Shadow

Author: admin

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 23 ਜੂਨ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਰੋਜ਼ਾਨਾ ਹਿੰਦੀ ਅਖ਼ਬਾਰ ਪੰਜਾਬ ਕੇਸਰੀ ਦੇ ਰੈਜ਼ੀਡੈੰਟ ਐਡੀਟਰ ਸ੍ਰੀ ਦਰਪਣ ਚੌਧਰੀ ਦੇ ਪਿਤਾ ਸ੍ਰੀ ਖੇਮ ਰਾਜ ਚੌਧਰੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ ਹੈ। ਸ੍ਰੀ ਖੇਮ ਰਾਜ ਚੌਧਰੀ (81) ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਸ੍ਰੀ ਖੇਮ ਰਾਜ ਚੌਧਰੀ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿਚ ਹਿੱਸਾ ਲਿਆ ਸੀ। ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ...
ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

Punjab
ਚੰਡੀਗੜ੍ਹ/ਪਟਿਆਲਾ, 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ ਨੇ ਐਤਵਾਰ ਨੂੰ ਪੁਲਿਸ ਅਤੇ ਜਨਸਮੂਹ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ। ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਪਟਿਆਲਾ ਵਰੁਣ ਸ਼ਰਮਾ ਸਮੇਤ ਕਮੇਟੀ ਮੈਂਬਰਾਂ- ਜਿਨ੍ਹਾਂ ਨੂੰ ਪੁਲਿਸ ਸਹਿਯੋਗੀ ਵੀ ਕਿਹਾ ਜਾਂਦਾ ਹੈ , ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਸਮਰਪਤ ਸਮਾਜ ਪ੍ਰੇਮੀਆਂ ਨਾਲ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ  ਸਬ-ਡਵੀਜ਼ਨਲ ਪੁਲਿਸ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓਜ਼)  ਵੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

Punjab
ਚੰਡੀਗੜ੍ਹ, 23 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ 'ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ। ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰਦਾ...
ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

Punjab
ਚੰਡੀਗੜ੍ਹ, 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਹਨਾਂ ਨੇ ਮਨੋਰੰਜਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਇੱਕ ਵਿਆਪਕ ਸਿਹਤ ਜਾਂਚ ਕੈਂਪ ਲਗਾਉਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ। ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਆਬਜ਼ਰਵੇਸ਼ਨ ਹੋਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 60 ਤੋਂ ਵੱਧ ਲੜਕੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ...
ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ

ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ

Punjab
ਚੰਡੀਗੜ੍ਹ/ਲੁਧਿਆਣਾ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਸੇਧ ਦੇਣ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ , ਐਸਐਸਪੀ ਲੁਧਿਆਣਾ (ਦਿਹਾਤੀ ) ਨਵਨੀਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਅਰਜੁਨਾ ਐਵਾਰਡੀ ਗੁਰਦਿਆਲ ਸਿੰਘ ਮੱਲ੍ਹੀ ਦੇ ਪਿੰਡ ਗੁੜ੍ਹੇ, ਮੁੱਲਾਂਪੁਰ ਦਾਖਾ ਵਿਖੇ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ ‘ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਆਮ ਲੋਕਾਂ ਦਾ  ਸਹਿਯੋਗ ਲੈਣ ਲਈ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬ...
ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

Punjab
 ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ ਖਾਤਮਾ ਸਪਤਾਹ ਦੋਰਾਨ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 155 ਬਾਲ/ਕਿਸ਼ੋਰ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਜ਼ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ। ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਲੁਧਿਆਣਾ ਵਿੱਚ 99 , ਬਠਿੰਡਾ ਵਿੱਚ 4, ਜਲੰਧਰ ਵਿੱ...
ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

Punjab
ਹੁਸ਼ਿਆਰਪੁਰ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ 'ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ। ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ 'ਤੇ ਸਹੀ ਮਾਅਨਿਆਂ 'ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾ...
ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

Punjab
ਹੁਸ਼ਿਆਰਪੁਰ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ 'ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ਼ਤੇ...
ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਮੋਹਾਲੀ ਵਿਖੇ 24 ਤੋਂ 29 ਜੂਨ ਤੱਕ “ਲਰਨ ਟੂ ਲਿਵ ਟੂਗੈਦਰ ਕੈਂਪ” ਲਗਾਇਆ ਜਾਵੇਗਾ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਮੋਹਾਲੀ ਵਿਖੇ 24 ਤੋਂ 29 ਜੂਨ ਤੱਕ “ਲਰਨ ਟੂ ਲਿਵ ਟੂਗੈਦਰ ਕੈਂਪ” ਲਗਾਇਆ ਜਾਵੇਗਾ

Punjab
ਐਸ.ਏ.ਐਸ.ਨਗਰ, 22 ਜੂਨ, 2024: ਪੰਜਾਬ ਦੇ ਰਾਜਪਾਲ, ਬਨਵਾਰੀ ਲਾਲ ਪੁਰੋਹਿਤ, ਜੋ ਕਿ ਬਾਲ ਵਿਕਾਸ ਕੌਂਸਲ (ਚਾਈਲਡ ਵੈਲਫੇਅਰ ਕੌਂਸਲ), ਪੰਜਾਬ ਦੇ ਪ੍ਰਧਾਨ ਵੀ ਹਨ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੋਹਾਲੀ ਵਿਖੇ 24-06-2024 ਨੂੰ ਸਵੇਰੇ 11.00 ਵਜੇ ਕੌਂਸਲ ਵੱਲੋਂ ਲਗਾਏ ਜਾ ਰਹੇ ਇੱਕ ਹਫ਼ਤਾ ਚੱਲਣ ਵਾਲੇ ਕੈਂਪ “ਲਰਨ ਟੂ ਲਿਵ ਗੈਦਰ” ਦਾ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਸ੍ਰੀਮਤੀ ਡਾ. ਪ੍ਰਾਜਕਤਾ ਨੀਲਕੰਠ ਆਵਾਢ ਨੇ ਕਿਹਾ ਕਿ "ਲਰਨ ਟੂ ਲਿਵ ਟੂਗੈਦਰ ਕੈਂਪ" ਹਰ ਸਾਲ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਲਗਾਇਆ ਜਾਂਦਾ ਹੈ। ਇਸ ਸਾਲ ਪੰਜਾਬ ਕੌਂਸਲ 24 ਜੂਨ ਤੋਂ 29 ਜੂਨ, 2024 ਤੱਕ ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੋਹਾਲੀ ਵਿਖੇ ਕੈਂਪ ਦੀ ਮੇਜ਼ਬਾਨੀ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, "ਅਸੀਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਆਰਟ ਐਂਡ ਕਰਾਫਟ ਸੈਸ਼ਨ, ਥੀਏਟਰ ਵਰਕਸ਼ਾਪ, ਸਿਟੀ ਟੂਰ, ਬਾਲ ਅਧਿਕਾਰ, ਬਾਲ ਦੁਰਵਿਵਹਾਰ, ਵਾਤਾਵਰਣ ਸੁਰੱਖਿਆ, ਫਸਟ-ਏਡ ਆਦਿ ਵਰਗੇ ਵੱਖ-ਵੱਖ ਵਿਸ਼ਿਆਂ 'ਤੇ ਕੁਝ ਲੈਕਚਰ/ਵਰਕਸ਼ਾਪਾਂ ਦਾ ਪ੍ਰਬੰਧ ਕਰ ਰਹੇ ਹਾਂ।"...
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ

Punjab
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 22 ਜੂਨ, 2024: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਟਿਵਾਣਾ, ਅਮਲਾਲਾ, ਖਜੂਰ ਮੰਡੀ ਅਤੇ ਆਲਮਗੀਰ ਦਾ ਦੌਰਾ ਕਰਦਿਆਂ ਜੌੜਾ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ, ਜਿਸ ਤਹਿਤ ਰਾਜ ਭਰ ਵਿੱਚ ਜਲ ਸਰੋਤਾਂ ਦੀ ਮਜ਼ਬੂਤੀ ਅਤੇ ਸਫ਼ਾਈ ਦਾ ਕੰਮ ਜਾਰੀ ਹੈ ਅਤੇ ਕੰਮ ਦੀ ਗੁਣਵੱਤਾ ਅਤੇ ਸਮਾਂ ਸੀਮਾ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਟਿਵਾਣਾ, ਆਲਮਗੀਰ ਖੇਤਰ ਵਿੱਚ ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ ਲਗਭਗ 9 ...