Shadow

Author: admin

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ 7 ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਕੀਤੀ ਇੰਟਰਵਿਊ

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ 7 ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਕੀਤੀ ਇੰਟਰਵਿਊ

Punjab
ਫਾਜ਼ਿਲਕਾ 25 ਜੂਨ           ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਜਿਸ ਅਧੀਨ ਸਿਹਤ ਸੰਸਥਾਵਾਂ ਵਿੱਚ ਨਵੀ ਮਸ਼ੀਨਰੀ ਨਵੀਆਂ ਸਿਹਤ ਸੰਸਥਾਵਾਂ ਬਨਾਈਆਂ ਜਾ ਰਹੀਆਂ ਹਨ। ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੰਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਸ੍ਰੀ ਰਾਕੇਸ਼ ਪੋਪਲੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ 7 ਮੈਡੀਕਲ ਅਫ਼ਸਰਾਂ ਦੀਆਂ ਖਾਲੀ ਪਈਆਂ ਆਸਾਮੀਆਂ ਲਈ ਅੱਜ ਇੰਟਰਵਿਊ ਕੀਤੀ ਗਈ। ਇਸ ਇੰਟਰਵਿਊ ਵਿੱਚ 9 ਡਾਕਟਰ ਹਾਜ਼ਰ ਹੌਏ। ਜਿਨ੍ਹਾਂ ਵਿੱਚੋਂ ਮੈਰ...
ਚੇਅਰਮੈਨ ਚੰਦ ਸਿੰਘ ਗਿੱਲ ਨੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਚੇਅਰਮੈਨ ਚੰਦ ਸਿੰਘ ਗਿੱਲ ਨੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

Punjab
ਫਿਰੋਜ਼ਪੁਰ, 25 ਜੂਨ 2024. ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜਪੁਰ ਸ੍ਰੀ ਚੰਦ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਦਫਤਰ ਵਿੱਚ ਜਮ੍ਹਾ ਕਰਵਾਏ ਜਾਣ। ਇਸ ਮੌਕੇ ਸ੍ਰੀ ਗੁਰਮੀਤ ਸਿੰਘ, ਸ੍ਰੀ ਚਰਨਜੀਤ ਸਿੰਘ, ਸ੍ਰੀ ਸੰਜੀਵ ਮੈਣੀ, ਸਮੂਹ ਪੰਚਾਇਤ ਸਕੱਤਰ, ਬੀ.ਡੀ.ਪੀ.ਓ. ਦਫ਼ਤਰ, ਨਗਰ ਕੌਂਸਲ ਫਿਰੋਜ਼ਪੁਰ ਅਤੇ ਗੁਰੂਹਰਸਹਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।...
ਐਕਸਾਈਜ ਵਿਭਾਗ ਵੱਲੋਂ ਸ਼ਰਾਬ ਦੀਆਂ ਬਰਾਂਚਾਂ ਦੀ ਜਾਂਚ

ਐਕਸਾਈਜ ਵਿਭਾਗ ਵੱਲੋਂ ਸ਼ਰਾਬ ਦੀਆਂ ਬਰਾਂਚਾਂ ਦੀ ਜਾਂਚ

Punjab
ਫਾਜ਼ਿਲਕਾ 25 ਜੂਨ ਮੀਡੀਆ ਦੇ ਇੱਕ ਹਿੱਸੇ ਵਿੱਚ ਜਲਾਲਾਬਾਦ ਖੇਤਰ ਦੇ ਕੁਝ ਪਿੰਡਾਂ ਵਿੱਚ ਸ਼ਰਾਬ ਦੀਆਂ ਨਜਾਇਜ਼ ਬਰਾਂਚਾਂ ਚੱਲਣ ਸਬੰਧੀ ਪ੍ਰਕਾਸ਼ਿਤ ਖਬਰ ਦੇ ਸੰਬੰਧ ਵਿੱਚ ਆਬਕਾਰੀ ਵਿਭਾਗ ਵੱਲੋਂ ਅੱਜ ਮੰਡੀ ਘੁਬਾਇਆ, ਲਮੋਚੜ ਕਲਾ, ਹਜ਼ਾਰਾਂ ਰਾਮ ਸਿੰਘ ਵਾਲਾ, ਬੱਗੇ ਕੇ ਉਤਾੜ, ਮੋਹਰ ਸਿੰਘ ਵਾਲਾ ਅਤੇ ਸਟੇਟ ਹਾਈਵੇ ਤੇ ਜਾਂਚ ਕਰਵਾਈ ਗਈ ਅਤੇ ਉਕਤ ਥਾਵਾਂ ਤੇ ਕੋਈ ਵੀ ਅਜਿਹੀ ਨਜਾਇਜ਼ ਸ਼ਰਾਬ ਦੀ ਬਰਾਂਚ ਚਲਦੀ ਨਹੀਂ ਪਾਈ ਗਈ। ਫਾਜ਼ਿਲਕਾ ਦੇ ਆਬਕਾਰੀ ਅਫਸਰ ਨੇ ਆਖਿਆ ਹੈ ਕਿ ਉਹਨਾਂ ਦੀ ਟੀਮ ਵੱਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੀਖਣ ਜਾਰੀ ਰਹੇਗਾ ਅਤੇ ਜੇਕਰ ਕੋਈ ਵੀ ਨਜਾਇਜ਼ ਸ਼ਰਾਬ ਦੀ ਬਰਾਂਚ ਚਲਦੀ ਪਾਈ ਗਈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।...
ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

Punjab
ਲੁਧਿਆਣਾ, 25 ਜੂਨ (000) ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ, ਸ੍ਰੀ ਹਰਦੀਪ ਸਿੰਘ, ਸ੍ਰੀ ਸੁਰੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਰਾਜ ਰਾਣੀ ਸਮੇਤ ਲਾਭਪਾਤਰੀਆਂ ਨੂੰ ਪੈਨਸ਼ਨ, ਸੀਨੀਅਰ ਸਿਟੀਜ਼ਨ, “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ”  ਕਾਰਡਾਂ ਤੋਂ ਇਲਾਵਾ ਹੋਰ ਸੇਵਾਵਾਂ ਤੁਰੰਤ ਮਿਲਣ 'ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਧਵਾ ਪੈਨਸ਼ਨ ਕਾਰਡ ਲਈ ਅਪਲਾਈ ਕਰਨ ਲਈ ਆਪਣੀ ਮਾਤਾ ਮਮਤਾ ਨਾਲ ਕੈਂਪ ਵਿੱਚ ਪੁੱਜੇ ਭੱਟੀਆਂ ਕਲੋਨੀ ਦੇ ਸ੍ਰੀ ਕਰਨ ਸ਼ਰਮਾ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲੇ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਅੱਧੇ ਘੰਟੇ ਵਿੱਚ ਹੀ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਮਿਲ ਗਿਆ। ਸਥਾਨਕ ਅਜੀਤ ਨਗਰ ਦੇ ਸ੍ਰੀ ਸੁਰੇਸ਼ ਕੁਮਾਰ ਸ਼ਰਮਾ ਨੇ ਵੀ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ।  ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Punjab
ਚੰਡੀਗੜ੍ਹ, 25 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਦਾ ਸਿੱਖ ਇਤਿਹਾਸ ਵਿੱਚ ਇੱਕ ਸਤਿਕਾਰਤ ਮੁਕਾਮ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜੀਵਨ ਦੌਰਾਨ ਹਾਸ਼ੀਏ ’ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਮਿਸਾਲੀ ਕੁਰਬਾਨੀਆਂ ਅਤੇ ਅਣਥੱਕ ਯਤਨ ਕੀਤੇ। ਸ. ਸੰਧਵਾਂ ਨੇ ਕਿਹਾ ਕਿ ਸਾਢੇ ਤਿੰਨ ਸਦੀਆਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ ਅਤੇ ਉਨ੍ਹਾਂ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ। ਸੂਬੇ ਦੇ ਲੋਕਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਓ ਬ...
ਮੋਗਾ ਦੇ 25 ਆਮ ਆਦਮੀ ਕਲੀਨਿਕਾਂ ਜਰੀਏ 5.78 ਲੱਖ ਤੋਂ ਵਧੇਰੇ ਲੋਕਾਂ ਨੇ ਲਈਆਂ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ

ਮੋਗਾ ਦੇ 25 ਆਮ ਆਦਮੀ ਕਲੀਨਿਕਾਂ ਜਰੀਏ 5.78 ਲੱਖ ਤੋਂ ਵਧੇਰੇ ਲੋਕਾਂ ਨੇ ਲਈਆਂ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ

Punjab
ਮੋਗਾ, 25 ਜੂਨ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ  ਕਲੀਨਿਕਾਂ ਦੀ ਗਿਣਤੀ 25 ਹੈ, ਜਿੰਨਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਰਦਿਆਂ ਦੱਸਿਆ ਕਿ ਇਹ ਕਲੀਨਿਕ ਪਿੰਡ ਲੰਢੇਕੇ, ਘੋਲੀਆ ਖੁਰਦ, ਹਿੰਮਤਪੁਰਾ, ਬਿਲਾਸਪੁਰ, ਧਰਮਕੋਟ, ਦੁੱਨੇਕੇ, ਰਾਜਿਆਣਾ, ਮੱਲੀਆਂਵਾਲਾ, ਬੁੱਟਰ ਕਲਾਂ, ਚੜਿੱਕ, ਫਤਹਿਗੜ ਪੰਜਤੂਰ, ਲੰਡੇ, ਰਾਉਕੇ ਕਲਾਂ, ਅਰਬਨ ਸਲੱਮ ਏਰੀਆ ਡਿਸਪੈਂਸਰੀ, ਕਿਸ਼ਨਪੁਰਾ ਕਲਾਂ, ਖੋਸਾ ਰਣਧੀਰ, ਮਾਣੂੰਕੇ, ਸੁਖਾਨੰਦ, ਲੋਪੋਂ, ਕੋਕਰੀ ਕਲਾਂ, ਦੌਲਤਪੁਰਾ ਨੀਂਵਾਂ, ਚੰਦ ਨਵਾਂ, ਜਲਾਲਾਬਾਦ, ਪੱਤੋ ਹੀਰਾ ਸਿੰਘ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨਾਂ 25 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 5,78,622 ਲੋਕਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅ...
50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

Punjab
ਚੰਡੀਗੜ੍ਹ/ਪਟਿਆਲਾ, 25 ਜੂਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ ਹੈ ਅਤੇ ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ਵਿੱਚ ਸਪਲਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਸਥਾਪਿਤ ਕੀਤੇ ਜਾਣ ਵਾਲੇ 4 ਮੈਗਾਵਾਟ ਦੇ ਚਾਰ ਸੋਲਰ ਪਾਵਰ ਪ੍ਰੋਜੈਕਟ 2.748 ਰੁਪਏ/ਕਿਲੋਵਾਟ ਘੰਟਾ ਦੀ ਦਰ 'ਤੇ ਪੇਡਾ ਨੂੰ ਅਲਾਟ ਕੀਤੇ ਗਏ ਸਨ। ਇਨ੍ਹਾਂ ਵਿੱਚੋਂ, ਪਿੰਡ ਤਰਖਾਣਵਾਲਾ, ਬਠਿੰਡਾ ਵਿਖੇ 4 ਮੈਗਾਵਾਟ ਦੇ ਇੱਕ ਸੋਲਰ ਪਾਵਰ ਪ੍ਰੋਜੈਕਟ ਨੂੰ ਵੀ ਪੀਐਸਪੀਸੀਐਲ ਦੇ 66 ਕੇਵੀ ਗ੍ਰਿਡ ਸਬ-ਸਟੇਸ਼ਨ ਸੇਖੋਂ ਨਾਲ ਸਿੰਕਰੋਨਾਈਜ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਸਿੰਕਰੋਨਾਈਜੇਸ਼ਨ ਨਾਲ, ਪੰਜਾਬ ਰਾਜ ਲਈ ਸੋਲਰ ਪਾਵਰ ਪ੍ਰੋਜੈਕਟਾਂ ਦੀ ਸੰਚਿਤ ਸਥਾਪਿਤ ਸਮਰੱਥਾ ਹੁਣ 2081 ਮੈਗਾਵਾਟ ਤੱਕ ਪਹੁੰਚ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ 2850 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਕਮਿਸ਼ਨਿੰਗ ਅਧੀਨ ...
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ : ਜਸਪ੍ਰੀਤ ਸਿੰਘ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ : ਜਸਪ੍ਰੀਤ ਸਿੰਘ

Punjab
ਬਠਿੰਡਾ, 25 ਜੂਨ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੋਜੀ, ਵਾਤਾਵਰਣ, ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ, ਉਹ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਣੇ ਹਨ। ਅਜਿਹਾ ਕੋਈ ਵੀ ਬੱਚਾ ਜੋ 5 ਤੋਂ 18 ਸਾਲ ਤੱਕ ਜਿਹੜਾ ਭਾਰਤੀ ਨਾਗਰਿਕ  ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ। ਉਹ ਇਹ ਇਸ ਪੁਰਸਕਾਰ ਲਈ ਅਰਜੀ ਆਨਲਾਈਨ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ ਲਾਈਨ ਅਰਜੀ ਸਿਰਫ 31 ਅਗਸਤ 2024 ਤੱਕ http://awards.gov.in ਉਪਰ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਕਮਰਾ ਨੰ 313 ਐਮ, ਦੂਜੀ ਮੰਜਿਲ, ਮਿੰਨੀ ਸਕੱਤਰੇਤ ਵਿਖੇ ਸੰਪਰਕ ਕੀਤਾ ...
ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ

ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ

Punjab
ਮਾਨਸਾ, 25 ਜੂਨ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਲੈ ਕੇ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪੁਲਿਸ, ਮਾਨਸਾ ਨੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪੁਲਿਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਲੈ ਕੇ ਆਉਣ ਲਈ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਰਾਜ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਹੋਰ ਪ੍ਰਫ...
ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ

ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ

Punjab
ਫਾਜ਼ਿਲਕਾ 25 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ ਫਾਜ਼ਿਲਕਾ ਜ਼ਿਲ੍ਹੇ ਵਿਚ 10 ਲੱਖ  ਨਵੇਂ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 8 ਲੱਖ ਪੌਦੇ ਜੰਗਲਾਤ ਵਿਭਾਗ ਤੋਂ ਵੱਖ ਨਰੇਗਾ ਰਾਹੀਂ ਵੀ ਤਿਆਰ ਕੀਤੇ ਹਨ ਤਾਂ ਜੋ ਇਹ ਪੌਦੇ ਮੁਫ਼ਤ ਲੋਕਾਂ ਨੂੰ ਲਗਾਉਣ ਲਈ ਦਿੱਤੇ ਜਾ ਸਕਨ। ਇਸ ਸਬੰਧੀ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ  ਨੇ ਕਿਹਾ ਕਿ ਹਰੇਕ ਵਿਭਾਗ ਆਪੋ ਆਪਣੇ ਵਿਭਾਗ ਨਾਲ ਸੰਬੰਧਿਤ ਥਾਵਾਂ ਅਤੇ ਵਿਭਾਗ ਨਾਲ ਜੁੜੇ ਲੋਕਾਂ ਰਾਹੀਂ ਵੱਧ ਤੋਂ ਵੱਧ ਪੌਦੇ ਲਗਾਏ । ਉਹਨਾਂ ਨੇ ਕਿਹਾ ਕਿ ਨਰੇਗਾ ਤਹਿਤ 8 ਲੱਖ ਪੌਦੇ ਤਿਆਰ ਕੀਤੇ ਗਏ ਹਨ ਜਦਕਿ ਇਸ ਤੋਂ ਬਿਨਾਂ ਜੰਗਲਾਤ ਵਿਭਾਗ ਵੱਲੋਂ ਵੀ ਪੌਦੇ ਤਿਆਰ ਕੀਤੇ ਗਏ ਹਨ। ਉਨਾਂ ਨੇ ਆਖਿਆ ਕਿ ਕੋਈ ਵੀ ਜ਼ਿਲ੍ਹਾ ਵਾਸੀ ਨਰੇਗਾ ਤਹਿਤ ਤਿਆਰ ਕੀਤੇ ਪੌਦਿਆਂ ਦੀਆਂ ਨਰਸਰੀਆਂ ਤੋਂ ਮੁਫਤ ਪੌਦੇ ਪ੍ਰਾਪਤ ਕਰਕੇ ਆਪਣੇ ਘਰ, ਖੇਤ ਜਾਂ ਪਿੰਡ, ਸ਼ਹਿਰ ਵਿੱਚ ਲਗਾ ਸਕਦਾ ਹੈ। ਪੌਦੇ ਲੈਣ ਮੌਕੇ ਆਪਣੇ ਆਧਾਰ ਕਾਰਡ ਦੀ ਕਾ...