Shadow

Author: admin

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 25 ਜੂਨ : ਪੰਜਾਬ ਐਗਰੀਕਰਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਚਲਾਈ ਜਾ ਰਹੀ ਪਾਣੀ ਬਚਾਓ ਮੁਹਿੰਮ ਦੇ ਮੱਦੇਨਜਰ ਕੇ.ਵੀ.ਕੇ, ਬਠਿੰਡਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਲੇਬਰ ਦੀ ਸਮੱਸਿਆ ਦਾ ਵੀ ਹੱਲ ਹੋ ਸਕੇ ਅਤੇ ਪਾਣੀ ਨੂੰ ਬਚਾਇਆ ਜਾ ਸਕੇ। ਇਸੇ ਸੰਦਰਭ ਦੇ ਵਿੱਚ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗੀ ਨਾਲ ਅੱਜ ਪਿੰਡ ਭੈਣੀ ਬਲਾਕ ਨਥਾਣਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ।           ਡਾ. ਗੁਰਦੀਪ ਸਿੰਘ ਸਿੱਧੂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ, ਬਠਿੰਡਾ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਪਾਣੀ ਦੀ ਬੱਚਤ ਸੰਬੰਧੀ ਜਾਗਰੂਕ ਕਰਨਾ ਸੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਕਰਨ ਲਈ ਸਭ ਤੋਂ ਅਹਿਮ ਗੱਲ ਬੀਜ ਦੀ ਚੋਣ ,ਬਿਜਾਈ ਦਾ ਸਹੀ ਸਮਾਂ, ਸਹੀ ਸਮੇਂ ਤੇ ਨਦੀਨਨਾਸ਼ਕਾਂ ਦੀ ਸਪਰੇ ਆਦਿ ਅਜਿਹੇ ਪਹਿਲੂ ਹਨ ਜਿਸ ਨੂੰ ਅਪਣਾ ਕੇ ਸਿੱਧੀ ਬਿਜਾਈ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ। ਡਾ. ਵਿਨੈ ਸਿ...
ਆਫ਼ਤ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ ਨੂੰ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਆਫ਼ਤ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ ਨੂੰ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

Punjab
ਬਠਿੰਡਾ, 25 ਜੂਨ : ਆਫ਼ਤ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ ਪਹਿਲ ਦੇ ਆਧਾਰ ’ਤੇ ਕਰਨੀ ਯਕੀਨੀ ਬਣਾਈ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲ (ਐਸਪੀਸੀਏ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਪਸ਼ੂਆਂ ਦੀ ਭਲਾਈ, ਸੁਰੱਖਿਆਂ ਤੇ ਹੋਰ ਕੀਤੇ ਜਾਣ ਵਾਲੇ ਅਗਾਂਊ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਸ਼ੂਆਂ ਦੀ ਭਲਾਈ ਤੇ ਰੱਖ-ਰਖਾਵ ਤੇ ਉਨ੍ਹਾਂ ਦੀ ਸੁਰੱਖਿਆਂ ਦੇ ਮੱਦੇਨਜ਼ਰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਦੌਰਾਨ ਉਨ੍ਹਾਂ ਅਧਿਆਰੀਆਂ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਾਲਾਵਾਂ ਬਾਰੇ ਵੀ ਜਾਣਿਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ 10 ਵੱਡੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਜਿਥੇ ਆਵਾਰਾਂ ਪਸ਼ੂਆਂ ਦਾ ਰੱਖ-ਰਖਾਵ ਕੀਤਾ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਕਿਸ਼ਨਪੁਰਾ ਸਰਕਾਰੀ ਗਊਸ਼ਾਲਾ ਦਾ ਦੌਰਾ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਕਿਸ਼ਨਪੁਰਾ ਸਰਕਾਰੀ ਗਊਸ਼ਾਲਾ ਦਾ ਦੌਰਾ

Punjab
ਕਿਸ਼ਨਪੁਰਾ ਕਲਾਂ (ਮੋਗਾ), 25 ਜੂਨ (000) - ਪੰਜਾਬ ਸਰਕਾਰ ਵੱਲੋਂ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਚਲਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਅੱਜ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਵਿਸ਼ੇਸ਼ ਤੌਰ ਉਤੇ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਧਰਮਕੋਟ ਦੇ ਐੱਸ ਡੀ ਐੱਮ ਸ੍ਰ ਜਸਪਾਲ ਸਿੰਘ ਬਰਾੜ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਹਰਵੀਨ ਕੌਰ ਧਾਲੀਵਾਲ, ਡੀ ਐੱਸ ਪੀ ਸ੍ਰ ਅਮਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਗਊਸ਼ਾਲਾ ਦਾ ਨਿਰੀਖਣ ਕਰਦਿਆਂ ਚੇਅਰਮੈਨ ਸਿੰਗਲਾ ਨੇ ਪ੍ਰਬੰਧਕਾਂ ਤੋਂ ਪਿਛਲੇ ਦੋ ਮਹੀਨੇ ਦਾ ਰਿਕਾਰਡ ਮੰਗਵਾ ਕੇ ਚੈੱਕ ਕੀਤਾ ਅਤੇ ਮੈਡੀਕਲ ਟੀਮ ਸਮੇਤ ਸਾਰੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਉਹਨਾਂ ਮੌਕੇ ਉੱਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨਾਲ ਮੋਬਾਈਲ ਉੱਤੇ ਗੱਲ ਕਰਦਿਆਂ ਗਊਸ਼ਾਲਾ ਦੇ ਰੱਖ ਰਖਾਵ ਨੂੰ ਪੁਖ਼ਤਾ ਰੱਖਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਗਰਮੀ ਦੇ ਮੌਸਮ ਤੋਂ ਗਊ ਧੰਨ ਨੂੰ ਬਚਾ ਕੇ ਰੱਖਣ ਲਈ ਗਊਸ਼ਾਲਾ ਵਿਚ ਸਟਾਫ਼ ਅਤੇ ਬੂਟੇ ਲਗਵਾਉਣ ਦੀ ਜਰੂਰਤ ਹੈ। ਉਹਨਾਂ ਪ੍ਰਸ਼ਾਸ਼...
ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਲੱਗੇਗਾ ਸੁਵਿਧਾ ਕੈਂਪ’

ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਲੱਗੇਗਾ ਸੁਵਿਧਾ ਕੈਂਪ’

Punjab
ਕੋਟਕਪੂਰਾ, 25 ਜੂਨ , ਸਰਕਾਰੀ ਦਫਤਰਾਂ ਵਿੱਚ ਆਮ ਲੋਕਾਂ ਦੀ ਖੱਜਲ ਖੁਆਰੀ ਘਟਾਉਣ ਅਤੇ ਬੰਦ ਕਰਾਉਣ ਦੇ ਮੰਤਵ ਨਾਲ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਰਾਹੀਂ ਆਮ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਮਿਤੀ 28 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਪਿੰਡ ਖਾਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖੁਦ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਹਾਜ਼ਰ ਰਹਿ ਕੇ ਲੋਕ ਮਸਲਿਆਂ ਦਾ ਮੌਕੇ ’ਤੇ ਹੱਲ ਕਰਵਾਉਣਗੇ। ਉਹਨਾ ਦੱਸਿਆ ਕਿ ਪਿੰਡ ਖਾਰਾ ਵਿੱਚ ਲੱਗਣ ਵਾਲੇ ਉਕਤ ਕੈਂਪ ਵਿੱਚ ਤਿੰਨ ਹੋਰ ਪਿੰਡਾਂ ਕ੍ਰਮਵਾਰ ਮੌੜ, ਠਾੜਾ ਅਤੇ ਵਾੜਾਦਰਾਕਾ ਦੇ ਵਸਨੀਕ ਵੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸ਼ਮੂਲੀਅਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਮੌਕੇ ’ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ...
ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਵਿਨੀਤ ਕੁਮਾਰ

ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਵਿਨੀਤ ਕੁਮਾਰ

Punjab
ਫਰੀਦਕੋਟ 25 ਜੂਨ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ ਹਾਈ ਬੀਮ ਲਾਈਟਾਂ ਤੇ ਚਲਾਉਣ ਅਤੇ ਵਾਹਨ ਤੇਜ਼ ਰਫਤਾਰ ਨਾਲ ਚਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਇਸ ਤੋਂ ਇਲਾਵਾ ਮੈਡੀਕਲ ਕਾਲਜ ਦੇ ਸਾਹਮਣੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਜਿਲ੍ਹੇ ਦੇ ਤਿੰਨਾਂ ਸ਼ਹਿਰਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਬਾਜ਼ਾਰਾਂ ਵਿੱਚ ਵਾਹਨ ਤੇਜ਼ ਰਫਤਾਰ ਨਾਲ ਚਲਾਏ ਜਾਂਦੇ ਹਨ। ਕਈ ਵਾਰ ਤਾਂ ਵੱਡੇ ਵਹੀਕਲ ਜਿਵੇਂ ਕਿ ਬੱਸ ਅਤੇ ਟਰੱਕ ਆਦਿ ਵੀ ਤੇਜ਼ ਰਫਤਾਰ ਨਾਲ ਚੱਲਦੇ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਰਾਤ ਦੇ ਸਮੇਂ ਕਈ ਵਹੀਕਲ ਹਾਈ ਬੀਮ ਲਾਈਟਾਂ ਤੇ ਚਲਾਏ ਜਾਂਦੇ ਹਨ, ਜਿਸ ਨਾਲ ਰਾਤ ਦੇ ਸਮੇਂ ਛੋਟੇ ਵਾਹਨਾਂ ਦੇ ਡਰਾਈਵਰਾਂ ਨੂੰ ਦੇਖਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਿਆਨਕ ਹਾਦਸੇ ਵਾਪਰ ਸਕਦੇ ਹਨ ਅਤੇ ਜਾਨੀ ਤੇ ਮਾਲੀ ਨੁਕਸਾਨ ਹ...
ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਅਤੇ ਸਹਾਇਤਾ ਕੇਂਦਰ ਸਥਾਪਿਤ

ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਅਤੇ ਸਹਾਇਤਾ ਕੇਂਦਰ ਸਥਾਪਿਤ

Punjab
ਫ਼ਿਰੋਜ਼ਪੁਰ, 25 ਜੂਨ 2024:           ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਮਿੱਥੇ ਸਮੇਂ ਅੰਦਰ ਯਕੀਨੀ ਬਣਾਉਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਚ ਸਵਾਗਤ ਅਤੇ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਦਿੱਤੀ ਗਈ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਹਾਇਤਾ ਕੇਂਦਰ ਦਾ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਸਹੂਲਤਾਂ / ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਮੱਦਦ ਕਰਨਾ ਹੈ ਤਾਂ ਕਿ ਉਹ ਜਾਣਕਾਰੀ ਦੇ ਅਭਾਵ ਵਿੱਚ ਖੱਜਲ ਖੁਆਰ ਨਾ ਹੋਣ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਸਵਾਗਤ ਅਤੇ ਸਹਾਇਤਾ ਕੇਂਦਰ ਡੀ.ਸੀ. ਦਫ਼ਤਰ ਦੀ ਮੁੱਖ ਐਂਟਰੀ ਕੋਲ ਹੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਹੈ, ਇਸ ਲਈ ਸਾਰੇ ਅਧਿਕਾਰੀਆਂ ਨੂੰ ਹਦਾਇ...
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,  25 ਜੂਨ: ਆਗਾਮੀ ਬਰਸਾਤੀ ਮੌਸਮ ਦੇ ਸਨਮੁਖ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਕਾਮਿਆਂ ਵਲੋਂ ਜਿਥੇ ਘਰ-ਘਰ ਜਾ ਕੇ ਜਾਂਚ ਦਾ ਕੰਮ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਜ਼ਿਲ੍ਹੇ ’ਚ ਘਰਾਂ ਅਤੇ ਹੋਰ ਥਾਵਾਂ ’ਤੇ ਜਾ ਕੇ  ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕਰ ਰਹੀਆਂ ਹਨ ਤਾਕਿ ਕਿਤੇ ਵੀ ਪਾਣੀ ਖੜ੍ਹਾ ਨਾ ਰਹਿ ਸਕੇ। ਉਨ੍ਹਾਂ ਆਖਿਆ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਦਾ ਇਕੋ-ਇਕ ਤਰੀਕਾ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣਾ ਹੈ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਦਸਿਆ ਕਿ ਭਾਵੇਂ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ...
28 ਜੂਨ ਨੂੰ ਪਿੰਡ ਖਾਰਾ ਵਿਖੇ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

28 ਜੂਨ ਨੂੰ ਪਿੰਡ ਖਾਰਾ ਵਿਖੇ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

Punjab
ਫਰੀਦਕੋਟ 25 ਜੂਨ (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 28 ਜੂਨ ਨੂੰ ਸਵੇਰੇ 09.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖਾਰਾ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਵਿਧਾਇਕ ਫਰੀਦਕੋਟ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।  ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਖਾਰਾ, ਵਾੜਾਦਰਾਕਾ, ਮੌੜ ਅਤੇ ਠਾੜ੍ਹਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਵੀ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।...
ਵਿਧਾਇਕ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ

ਵਿਧਾਇਕ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ

Punjab
ਫਰੀਦਕੋਟ 25 ਜੂਨ,  ਗ੍ਰਾਮ ਪੰਚਾਇਤ ਹਰਦਿਆਲੇਆਣਾ ਵਿਖੇ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਦਾ ਹੱਲ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਹਲਕਾ ਫ਼ਰੀਦਕੋਟ ਵੱਲੋਂ ਪਿੰਡ ਤੋਂ ਲੈ ਕੇ ਛੱਪੜ ਤੱਕ ਪੰਚਾਇਤ ਵੱਲੋ ਗੰਦੇ ਪਾਣੀ ਦੀ ਨਿਕਾਸੀ ਲਈ ਜਮੀਨਦੋਜ਼ ਪਾਇਪਾਂ ਪਾਉਣ ਦਾ ਕੰਮ ਸ਼ੁਰੂ ਕਰਵਾ ਕੇ ਕੀਤਾ। ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਦੱਸਿਆ ਕੇ ਜਿਸ ਤਰਾਂ ਨਾਲ ਅੱਜ ਪਿੰਡ ਹਰਦਿਆਲੇਆਣਾ ਦੀ ਪੁਰਾਣੀਆਂ ਸਰਕਾਰਾਂ ਦੇ ਸਮੇਂ ਤੋਂ ਚਲੀ ਆ ਰਹੀ ਮੁਸ਼ਕਲ ਦਾ ਹੱਲ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਨਿਕਲਿਆ ਹੈ ਉਸੇ ਤਰਾਂ ਹਲਕਾ ਫ਼ਰੀਦਕੋਟ ਦੇ ਸਮੂਹ ਪਿੰਡਾਂ ਦੀਆਂ ਮੁਸ਼ਕਲਾਂ ਦਾ ਹੱਲ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਕੱਢਦੇ ਹੋਏ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਪਹਿਲ ਦੇ ਅਧਾਰ ਉਪਰ ਮਿਆਰੀ ਦਰਜੇ ਦੇ ਕਰਵਾਏ ਜਾਣਗੇ। ਉਨ...
ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਾਗਾਂ ਦੇ ਦੌਰੇ, ਕਿਸਾਨਾਂ ਨੂੰ ਦਿੱਤੀ ਤਕਨੀਕੀ ਸਲਾਹ

ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਾਗਾਂ ਦੇ ਦੌਰੇ, ਕਿਸਾਨਾਂ ਨੂੰ ਦਿੱਤੀ ਤਕਨੀਕੀ ਸਲਾਹ

Punjab
ਅਬੋਹਰ (ਫਾਜ਼ਿਲਕਾ)  25 ਜੂਨ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਨੇ ਗਿੱਦੜਾਂਵਾਲੀ, ਖੂਈਆਂ ਸਰਵਰ ਅਤੇ ਪੰਜ ਕੋਸੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਕਿੰਨੂ ਬਾਗਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੇ ਨਾਲ ਬਾਗਵਾਨੀ ਵਿਕਾਸ ਅਫਸਰ ਮਨਜੀਤ ਰਾਣੀ ਵੀ ਹਾਜ਼ਰ ਸਨ। ਇਸ ਮੌਕੇ ਸਹਾਇਕ ਡਾਇਰੈਕਟਰ ਬਾਗਵਾਨੀ ਸ੍ਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਾਂ ਵਿੱਚ ਡਰਿਪ ਸਿਸਟਮ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਨਵੇਂ ਬਾਗਾਂ ਤੇ ਡਰਿਪ ਸਿਸਟਮ ਲਗਾਉਂਦੇ ਹਾਂ ਤਾਂ ਪੰਜਾਬ ਸਰਕਾਰ ਦੁਆਰਾ 10 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਡਰਿਪ ਸਿਸਟਮ ਨਾਲ ਬਾਗਾਂ ਦੀ ਸਿੰਚਾਈ ਕੀਤੀ ਜਾਵੇ ਤਾਂ ਇਸ ਨਾਲ ਪਾਣੀ ਦੀ ਘਾਟ ਨਹੀਂ ਆਊਂਦੀ ਤੇ ਬਾਗ ਇਕਸਾਲ ਵਾਧਾ ਕਰਦਾ ਹੈ ਅਤੇ ਕਿਸਾਨਾਂ ਨੂੰ ਚੰਗਾ ਝਾੜ ਮਿਲਦਾ ਹੈ। ਉਨਾਂ ਨੇ ਇਹ ਵੀ ਸਲਾਹ ਦਿੱਤੀ ਕਿ ਬਾਗਾਂ ਵਿੱਚ ਪਰਾਲੀ ਨਾਲ ਮਲਚਿੰਗ ਕੀਤੀ ਜਾਵੇ ਤਾਂ ਜੋ ਜਮੀਨ ਦੇ ਤਾਪਮਾਨ ਨੂੰ ਘਟਾਇਆ ਜਾ ਸਕੇ ਅਤੇ ਤੇਜ਼ ਗਰਮੀ ਦ...