇਸ ਵਿੱਚ ਪੁਲਿਸ ਅਧਿਕਾਰੀਆਂ, ਸਥਾਨਕ ਐਨ.ਜੀ.ਓਜ਼ ਅਤੇ ਆਮ ਨਾਗਰਿਕਾਂ ਸਮੇਤ 200 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਮੈਰਾਥਨ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਣ ਲਈ ਉਤਸ਼ਾਹਿਤ ਕਰਨਾ ਸੀ।  ਇਹ ਮੈਰਾਥਨ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਗੜ੍ਹੀ ਪੁਲ ਤੋਂ ਸ਼ੁਰੂ ਹੋ ਕੇ ਸਾਂਝ ਘਰ ਰੈਸਟੋਰੈਂਟ ਵਿਖੇ ਸਮਾਪਤ ਹੋਈ । ਮੈਰਾਥਨ ਤੋਂ ਬਾਅਦ ਐਸ.ਐਸ.ਪੀ ਸ੍ਰੀਮਤੀ ਅਮਨੀਤ ਕੋਂਡਲ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ।  ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮੈਰਾਥਨ ਦਾ ਆਯੋਜਨ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਜੁੜੇ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ ਹੈ। ਸ਼੍ਰੀਮਤੀ ਕੋਂਡਲ ...
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

Punjab
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱ...
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ

Punjab
ਫ਼ਿਰੋਜ਼ਪੁਰ, 26 ਜੂਨ 2024.             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੱਲੋਂ ਕੀਤੀ ਗਈ। ਜਿਸ 'ਚ ਅਧਾਰ ਇਨਰੋਲਮੈਂਟ ਦੀ ਦਰ ਨੂੰ ਵਧਾਉਣ ਅਤੇ ਅਪਡੇਸ਼ਨ ਸਬੰਧੀ ਕਮੇਟੀ ਮੈਂਬਰਾਂ ਨੂੰ ਢੁੱਕਵੀ ਕਾਰਵਾਈ ਕੀਤੇ ਜਾਣ ਦੀ ਹਦਾਇਤ ਕੀਤੀ ਗਈ।ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।             ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਨੇ ਹਦਾਇਤ ਕੀਤੀ ਕਿ 5 ਸਾਲ ਤੋਂ  ਘੱਟ ਉਮਰ ਦੇ ਬੱਚਿਆਂ ਲਈ ਵੀ ਆਧਾਰ ਦੀ ਇੰਨਰੋਲਮੈਂਟ ਕਰਵਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤੇ ਜਾਣ 'ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 0-5 ਸਾਲ ਤਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ 0-5 ਸਾਲ ਦੇ ਬੱਚਿਆਂ 'ਚ ਆਧਾਰ ਇੰਨਰੋਲਮੈਂਟ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਉਨ੍ਹਾਂ ਅਧਿਕਾਰੀਆ...
ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਸੂਬੇ ’ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ  www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵ...
ਬਹਿਕ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ

ਬਹਿਕ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ

Punjab
ਫਾਜਿਲਕਾ 26 ਜੂਨ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰਾਂ ਤੋਂ ਬਚਾਅ ਵਾਲੀ ਜਾਲੀ ਵਿੱਚ ਰੱਖਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।  ਇਸ ਮੌਕੇ ਸਿਹਤ ਕਰਮਚਾਰੀ ਬਨ...
ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

Punjab
ਚੰਡੀਗੜ੍ਹ/ਪਟਿਆਲਾ, 26 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੀਤਾ। ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ  ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਥੇ ਜਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ ਦੀਆਂ ਇਮਾਰਤਾਂ 'ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ। ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣਯੋਗ ਊਰਜਾ ਸ...
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ

Punjab
ਅਬੋਹਰ (ਫਾਜ਼ਿਲਕਾ) 26 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਚਾਨਕ ਵੱਖ ਵੱਖ ਦਫ਼ਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਉਨ੍ਹਾਂ ਨੇ ਅੱਜ ਅਬੋਹਰ ਤਹਿਸੀਲ ਵਿਚ ਬਣੇ ਪਟਵਾਰ ਖਾਨੇ ਵਿਚ ਪਹੁੰਚ ਕੇ ਪਟਵਾਰੀਆਂ ਦੀ ਹਾਜਰੀ ਚੈਕ ਕੀਤੀ ਅਤੇ ਇੱਥੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਹਿਸੀਲ ਵਿਚ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਤੋਂ 12 ਵਜੇ ਤੱਕ ਆਪਣੇ ਦਫ਼ਤਰਾਂ ਵਿਚ ਬੈਠਣ ਅਤੇ ਇਸ ਸਮੇਂ ਦੌਰਾਨ ਫੀਲਡ ਦੌਰੇ ਨਾ ਕੀਤੇ ਜਾਣ ਤਾਂ ਜੋ ਦਫ਼ਤਰ ਵਿਚ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। ਇਸੇ ਤਰਾਂ ਸਾਰੇ ਦਫ਼ਤਰਾਂ ਵਿਚ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਇਸ ਕੇਂਦਰ ਤੇ ਦਫ਼ਤਰ...
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

Punjab
ਚੰਡੀਗੜ੍ਹ, 26 ਜੂਨ: ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ  ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ...