ਬਠਿੰਡਾ ਪੁਲਿਸ ਦਾ ਤਿੰਨ ਰੋਜਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਹੋਇਆ ਸਮਾਪਤ
ਬਠਿੰਡਾ, 24 ਜੂਨ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਣਯੋਗ ਡੀ.ਜੀ.ਪੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਐੱਸ.ਪੀ.ਐੱਸ ਪਰਮਾਰ ਆਈ.ਪੀ.ਐੱਸ ਏ.ਡੀ.ਜੀ.ਪੀ ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਅੱਗੇ ਤੋਰਦਿਆਂ ਆਉਣ ਵਾਲੀ ਪੀੜੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਇਸ ਮੁਕਾਬਲੇ ਦਾ ਮੁੱਖ ਉਦੇਸ਼ ਹੈ।
ਬਠਿੰਡਾ ਪੁਲਿਸ ਵੱਲੋਂ ਤਿੰਨ ਰੋਜ਼ਾ ਐਂਟੀ ਡਰੱਗ ਕ੍ਰਿਕਟ ਲੀਗ ਕਰਵਾਈ ਗਈ, ਜਿਸ ਵਿੱਚ 16 ਕ੍ਰਿਕਟ ਟੀਮਾਂ ਨੇ ਹਿੱਸਾ ਲਿਆ, 21 ਜੂਨ ਤੋਂ 23 ਜੂਨ ਤੱਕ ਚੱਲੇ ਇਸ ਟੂਰਨਾਮੈਂਟ ਵਿੱਚ ਜਿੱਥੇ ਖਿਡਾਰੀਆਂ ਵੱਲੋਂ ਕ੍ਰਿਕਟ ਖੇਡੀ ਗਈ ਉੱਥੇ ਹੀ ਵੱਖ-ਵੱਖ ਨਸ਼ਾ ਛੱਡ ਚੁੱਕੇ ਨੌਜਵਾਨਾਂ ਵੱਲੋਂ ਸਟੇਜ ਰਾਹੀਂ ਅਪੀਲ ਵੀ ਕੀਤੀ ਗਈ ਕਿ ਸਾਨੂੰ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਾ ਚਾਹੀਦਾ...








