Shadow

Author: admin

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

National
ਮਾਨਸਾ, 21 ਜੂਨ: 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਯੋਗ ਦਿਵਸ ਮਨਾਇਆ ਗਿਆ। ਜਿੱਥੇ ਸ਼ਾਮਿਲ ਹੋਏ ਵੱਡੀ ਗਿਣਤੀ ਲੋਕਾਂ ਵੱਲੋਂ ਯੋਗ ਆਸਣ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ। ਸੀ.ਐਮ. ਯੋਗਸ਼ਾਲਾ ਦੇ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭੀਖੀ ਵਿਖੇ ਲਗਾਏ ਯੋਗਾ ਕੈਂਪ ਦੌਰਾਨ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਵੱਲੋਂ ਸ਼ਿਰਕਤ ਕੀਤੀ ਗਈ, ਜਿੱਥੇ ਆਏ ਲੋਕਾਂ ਨੂੰ ਯੋਗ ਟਰੇਨਰਾਂ ਵੱਲੋਂ ਯੋਗ ਦੇ ਗੁਰ ਸਿਖਾਏ ਗਏ। ਮਾਨਸਾ ਵਿਖੇ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਲੋਕਾਂ ਨੇ ਯੋਗ ਆਸਣ ਕੀਤਾ। ਸਰਦੂਲਗੜ੍ਹ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸੇ ਤਰ੍ਹਾਂ ਬਲਾਕ ਬੁਢਲਾਡਾ ਵਿਖੇ ਐਸ.ਡੀ.ਐਮ. ਗਗਨਦੀਪ ਸਿੰਘ ਦੀ ਅਗਵਾਈ ਵਿਚ ਯੋਗ ਸੈਸ਼ਨ ਕਰਵਾਇਆ ਗਿਆ। ਇਸ ਤੋਂ ਇਲਾਵਾ ਝੁਨੀਰ ਵਿਖੇ ਲੱਗੇ ਕੈਂ...
ਆਯੂਰਵੈਦਿਕ ਵਿਭਾਗ ਵੱਲੋਂ ਸੀ ਡੈਕ ਮੋਹਾਲੀ ਅਤੇ ਏਅਰ ਫ਼ੋਰਸ ਸਟੇਸ਼ਨ ਹਾਈ ਗਰਾਊਂਡਜ਼  ਵਿਖੇ ਕੌਮਾਂਤਰੀ ਯੋਗ ਦਿਵਸ ਸਮਾਗਮ ਕੀਤੇ ਗਏ

ਆਯੂਰਵੈਦਿਕ ਵਿਭਾਗ ਵੱਲੋਂ ਸੀ ਡੈਕ ਮੋਹਾਲੀ ਅਤੇ ਏਅਰ ਫ਼ੋਰਸ ਸਟੇਸ਼ਨ ਹਾਈ ਗਰਾਊਂਡਜ਼ ਵਿਖੇ ਕੌਮਾਂਤਰੀ ਯੋਗ ਦਿਵਸ ਸਮਾਗਮ ਕੀਤੇ ਗਏ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੂਨ, 2024: ਦੇਸ਼ ਦੇ 10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਪੰਜਾਬ ਆਯੂਰਵੈਦਿਕ ਤੇ ਯੂਨਾਨੀ ਵਿਭਾਗ ਪੰਜਾਬ ਵੱਲੋਂ ਸੀ ਡੈਕ, ਸਨਅਤੀ ਏਰੀਆ ਮੋਹਾਲੀ ਅਤੇ ਏਅਰ ਫ਼ੋਰਸ ਸਟੇਸ਼ਨ, ਹਾਈ ਗਰਾਊਂਡਜ਼, ਦਿਆਲਪੁਰਾ ਸੋਢੀਆਂ ਮੋਹਾਲੀ ਵਿਖੇ ਯੋਗ ਕੈਂਪ ਲਾਏ ਗਏ, ਜਿਸ ਦੌਰਾਨ ਕ੍ਰਮਵਾਰ 355 ਅਤੇ 272 ਲੋਕਾਂ ਨੇ ਸ਼ਮੂਲੀਅਤ ਕੀਤੀ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਫ਼ਸਰ ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਸੀ ਡੈਕ ਮੋਹਾਲੀ ਵਿਖੇ ਸੀ ਡੈਕ, ਬ੍ਰਹਮ ਕੁਮਾਰੀ ਮਿਸਸ਼ਨ ਅਤੇ ਰਤਨ ਕਾਲਜ ਆਫਫ਼ ਆਯੂਰਵੈਦਿਕ ਦੀ ਸ਼ਮੂਲੀਅਤ ਨਾਲ ਸਾਂਝੇ ਤੌਰ ’ਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਸਮਾਗਮ ’ਚ ਸ਼ਾਮਿਲ ਹੋਏ ਪੰਜਾਬ ਆਯੂਰਵੈਦਾ ਵਿਭਾਗ ਦੇ ਡਾਇਰੈਕਟਰ ਡਾ. ਰਵੀ ਡੂਮਰਾ ਅਤੇ ਪੰਜਾਬ ਆਯੂਰਵੈਦਿਕ ਤੇ ਯੂਨਾਨੀ ਸਿਸਟਮ ਬੋਰਡ ਦੇ ਰਜਿਸਟ੍ਰਾਰ ਡਾ. ਸੰਜੀਵ ਗੋਇਲ ਵੱਲੋਂ ਸਮੂਹ ਭਾਗੀਦਾਰਾਂ ਨੂੰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਯੋਗ ਨੂੰ ਹਰ ਦਿਨ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਯੋਗ ਕਿਰਿਆਵਾਂ ਮਨੁੱਖ ਨੂੰ ਅੰਦਰੂਨੀ ਊਰਜਾ ਨਾਲ ਨਿਰੋ...
ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਐਸ.ਡੀ.ਐਮ ਗੁਰਮੰਦਰ ਸਿੰਘ

ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਐਸ.ਡੀ.ਐਮ ਗੁਰਮੰਦਰ ਸਿੰਘ

Punjab
ਖਰੜ,  21 ਜੂਨ: “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਵਿੱਚ ਪੈਂਦੇ ਪੰਜ ਪਿੰਡਾਂ ਦਾ ਇੱਕ ਵਿਸੇਸ਼ ਕੈਂਪ ਬਲਾਕ ਵਿਕਾਸ ਤੇ  ਪੰਚਾਇਤ ਅਫਸਰ ਮਾਜਰੀ ਦੇ ਦਫਤਰ  ਵਿਖੇ ਲਗਾਇਆ ਗਿਆ। ਬੀ.ਡੀ.ਪੀ. ਓ ਦਫਤਰ ਮਾਜਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ ਉਪਰੰਤ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਪਿੰਡਾਂ ਦੀਆਂ ਸੱਥਾਂ ਵਿੱਚ ਪੁੱਜ ਕੇ  ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਅਤੇ  ਆਮ ਲੋਕਾਂ ਦੀਆਂ  ਸ਼ਿਕਾਇਤਾਂ/ਮੁਸ਼ਕਿਲਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹਨਾ ਕੈਂਪਾ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਲੰਬਿਤ ਪਏ ਕੰਮ ਪੂਰੇ ਕਰਵਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚਲਾਈ ਗਈ  ਮੁਹਿੰਮ...
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦ...
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ  ਕੀਤਾ ਪਰਦਾਫਾਸ਼

ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼

Punjab
ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ...
ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਦਸੰਬਰ 2022 ਦੇ 84,  ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨ...
ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼;  ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

Punjab
ਚੰਡੀਗੜ੍ਹ/ਅੰਮ੍ਰਿਤਸਰ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿਨ੍ਹਾਂ ਵਿੱਚ ਪਾਕਿਸਤਾਨ ਦਾ ਬਣਿ...
ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ ‘ਤੇ ਛਾਪੇਮਾਰੀ

ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ ‘ਤੇ ਛਾਪੇਮਾਰੀ

Punjab
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ, ਪੰਜਾਬ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ, ਜੋ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹਨ, ‘ਤੇ ਸ਼ਿਕੰਜਾ ਕੱਸਦਿਆਂ ਸੂਬੇ ਭਰ ਵਿੱਚ ਸਥਿਤ ਉਹਨਾਂ ਦੇ ਸੁਰੱਖਿਅਤ ਟਿਕਾਣਿਆਂ 'ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਵੱਡੀਆਂ ਮੱਛੀਆਂ ਵਿੱਚ ਉਹ ਨਸ਼ਾ ਤਸਕਰ ਆਉਂਦੇ ਹਨ, ਜੋ 2 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਜਾਂਦੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸੂਬੇ ਵਿੱਚ 257 ਐਨਡੀਪੀਐਸ ਕੇਸਾਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿਲੋ ਜਾਂ ਇਸ ਤੋਂ ਵ...
ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ-ਧਾਲੀਵਾਲ

ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ-ਧਾਲੀਵਾਲ

Punjab
ਅੰਮਿ੍ਰਤਸਰ, 20 ਜੂਨ (        )-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ। ਅੱਜ ਦੀ ਮੀਟਿੰਗ ਵਿਚ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ,  ਵਿਧਾਇਕ ਡਾ ਸੁਖਬੀਰ ਸਿੰਘ, ਵਿਧਾਇਕ ਡਾ. ਅਜੇ ਗੁਪਤਾ, ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਸ. ਜਸਪ੍ਰੀਤ ਸਿੰਘ, ਸ. ਇਕਬਾਲ ਸਿੰਘ ਭੁੱਲਰ, ਸ. ਤਲਬੀਰ ਸਿੰਘ ਗਿੱਲ, ਸ. ਅਰਵਿੰਦਰ ਸਿੰਘ ਭੱਟੀ, ਸ. ਗੁਰਪ੍ਰੀਤ ਸਿੰਘ ਕਟਾਰੀਆ, ਬਲਜਿੰਦਰ ਸਿੰਘ ਥਾਂਦੇ, ਸ. ਜਰਨੈਲ ਸਿੰਘ ਢੋਟ, ਸ੍ਰੀ ਸਤਪਾਲ ਸੋਖੀ ਅਤੇ ਹੋਰ ਆਗੂ ਵੀ ਹਾਜ਼ਰ ਸਨ।             ਉਨਾਂ ਕਿਹਾ ਕਿ ਜਿਸ ਵੀ ਅਧਿਕਾਰੀ ਦੇ ਅਧੀਨ ਪੈਂਦੇ ਇਲਾਕੇ ਵਿਚ ਕੋਈ ਨਾਜਾਇਜ਼ ਉਸਾਰੀ ਉਸ ਲਈ ਉਸ ਨੂੰ ਜਿੰਮੇਵਾਰ ਮੰਨਿਆ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਗੁਰੂ ਨਗਰੀ ਅੰਮਿ੍ਰਤਸਰ ਜਿਸ ਵਿਚ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮਤੀਰਥ ਮੰਦਰ ਪਵਿਤ...
ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ: ਆਤਮਾ ਸਕੀਮ ਅਧੀਨ ਵੀਰਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ ਦੀ ਪ੍ਰਧਾਨਗੀ ਹੇਠ ਪਿੰਡ ਨਿਹੋਲਕਾ ਵਿਖੇ ਫਾਰਮ ਸਕੂਲ ਲਗਾਇਆ ਗਿਆ। ਇਸ ਫਾਰਮ ਸਕੂਲ ਦਾ ਮਕਸਦ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸੀ,  ਜਿਸ ਤਹਿਤ ਪਿੰਡ ਨਿਹੋਲਕਾ ਦੇ ਕਿਸਾਨਾਂ ਨੂੰ ਸੋਇਆਬੀਨ ਦਾ ਬੀਜ ਮਹਿਕਮੇ ਵੱਲੋਂ ਆਤਮਾ ਸਕੀਮ ਅਧੀਨ ਮੁਹੱਈਆ ਕਰਵਾਇਆ ਗਿਆ, ਜਿਸ ਦੀ ਖੇਤ ਵਿਚ ਮੌਕੇ ਤੇ ਬਿਜਾਈ ਕਰਵਾ ਕੇ ਫਾਰਮ ਸਕੂਲ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਮਾਜਰੀ ਰਮਨ ਕਰੋੜੀਆ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਹੇਠ ਰਕਬਾ ਘਟਾ ਕੇ ਦਾਲਾਂ ਹੇਠ ਰਕਬਾ ( ਸੋਇਆਬੀਨ, ਮਾਂਹ) ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਸੋਇਆਬੀਨ ਦੀ ਫ਼ਸਲ ਬਾਰੇ ਬਿਜਾਈ ਤੋਂ ਲੈ ਕੇ ਕਟਾਈ ਤੱਕ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਫਾਰਮ ਸਕੂਲ ਵਿਚ ਆਤਮਾ ਸਟਾਫ ਦੇ ਏ .ਟੀ .ਐਮ. ਸ਼੍ਰੀਮਤੀ ਸਿਮਰਨਜੀਤ ਕੌਰ ਅਤੇ ਜਸਵੰਤ ਸਿੰਘ ਤੋਂ ਇਲਾਵਾ 30 ਕਿਸਾਨਾਂ ਨੇ ਭਾਗ ...