Shadow

Author: admin

ਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

ਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

Punjab
ਮਾਨਸਾ,  19 ਜੂਨ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਟੀਮ ਵਿਚ ਸ਼ਾਮਿਲ ਲੇਬਰ ਇੰਸਪੈਕਟਰ ਪਰਦੀਪ ਗੁਲਾਟੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਉਂਦਿਆਂ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਉਦਯੋਗਾਂ, ਹੋਟਲਾਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਆਦਿ ਵਿਖੇ ਅਚਨਚੇਤ ਛਾਪਾਮਾਰੀ ਕਰਕੇ ਬਾਲ ਮਜ਼ਦੂਰੀ ਅਪਰਾਧ ਨੂੰ ਰੋਕਣ ਲਈ ਟੀਮਾਂ ਸਰਗਰਮ ਹਨ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ, ਰਜਿੰਦਰ ਵਰਮਾ ਨੇ ਦੱਸਿਆ ਕਿ ਚੌਕਸੀ ਟੀਮ ਵੱਲੋਂ ਸ਼ਹਿਰ ਮਾਨਸਾ ਦੇ ਵੱਖ-ਵੱਖ ਬਜ਼ਾਰਾਂ ਅਤੇ ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਵਾਲੇ ਕੰਮ ਕਰ ਰਹੇ ਬਾਲ ਅਤੇ ਕਿਸ਼ੋਰ ਬੱਚਿਆਂ ਦੀ ਭਾਲ ਕਰਨ ਲਈ ਚੈਕਿੰਗ ਕੀਤੀ ਗਈ ਅਤੇ ਸਬੰਧਤ ਦੁਕਾਨਦਾਰਾਂ ਕੋਲ ਉਪਲਬਧ ਆਧਾਰ ਕਾਰਡ ਵਾਚਦਿ...
10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ

10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ

Punjab
ਬਠਿੰਡਾ, 20 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ 2024 ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਲੱਗ ਰਹੇ ਇਸ ਅੰਤਰ ਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਨਿਰੋਗ ਜੀਵਨ ਅਪਣਾਉਣ ਲਈ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾਕਟਰ ਬਲਦੇਵ ਰਾਜ ਬਾਂਸਲ ਨੇ ਦੱਸਿਆ ਕਿ ਇਹ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਸਵੇਰੇ 6:30 ਤੋਂ ਸਵੇਰੇ 7:30 ਵਜੇ ਤੱਕ ਸਥਾਨਕ ਸਰਕਾਰੀ ਕਾਲਜ ਰਜਿੰਦਰਾ ਕਾਲਜ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੰਦੀਪ ਸਿੰਘ ਤੇ ਡਾ. ਅਨੁਰਾਗ ਗਿਰਧਰ ਨੇ ਦੱਸਿਆ ਕਿ ਯੋਗ ਦਿਵਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਐਨਸੀਸੀ ਤੇ ...
ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗ ਕਲਾਸਾਂ ਨੇ ਲੋਕਾਂ ’ਚ ਸਿਹਤ ਪ੍ਰਤੀ ਜਗਾਈ ਚੇਤਨਾ

ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗ ਕਲਾਸਾਂ ਨੇ ਲੋਕਾਂ ’ਚ ਸਿਹਤ ਪ੍ਰਤੀ ਜਗਾਈ ਚੇਤਨਾ

Punjab
ਮਾਨਸਾ, 20 ਜੂਨ: ਸੀ.ਐਮ. ਦੀ ਯੋਗਸ਼ਾਲਾ ਤਹਿਤ ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ’ਚ ਸਿਹਤ ਪ੍ਰਤੀ ਚੇਤਨਾ ਪੈਦਾ ਹੋਈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ 114 ਯੋਗ ਕਲਾਸਾਂ ਚਲ ਰਹੀਆਂ ਹਨ, ਜਿੱਥੇ ਮਰਦਾਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਔਰਤਾਂ ਦੀ ਵੀ ਸ਼ਮੂਲੀਅਤ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਸਾਡਾ ਸਿਹਤ ਪ੍ਰਤੀ ਜਿੰਮੇਵਾਰ ਹੋਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇੰਨ੍ਹਾਂ ਯੋਗ ਕਲਾਸਾਂ ਨਾਲ ਜੁੜ ਕੇ ਸਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਰਹਿਤ ਰੱਖਣ ਦੀਆਂ ਵਿਧੀਆਂ ਤੋਂ ਜਾਣੂ ਹੋਣ। ਯੋਗਸ਼ਾਲਾ ਦੇ ਸੁਪਰਵਾਈਜ਼ਰ ਰਮਨਦੀਪ ਕੌਰ ਨੇ ਦੱਸਿਆ ਕਿ ਇੰਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in...
21 ਜੂਨ ਤੋਂ 23 ਜੂਨ 2024 ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ : ਜ਼ਿਲ੍ਹਾ ਪੁਲਿਸ ਮੁਖੀ

21 ਜੂਨ ਤੋਂ 23 ਜੂਨ 2024 ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ : ਜ਼ਿਲ੍ਹਾ ਪੁਲਿਸ ਮੁਖੀ

Punjab
ਬਠਿੰਡਾ, 20 ਜੂਨ : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਨੇ ਦੱਸਿਆ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਠਿੰਡਾ ਪੁਲਿਸ ਵੱਲੋਂ ਪੁਲਿਸ ਲਾਈਨ ਕ੍ਰਿਕਟ ਸਟੇਡੀਅਮ ਬਠਿੰਡਾ ਵਿਖੇ 21 ਤੋਂ 23 ਜੂਨ 2024 ਨੂੰ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨ ਰੋਜਾ ਟੂਰਨਾਮੈਂਟ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਕ੍ਰਿਕਟ ਲੀਗ ਜਿੱਤਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ (ਪਹਿਲਾ ਇਨਾਮ) ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਯੂਥ ਕਲੱਬਾਂ, ਸਭਿਆਚਾਰਿਕ ਗਰੁੱਪਾਂ ਅਤੇ ਲੋਕ ਗਾਇਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਕਰਨ ਅਤੇ ਨਸ਼ਿਆ ਖਿਲਾਫ ਕੋਈ ਵੀ ਪੇਸ਼ਕਾਰੀ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਰਜਿਸਟਰੇਸ਼ਨ ਮਿਤੀ 21 ਜੂਨ 2024 ਨੂੰ ਸਮਾਂ ਦੁਪਹਿਰ 1 ਵਜੇ ਤੱਕ 97801-78889 ਤੇ ਸੰਪਰਕ ਕਰ ਸਕਦੇ ਹਨ।...
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

Punjab
ਫਾਜ਼ਿਲਕਾ 20 ਜੂਨ 2024……ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਵੱਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸਖਤ ਨਿਰਦੇਸ਼ ਦਿੱਤੇ ਗਏ ਸਨ। ਜਿਸ ਦੇ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ ਨੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਲਿਖ ਕੇ ਸਵੇਰੇ 10 ਤੋਂ 12 ਵਜੇ ਤ...
ਪਿੰਡ ਅਮਲਾਲਾ ਦੀ ਕਰੀਬ 2.5 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਪਿੰਡ ਅਮਲਾਲਾ ਦੀ ਕਰੀਬ 2.5 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

Punjab
ਡੇਰਾਬੱਸੀ/ਐੱਸ.ਏ.ਐੱਸ. ਨਗਰ, 20 ਜੂਨ :  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਅਮਲਾਲਾ, ਬਲਾਕ ਡੇਰਾਬੱਸੀ, ਦੀ ਕਰੀਬ 02 ਏਕੜ 05 ਕਨਾਲ 13 ਮਰਲੇ ਵਾਹੀਯੋਗ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ, ਜਿਸ ਉੱਤੇ ਕਾਬਜ਼ਕਾਰਾਂ ਨੇ ਕਰੀਬ 15-18 ਸਾਲ ਤੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਹ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਏ.ਡੀ.ਸੀ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੱਲੋਂ ਇਹ ਕਬਜ਼ਾ ਛੁਡਵਾਇਆ ਗਿਆ। ਬੀ.ਡੀ.ਪੀ.ਓ. ਨੇ ਦੱਸਿਆ ਕਿ ਜ਼ਮੀਨ ਉਤੇ ਲਗਭਗ 15-18 ਸਾਲ ਤੱਕ ਜਗਸੀਰ ਸਿੰਘ ਪੁੱਤਰ ਮਹਿੰਦਰ ਸਿੰਘ, ਗੁਲਜਾਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਦੀਦਾਰ ਸਿੰਘ ਦਾ ਨਾਜਾਇਜ਼ ਕਬਜ਼ਾ ਸੀ। ਇਸ ਜ਼ਮੀਨ ਦਾ ਕੇਸ ਪੰਚਾਇਤ ਵੱਲੋਂ ਸਾਲ 2017-18 ਵਿੱਚ ਕੁਲੈਕਟਰ, ਪੰਚਾਇਤ ਲੈਂਡ ਦੀ ਅਦਾਲਤ ਵਿਚ ਦਾਇਰ ਕੀਤਾ ਗਿਆ ਸੀ, ਜਿਸ ਦਾ ਫੈਸਲਾ 2020 ਵਿੱਚ ਪੰਚਾਇ...
ਘੜੇ ਅਤੇ ਦੀਵੇ ਬਣਾਉਣ ਵਾਲੇ ਹਸਤਕਾਰ ਬਣਾਉਣ ਲੱਗੇ ਬੇਸ਼ਕੀਮਤੀ ਮਿੱਟੀ ਦੇ ਗਹਿਣੇ

ਘੜੇ ਅਤੇ ਦੀਵੇ ਬਣਾਉਣ ਵਾਲੇ ਹਸਤਕਾਰ ਬਣਾਉਣ ਲੱਗੇ ਬੇਸ਼ਕੀਮਤੀ ਮਿੱਟੀ ਦੇ ਗਹਿਣੇ

Punjab
ਮੋਗਾ, 20 ਜੂਨ (000) - ਸਥਾਨਕ ਹਸਤਕਾਰਾਂ (ਮਿੱਟੀ ਦੇ ਘੜੇ ਅਤੇ ਦੀਵੇ ਬਣਾਉਣ ਵਾਲੇ) ਦੀ ਕਲਾ ਨੂੰ ਹੋਰ ਨਿਖਾਰਨ ਅਤੇ ਉਹਨਾਂ ਨੂੰ ਆਪਣੇ ਉਤਪਾਦ ਵੇਚਣ ਲਈ ਅੰਤਰਰਾਸ਼ਟਰੀ ਬਾਜ਼ਾਰ ਮੁਹਈਆ ਕਰਵਾਉਣ ਲਈ ਤਿਆਰ ਕੀਤੇ ਗਏ ਮੋਗਾ ਟੈਰਾ-ਕੋਟਾ ਕਲੱਸਟਰ ਦੇ ਨਤੀਜੇ ਮਿਲਣ ਲੱਗੇ ਹਨ। ਕਿਸੇ ਸਮੇਂ ਹੱਥ ਨਾਲ ਸਿਰਫ਼ ਘੜੇ ਅਤੇ ਦੀਵੇ ਬਣਾਉਣ ਵਾਲੇ ਇਹ ਕਲਾਕਾਰ ਹੁਣ ਭਾਂਤ ਭਾਂਤ ਦੇ ਗਹਿਣੇ, ਗਮਲੇ, ਘੰਟੀਆਂ, ਪਲੇਟਾਂ ਅਤੇ ਹੋਰ ਸਾਮਾਨ ਬਨਾਉਣ ਲੱਗੇ ਹਨ। ਇਹਨਾਂ ਕਲਾਕਾਰਾਂ ਦੁਆਰਾ ਤਿਆਰ ਕੀਤੇ ਜਾ ਰਹੇ ਉਤਪਾਦਾਂ ਨੂੰ ਲੋਕਾਂ ਤੱਕ ਲਿਜਾਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਕ ਕੈਟਾਲਾਗ ਤਿਆਰ ਕੀਤਾ ਗਿਆ ਹੈ, ਜਿਸਨੂੰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿਖੇ ਜਾਰੀ ਕੀਤਾ। ਦੱਸਣਯੋਗ ਹੈ ਕਿ ਗਰਾਂਟ ਥੋਰੋਂਟਨ ਵੱਲੋਂ ਸਿਦਬੀ (SIDBI) ਦੇ ਪ੍ਰੋਜੈਕਟ ਕੇਅਰ ਰਾਹੀਂ ਜ਼ਿਲ੍ਹਾ ਮੋਗਾ ਦੇ ਇਹਨਾਂ ਕਲਾਕਾਰਾਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਰਾਹੀਂ ਇਹਨਾਂ ਕਲਾਕਾਰਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ। ਕੈਟਾਲਾਗ...
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 20 ਜੂਨ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸ...
ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ

ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 20 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅੱਜ ਪਿੰਡ ਚੱਕ ਰਾਮ ਸਿੰਘ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ 80 ਕਿਸਾਨਾਂ ਨੇ ਭਾਗ ਲਿਆ। ਇਹ ਸਿਖਲਾਈ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਕੀੜੇ-ਮਕੌੜੇ ਤੇ ਬੀਮਾਰੀਆਂ ਦੀ ਅਗਾਊਂ ਰੋਕਥਾਮ ਜਾਗਰੂਕ ਕਰਨਾ ਸੀ। ਇਸ ਕੈਂਪ ਦੌਰਾਨ ਨਰਮੇ ਦੀ ਫ਼ਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪਸਾਰ ਮਾਹਿਰ ਡਾ. ਪ੍ਰਿਤਪਾਲ ਸਿੰਘ ਨੇ ਨਰਮੇ ਦੀ ਫਸਲ ਵਿੱਚ ਸਿੰਚਾਈ ਅਤੇ ਖਾਦਾਂ ਦੀ ਸਹੀ ਵਰਤੋਂ ਢੁੱਕਵੇ ਸਮੇਂ ਤੇ ਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਖਾਦਾਂ ਹੀ ਵਰਤਣ ਕਿਉਂਕਿ ਜ਼ਿਆਦਾ ਖਾਦਾਂ ਦੀ ਵਰਤੋਂ ਨਾਲ ਕੀੜੇ-ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ। ਜ਼ਿਲ੍ਹਾ ਪਸਾਰ ਡਾ. ਨਵਨੀਤ ਕੌਰ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ...