Shadow

Author: admin

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ, 22 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ...
ਜ਼ਿਲ੍ਹਾ ਮੋਗਾ ਨੂੰ ਹਰਾ ਭਰਾ ਬਣਾਉਣ ਲਈ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਕਰਨਗੇ ਸਹਿਯੋਗ

ਜ਼ਿਲ੍ਹਾ ਮੋਗਾ ਨੂੰ ਹਰਾ ਭਰਾ ਬਣਾਉਣ ਲਈ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਕਰਨਗੇ ਸਹਿਯੋਗ

Punjab
ਮੋਗਾ, 22 ਜੂਨ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਗੀਆਂ। ਇਹਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਮੀ ਮੌਨਸੂਨ ਦੌਰਾਨ ਸ਼ੁਰੂ ਕੀਤੀ ਜਾਣ ਵਾਲੀ ਇਸ ਮੁਹਿੰਮ ਦੌਰਾਨ ਰਾਊਂਡ ਗਲਾਸ ਸੰਸਥਾ ਵੱਲੋਂ 1 ਫੁੱਟ ਤੋਂ ਵੱਡੇ ਅਤੇ ਸੋਢੀ ਫਾਉਂਡੇਸ਼ਨ ਵਲੋਂ ਤਿੰਨ ਫੁੱਟ ਤੋਂ ਉੱਚੇ ਬੂਟੇ ਲਗਾਏ ਜਾਣਗੇ ਤਾਂ ਜੋ ਇਹਨਾਂ ਬੂਟਿਆਂ ਨੂੰ ਭਵਿੱਖ ਵਿੱਚ ਪਾਲਣਾ ਸੌਖਾ ਹੋ ਸਕੇ। ਪੂਰੇ ਜ਼ਿਲ੍ਹੇ ਵਿਚ 15 ਜੰਗਲ ਲਗਾਉਣ ਦਾ ਵੀ ਟੀਚਾ ਹੈ। ਜਿਹੜੇ ਪਿੰਡਾਂ ਵਿੱਚ ਇਹ ਜੰਗਲ ਲਗਾਉਣ ਦਾ ਪ੍ਰਸਤਾਵ ਹੈ, ਉਹਨਾਂ ਪਿੰਡਾਂ ਦੀ ਪਛਾਣ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜੇ ਬੂ...
ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 22 ਜੂਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ 'ਤੇ ਕੋਈ ਕੱਟ ਨਹੀਂ ਲਗਾਏ ਗਏ। ਬਿਜਲੀ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 11 ਕੇਵੀ ਦੇ 13340 ਫੀਡਰ ਹਨ ਜਿਨ੍ਹਾਂ ਵਿੱਚੋਂ 6954 ਫੀਡਰ ਕਰੀਬ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਸਪਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਸਮੇਤ ਕਈ ਕਦਮ ਚੁੱਕੇ ਹਨ। ਬਿਜਲੀ ਮੰਤਰੀ ਹਰਭਜ...
ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਲਗਾਏ ਜਾਣਗੇ 2.5 ਕਰੋੜ ਬੂਟੇ – ਵਿੱਤ ਕਮਿਸ਼ਨਰ, ਵਣ ਵਿਭਾਗ

ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਲਗਾਏ ਜਾਣਗੇ 2.5 ਕਰੋੜ ਬੂਟੇ – ਵਿੱਤ ਕਮਿਸ਼ਨਰ, ਵਣ ਵਿਭਾਗ

Punjab
ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ। ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮਜ਼. ਸ: ਅਰਵਿੰਦਰ ਪਾਲ ਸਿੰਘ, ਸ: ਮਨਕੰਵਲ ਸਿੰਘ ਚਾਹਲ, ਸ: ਰਵਿੰਦਰ ਸਿੰਘ ਅਰੋੜਾ, ਕੰਜ਼ਰਵੇਟਰ ਡਵੀਜ਼ਨਲ ਅਫਸਰ ਜੰਗਲਾਤ ਵਿਭਾਗ ਸ੍ਰੀ ਐਸ ਕੇ ਸਾਗਰ,  ਸਿਵਲ ਸਰਜਨ ਡਾ. ਸੁਮਿਤ ਸਿੰਘ, ਐਕਸੀਐਨ ਨਹਿਰੀ ਵਿਭਾਗ ਸ੍ਰੀ: ਕੁਲਵਿੰਦਰ ਸਿੰਘ,ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ, ਜਿਲ੍ਹਾ ਜੰਗਲਾਤ ਅਫ਼ਸਰ ਸ: ਅਮਨੀਤ ਸਿੰਘ, ਐਕਸੀਐਨ ਪੀ.ਡਬਲਯੂ.ਡੀ. ਸ: ਇੰਦਰਜੀਤ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. ਕੈਪਟਨ ਸੰਜੀਵ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਕੈਪਸ਼ਨ ਵਿੱਤ ਕਮਿਸ਼ਨਰ, ਵਣ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ ਪਲਾਂਟੇਸ਼ਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -----------...

ਬੀ.ਐਸ.ਐਫ, ਬੀ.ਐਨ.52 ਫਾਜਿਲਕਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

Punjab
ਫਾਜ਼ਿਲਕਾ, 22 ਜੂਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਜਿਸ ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸ਼ਕਰੀ ਵਿਰੋਧੀ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 26 ਜੂਨ ਤੱਕ ਨਸ਼ਾ ਵਿਰੋਧੀ ਅਤੇ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਡਾ ਪਿਕਾਕਸ਼ੀ ਅਰੋੜਾ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ।  ਉਹਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਨਾ ਸਾਡੇ ਸਰੀਰ ਲਈ, ਸਮਾਜ ਲਈ ਅਤੇ ਦੇਸ਼ ਲਈ ਘਾਤਕ ਹੈ। ਨਸ਼ਾਖੋਰੀ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ। ਇਹ ਉਹ ਸਮਾਜਿਕ ਬੁਰਾਈ ਅਤੇ ਗੰਭੀਰ ਸਮੱਸਿਆ ਹ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਤੇ ਅਬੋਹਰ ਸੇਵਾ ਕੇਂਦਰਾਂ ਦਾ ਅਚਨਚੇਤ ਦੌਰਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਤੇ ਅਬੋਹਰ ਸੇਵਾ ਕੇਂਦਰਾਂ ਦਾ ਅਚਨਚੇਤ ਦੌਰਾ

Punjab
ਫਾਜਿ਼ਲਕਾ, 22 ਜੂਨ ਫਾਜਿ਼ਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਚ ਬਣੇ ਸੇਵਾ ਕੇਂਦਰ ਅਤੇ ਅਬੋਹਰ ਦੇ ਸੇਵਾ ਕੇਂਦਰ ਦਾ ਦੌਰਾ ਕੀਤਾ ਅਤੇ ਇੱਥੇ ਸੇਵਾ ਲੈਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਦਫ਼ਤਰਾਂ ਵਿਚ ਹਰ ਪ੍ਰਕਾਰ ਦੀ ਮਦਦ ਮੁਹਈਆ ਕਰਵਾਈ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਇੱਥੇ ਹਦਾਇਤ ਕੀਤੀ ਕਿ ਕੰਮ ਲਈ ਆਉਣ ਵਾਲੇ ਲੋਕਾਂ ਨਾਲ ਜਿਥੇ ਵਧੀਆ ਵਤੀਰਾ ਵਰਤਿਆ ਜਾਵੇ ਉਥੇ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ ਲਈ ਵੀ ਵਿਵਸਥਾ ਹੋਵੇ ਤਾਂ ਜ਼ੋ ਲੋਕਾਂ ਨੁੰ ਆਪਣੀ ਵਾਰੀ ਦੀ ਉਡੀਕ ਕਰਨ ਵਿਚ ਸੌਖ ਹੋਵੇ। ਇਸ ਤੋਂ ਇਲਾਵਾ ਪਾਰਦਰਸ਼ਤਾ ਨੂੰ ਯਕੀਨੀ ਬਣਾਉਦਿਆਂ ਜੋ ਪਹਿਲਾਂ ਆਇਆ ਉਸਦਾ ਪਹਿਲਾ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾ...
ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿਚ ਕੀਤਾ ਯੋਗਾ

ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿਚ ਕੀਤਾ ਯੋਗਾ

Punjab
ਫਾਜ਼ਿਲਕਾ 22 ਜੂਨ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਯੋਗਾ ਕੀਤਾ ਅਤੇ ਆਪਣੇ ਆਪ ਨੂੰ ਸਿਹਤਮੰਦ ਰਹਿਣ ਦੀ ਮਿਸਾਲ ਪੇਸ਼ ਕੀਤੀ। ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਮੱਦੇਨਜਰ ਯੋਗਾ ਦਿਵਸ ਹੁਣ ਇਕ ਦਿਨ ਵਿਚ ਸਿਮਟ ਕੇ ਰਹਿਣ ਵਾਲਾ ਦਿਵਸ ਨਾ ਰਹਿ ਕੇ ਰੋਜਾਨਾ ਲੋਕਾਂ ਨੂੰ ਤੰਦਰੁਸਤ ਬਣਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਰਿਸ਼ ਦਾ ਮੌਸਮ ਹੋਣ ਦੇ ਬਾਵਜੂਦ ਵੀ ਲੋਕਾਂ ਦੇ ਯੋਗਾ ਪ੍ਰਤੀ ਉਤਸਾਹ ਵਿਚ ਕੋਈ ਕਮੀ ਨਹੀਂ ਹੈ, ਜਿਸ ਦਾ ਨਤੀਜਾ ਬੀਤੇ ਦਿਨ ਵਿਚ ਦੇਖਣ ਨੁੰ ਮਿਲਿਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲੋਕਾਂ ਨੇ ਭਾਰੀ ਗਿਣਤੀ ਵਿਚ ਬਲਾਕ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਅਧੀਨ ਲਗੀਆਂ ਯੋਗ ਕਲਾਸਾਂ ਵਿਚ ਪਹੁੰਚ ਕੇ ਯੋਗ ਦੇ ਮਹੱਤਵ ਨੁੰ ਸਮਝਦਿਆਂ ਯੋਗਾ ਕੀਤਾ। ਉਨ੍ਹਾਂ ਕਿਹਾ ਕਿ ਬਚੇ, ਜਵਾਨ, ਬਜੁਰਗ ਸਾਰੇ ਵਰਗ ਦੇ ਲੋਕਾਂ ਨੇ ਯੋਗਾ ਕੀਤਾ।...
ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ-ਡਿਪਟੀ ਕਮਿਸ਼ਨਰ

ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ-ਡਿਪਟੀ ਕਮਿਸ਼ਨਰ

Punjab
ਮਾਨਸਾ, 22 ਜੂਨ : ਅੰਤਰਰਾਸ਼ਟਰੀ ਵਿਧਵਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਲੂੰਬਾ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਨੂੰ ਸਵੈ-ਰੁਜ਼ਗਾਰ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਆਪਣੀ ਆਰਥਿਕਤਾ ਵਿੱਚ ਸੁਧਾਰ ਕਰ ਸਕਣ ਅਤੇ ਦੂਜੀਆਂ ਔਰਤਾਂ ਲਈ ਵੀ ਚਾਨਣ ਮੁਨਾਰਾ ਬਣਨ। ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਔਰਤਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਵਿਧਵਾ ਔਰਤਾਂ ਸਮਾਜ ਵਿੱਚ ਚੰਗੀ ਤਰ੍ਹਾਂ ਵਿਚਰ ਸਕਣ। ਲੂੰਬਾ ਫਾਊਂਡੇਸ਼ਨ ਦੇ ਪ੍ਰੋਜੈਕਟ ਕੁਆਰਡੀਨੇਟਰ ਸ਼੍ਰੀਮਤੀ ਰਾਜਵਿੰਦਰ ਕੌਰ ਨੇ ਕਿਹਾ ਕਿ ਭਾਰਤ ਵਿੱਚ 1998 ਵਿੱਚ ਇੰਟਰਨੈਸ਼ਨਲ ਲੂੰਬਾ ਫਾਊਂਡੇਸ਼ਨ ਦੀ ਸਥਾਪਨਾ ਕੀਤੀ ਗਈ। ਇਸ ਫਾਊਂਡੇਸ਼ਨ ਦਾ ਮੁੱਖ ਮੰਤਵ ਵਿਧਵਾ ਔਰਤਾਂ ਦੀ ਭਲਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ 23 ਜੂਨ ਨੂੰ ਇੰਟਰਨੈਸ਼ਨਲ ਵਿਧਵਾ ਦਿਵਸ ਮਨਾਇਆ ਜਾਂਦਾ...
ਹੈਂਡਬਾਲ ਗਰਾਊਂਡ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 10.62 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਬਾਥਰੂਮ ਅਤੇ ਚੈਜਿੰਗ ਰੂਮ- ਵਿਧਾਇਕ ਸੇਖੋਂ

ਹੈਂਡਬਾਲ ਗਰਾਊਂਡ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 10.62 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਬਾਥਰੂਮ ਅਤੇ ਚੈਜਿੰਗ ਰੂਮ- ਵਿਧਾਇਕ ਸੇਖੋਂ

Punjab
ਫਰੀਦਕੋਟ 22 ਜੂਨ,  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਖੇਡਾਂ ਵਿੱਚ ਬਹੁਤ ਰੁਚੀ ਹੈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਖਿਡਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਬਣੇ ਹੈਂਡਬਾਲ ਗਰਾਊਂਡ ਵਿੱਚ ਬੱਚਿਆਂ ਲਈ ਨਵੇਂ ਚੇਂਜਿੰਗ ਰੂਮ ਅਤੇ ਬਾਥਰੂਮ ਦੀ ਉਸਾਰੀ ਲਈ 10.62 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਹਿਕਮਾ ਲੋਕ ਨਿਰਮਾਣ ਵਿਭਾਗ ਨੂੰ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਨਹਿਰੂ ਸਟੇਡੀਅਮ ਫਰੀਦਕੋਟ ਵਿੱਚ ਸਥਿਤ ਨਵੇ ਹੈਂਡਬਾਲ ਗਰਾਊਂਡ ਵਿੱਚ ਬਾਥਰੂਮ ਅਤੇ ਚੈਜਿੰਗ ਰੂਮ ਦੀ ਜ਼ਰੂਰਤ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸ ਨੂੰ ਬਣਾਉਣ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਜਲਦੀ ਹੀ ਟੈਂਡਰ ਲਗਾ ਕੇ ਇਹ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਜਲਦੀ ਟੈਂਡਰ ਲਗਾਉਣ ਦੇ ਆ...
ਸਰਕਾਰੀ ਆਈ.ਟੀ.ਆਈ. ਫਰੀਦਕੋਟ ਦੀ ਨੁਹਾਰ ਬਦਲਣ ਲਈ ਟੈਂਡਰ ਹੋਇਆ ਅਲਾਟ

ਸਰਕਾਰੀ ਆਈ.ਟੀ.ਆਈ. ਫਰੀਦਕੋਟ ਦੀ ਨੁਹਾਰ ਬਦਲਣ ਲਈ ਟੈਂਡਰ ਹੋਇਆ ਅਲਾਟ

Punjab
ਫਰੀਦਕੋਟ 22 ਜੂਨ, ਇਕ ਪਾਸੇ ਜਿਥੇ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਉਥੇ ਹੀ ਵਿੱਦਿਆ ਅਤੇ ਕਿੱਤਾਮੁਖੀ ਕੋਰਸ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਆਈ.ਟੀ.ਆਈ. ਫਰੀਦਕੋਟ ਵਿੱਚ ਐਡਮਿਨਸਟਰੇਟਿਵ ਬਲਾਕ ਅਤੇ ਪੁਰਾਣੇ ਵਰਕਸ਼ਾਪ ਬਲਾਕ ਦੀ ਸਪੈਸ਼ਲ ਰਿਪੇਅਰ ਦੇ ਨਾਲ-ਨਾਲ ਇੱਕ ਨਵੇਂ ਬਲਾਕ ਦੀ ਉਸਾਰੀ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆਂ ਕਿ ਇਸ ਕੰਮ ਉੱਪਰ 01 ਕਰੋੜ 98 ਲੱਖ ਰੁਪਏ ਖਰਚ ਆਉਣਗੇ ਅਤੇ ਕੰਮ 06 ਮਹੀਨੇ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦਾ ਟੈਂਡਰ ਮਹਿਕਮਾ ਲੋਕ ਨਿਰਮਾਣ ਵਿਭਾਗ ਵੱਲੋਂ ਮੰਨਜ਼ੂਰ ਕਰਵਾਇਆ ਜਾ ਚੁੱਕਾ ਹੈ। ਜਲਦੀ ਹੀ ਇਹ ਕੰਮ ਮੌਕੇ ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਮਹਿਕਮੇ ਨੂੰ ਜਲਦੀ ਕੰਮ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।...