Shadow

Author: admin

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼;  ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

Punjab
ਚੰਡੀਗੜ੍ਹ/ਅੰਮ੍ਰਿਤਸਰ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿਨ੍ਹਾਂ ਵਿੱਚ ਪਾਕਿਸਤਾਨ ਦਾ ਬਣਿ...
ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

Punjab
ਬਠਿੰਡਾ, 20 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 18 ਅਗਸਤ 2024 ਤੱਕ ਲਾਗੂ ਰਹੇਗਾ।...
ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ: ਏ ਡੀ ਸੀ ਸੋਨਮ ਚੌਧਰੀ

ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ: ਏ ਡੀ ਸੀ ਸੋਨਮ ਚੌਧਰੀ

Punjab
ਐੱਸ.ਏ.ਐੱਸ. ਨਗਰ, 20 ਜੂਨ: ਨਗਰ ਕੌਂਸਲ ਲਾਲੜੂ ਅਧੀਨ ਆਉਂਦੇ ਖੇਤਰ ਵਿੱਚ ਕਰੀਬ 02 ਏਕੜ ਰਕਬੇ ਵਿੱਚ ਬਿਮਾਰ ਜਾਨਵਰਾਂ ਦੀ ਦੇਖਭਾਲ ਲਈ ਤਿਆਰ ਹੋ ਰਹੀ “ਇਨਫ੍ਰਮਰੀ” ਚ ਰੱਖੇ ਜਾਣ ਵਾਲੇ ਪਸ਼ੂ-ਪੰਛੀਆਂ ਲਈ ਵੱਖਰੇ-ਵੱਖਰੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ ਅਤੇ ਨਗਰ ਨਿਗਮ ਮੋਹਾਲੀ ਸਮੇਤ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵੱਲੋਂ ਐਂਬੂਲੈਂਸਾਂ ਦੀ ਖਰੀਦ ਕਰ ਕੇ ਪਾਲਣਾ ਸਰਟੀਫ਼ਿਕੇਟ ਦਿੱਤੇ ਜਾਣੇ ਯਕੀਨੀ ਬਣਾਏ ਜਾਣ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ ਕਰੁਅਲਟੀ ਅਗੇਂਸਟ ਐਨੀਮਲਜ਼ (ਐੱਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਸ.ਐੱਚ.ਓਜ਼. ਨੂੰ ਕਰੁਅਲਟੀ ਇੰਸਪੈਕਟਰ ਲਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਕੇ ਇਸ ਸਬੰਧੀ ਰਿਪੋਰਟ 24 ਘੰਟੇ ਵਿੱਚ ਦਿੱਤੀ ਜਾਵੇ। ਸ਼੍ਰੀਮਤੀ ਚੌਧਰੀ ਨੇ ਇਹ ਵੀ ਹਦਾਇਤ ਕੀਤੀ ਕਿ ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹੇ ਵਿਚ ਐਨੀਮਲ ਬ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

Punjab
ਫਾਜ਼ਿਲਕਾ 20 ਜੂਨ 2024…. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਅਆ ਕਿ ਲੋਕਾਂ ਨੂੰ ਆਪਣੇ ਘਰਾਂ ਅੰਦਰ ਸਾਫ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ ਕਿਉਂਕਿ ਇਹ ਮੱਛਰ ਖੜੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਲਛੱਣ ਤੇਜ਼ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ...
ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

Punjab
ਚੰਡੀਗੜ੍ਹ, 19 ਜੂਨ: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣਗ...
ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ

ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ

Punjab
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਚਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ 'ਚ ਮਿਸਾਲੀ ਕੰਮ ਕੀਤੇ ਗਏ ਹਨ। ਡਾ. ਬਲਬੀਰ ਸਿੰਘ 'ਇੰਪਲੀਮੈਂਟੇਸ਼ਨ ਆਫ਼ ਡਬਲਯੂਐਚਓ-ਐਮਪਾਵਰ ਐਂਡ ਫਰੇਮਵਰਕ ਕਨਵੈਨਸ਼ਨ ਆਨ ਤੰਬਾਕੂ ਕੰਟਰੋਲ (ਡਬਲਯੂਐਚਓ ਐਫਸੀਟੀਸੀ) ਆਰਟੀਕਲ 5.3' ਵਿਸ਼ੇ 'ਤੇ ਕਰਵਾਈ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਹ ਵਰਕਸ਼ਾਪ ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਸਨ ਐਂਡ ਸਕੂਲ ਆਫ਼ ਪਬਲਿਕ ਹੈਲਥ, ਪੀਜੀਆਈਐਮਈਆਰ ਚੰਡੀਗੜ੍ਹ ਦੇ ਰਿਸੋਰਸ ਸੈਂਟਰ ਫਾਰ ਤੰਬਾਕੂ ਕੰਟਰੋਲ (ਆਰਸੀਟੀਸੀ) ਅਤੇ ਵਾਈਟਲ ਸਟ੍ਰੈਟਿਜੀਜ਼ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਹੋਟਲ ਮਾਊਂਟਵਿਊ ਵਿਖੇ ਕਰਵਾਈ ਇਸ ਵਰਕਸ਼ਾਪ ਵਿੱਚ 12 ਵੱਖ-ਵੱਖ ਸੂਬਿਆਂ ਤੋਂ 35 ਡੈਲੀਗੇਟਸ ਨੇ ਹਿੱਸਾ ਲਿਆ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ...
ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

Punjab
ਚੰਡੀਗੜ੍ਹ, 19 ਜੂਨ: ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੱਸਣਯੋਗ ਹੈ ਕਿ ਵੈਕਟਰ-ਬੋਰਨ ਬਿਮਾਰੀਆਂ ਵਿੱਚ ਡੇਂਗੂ, ਚਿਕਨਗਨੀਆ, ਮਲੇਰੀਆ, ਲਿੰਫੈਟਿਕ ਫਾਲਰਾਇਸਿਸ, ਜਾਪਾਨੀ ਐਨਸੇਫਲਾਈਟਿਸ ਅਤੇ ਕਲਾ ਅਜ਼ਰ ਸ਼ਾਮਲ ਹੈ। ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹਨਾਂ ਬਿਮਾਰੀਆਂ ਦੇ ਪਹਿਲਾਂ ਪਛਾਣੇ ਗਏ ਹੌਟਸਪਾਟਾਂ ‘ਤੇ ਨਜ਼ਰ ਰੱਖਣ ਅਤੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਬਾਰੇ ਜਾਣੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫਤਰਾਂ ਜਾਂ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਵਿੱਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਸਾਰੇ ਸੰਵੇਦਨਸ਼ੀਲ...
ਤਲਾਸ਼ੀ ਅਭਿਆਨ- ਚੌਥਾ ਦਿਨ:  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਤਲਾਸ਼ੀ ਅਭਿਆਨ- ਚੌਥਾ ਦਿਨ: ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

Punjab
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਇੱਕੋ ਸਮੇਂ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰੀਕੀ ਨਾਲ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਤਿਆਰ ਕੀਤੀ ਗਈ ਡਰੱਗ ਹੌਟਸਪੌਟਸ ਸੂਚੀ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਨਿੱਜੀ ਤੌਰ ’ਤੇ ਇਸ ਵੱਡੇ ਆਪ੍ਰੇਸ਼ਨ ਦੀ ਨਿਗਰਾ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ

Punjab
ਮਾਨਸਾ, 19 ਜੂਨ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਇਸ ਸਬੰਧੀ ਲੋੜੀਂਦੇ ਕਾਰਜ ਸਮਾਂਬੱਧ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿੱਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

Punjab
ਚੰਡੀਗੜ੍ਹ/ਪਠਾਨਕੋਟ, 19 ਜੂਨ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਡੈਮਜ਼ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ ਸ. ਸ਼ੇਰ ਸਿੰਘ, ਐਸ.ਈ. ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ.ਐਸ. ਰੇਅ, ਐਚ.ਆਰ. ਸ੍ਰੀਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰ ਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ। ਡੈਮਜ਼ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ...