Shadow

Author: admin

ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Punjab
ਫਾਜ਼ਿਲਕਾ 24 ਜੂਨ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕੁਦਰਤੀ ਆਫਤ ਸਮੇਂ ਲੋਕਾਂ ਦੇ ਹੋਣ ਵਾਲੇ ਨੁਕਸਾਨ ਦਾ ਪੂਰਾ ਪੂਰਾ ਮੁਆਵਜ਼ਾ ਦਿੰਦੀ ਹੈ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਆਖੀ। ਵਿਧਾਇਕ ਨੇ ਆਖਿਆ ਕਿ ਹੜ ਆਉਣ ਮੌਕੇ ਜੋ ਅਗੇਤੀਆਂ ਬੀਜੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ ਉਸਦਾ ਮੁਆਵਜ਼ਾ ਤਾਂ ਵੰਡ ਦਿੱਤਾ ਗਿਆ ਸੀ ਪਰ ਘਰਾਂ  ਦੇ ਮੁਆਵਜੇ ਦੀ ਪੜਤਾਲ ਬਕਾਇਆ ਸੀ। ਉਹਨਾਂ ਆਖਿਆ ਕਿ ਉਕਤ ਮੱਧ ਅਧੀਨ ਹੁਣ 4 ਕਰੋੜ 93 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਜਾਵੇਗਾ। ਉਹਨਾਂ ਕਿਹਾ ਕਿ ਚੋਣ ਜਾਬਤਾ ਲੱਗ ਜਾਣ ਕਾਰਨ ਇਸ ਦੀ ਵੰਡ ਵਿੱਚ ਦੇਰੀ ਹੋਈ ਹੈ। ਉਹਨਾਂ ਨੇ ਇਹ ਵੀ ਆਖਿਆ ਕਿ ਇਸ ਸਬੰਧੀ ਕੁਝ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਸਨ ਜਿਨਾਂ ਦੀ ਜਾਂਚ ਦਾ ਕੰਮ ਇੱਕ ਹਫਤੇ ਦੇ ਅੰਦਰ ਅੰਦਰ ਮੁਕੰਮਲ ਕਰਕੇ ਸਾਰੇ ਲਾਭਪਾਤਰੀਆਂ ਨੂੰ ਮੁਆਵਜਾ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਜਾਵੇਗਾ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤ ...

ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਬੀਐਸਐਫ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਸਾਦਕੀ ਚੌਂਕੀ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ

Punjab
ਫਾਜ਼ਿਲਕਾ 24 ਜੂਨ ਨਾਰਕੋਟਿਕਸ ਕੰਟਰੋਲ ਬਿਊਰੋ ਅੰਮ੍ਰਿਤਸਰ ਯੂਨਿਟ ਵੱਲੋਂ ਅੱਜ ਸੀਮਾ ਸੁਰੱਖਿਆ ਬਲ ਅਤੇ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਸਹਿਯੋਗ ਨਾਲ ਸਾਦਕੀ ਚੌਕੀ ਵਿਖੇ ਰੀਟਰੀਟ ਰਸਮ ਮੌਕੇ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਐਨਸੀਬੀ ਦੇ ਅਸਿਸਟੈਂਟ ਡਾਇਰੈਕਟਰ ਦਾਨਿਸ਼ ਗਿੱਲ ਆਈਆਰਐਸ ਵਿਸ਼ੇਸ਼ ਤੌਰ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਪਹੁੰਚੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਨੇ ਆਖਿਆ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ ਅਤੇ ਨਸ਼ੇ ਤੋਂ ਪੀੜਤਾਂ ਦੇ ਮੁਫਤ ਇਲਾਜ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਗਈ ਹੈ। ਪਰ ਇਸ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ । ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਸਿਸਟੈਂਟ ਡਾਇਰੈਕਟਰ ਦਾਨਿਸ਼ ਗਿੱਲ ਨੇ ਕਿਹਾ ਕਿ ਇਸੇ ਲਈ ਜ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 24 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਦੀ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨ਼ਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਅਸ਼ੀਰਵਾਦ ਪੋਰਟਲ `ਤੇ ਪ੍ਰਾਪਤ ਅਨੁਸੂਚਿਤ ਜਾਤੀ ਨਾਲ ਸਬੰਧਤ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2023-24 ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ...
ਬਾਰਿਸ਼ਾਂ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਾਰਿਸ਼ਾਂ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab
ਕੋਟਕਪੂਰਾ (ਫਰੀਦਕੋਟ) 24 ਜੂਨ, ਆਪਣੇ ਹਲਕੇ ਕੋਟਕਪੂਰਾ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਆਉਣ ਵਾਲੀਆਂ ਬਾਰਿਸ਼ਾਂ ਤੋਂ ਪਹਿਲਾਂ ਹੜ੍ਹ ਮੁਕਤ ਕਰਾਉਣ ਲਈ ਵਿੱਢੇ ਗਏ ਕੰਮਾਂ ਨੂੰ ਸਮੇਂ  ਸਿਰ ਜੰਗੀ ਪੱਧਰ ਤੇ ਮੁਕੰਮਲ ਕਰਨ ਦੇ ਹੁਕਮ ਜਾਰੀ ਕਰਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰ ਛੋਟੇ ਵੱਡੇ ਕੰਮ ਦਾ ਜਾਇਜ਼ਾ ਲਿਆ। ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਨਗਰ ਕੌਂਸਲ, ਡਰੇਨਜ਼ ਅਤੇ ਬਿਜਲੀ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਉਚੇਚੇ ਤੌਰ ਤੇ ਹੜ੍ਹ ਪ੍ਰਬੰਧਨ ਅਤੇ ਬਿਜਲੀ ਦੀ ਘਾਟ ਸਬੰਧੀ ਹਰ ਪਹਿਲੂ ਤੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਗੱਲਬਾਤ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਮੀਂਹਾਂ ਦੀ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਅਗਾਊਂ ਪ੍ਰਬੰਧ ਹਰ ਹੀਲੇ ਮੁਕੰਮਲ ਹੋ ਜਾਣੇ ਚਾਹੀਦੇ ਹਨ। ਸ਼ਹਿਰਾਂ, ਕਸਬਿਆਂ, ਪਿੰਡਾਂ ਅਤੇ ਨਹਿਰਾਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਅਤੇ ਖਾਸ ਤੌਰ ਤੇ ਨੀਵੇਂ ਇਲਾਕੇ ਜਿੱਥੇ ਬਾਰਿਸ਼ਾਂ ਦੌਰਾਨ ਪਾਣੀ ਖੜ੍ਹਨ ਦਾ ਅੰਦੇਸ਼ਾ ਵਧੇਰੇ ਹੁੰਦਾ ਹੈ, ਓਨਾ ਇਲਾਕਿਆਂ ਵੱਲ ਖਾਸ ਤਵੱਜੋਂ...
ਦੋਸ਼ੀ ਕੋਲੋਂ 8 ਕਿਲੋਗ੍ਰਾਮ ਗਾਜਾ ਬਰਾਮਦ

ਦੋਸ਼ੀ ਕੋਲੋਂ 8 ਕਿਲੋਗ੍ਰਾਮ ਗਾਜਾ ਬਰਾਮਦ

Punjab
ਬਠਿੰਡਾ, 24 ਜੂਨ : ਪੰਜਾਬ ਸਰਕਾਰ ਵੱਲੋ ਨਸ਼ੇ ਨੂੰ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 8 ਕਿਲੋਗ੍ਰਾਮ ਗਾਜਾ ਬਰਾਮਦ ਕੀਤਾ ਗਿਆ। ਇੰਸਪੈਕਟਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਥਰਮਲ ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪੰਜਾਬ ਸਰਕਾਰ ਦੁਬਾਰਾ ਨਸ਼ਿਆਂ ਨੂੰ ਠੱਲ੍ਹ ਪਾਉਣ ਸਬੰਧੀ ਚਲਾਈ ਮੁਹੰਮ ਤਹਿਤ ਤੇ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੇ ਦਿਸ਼ਾ-ਨਿਰਦੇਸਾਂ ਹੇਠ ਕਾਰਵਾਈ ਕਰਦੇ ਹੋਏ ਅਨੁਸਾਰ ਸ:ਥ ਅਮਰਿੰਦਰ ਸਿੰਘ ਥਾਣਾ ਥਰਮਲ ਬਠਿੰਡਾ ਵੱਲੋ ਦੋਰਾਨੇ ਗਸ਼ਤ ਟਰਾਸਪੋਰਟ ਨਗਰ ਬਠਿੰਡਾ ਵਿੱਖੇ ਇੱਕ ਨੋਜਵਾਨ ਖੜਾ ਇੱਕ ਬੋਰੀਟਾਟ ਸੇਵਾ ਟਾਟ ਰੰਗ ਖਾਕੀ ਵਿੱਚ ਹੱਥ ਮਾਰ ਰਿਹਾ ਦਿਖਾਈ ਦਿੱਤਾ ਜਿਸ ਨੂੰ ਸੱਕ ਦੀ ਬਿਨਾ ਪਰ ਕਾਬੂ ਕਰਕੇ ਨਾਮ ਪੁੱਛਿਆ ਤਾਂ ਜਿਸ ਨੇ ਆਪਣਾ ਨਾਮ ਸਿਵ ਕੁਮਾਰ ਪੁੱਤਰ ਜੈ ਕ੍ਰਿਸਨ ਭਗਤ ਵਾਸੀ ਮੜਈਆ ਥਾਣਾ ਪਰਬਤਾ ਜਿਲਾ ਖੱਗੜੀਆ ਬਿਹਾਰ ਦੱਸਿਆ। ਫਿਰ ਦੋਸੀ ਸਿਵ ਕੁਮਾਰ ਉਕਤ ਪਾਸੋ ਬੋਰੀਟਾਟ ਰੰਗ ਖਾਕੀ ਨੂੰ ਚੈੱਕ ਕਰਕੇ ਉਸ ਵਿੱਚੋ 8 ਕਿਲੋ ਗਾਜਾ ਬਰਾਮਦ ਕੀਤਾ ਗਿਆ। ਜਿਸ ਤੇ ਮੁਕੱਦਮਾ ਨੰਬਰ 48 ਮਿਤੀ 23 ਜੂਨ 2024 ਅ/ਧ 20B/61/8...
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ ਦਾ ਡਾਕਟਰ ਕਵਿਤਾ ਸਿੰਘ ਵਲੋ ਕੀਤਾ ਨਿਰੀਖਣ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ ਦਾ ਡਾਕਟਰ ਕਵਿਤਾ ਸਿੰਘ ਵਲੋ ਕੀਤਾ ਨਿਰੀਖਣ

National
ਫਾਜ਼ਿਲਕਾ 24 ਜੂਨ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ  ਵਿਖੇ  ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ  ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੋਰਾਨ ਆਮ ਆਦਮੀ ਕਲੀਨਿਕ ਕਿੱਲੀਆ ਵਾਲੀ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ ਮਿਤੀ 9 ਅਤੇ 23 ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜਿ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫਰਦ ਕੇਂਦਰ ਅਤੇ ਪਟਵਾਰਖਾਨੇ ਦਾ ਅਚਾਨਕ ਨਿਰੀਖਣ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫਰਦ ਕੇਂਦਰ ਅਤੇ ਪਟਵਾਰਖਾਨੇ ਦਾ ਅਚਾਨਕ ਨਿਰੀਖਣ

Punjab
ਫਾਜ਼ਿਲਕਾ 24 ਜੂਨ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਹੁਕਮਾਂ ਦੇ ਮੱਦੇ ਨਜ਼ਰ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਸਥਾਨਕ ਫਰਦ ਕੇਂਦਰ ਅਤੇ ਪਟਵਾਰਖਾਨੇ ਦਾ ਅਚਾਨਕ ਦੌਰਾ ਕਰਕੇ ਉੱਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਆਖਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਵੱਖ-ਵੱਖ ਦਫ਼ਤਰਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ। ਉਹਨਾਂ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਸਰਕਾਰੀ ਸੇਵਾਵਾਂ ਦੇਣ ਵਿੱਚ ਕੋਈ ਕੁਤਾਹੀ ਨਾ ਕੀਤੀ ਜਾਵੇ। ਉਨਾਂ ਨੇ ਫਰਦ ਕੇਂਦਰ ਅਤੇ ਪਟਵਾਰਖਾਨੇ ਵਿੱਚ ਆਏ ਲੋਕਾਂ ਤੋਂ ਉਹਨਾਂ ਦੀ ਰਾਏ ਵੀ ਲਈ ਅਤੇ ਉਨਾਂ ਦੇ ਕੰਮਕਾਜ ਸਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਰੇ ਅਧਿਕਾਰੀ ਸਵੇਰੇ 10 ਤੋਂ ...
ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੋਰਾਨ ਸਿਵਿਲ ਹਸਪਤਾਲ  ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੋਰਾਨ ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

Punjab
ਫਾਜ਼ਿਲਕਾ ,24 ਜੂਨ (     )              ਸਿਵਿਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋ ਵਿਸ਼ੇਸ਼ ਮੁਹਿੰਮ ਤਹਿਤ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਮੁਹਿੰਮ ਦੋਰਾਨ ਲੋਕਾਂ ਨੂੰ ਨਸ਼ਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਬਾਰੇ ਸਿਵਿਲ ਹਸਪਤਾਲ ਨਸਾ ਮੁਕਤੀ ਸੈਂਟਰ ਦੀ ਇੰਚਾਰਜ ਡਾਕਟਰ ਪਿਕਾਕਸ਼ੀ ਅਰੋੜਾ ਨੇ ਹਸਪਤਾਲ ਵਿੱਚ ਆਯੋਜਿਤ ਜਾਗਰੂਕਤਾ ਪ੍ਰੋਗ੍ਰਾਮ ਦੋਰਾਨ ਦੱਸਿਆ ਕਿ ਜਿਲ੍ਹੇ ਦੇ 6 ਊਟ ਕਲੀਨਿਕ ਵਿਖੇ ਨਸ਼ੇ ਤੋਂ ਪੀੜਿਤ ਮਰੀਜਾ ਦੀ ਸਕਰੀਨਿੰਗ ਅਤੇ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ। ਜਿਸ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।         ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੇਪਣ ਦੀ ਭਾਵਨਾ ਨਾਲ ਉਸਨੂੰ ਇਸ ਸਮੱਸ...
ਸਪੀਕਰ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ

ਸਪੀਕਰ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ

Punjab
ਕੋਟਕਪੂਰਾ (ਫਰੀਦਕੋਟ) 24 ਜੂਨ, ਆਮ ਲੋਕਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਬੋਲਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਇੱਕੋ ਕੋਸ਼ਿਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਿਸੇ ਵੀ ਆਮ ਨਾਗਰਿਕ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਦੇ ਲਈ ਉਹ ਖੁਦ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸੁਣਦੇ ਹਨ। ਉਨ੍ਹਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਫੌਰੀ ਤੌਰ ਤੇ ਹੱਲ ਕਰਨ ਦੇ ਆਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਕੁਝ ਕੁ ਸ਼ਿਕਾਇਤਾਂ ਅਜਿਹੀਆਂ ਸਨ, ਜਿੰਨਾ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਹੈ ਅਤੇ ਰਹਿੰਦਿਆਂ ਬਾਕੀਆਂ ਸ਼ਿਕਾਇਤਾਂ ਨੂੰ ਜਲਦੀ ਹੱਲ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਦਫਤ...
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 24 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁ...