Shadow

Author: admin

ਸੀ.ਐਮ. ਦੀ ਯੋਗਸ਼ਾਲਾ ਤਹਿਤ ਲਗਾਈਆਂ ਜਾ ਰਹੀਆਂ ਕਲਾਸਾਂ ’ਚ ਸ਼ਮੂਲੀਅਤ ਕਰਕੇ ਲਾਭ ਲੈਣ ਸ਼ਹਿਰ ਵਾਸੀ-ਵਿਧਾਇਕ ਵਿਜੈ ਸਿੰਗਲਾ

ਸੀ.ਐਮ. ਦੀ ਯੋਗਸ਼ਾਲਾ ਤਹਿਤ ਲਗਾਈਆਂ ਜਾ ਰਹੀਆਂ ਕਲਾਸਾਂ ’ਚ ਸ਼ਮੂਲੀਅਤ ਕਰਕੇ ਲਾਭ ਲੈਣ ਸ਼ਹਿਰ ਵਾਸੀ-ਵਿਧਾਇਕ ਵਿਜੈ ਸਿੰਗਲਾ

Punjab
ਮਾਨਸਾ, 21 ਜੂਨ: ਤੰਦਰੁਸਤ ਜੀਵਨ ਲਈ ਯੋਗ ਨੂੰ ਅਪਨਾਉਣਾ ਜ਼ਰੂਰੀ ਹੈ, ਯੋਗ ਨੂੰ ਅਪਣਾ ਕੇ ਦਵਾਈਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸੈਂਟਰਲ ਪਾਰਕ, ਮਾਨਸਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਯੋਜਿਤ ਵਿਸ਼ਾਲ ਯੋਗਾ ਕੈਂਪ ’ਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਯੋਗ ਨੂੰ ਹਰ ਵਿਅਕਤੀ ਬੜੀ ਆਸਾਨੀ ਨਾਲ ਘਰ ਜਾਂ ਬਾਹਰ ਕਿਤੇ ਵੀ ਕਰ ਸਕਦਾ ਹੈ ਅਤੇ ਇਸਨੂੰ ਅਪਣਾ ਕੇ ਅਸੀਂ ਮਾਨਸਿਕ ਅਤੇ ਸ਼ਰੀਰਿਕ ਤੰਦਰੁਸਤੀ ਹਾਸਲ ਕਰ ਸਕਦੇ ਹਾਂ। ਯੋਗ ਲੋਕਾਂ ਨੂੰ ਸਰੀਰਿਕ ਤੌਰ ’ਤੇ ਤਾਂ ਨਿਰੋਗ ਰੱਖਦਾ ਹੀ ਹੈ, ਨਾਲ ਹੀ ਮਾਨਸਿਕ ਚੇਤੰਨਤਾ ਦਾ ਵਿਕਾਸ ਵੀ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਮਰਦ, ਔਰਤਾਂ, ਨੌਜਵਾਨ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਲੋਕਾਂ ...
ਫਾਜ਼ਿਲਕਾ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ

ਫਾਜ਼ਿਲਕਾ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ

Punjab
ਫਾਜ਼ਿਲਕਾ, 21 ਜੂਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਫਾਜ਼ਿਲਕਾ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ 'ਤੇ ਮੁੱਖ ਦੁਆਰ ਦੇ ਨਾਲ ਹੀ ਇੱਕ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਡੀ.ਏ.ਸੀ. ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਇੱਕ ਰਿਸੈਪਸ਼ਨ-ਕਮ-ਹੈਲਪ ਡੈਸਕ ਜੋ ਕਿ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਕੰਮ ਕਰੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਉਨ੍ਹਾਂ ਦੇ ਕੰਮਾਂ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਚੁੱਕਿਆ ਇਹ ਕਦਮ ਲੋਕਾਂ ਲਈ ਸਹਾਈ ਹੋਵੇਗਾ। ਜਿਕਰਯੋਗ ਹੈ ਕਿ ਪਿੱਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਅਜਿਹਾ ਕਰਨ ਦੇ ਹੁਕਮ ਕੀਤੇ ਸਨ। ਡੈਸਕ 'ਤੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਪੂਰੀ ਗੱਲ ਸੁਣਕੇ ਉਹਨਾਂ ਨੂੰ ਸਬੰਧਤ ਦ...
ਸਰਕਾਰੀ ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ 58 ਸਿੱਖਿਆਰਥੀਆਂ ਦੀ ਚੋਣ

ਸਰਕਾਰੀ ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ 58 ਸਿੱਖਿਆਰਥੀਆਂ ਦੀ ਚੋਣ

Punjab
ਮਾਨਸਾ, 21 ਜੂਨ : ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਮਾਨਸਾ ਸ਼੍ਰੀ ਗੁਰਮੇਲ ਸਿੰਘ ਮਾਖਾ ਨੇ ਦੱਸਿਆ ਕਿ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਪਲੇਸਮੈਂਟ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਸੰਸਥਾ ਦੀ ਆਈ.ਐਮ.ਸੀ. ਦੇ ਚੇਅਰਮੈਨ ਸ੍ਰ. ਰੂਪ ਸਿੰਘ ਨੇ ਕੀਤਾ। ਪਲੇਸਮੈਂਟ ਮੇਲੇ ਦੌਰਾਨ ਕੰਪਨੀ ਪੇ.ਟੀ.ਐਮ. ਕਮਿਊਨੀਕੇਸ਼ਨ ਵੱਲੋਂ ਜਤਿੰਦਰ ਸਿੰਘ ਟੀਮ ਲੀਡਰ, ਆਈ. ਓ.ਐਲ. ਬਰਨਾਲਾ ਵੱਲੋਂ ਸ਼੍ਰੀ ਗਗਨ ਐਚ.ਆਰ. ਹੈੱਡ, ਖੋਖਰ ਖੁਰਦ ਪਾਵਰ ਪਲਾਂਟ ਵੱਲੋਂ ਸ਼੍ਰੀ ਰਜਿੰਦਰ ਕੁਮਾਰ ਸਹਾਇਕ ਇੰਜੀਨੀਅਰ, ਹੀਰੋ ਮੋਟਰਜ਼ ਵੱਲੋਂ ਜੋਤਸ਼ਨਾ ਪਾਂਡੇ ਐਚ.ਆਰ., ਨਵੀਨ, ਜ਼ਿਲਾ ਰੋਜ਼ਗਾਰ ਅਫਸਰ ਸ਼੍ਰੀ ਰਵਿੰਦਰ ਸਿੰਘ, ਸਿੱਧੂ ਇਲੈਕਟ੍ਰੋਨਿਕਸ ਵੱਲੋਂ ਸ਼੍ਰੀ ਹਰਵਿੰਦਰ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਪਲੇਸਮੈਂਟ ਅਫ਼ਸਰ ਸ਼੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 303 ਸਿੱਖਿਆਰਥੀਆਂ ਨੇ ਭਾਗ ਲਿਆ। ਵੱਖ-ਵੱਖ ਕੰਪਨੀਆਂ ਵੱਲੋਂ ਪਹਿਲਾਂ 160 ਸਿੱਖਿਆਰਥੀ ਸ਼ਾਰਟਲਿਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਿੱਖਿਆਰਥੀਆਂ ਦਾ ਪਹਿਲਾਂ ਲਿਖਤੀ ਟੈਸਟ...
ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿੱਚ ਵਿਸ਼ਵ ਯੋਗਾ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿੱਚ ਵਿਸ਼ਵ ਯੋਗਾ ਦਿਵਸ ਮਨਾਇਆ

Punjab
ਫਰੀਦਕੋਟ, 21 ਜੂਨ,  ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਵਿਸ਼ਵ ਯੋਗਾ ਦਿਵਸ 2024 ਦੇ ਮੌਕੇ ਯੋਗਾ ਕੈਂਪ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਵਿਖੇ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰਾਮ ਕੁਮਾਰ ਸਿੰਗਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅਤੇ ਮੈਡਮ ਦਮਨਦੀਪ ਕਮਲ ਹੀਰਾ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਕਚਹਿਰੀਆਂ ਅਤੇ ਸਬ-ਡਵੀਜ਼ਨ ਜੈਤੋ ਦੇ ਸਮੂਹ ਸਟਾਫ, ਵਕੀਲ ਸਾਹਿਬਾਨ ਅਤੇ ਉਨ੍ਹਾਂ ਦੇ ਕਲਰਕਾਂ ਵੱਲੋਂ ਵਧ ਚੜ੍ਹ ਕੇ ਸ਼ਿਰਕਤ ਕੀਤੀ ਗਈ।  ਇਸ ਯੋਗਾ ਕੈਂਪ ਵਿੱਚ ਸ੍ਰੀ ਰਮੇਸ਼ ਕੁਮਾਰ ਗੇਰਾ ਯੋਗਾ ਟਰੇਨਰ ਅਤੇ ਟੀਮ ਮੈਂਬਰਾਂ ਵੱਲੋਂ ਯੋਗਾ ਕੈਂਪ ਵਿੱਚ ਸ਼ਾਮਿਲ ਸਮੂਹ ਭਾਗੀਦਾਰਾਂ ਨੂੰ ਯੋਗ-ਪ੍ਰਣਾਲੀ ਰਾਹੀਂ ਯੋਗਾ ਕਰਵਾਇਆ ਗਿਆ ਅਤੇ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ-ਪੂਰਵਕ ਜਾ...
ਪਿੰਡ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਮਲੇਰੀਆ ਕੈਂਪ ਲਗਾਇਆ

ਪਿੰਡ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਮਲੇਰੀਆ ਕੈਂਪ ਲਗਾਇਆ

Punjab
ਫਾਜ਼ਿਲਕਾ, 21 ਜੂਨ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ । ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ। ਮਲੇਰੀਆ ਦੇ ਲੱਛਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ...
10ਵਾਂ ਅੰਤਰਰਾਸ਼ਟਰੀ ਯੋਗ ਦਿਵਸ

10ਵਾਂ ਅੰਤਰਰਾਸ਼ਟਰੀ ਯੋਗ ਦਿਵਸ

Punjab
ਫ਼ਾਜ਼ਿਲਕਾ, 21 ਜੂਨ: 10ਵੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਾਜ਼ਿਲਕਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬਚੇ, ਜਵਾਨ ਤੇ ਬਜ਼ੁਰਗ ਵਡੀ ਗਿਣਤੀ ਵਿਚ ਪੁੱਜੇ ਤੇ ਉਨ੍ਹਾਂ ਯੋਗਾ ਕੀਤਾ | ਅਰੋੜਵੰਸ਼ ਪਾਰਕ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਿਹਤ ਵਿਭਾਗ ਤੋਂ ਪਹੁੰਚੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ ਕਵਿਤਾ ਨੇ ਕਿਹਾ ਕਿ ਯੋਗ ਲੋਕਾਂ ਨੂੰ ਸਰੀਰਤ ਤੌਰ 'ਤੇ ਤਾਂ ਅਰੋਗ ਰੱਖਦਾ ਹੀ ਹੈ, ਨਾਲ ਹੀ ਮਾਨਸਿਕ ਚੇਤੰਨਤਾ ਦਾ ਵਿਕਾਸ ਵੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਸਭ ਤੋਂ ਵਧੀਆ ਕਸਰਤ ਹੈ ਇਸ ਨਾਲ ਮਨ ਅਤੇ ਤਨ ਨੂੰ ਸ਼ਕਤੀ ਮਿਲਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਯੋਗ ਸਾਨੂੰ ਰਿਸ਼ੀਆਂ-ਮੁਨੀਆਂ ਤੋਂ ਮਿਲਿਆ ਹੈ ਤੇ ਯੋਗ ਸਾਡੀ ਪੁਰਾਤਨ ਸੱਭਿਅਤਾ ਹੈ ਤੇ ਇਸ ਨੂੰ ਪੂਰੀ ਦੁਨੀਆਂ ਨੇ ਅਪਣਾਇਆ ਹੈ| ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਲੋਕਾ ਦੀ ਸਿਹਤ ਪ੍ਰਤੀ ਬਹੁਤ ਚਿੰਤਿਤ ਹੈ| ਇਸ ਲਈ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱ...
ਵਿਧਾਇਕ ਗੋਲਡੀ ਕੰਬੋਜ ਵੱਲੋਂ ਸਰਹੱਦੀ ਪਿੰਡਾਂ ਵਿਚ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ

ਵਿਧਾਇਕ ਗੋਲਡੀ ਕੰਬੋਜ ਵੱਲੋਂ ਸਰਹੱਦੀ ਪਿੰਡਾਂ ਵਿਚ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ

Punjab
ਜਲਾਲਾਬਾਦ, ਫਾਜ਼ਿਲਕਾ, 21 ਜੂਨ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਸਰਹੱਦੀ ਇਲਾਕਿਆਂ ਦਾ  ਦੌਰਾ ਕਰਕੇ ਕੀਤੇ ਜਾ ਰਹੇ ਅਗੇਤੇ ਹੜ੍ਹ ਰੋਕੂ ਪ੍ਰਬੰਧਾ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਇਸ ਸਮੇਂ ਜਲਾਲਾਬਾਦ ਦੇ ਐਸਡੀਐਮ ਸ੍ਰੀ ਬਲਕਰਨ ਸਿੰਘ ਅਤੇ ਡ੍ਰੇਨਜ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ। ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪਿੱਛਲੇ ਸਾਲ ਸਤਲੁਜ ਵਿਚ ਆਏ ਪਾਣੀ ਕਾਰਨ ਸਰਹੱਦੀ ਪਿੰਡਾਂ ਵਿਚ ਨੁਕਸਾਨ ਹੋਇਆ ਸੀ ਅਤੇ ਇਸ ਵਾਰ ਅਜਿਹਾ ਨਾ ਹੋਵੇ ਇਸ ਲਈ ਸਬੰਧਤ ਵਿਭਾਗ ਸਮਾਂ ਰਹਿੰਦੇ ਅਗੇਤੇ ਪ੍ਰਬੰਧ ਮੁਕੰਮਲ ਕਰ ਲਵੇ। ਉਨ੍ਹਾਂ ਨੇ ਕਿਹਾ ਕਿ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਵੀ ਜਲਦ ਪੂਰਾ ਕੀਤਾ ਜਾਵੇ ਅਤੇ ਸਤਲੁਜ ਦੇ ਕਮਜੋਰ ਬੰਨ੍ਹਾਂ ਦਾ ਮੁਆਇਨਾ ਕਰਕੇ ਜਿੱਥੇ ਬੰਨ੍ਹ ਕਮਜੋਰ ਹੋਵੇ ਉਸਨੂੰ ਮਜਬੂਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸਤੋਂ ਬਿਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਹੁਣ ਤੋਂ ਹੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਰਸਾਤ ਦੇ ਦਿਨਾਂ ਵਿਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਜਾਣਕਾਰੀ ਹੋਵੇ।...
ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ -ਵਿਧਾਇਕ  ਸੇਖੋਂ

ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ -ਵਿਧਾਇਕ ਸੇਖੋਂ

Punjab
ਫਰੀਦਕੋਟ 21 ਜੂਨ ()ਯੋਗ ਨੂੰ ਸਿਹਤਮੰਦ ਜੀਵਨ ਦੀ ਕੁੰਜੀ ਕਰਾਰ ਦਿੰਦਿਆਂ ਐਮ.ਐਲ.ਏ. ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਨ ਅਤੇ ਸਿਹਤ ਦੀ ਤੰਦਰੁਸਤੀ ਲਈ ਯੋਗ ਨੂੰ ਨਿਰੰਤਰ ਜਾਰੀ ਰੱਖਣ ਦਾ ਹੌਕਾ ਦਿੱਤਾ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਦਰਬਾਰਗੰਜ ਵਿਖੇ ਆਮ ਲੋਕਾਂ ਨਾਲ ਯੋਗਾ ਅਭਿਆਸ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਯੋਜਨਾ ਦਾ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਲਾਹਾ ਖੱਟਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਵਿਧਾਇਕ ਸ. ਸੇਖੋਂ ਨੇ  ਕਿਹਾ ਕਿ ਯੋਗਾ ਕਰਨ ਨਾਲ ਜਿਥੇ ਸਰੀਰਕ ਸ਼ਕਤੀ ਮਿਲਦੀ ਹੈ ਉਸਦੇ ਨਾਲ-ਨਾਲ ਅੰਦਰੂਨੀ ਤਾਕਤ ਵੀ ਪੈਦਾ ਹੁੰਦੀ ਹੈ ਅਤੇ ਅੱਜ ਦੇ ਪਦਾਰਥਵਾਦ ਯੁੱਗ ਵਿਚ ਯੋਗਾ ਸੰਜੀਵਨੀ ਬੂਟੀ ਦੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਆਸਨਾਂ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ, ਉੱਥੇ ਬੁੱਧੀ ...
ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

Punjab
ਫਰੀਦਕੋਟ 21 ਜੂਨ,           9 ਵਿਭਾਗਾਂ ਵੱਲੋਂ ਪਿੰਡ ਘੁਗਿਆਣਾ ਵਿਖੇ ਲਗਾਇਆ ਕੈਂਪ ਪਿੰਡ ਵਾਸੀਆਂ ਲਈ ਉਦੋਂ ਸਹਾਈ ਸਿੱਧ ਹੋਇਆ ਜਦੋਂ ਲੋਕਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਅੱਜ ਇਸ ਕੈਂਪ ਦੌਰਾਨ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਉਚੇਚੇ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਬੋਲਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਨੂੰ ਘਰ ਬੈਠੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦਿਵਾਉਣਾ ਹੈ। ਵਿਧਾਇਕ ਸੇਖੋਂ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਸਰਕਾਰ ਵੱਲੋਂ ਲੋਕਾਂ ਨੂੰ ਸੇਵਾਵਾਂ ਦੇਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਵਿ...
ਪੀਜੀਆਰਐਸ ਪੋਰਟਲ ਤੇ ਆਈਆਂ ਸ਼ਿਕਾਇਤਾਂ ਦਾ ਹੋਵੇ ਸਮਾਂ ਬੱਧ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ ਜਨਰਲ

ਪੀਜੀਆਰਐਸ ਪੋਰਟਲ ਤੇ ਆਈਆਂ ਸ਼ਿਕਾਇਤਾਂ ਦਾ ਹੋਵੇ ਸਮਾਂ ਬੱਧ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ ਜਨਰਲ

Punjab
ਫਾਜ਼ਿਲਕਾ, 21 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਪੀਜੀਆਰਐਸ ਪੋਰਟਲ ਤੇ ਆਈਆਂ ਸਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਉਨ੍ਹਾਂ ਨੇ ਨਿਰਦੇਸ਼ ਕੀਤੇ ਕਿ ਹਰੇਕ  ਸ਼ਿਕਾਇਤ ਦਾ ਤੇਜੀ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਸ਼ਿਕਾਇਤਕਰਤਾ ਦੀ ਮੁਸਕਿਲ ਦਾ ਨਿਯਮਾਂ ਅਨੁਸਾਰ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਵੱਲੋਂ ਨਿਰਧਾਰਤ ਸਮੇਂ ਤੋਂ ਜਿਆਦਾ ਸਮੇਂ ਲਈ ਸ਼ਿਕਾਇਤ ਬਕਾਇਆ ਰਹੇਗੀ ਤਾਂ ਉਸ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਦੇ ਫੀਲਡ ਅਫ਼ਸਰ ਕਮ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਪੀਸੀਐਸ ਨੇ ਆਖਿਆ ਕਿ ਉਹ ਨਿਯਮਤ ਤੌਰ ਤੇ ਇਸ ਸਬੰਧੀ ਸਮੀਖਿਆ ਕਰਣਗੇ ਅਤੇ ਕਿਸੇ ਵੀ ਪੱਧਰ ਤੇ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦਫ਼ਤਰ ਵਿਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਦਾ ਜਲਦ ਤੋਂ...