120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ – ਧਾਲੀਵਾਲ
ਅੰਮ੍ਰਿਤਸਰ 19 ਜੂਨ 2024--
ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ । ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਰਦਾਰ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਜੋ ਕਿ ਇਸ ਦੇ ਨਾਲ ਲੱਗਦੇ ਵੱਡੇ ਇਲਾਕੇ ਵਿੱਚ ਗੰਭੀਰ ਬਿਮਾਰੀਆਂ ਪੈਦਾ ਕਰਨ ਦਾ ਕਰਨ ਬਣ ਰਹੀ ਹੈ, ਨੂੰ 120 ਕਰੋੜ ਰੁਪਏ ਦੀ ਲਾਗਤ ਨਾਲ ਕਵਰ ਕਰਕੇ ਖੁੱਲੇ ਰਸਤੇ ਅਤੇ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇਗਾ ਅਤੇ ਅੱਜ ਚੋਣ ਨਤੀਜੇ ਦੇ 15 ਦਿਨਾਂ ਬਾਅਦ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਭਾਵੇਂ ਮੈਂ ਇਹ ਲੋਕ ਸਭਾ ਚੋਣ ਜਿੱਤ ਨਹੀਂ ਸਕਿਆ ਪਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਸਮਰਥਨ ਮੈਨੂੰ ਦਿੱਤਾ ਸੀ, ਜਿਸ ਦਾ ਮੈਂ ਸਦਾ ...








