Shadow

Author: admin

ਅੰਤਰਰਾਸ਼ਟਰੀ ਯੋਗਾ ਦਿਵਸ ਤੇ ਲੋਕਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ

ਅੰਤਰਰਾਸ਼ਟਰੀ ਯੋਗਾ ਦਿਵਸ ਤੇ ਲੋਕਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ

Punjab
ਫਰੀਦਕੋਟ 19 ਜੂਨ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਘਰ ਘਰ ਯੋਗ ਉਪਰਾਲੇ ਤਹਿਤ ਯੋਗਾ ਟਰੇਨਰਾਂ ਵੱਲੋਂ ਜਿਲ੍ਹੇ ਵਿੱਚ 1 ਘੰਟਾ ਸਵੇਰੇ ਅਤੇ 1 ਘੰਟਾ ਸ਼ਾਮ ਨੂੰ ਜਨਤਕ ਥਾਵਾਂ ਤੇ ਸਰੀਰ ਦੀ ਚੁਸਤੀ, ਫੁਰਤੀ ਅਤੇ ਤੰਦਰੁਸਤੀ ਲਈ ਯੋਗਾ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 55 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨੂੰ ਜੰਗੀ ਪੱਧਰ ਤੇ ਘਰ ਘਰ ਪਹੁੰਚਾ ਕੇ ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਕੇ ਇਸ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਲਈ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਜਿਲ੍ਹਾ ਪੱਧਰੀ ਯੋਗ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸ. ਗਰੇਵਾਲ ਨੇ ਨਗਰ ਕੌਂਸਲ, ਦਫਤਰ ਏ.ਡੀ.ਸੀ. (ਡੀ), ਅਤੇ ...
ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ

ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ

Punjab
ਫ਼ਰੀਦਕੋਟ 19 ਜੂਨ 2024           ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਜਿਲ੍ਹੇ ਵਿੱਚ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਤਾਂ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਆਪਣੇ ਵਿਭਾਗ ਅਧੀਨ ਢੁੱਕਵੀਆਂ ਥਾਵਾਂ ਦੀ ਪਹਿਚਾਣ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਉਪਰਾਲੇ ਨੂੰ ਪੂਰੇ ਤਨ ਮਨ ਨਾਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਤਵਰਣ ਦੀ ਸ਼ੁੱਧਤਾ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਦਰੱਖਤਾਂ ਦਾ ਘਾਟ ਕਾਰਨ ਹੀ ਅੱਜ ਸਾਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਗਰਮੀ ਤੋਂ ਬਚਾਅ ਲਈ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਵਿੱਚ ਫੁੱਲ, ਫਲਦਾਰ, ਛਾਂਦਾਰ ਦਰੱਖਤਾਂ ਦੇ ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ 19 ਜੂਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਜਿਸ ਦੌਰਾਨ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਹਨਾਂ ਦੇ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ...
ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅੰਤਰ ਜ਼ਿਲ੍ਹਾ ਯੋਜਨਾ

ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅੰਤਰ ਜ਼ਿਲ੍ਹਾ ਯੋਜਨਾ

Punjab
ਮੋਗਾ, 19 ਜੂਨ (000) - ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਤੋਂ ਹੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ, ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਤਹਿਤ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਇਲਾਕੇ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਅਧੀਨ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਕਮਾਲ ਕੇ ਤੋਂ  ਪਿੰਡ ਬਹਾਦਰ ਕੇ ਤੱਕ ਦਾ ਮੌਕਾ ਦੇਖਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਕੁਝ ਏਰੀਏ ਤੱਕ ਬੰਧ ਦੇਖਿਆ ਗਿਆ ਅਤੇ ਪਾਇਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬੰਨ੍ਹ ਦਾ ਰਕਬਾ ਨੀਵਾਂ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ, ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਜਾਣੂ ਕਰਵਾਇਆ ਗਿਆ ਅ...
ਉਰਦੂ ਆਮੋਜ਼ ਦੀ ਸਿਖਲਾਈ ਲਈ ਕਲਾਸਾਂ ਸੁਰੂ

ਉਰਦੂ ਆਮੋਜ਼ ਦੀ ਸਿਖਲਾਈ ਲਈ ਕਲਾਸਾਂ ਸੁਰੂ

Punjab
ਫਰੀਦਕੋਟ 19 ਜੂਨ ()  ਭਾਸਾ ਵਿਭਾਗ ਪੰਜਾਬ ਵੱਲੋਂ ਦਫਤਰ ਜਿਲ੍ਹਾ ਭਾਸਾ ਅਫਸਰ ਫ਼ਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ੍ਰੇਣੀ ਵਿੱਚ ਦਾਖਲਾ ਸੁਰੂ ਕੀਤਾ ਗਿਆ ਹੈ।           ਇਸ ਸਬੰਧੀ ਸ੍ਰੀ ਮਨਜੀਤ ਪੁਰੀ ਜਿਲ੍ਹਾ ਭਾਸ਼ਾ ਅਫਸਰ ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸੇ ਵੀ ਉਮਰ ਤੇ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੂਰੇ ਕੋਰਸ ਦੀ ਦਾਖਲਾ ਫੀਸ 500 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਰਦੂ ਸਿਖਲਾਈ ਕੋਰਸ 6 ਮਹੀਨੇ ਦਾ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਕਲਾਸ ਦਫਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਸਰਕਾਰੀ ਕੰਨਿਆ ਸੀਨੀ. ਸੈਕੰ ਸਕੂਲ ਫ਼ਰੀਦਕੋਟ ਵਿਖੇ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਚਾਹਵਾਨ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਾਖਲਾ ਫਾਰਮ ਜਿਲ੍ਹਾ ਭਾਸ਼ਾ ਦਫਤਰ, ਕਮਰਾ ਨੰ. 333, ਦੂਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋ...
ਪਸ਼ੂਆਂ ਦੇ ਸਿਹਤ ਬੀਮੇ ਉੱਪਰ ਮਿਲ ਰਹੀ 50 ਤੋਂ 70 ਫੀਸਦੀ ਸਬਸਿਡੀ

ਪਸ਼ੂਆਂ ਦੇ ਸਿਹਤ ਬੀਮੇ ਉੱਪਰ ਮਿਲ ਰਹੀ 50 ਤੋਂ 70 ਫੀਸਦੀ ਸਬਸਿਡੀ

Punjab
ਮੋਗਾ, 19 ਜੂਨ: ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਸਮੇਂ-ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ, ਪਰ ਫਿਰ ਵੀ ਸਰਕਾਰ ਵੱਲੋਂ ਪਸੂਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਸ਼ਟਰੀ ਪਸ਼ੂਧਨ ਮਿਸ਼ਨ ਸਕੀਮ ਅਧੀਨ, ਪਸ਼ੂਆਂ (ਮੱਝਾਂ ਗਾਵਾਂ) ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਇਸ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਫੀਸਦੀ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੇ। ਇਹ ਸਕੀਮ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀ ਸਾਂਝੀ ਸਕੀਮ ਹੈ। ਇਹ ਸਕੀਮ ਪ੍ਰਤੀ ਪਰਿਵਾਰ 1 ਤੋਂ 5 ਪਸ਼ੂਆਂ ਤੱਕ ਉਪਲੱਬਧ ਹੈ, ਜਿਸ ਵਿੱਚ ਪਸ਼ੂ ਦੀ ਵੱਧ ਤੋਂ ਵੱਧ ਕੀਮਤ 70 ਹਜ਼...
ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

Punjab
ਫਾਜ਼ਿਲਕਾ, 19 ਜੂਨ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕਕੜ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸੈਣੀਆਂ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖ਼ਾਰ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਜੈ ਕੁਮਾਰ‌ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਵਿੱਕੀ ਮਲਟੀਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛ...
ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ  ਸਮਾਰੋਹ ਕਰਵਾਇਆ

ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ ਸਮਾਰੋਹ ਕਰਵਾਇਆ

Punjab
ਫਤਹਿਗੜ੍ਹ ਸਾਹਿਬ, 19 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ ਸਮਾਰੋਹ  ਕਰਵਾਇਆ ਗਿਆ ਜਿਸ ਵਿੱਚ 60 ਕਿਸਾਨ, ਕਿਸਾਨ ਬੀਬੀਆਂ ਅਤੇ ਪਸਾਰ ਕਰਮਚਾਰੀਆਂ ਨੇ ਭਾਗ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਨੇ ਦੱਸਿਆ ਕਿ  ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਾਕਰੀ ਦਿੰਦੇ ਹੋਏ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਕੇ.ਵੀ.ਕੇ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ। ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਅਤੇ ਕਿਸਾਨ ਬੀਬੀਆਂ ਨੂੰ ਮੱਧੂ ਮੱਖੀ ਪਾਲਣ ਨੂੰ ਇੱਕ ਸਹਾਇਕ ਧੰਦੇ ਵੱਜੋਂ ਅਪਣਾਉਣ ਦੀ ਮਹੱਤਤਾ ਦੱਸਦੇ ਹੋਏ ਆਪਣੀ ਖੇਤੀਬਾੜੀ ਦੀ ਆਮਦਨ ਵਿੱਚ ਵਾਧਾ ਕਰਨ ਦੀ ਸਲਾਹ ਦਿੱਤੀ। ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਗਰਮੀ ਰੁੱਤ ਵਿੱਚ ਫਲਦਾਰ ਬੂਟਿਆਂ ਦੀ ਸਾਂਭ—ਸੰਭਾਲ ਬਾਰੇ ਵਿਸਥਾਰ ਵਿੱਚ ਦੱਸਿਆ। ਡਾ. ਜੀ.ਪੀ.ਐਸ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮ...

ਫਤਹਿਗੜ੍ਹ ਸਾਹਿਬ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

Punjab
ਫਤਹਿਗੜ੍ਹ ਸਾਹਿਬ, 19 ਜੂਨ   ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹਰੇਕ ਸੈਸ਼ਨ (ਯੋਗਾ ਕਲਾਸ) ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਸਾਡੇ ਜ਼ਿਲ੍ਹੇ ਵਿੱਚ  19 ਯੋਗਾ ਕੋਚ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 109 ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਇਨ੍ਹਾਂ ਯੋਗਾ ਕਲਾਸਾਂ ਨਾਲ 2800 ਤੋਂ ਵੱਧ ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:1...
ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

Punjab
ਚੰਡੀਗੜ੍ਹ/ਐਸਬੀਐਸ ਨਗਰ,18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ  ਵਾਲੀ ਇਸ ਰੈਲੀ  ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।  ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ  ਸੰਦੇਸ਼ ਦਿੱਤਾ। ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ  ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸਐਸਪੀ ਡਾ: ਮਹਿਤ...