Shadow

Author: admin

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

Punjab
ਚੰਡੀਗੜ੍ਹ/ਡਲਹੌਜ਼ੀ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਹੋਇਆ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ 'ਤੇ ਦਿੱਤਾ ਜਾਵੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ...
ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

Punjab
ਚੰਡੀਗੜ੍ਹ/ਤਰਨ ਤਾਰਨ, 21 ਜੂਨ: ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਦਿੱਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਜਾਂ ਪੁਰਾਣਾ ਲਾਇਸੈਂਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਾਣਾ ਪੈਂਦਾ ਸੀ ਜਿਸ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ...
ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ ਸਹੀਬੱਧ

ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ ਸਹੀਬੱਧ

Punjab
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਮਾਈਕ੍ਰੋਸਾਫਟ ਨਾਲ ਇੱਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜਿਸ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਮਝੌਤੇ ਉਤੇ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਅਤੇ ਮਾਈਕ੍ਰੋਸਾਫਟ ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਐਜੂਕੇਸ਼ਨ ਦੇ ਕੰਟਰੀ ਹੈੱਡ ਸ਼੍ਰੀ ਸੰਜੈ ਢੀਂਗਰਾ ਵੱਲੋਂ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਲਈ ਸਮੁੱਚੇ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ 10,000 ਨੌਜਵਾਨਾਂ ਨੂੰ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਸਾਈਬਰ ਸੁਰੱਖਿਆ ਅਤੇ ਸਸਟੇਨਿਬਿਲਟੀ, ਡਿਜੀਟਲ ਪ੍ਰੋਡਕਟੀਵਿਟੀ, ਰੋਜ਼ਗਾਰ, ...
ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਸੀਨੀਅਰ ਅਧਿਕਾਰੀਆਂ ਨੇ ਸੀ. ਪੀਜ਼./ਐਸ.ਐਸ.ਪੀਜ਼ ਨਾਲ ਮਿਲ ਕੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ (ਡਰੱਗ ਹੌਟਸਪੌਟਸ) 'ਤੇ 'ਈਗਲ-IV' ਨਾਮੀ ਆਪ੍ਰੇਸ਼ਨ ਅਧੀਨ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਪੀਪੀਐਚਕਿਊ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨਾਲ ਆਪ੍ਰੇਸ਼ਨ ਵਿੱਚ...
ਡਰੇਨਾਂ ਦੀ ਸਫ਼ਾਈ ਦਾ ਆਪਣੇ ਪੱਧਰ ’ਤੇ ਜਾਇਜ਼ਾ ਲੈਣ ਐਸ.ਡੀ.ਐਮਜ਼-ਡਿਪਟੀ ਕਮਿਸ਼ਨਰ

ਡਰੇਨਾਂ ਦੀ ਸਫ਼ਾਈ ਦਾ ਆਪਣੇ ਪੱਧਰ ’ਤੇ ਜਾਇਜ਼ਾ ਲੈਣ ਐਸ.ਡੀ.ਐਮਜ਼-ਡਿਪਟੀ ਕਮਿਸ਼ਨਰ

Punjab
ਫ਼ਾਜ਼ਿਲਕਾ, 21 ਜੂਨ ਅਗਾਮੀ ਬਰਸਾਤੀ ਮੌਸਮ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸੰਭਾਵੀ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਤਹਿਸੀਲਦਾਰ ਦਫ਼ਤਰ ਫ਼ਾਜ਼ਿਲਕਾ ਵਿਖੇ ਜ਼ਿਲਾ ਹੜ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਜਿਸ ਦਾ ਹੈਲਪਲਾਈਨ ਨੰਬਰ 01638-262153 ਹੈ। ਉਨਾਂ ਦੱਸਿਆ ਕਿ ਇਸ ਕੰਟਰੋਲ ਰੂਮ *ਤੇ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ.ਡੀ.ਐਮਜ਼ ਨੂੰ ਹਰੇਕ ਸਬ ਡਵੀਜ਼ਨ ਪੱਧਰ ’ਤੇ ਡਰੇਨਾਂ ਦੀ ਸਫ਼ਾਈ ਵਿਵਸਥਾ ਬਾਰੇ ਆਪਣੇ ਪੱਧਰ ’ਤੇ ਜਾਇਜ਼ਾ ਲੈ ਕੇ ਰਿਪੋਰਟ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰਾਂ ਨੂੰ ਆਦੇਸ਼ ਦਿੱਤੇ ਕਿ ਰਾਹਤ ਕੇਂਦਰਾਂ ਦੀ ਪਹਿਚਾਣ ਕਰਕੇ ਰੱਖ ਲਈ ਜਾਵੇ ਤਾਂ ਜੋ ਹੜਾਂ ਦੀ ਸਥਿਤੀ ਵਿਚ ਹੜ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ *ਤੇ ਪਹੁੰਚਾਇਆ ਜਾਵੇ। ਉਨ੍ਹਾ ਕਿਹਾ ਕਿ ਸਾਜੋ-ਸਮਾਨ ਜਿਵੇਂ ਕਿ ਕਿਸ਼ਤੀਆਂ, ਇੰਜਨ, ਮੋਟਰ ਬੋਟਸ, ਚੱਪੂ, ਲਾਇਫ ਜਾਕੇਟ, ਤੰਬੂ, ਖਾਲੀ ਟਿਉਬਾ ਅਤੇ ਹੋਰ ਹੜ੍ਹਾਂ ਨਾਲ ਸਬੰਧਤ ਸਮਾਨ ਦੀ ਪੜਤਾਲ ਕਰਕੇ ਪੂਰੀ...
ਫਾਜਿਲਕਾ ਵਿਖੇ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜਿਲਕਾ ਵਿਖੇ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

Punjab
ਫਾਜ਼ਿਲਕਾ 21 ਜੂਨ          ਸਿਵਲ ਸਰਜਨ ਫਾਜਿਲਕਾ ਡਾਕਟਰ ਚੰਦਰ ਸ਼ੇਖਰ ਦੇ ਹੁਕਮਾਂ ਅਨੁਸਾਰ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾ ਰੋਹਿਤ ਗੋਇਲ ਦੀ ਦੇਖਰੇਖ ਵਿੱਚ  ਫਾਜਿਲਕਾ ਸ਼ਹਿਰ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਵਲ ਹਸਪਤਾਲ  ਫਾਜਿਲਕਾ ਦੀ ਟਿਮ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾ ਰੋਹਿਤ ਗੋਇਲ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਹਨਾਂ  ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਫਾਜਿਲਕਾ ਕਸ਼ਯਪ ਕਲੋਨੀ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ, ਲਾਰਵਾ ਲੱਭਿਆ ਅਤੇ ਨਸ਼ਟ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰ...
ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ 28 ਪੈਸਟ ਸਰਵੇਲੈਂਸ ਟੀਮਾਂ ਦਾ ਕੀਤਾ ਗਠਨ: ਮੁੱਖ ਖੇਤੀਬਾੜੀ ਅਫਸਰ

ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ 28 ਪੈਸਟ ਸਰਵੇਲੈਂਸ ਟੀਮਾਂ ਦਾ ਕੀਤਾ ਗਠਨ: ਮੁੱਖ ਖੇਤੀਬਾੜੀ ਅਫਸਰ

Punjab
ਸ੍ਰੀ ਮੁਕਤਸਰ ਸਾਹਿਬ, 21 ਜੂਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੇਂ ਅਗੇਤੇ ਨਰਮੇਂ ਦੀ ਫ਼ਸਲ ਤਕਰੀਬਨ 45 ਦਿਨਾਂ ਦੀ ਹੋ ਗਈ ਹੈ ਅਤੇ ਇਸ ਫ਼ਸਲ ਉਪਰ ਕੀੜੇ ਮਕੌੜਿਆਂ ਦੇ ਸਰਵੇਖਣ ਦੀ ਜ਼ਰੂਰਤ ਹੈ। ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿ਼ਲ੍ਹੇ ਅੰਦਰ ਨਰਮੇਂ ਦੀ ਫ਼ਸਲ ਉਪਰ ਕੀੜੇ ਮਕੌੜਿਆਂ ਦਾ ਸਰਵੇਖਣ ਕਰਨ ਲਈ ਜਿ਼ਲ੍ਹਾ ਪੱਧਰ, ਬਲਾਕ ਪੱਧਰ ਅਤੇ ਸਰਕਲ ਪੱਧਰ ਦੀਆਂ 28 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿੱਚ 61 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਹ ਟੀਮਾਂ ਹਫ਼ਤੇ ਵਿੱਚ ਦੋ ਵਾਰ ਮੰਗਲਵਰ ਅਤੇ ਵੀਰਵਾਰ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਸਰਵੇਖਣ ਕਰ ਰਹੀਆਂ ਹਨ। ਇਹ ਸਰਵੇਖਣ  30 ਸਤੰਬਰ ਤੱਕ ਨਿਰੰਤਰ ਜਾਰੀ ਰਹੇਗਾ। ਇਨ੍ਹਾਂ ਟੀਮਾਂ ਦੇ ਸਰਵੇਖਣ ਦੇ ਅਧਾਰ ਤੇ ਪਿੰਡ ਪੱਧਰ ਦੇ ਕਿਸ...
ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਮਿਲਣਗੀਆਂ ਸਰਕਾਰੀ ਸੇਵਾਵਾਂ-ਡਿਪਟੀ ਕਮਿਸ਼ਨਰ

ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਮਿਲਣਗੀਆਂ ਸਰਕਾਰੀ ਸੇਵਾਵਾਂ-ਡਿਪਟੀ ਕਮਿਸ਼ਨਰ

Punjab
ਅਬੋਹਰ (ਫਾਜ਼ਿਲਕਾ) 21 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਚ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਇਸ ਤਰਾਂ ਦੇ ਕੈਂਪ ਲਗਾਏ ਜਾਂਦੇ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਸੇਵਾ ਕੇਂਦਰ ਨਾਲ ਸਬੰਧਤ 10 ਸੇਵਾਵਾਂ ਅਤੇ ਨਗਰ ਨਿਗਮ ਨਾਲ ਸਬੰਧਤ ਸੇਵਾਵਾਂ ਲਈ ਇਹ ਕੈਂਪ ਲਗਾਇਆ ਗਿਆ ਸੀ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫੈਸਲਾ ਹੈ ਕਿ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਲੋਕ ਅਸਾਨੀ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਕੈਂਪਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਨੇ ਕਿਹਾ ਕਿ ਮੁੱਖ ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਸ਼ਨ ਆਗਾਜ਼ ਤਹਿਤ  ਮੁਫ਼ਤ ਕੰਪਿਊਟਰ ਸਿਖਲਾਈ ਦੇ ਸੱਤਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਸ਼ਨ ਆਗਾਜ਼ ਤਹਿਤ ਮੁਫ਼ਤ ਕੰਪਿਊਟਰ ਸਿਖਲਾਈ ਦੇ ਸੱਤਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

Punjab
ਫਿਰੋਜ਼ਪੁਰ 21 ਜੂਨ (     )           ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ ਮੁਫ਼ਤ ਕੰਪਿਊਟਰ ਕੋਰਸ ਦਾ ਸੱਤਵਾਂ ਬੈਚ ਜਲਦ ਸ਼ੁਰੂ ਕੀਤਾ ਜਾਣਾ ਹੈ। ਇਸ ਬੈਚ ਲਈ ਪ੍ਰਾਰਥੀ 25 ਜੂਨ ਮੰਗਲਵਾਰ ਅਤੇ 26 ਜੂਨ 2024 ਬੁੱਧਵਾਰ ਨੂੰ 10:00 ਵਜੇ ਤੋਂ 01:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵਿਖੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।            ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜਪੁਰ ਸ਼੍ਰੀ ਦਿਲਬਾਗ ਸਿੰਘ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਇਹ ਕੋਰਸ 2 ਮਹੀਨਿਆਂ ਲਈ ਚਲਾਇਆ ਜਾਵੇਗਾ। ਜਿਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਵੈਲਪਮੈਂਟ, ਇੰਟਰਵਿਊ...
ਜ਼ਿਲ੍ਹਾ ਮਾਨਸਾ ਵਿਖੇ ਡੀ.ਆਈ.ਜੀ. ਨਰਿੰਦਰ ਭਾਰਗਵ ਦੀ ਅਗਵਾਈ ਵਿਚ ਪੁਲਿਸ ਵੱਲੋਂ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ

ਜ਼ਿਲ੍ਹਾ ਮਾਨਸਾ ਵਿਖੇ ਡੀ.ਆਈ.ਜੀ. ਨਰਿੰਦਰ ਭਾਰਗਵ ਦੀ ਅਗਵਾਈ ਵਿਚ ਪੁਲਿਸ ਵੱਲੋਂ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ

Punjab
ਮਾਨਸਾ, 21 ਜੂਨ: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (Zero Tolernace) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ , ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ. ਅਂੈਡੀਸਨਲ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ  (CASO-EAGLE-4) ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਮਾਨਸਾ ਅੰਦਰ ਡਾ: ਨਰਿੰਦਰ ਭਾਰਗਵ ਆਈ.ਪੀ.ਐਸ ਡੀ.ਆਈ.ਜੀ ਵਿਜੀਲੈਂਸ, ਐਨ.ਆਰ.ਆਈ ਪੰਜਾਬ ਦੀ ਅਗਵਾਈ ਹੇਠ ਮਾਨਸਾ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਸਵੇਰੇ 08 ਵਜੇ ਤੋਂ ਦੁਪਹਿਰ 02 ਵਜੇ ਤੱਕ ਅਸਰਦਾਰ ਢੰਗ ਨਾਲ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 2 ਐਸ.ਪੀ, 6 ਡੀ.ਐਸ.ਪੀ, 12 ਮੁੱਖ ਅਫਸਰਾਨ, ਸੀ.ਆਈ.ਏ ਇੰਚਾਰਜ ਸਮੇਤ 380 ਪੁਲਿਸ ਕਰਮਚਾਰੀਆਂ ਨੇ ਭਾਗ ਲਿਆ। ਇਸ ਸਪੈਸ਼ਲ ਸਰਚ ਅਪਰੇਸ਼ਨ ਤਹਿਤ 17 ਮੁਕੱਦਮੇ ਦਰਜ ਕਰਕੇ 17 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 6 ਗ੍...