ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ
ਅਬੋਹਰ (ਫਾਜ਼ਿਲਕਾ) 20 ਜੂਨ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 122 ਪਿੰਡਾਂ ਤੇ 15 ਢਾਣੀਆਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆਂ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਚ ਨਹਿਰੀ ਪਾਣੀ ਅਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਤਿਆਰ ਕੀਤੀ ਜਾ ਰਹੀ ਹੈ। ਇਹ 578.28 ਕਰੋੜ ਰੁਪਏ ਦਾ ਪ੍ਰੋਜੈਕਟ ਹੈ ਅਤੇ ਜਿਸਦਾ ਨੀਂਹ ਪੱਥਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਖੁਦ ਰੱਖਿਆ ਸੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਇਸ ਪ੍ਰੋਜੈਕਟ ਦਾ ਦੌਰਾ ਕਰਕੇ ਇਸਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਪੀਣ ਦੇ ਯੋਗ ਨਹੀਂ ਸੀ ਅਤੇ ਇਸ ਵਿੱਚ ਭਾਰੀ ਧਾਤਾਂ ਦੀ ਮਿਲਾਵਟ ਹੋਣ ਕਾਰਨ ਇਸ ਪਾਣੀ ਨੂੰ ਪੀਣ ਨਾਲ ਲੋਕ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਸਨ। ਇਸ ਲਈ ਸਰਕਾਰ ਨੇ ਇਸ ਸਮੱਸਿਆ ਦੇ ਸਥਾਈ ਹੱਲ ਲਈ ਨਹਿਰੀ ਪਾਣੀ ਅਧਾਰਤ ਇਹ ਮੈਗਾ ਵਾਟਰ ਵਰਕਸ ਤਿਆਰ ...








