ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼...





