Shadow

Author: admin

ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਬਣਾਏ ਜਾਣਗੇ ਮਿੰਨੀ ਜੰਗਲ – ਧੀਮਾਨ

ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਬਣਾਏ ਜਾਣਗੇ ਮਿੰਨੀ ਜੰਗਲ – ਧੀਮਾਨ

Punjab
ਫ਼ਿਰੋਜ਼ਪੁਰ 26 ਜੂਨ 2024 () ਜ਼ਿਲਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਉਂਦੇ ਛੇ ਬਲਾਕਾਂ ਦੇ ਕੁੱਲ 35 ਏਕੜ ਦੇ ਕਰੀਬ ਰਕਬੇ ਵਿਚ ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ, ਵਿੱਦਿਅਕ ਸੰਸਥਾਵਾਂ, ਸ਼ਮਸ਼ਾਨ ਘਾਟਾਂ, ਜਨਤਕ ਥਾਵਾਂ ਤੇ ਵੀ ਰਿਵਾਇਤੀ ਰੁੱਖ ਲਗਾਏ ਜਾਣਗੇ, ਜਿਨ੍ਹਾਂ ਦੀ ਦੇਖਭਾਲ ਕਰਨ ਲਈ ਮਗਨਰੇਗਾ ਤੋਂ ਵਿਸ਼ੇਸ਼ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ। ਇਸ ਮੌਕੇ ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਤੌਰ 'ਤੇ ਹੰਭਲਾ ਮਾਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ, ਸਵੈ-ਸੇਵੀ ਸੰਸਥਾਵਾਂ, ਐਨ. ਜੀ ਓ, ਧਾਰਮਿਕ ਸੰਸਥਾਵਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ, ਭੌਂ - ਪਾਣੀ...
ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

Punjab
ਫਾਜ਼ਿਲਕਾ, 26 ਜੂਨ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਸਮੂਲ ਨਾਸ ਦੀ ਵਿੱਢੀ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਫਾਜ਼ਿਲਕਾ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਮਿਸ਼ਨ ਨਿਸਚੈ ਤਹਿਤ ਪੁਲਿਸ ਤੇ ਲੋਕਾਂ ਦੀ ਸਾਂਝ ਮਜਬੂਤ ਹੋਣ ਲੱਗੀ ਹੈ। ਫਾ਼ਜਿਲਕਾ ਪੁਲਿਸ ਨੇ 8 ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਨਸ਼ਾ ਮੁਕਤੀ ਕੇਂਦਰ ਵਿਚ ਭਰਤੀ ਕਰਵਾਇਆ ਹੈ। ਅੱਜ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਨੇ ਨਸ਼ਾ ਮੁਕਤੀ ਕੇਂਦਰ ਪੁੱਜ ਕੇ ਇੰਨ੍ਹਾਂ ਦੀ ਹੌਂਸਲਾਂ ਅਫਜਾਈ ਕੀਤੀ।ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਨਵੀਂ ਜਿੰਦਗੀ ਸ਼ੁਰੂ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਨਿਸਚੈ ਤਹਿਤ ਅਸੀਂ ਜ਼ਿਲ੍ਹੇ ਵਿਚੋਂ ਨਸ਼ੇ ਦਾ ਮੁਕੰਮਲ ਸਫਾਇਆ ਕਰਨ ਦਾ ਪ੍ਰਣ ਕੀਤਾ ਹੈ। ਉਨ੍ਹਾਂ ਨੇ ਨਸ਼ਾ ਛੱਡਣ ਲਈ ਅੱਗੇ ਆਉਣ ਵਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਬਿਮਾਰੀ ਦਾ ਡਾਕਟਰੀ ਇਲਾਜ ਸੰਭਵ ਹੈ। ਉਨ੍ਹਾਂ ਨੇ ਨਸ਼ਾ ਛੱਡਣ ਆਏ ਲੋਕਾਂ ਨੂੰ ਕਿਹਾ ਕ...
ਝੋਨੇ ਦੀ ਪਨੀਰੀ ਦਾ ਸਰਵੇਖਣ ਜਾਰੀ

ਝੋਨੇ ਦੀ ਪਨੀਰੀ ਦਾ ਸਰਵੇਖਣ ਜਾਰੀ

Punjab
ਬਠਿੰਡਾ, 26 ਜੂਨ : ਪੰਜਾਬ ਐਗਰੀਕਰਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਝੋਨੇ ਦੀ ਫਸਲ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਗਰੂਕਤਾ ਮੁਹਿੰਮ ਦੇ ਤਹਿਤ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ ਲੁਧਿਆਣਾ ਦੇ ਦਿਸ਼ਾਂ-ਨਿਰਦੇਸ਼ਾਂ ਅਧੀਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਘਸੋਖਾਨਾ, ਭਾਈ ਬਖਤੌਰ, ਕੋਟਫੱਤਾ, ਕੋਟਭਾਰਾ ਅਤੇ ਘੁੰਮਣ ਕਲਾ ਵਿੱਚ ਝੋਨੇ ਦੀ ਪਨੀਰੀ ਦਾ ਸਰਵੇਖਣ ਕੀਤਾ ਗਿਆ। ਇਸ ਸਰਵੇਖਣ ਦਾ ਮੁੱਖ ਉਦੇਸ਼ ਝੋਨੇ/ਬਾਸਮਤੀ ਦੀ ਪਨੀਰੀ ਵਿੱਚ ਬੂਟਿਆਂ ਦੇ ਮਧਰੇਪਣ ਦੀ ਰੋਕਥਾਮ ਸੰਬੰਧੀ ਕਿਸਾਨਾਂ ਨੂੰ ਅਗਾਊ ਜਾਗਰੂਕ ਕਰਨਾ ਹੈ। ਡਿਪਟੀ ਡਾਇਰੈਕਟਰ (ਟ੍ਰੇਨਿਗ), ਕੇ.ਵੀ.ਕੇ, ਬਠਿੰਡਾ ਡਾ. ਗੁਰਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨਰਸਰੀ/ਪਨੀਰੀ ਦਾ ਹਰ ਰੋਜ ਸਰਵੇਖਣ ਕਰਦੇ ਰਹਿਣ ਅਤੇ ਬੂਟਿਆਂ ਦੇ ਮਧਰੇਪਣ ਦੀ ਸਮੱਸਿਆ ਆਉਣ ਤੇ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਕੇ.ਵੀ.ਕੇ ਵੱਲੋਂ ਲੱਗਭਗ 30 ਦੇ ਕਰੀਬ ਨਰਸਰੀਆਂ ਦਾ ਦੌਰਾ ਕੀ...
ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

Punjab
ਐੱਸ.ਏ.ਐੱਸ. ਨਗਰ, 26 ਜੂਨ: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ 'ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਮੋਹਿਤ ਅਗਰਵਾਲ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਸ਼ਹਿਰੀ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸੁਖਬੀਰ ਸਿੰਘ ਅਤੇ ਥਾਣੇਦਾਰ ਅਭੀਸ਼ੇਕ ਸ਼ਰਮਾ, ਇੰਚ: ਇੰਡ: ਏਰੀਆ ਫੇਜ਼ 8-ਬੀ, ਮੋਹਾਲੀ ਦੀ ਟੀਮ ਵੱਲੋਂ ਆਈ.ਟੀ ਕੰਪਨੀ ਦੀ ਆੜ ਵਿੱਚ ਚੱਲ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਨੰਬਰ: 111 ਮਿਤੀ 25.06.2024 ਅ/ਧ 406,420, 120 ਬੀ, ਭ:ਦ 01, ਮੋਹਾਲੀ ਦਰਜ ਕਰ ਕੇ 37 (25 ਪੁਰਸ਼ਾਂ ਅਤੇ 12 ਮਹਿਲਾ) ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਡਾ. ਗਰਗ ਨੇ ਦੱਸਿਆ ਕਿ ਮਿਤੀ 25.06.2023 ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ...
ਮੁੱਖ ਖੇਤੀਬਾੜੀ ਅਫਸਰ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਹਿੱਤ ਬੀਜ ਕੰਪਨੀਆਂ ਅਤੇ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਹਿੱਤ ਬੀਜ ਕੰਪਨੀਆਂ ਅਤੇ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ

Punjab
ਅੰਮ੍ਰਿਤਸਰ 25 ਜੂਨ 2024-- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਬੀਜ ਵਿਕ੍ਰੇਤਾਵਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਓੁਹਨਾਂ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਲਈ ਮੱਕੀ ਦਾ ਕੁਆਲਿਟੀ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਅਤੇ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਉਹਨ੍ਹਾਂ ਤੱਕ ਸਹੀ ਸਮੇਂ ਤੇ ਪੁੱਜਦਾ ਕਰਨ ਤਾਂ ਜੋ ਕਿਸਾਨ ਮੱਕੀ ਦੀ ਫਸਲ ਤੇ ਪੀ.ਏ.ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਬੀਜ, ਖਾਦ ਅਤੇ ਦਵਾਈਆਂ ਦੀ ਸਹੀ ਵਰਤੋਂ ਕਰਨ ਵਿੱਚ ਸਮਰੱਥ ਹੋਣ ਅਤੇ ਮੱਕੀ ਦੀ ਖੇਤੀ ਹੋਰ ਲਾਹੇਵੰਦ ਹੋ ਸਕੇ। ਮੁੱਖ ਖੇਤਬਾੜੀ ਅਫਸਰ ਨੇ ਦੱਸ...
ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਡਿਪਟੀ ਕਮਿਸ਼ਨਰ

Punjab
ਫਰੀਦਕੋਟ 25 ਜੂਨ () ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੌਰਾਨ ਕਿਸਾਨਾਂ ਨੂੰ ਗੁਣਵੱਤਾ ਭਰਪੂਰ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਅਸ਼ੋਕ ਚੱਕਰ ਹਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਰਾਜਪਾਲ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ, ਸਮੂਹ ਖੇਤੀਬਾੜੀ ਵਿਕਾਸ ਅਫਸਰ, ਸਹਾਇਕ ਰਜਿਸਟਰਾਰ, ਕੋਆਪ੍ਰੇਟਿਵ ਇੰਸਪੈਕਟਰ ਅਤੇ ਸਕੱਤਰ ਸਹਿਕਾਰੀ ਸਭਾਵਾਂ ਹਾਜ਼ਰ ਸਨ। ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਸਮੂਹ ਸਕੱਤਰ ਸਹਿਕਾਰੀ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਆਰੀ ਖਾਦਾਂ ਦੀ ਉਪਲੱਧਤਾ ਕਰਵਾਈ ਜਾਵੇ। ਇਸ ਕੰਮ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਖਾਦਾਂ ਦੀ ਸੈਂਪਲਿੰਗ ਦੌਰਾਨ ਸਹਿਯੋਗ ਦਿੱਤਾ ਜਾਵੇ। ਇਸ ਤੋਂ ਇਲਾਵਾ ਉ...
ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਪਹਿਲੇ ਨੰਬਰ ਉੱਤੇ

ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਪਹਿਲੇ ਨੰਬਰ ਉੱਤੇ

Punjab
ਅੰਮ੍ਰਿਤਸਰ 25 ਜੂਨ 2024--- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੇਂਦਰਾਂ ਦੇ ਕਰਮਚਾਰੀਆਂ ਨੁੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਉੱਤੇ ਰਿਹਾ ਹੈ ਅਤੇ ਹੁਣ ਘਰ ਬੈਠੇ ਸੇਵਾਵਾਂ ਦੇਣ ਵਿੱਚ ਵੀ ਇਹ ਪਿਰਤ ਜਾਰੀ ਰਹਿਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ 425 ਸੇਵਾਵਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਸਾਲ 4 ਲੱਖ 29 ਹਜ਼ਾਰ 839 ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ। ਜਿਨਾਂ ਵਿਚੋਂ 407058 ਲੋਕਾਂ ਨੁੰ ਸਮੇਂ ਸਿਰ ਉਨਾਂ ਦੀਆਂ ਸੇਵਾਵਾਂ ਦੇ ਦਿੱਤੀਆਂ ਗਈਆਂ। ਸ੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 43 ਵੱਖ-ਵੱਖ ਸੇਵਾਵਾਂ ਦਾ ਲਾਭ ਘਰ ਬੈਠਿਆਂ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਕੰਮ ਲਈ ਵੀ ਕਰਮਚਾਰੀ ...
ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 6,44,13,000 ਰੁਪਏ ਦੀ ਰਾਸ਼ੀ ਜਾਰੀ: ਡਿਪਟੀ ਕਮਿਸ਼ਨਰ

ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 6,44,13,000 ਰੁਪਏ ਦੀ ਰਾਸ਼ੀ ਜਾਰੀ: ਡਿਪਟੀ ਕਮਿਸ਼ਨਰ

Punjab
ਫਿਰੋਜ਼ਪੁਰ, 25 ਜੂਨ 2024. ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 6,44,13,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਛੇਤੀ ਹੀ ਆਨਲਾਈਨ ਤਬਦੀਲ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਜਿਲ੍ਹੇ ਅੰਦਰ ਅਪ੍ਰੈਲ 2023 ਤੋਂ ਲੈ ਕੇ ਦਸੰਬਰ 2023 ਤੱਕ ਦੇ 1263 ਲਾਭਪਾਤਰੀਆਂ ਨੂੰ 6,44,13,000/- ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ ਡੀ.ਬੀ.ਟੀ ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਆਸ਼ੀਰਵਾਦ ਸਕੀਮ ਤਹਿਤ ਜਿਨ੍ਹਾਂ ਲਾਭਪਾਤਰੀਆਂ ਵੱਲੋਂ ਅਪ੍ਰੈਲ...
ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ

ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ

Punjab
ਅੰਮਿ੍ਤਸਰ, 25 ਜੂਨ 2024 --                 ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੱਮਿ੍ਤਸਰ ਸ੍ੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਈਆਂ ਚਾਰ ਸਨਅਤੀ ਇਕਾਈਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ, ਜਿੰਨਾ ਵਿਚ ਗਣੇਸ਼ ਮਿਲਕ ਪ੍ਰੋਡਕਟ, ਨਾਦਰ ਰਾਈਸ ਮਿਲ, ਸੌਂਧ ਪਿ੍ਰਟ ਪੈਕ ਸਲੂਸ਼ਨ ਅਤੇ ਨਿੳੂ ਲਾਈਫ ਹਸਪਤਾਲ ਸ਼ਾਮਿਲ ਹਨ। ਉਨਾਂ ਨੇ ਇੰਨਾ ਉਦਮੀਆਂ ਨੂੰ ਸਾਬਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ। ਇਸ ਮੌਕੇ ਜਨਰਲ ਮੈਨੇਜਰ ਸ੍ੀ ਇੱਦਰਜੀਤ ਸਿੱਘ ਟਾਂਡੀ ਨੇ  ਦੱਸਿ...
ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ

Punjab
ਬੁਢਲਾਡਾ/ਮਾਨਸਾ, 25 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਸਰਕਾਰ ਦੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਸਬ-ਡਵੀਜ਼ਨ ਬੁਢਲਾਡਾ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾਈ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਕਿਹਾ ਤਾਂ ਜੋ ਬਰਸਾਤ ਦੇ ਪਾਣੀ ਦੀ ਨਿਕਾਸੀ ਠੀਕ ਤਰੀਕੇ ਨਾਲ ਹੁੰਦੀ ਰਹੇ। ਉਨ੍ਹਾਂ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ...