Shadow

Author: admin

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

Punjab
ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ  ਮੁਸਤੈਦੀ ਨਾਲ  ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿ...
ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

Punjab
ਚੰਡੀਗੜ੍ਹ, 18 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਫੂਡ ਐਕਸਪੋਰਟਰਾਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੋਵੀਨਾਰ ਜਾਰੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੀਆਂ ਬਿਹਤਰੀਨ ਫੂਡ ਕੰਪਨੀਆਂ ਇਸ ਫੂਡ ਸ਼ੋਅ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੈਗਾ ਫੂਡ ਫੈਸਟੀਵਲ ਵਿੱਚ ਪੰਜਾਬ ਦੀਆਂ ਪ੍ਰਮੁੱਖ ਫੂਡ ਕੰਪਨੀਆਂ ਦੇ ਵਫ਼ਦ ਵੀ ਸ਼ਿਰਕਤ ਕਰਨਗੇ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਨੂੰ ਵੀ ਯਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵੱਲੋਂ ਕੀਤੀ ਸਖ਼ਤ ਮਿਹਨਤ ਸਦਕਾ ਹੁਣ ਪੰਜਾਬ ਵਿੱਚ ਅਨਾਜ ਦੀ ਭਰਮਾਰ ਹੈ ਅਤੇ ਇਹ ਕੌਮੀ ਅਨਾਜ ਭੰਡਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਉਤਪਾਦਨਾਂ ਦੀ ਭਰਮਾਰ ਹੈ, ਇਸ ਲਈ ਹੁਣ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ...
ਐੱਸ.ਏ.ਐੱਸ.ਨਗਰ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ

ਐੱਸ.ਏ.ਐੱਸ.ਨਗਰ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ

Punjab
 ਐਸ.ਏ.ਐਸ.ਨਗਰ, 18 ਜੂਨ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਐਸ.ਏ.ਐਸ.ਨਗਰ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ 'ਤੇ ਇੱਕ ਸਮਰਪਿਤ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਡੀ.ਏ.ਸੀ. ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਇੱਕ ਰਿਸੈਪਸ਼ਨ-ਕਮ-ਹੈਲਪ ਡੈਸਕ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਕੰਮ ਕਰੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਉਨ੍ਹਾਂ ਦੇ ਕੰਮਾਂ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਚੁੱਕਿਆ ਇਹ ਕਦਮ ਲੋਕਾਂ ਲਈ ਸਹਾਈ ਹੋਵੇਗਾ। ਡੈਸਕ 'ਤੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਪੂਰੀ ਗੱਲ ਸੁਣਕੇ ਉਹਨਾਂ ਨੂੰ ਸਬੰਧਤ ਦਫ਼ਤਰ ਤਕ ਜਾਣ ਲਈ ਸਹਿਯੋਗ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸਬੰਧਤ ਅਧਿਕਾਰੀ ਇੰਚਾਰਜ ਨੂੰ ਵੀ ਉਸ ਦੇ ਦਫ਼ਤਰ ਨਾਲ ਸਬੰਧਤ ਸ਼ਿਕਾਇਤਾ...
ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਨਾਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਨਾਜਾਇਜ਼ ਸ਼ਰਾਬ ਬਰਾਮਦ

Punjab
ਲੁਧਿਆਣਾ, 18 ਜੂਨ (000) - ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ ਪੂਰਬੀ ਡਾ. ਸ਼ਿਵਾਨੀ ਗੁਪਤਾ ਦੀ ਸਿੱਧੀ ਨਿਗਰਾਨੀ ਹੇਠ, ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਨਵਦੀਪ ਸਿੰਘ ਅਤੇ ਆਬਕਾਰੀ ਇੰਸਪੈਕਟਰ ਵਿਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਅਰ (ਬ੍ਰਾਂਡ - ਹੇਨਕੇਨ, ਕਿੱਬਾ, ਬੁਡਵੀਜ਼ਰ, ਹੋਗਾਰਡਨ, ਬੀਰਾ, ਗੂਜ ਅਤੇ ਕੈਸ਼) ਦੀਆਂ 924 ਪੇਟੀਆਂ, ਵਿਸਕੀ (ਬ੍ਰਾਂਡ-ਓਕੇਨ ਗਲੋ, ਰਾਇਲ ਸਟੈਗ, ਰਾਇਲ ਚੈਲੇਂਜ, ਆਫੀਸਰਜ਼ ਚੁਆਇਸ, ਸਟਰਲਿੰਗ, ਅਮੈਰੀਕਨ ਪ੍ਰਾਈਡ, ਬਲੈਕ ਡੌਗ, ਇੰਪੀਰੀਅਲ ਬਲੂ) ਦੀਆਂ 26 ਪੇਟੀਆਂ ਅਤੇ ਆਰ.ਟੀ.ਡੀ. ਅਤੇ ਵਾਈਨ (ਰੀਓ ਸਟਰਿੰਗਰ ਅਤੇ ਫਰੈਟਲੀ) ਦੀਆਂ 45 ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਸਾਰੀ ਜ਼ਬਤੀ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ। ਧਾਰਾ 61/1/14 ਤਹਿਤ ਐਫ.ਆਈ.ਆਰ. 82 ਥਾਣਾ ਮੇਹਰਬਾਨ, ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ।...
ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ

ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ

Punjab
ਫ਼ਿਰੋਜ਼ਪੁਰ, 18 ਜੂਨ 2024  ਬੀ.ਐਸ.ਐਫ. ਬਟਾਲੀਅਨ 116 ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਰਹੱਦੀ ਖੇਤਰ ਵਿੱਚ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ  ਜਾਗਰੂਕਤਾ ਸਮਾਗਮਾਂ ਦੀ ਲੜੀ ਵਿੱਚ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਨਗਰ ਕੌਂਸਲ ਪਾਰਕ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਮਾਂਡੈਂਟ ਸ੍ਰੀ ਵੀ. ਸ੍ਰੀਨਿਵਾਸ ਮੂਰਤੀ ਦੀ ਅਗਵਾਈ ਵਿੱਚ ਆਯੋਜਨ ਕੀਤਾ ਗਿਆ। ਜਿਸ ਵਿੱਚ ਨਗਰ ਕੌਂਸਲ ਦੇ 40 ਤੋਂ ਵੱਧ ਸਫ਼ਾਈ ਸੇਵਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕਰਦੀਆਂ ਟੀ ਸ਼ਰਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਏ ਲਿਊ ਕੰਪਨੀ ਕਮਾਂਡੈਂਟ, ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਡਾ. ਸਤਿੰਦਰ ਸਿੰਘ ਪ੍ਰਿੰਸੀਪਲ, ਗੁਰਿੰਦਰ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਫਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਹਾਜਰ ਸਨ।   ਕਮਾਂਡੈਂਟ ਵੀ ਸ਼੍ਰੀਨਿਵਾਸ ਮੂਰਤੀ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਅਤੇ ਉਨ੍ਹਾਂ 'ਤੇ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਵੱਡੀ ਜ਼ਰੂਰਤ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਇਸ ਸਮਾਜਿਕ ਬੁਰਾਈ ਦੇ ਖਿਲਾਫ ਸ...
ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ

ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ

Punjab
ਲੁਧਿਆਣਾ, 18 ਜੂਨ (000) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਂਸਵਾਗਤ ਅਤੇ ਸਹਾਇਤਾ ਕੇਂਦਰ' ਦਾ ਉਦਘਾਟਨ ਕੀਤਾ ਗਿਆ. ਇਸ ਸਵਾਗਤ ਅਤੇ ਸਹਾਇਤਾ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰਾ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਸਵਾਗਤ ਅਤੇ ਸਹਾਇਤਾ ਕੇਂਦਰ ਉਨ੍ਹਾਂ ਦੇ ਦਫ਼ਤਰ ਦੇ ਬਿਲਕੁਲ ਬਾਹਰ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਸੀ.ਸੀ.ਟੀ.ਵੀ. ਰਾਹੀਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ...
ਸਕਾਲਰਸ਼ਿਪ ਸਕੀਮ ਅਧੀਨ ਜ਼ਿਲ੍ਹੇ ਦੇ 517 ਦਿਵਿਆਂਗ ਵਿਦਿਆਰਥੀਆਂ ਨੂੰ 11 ਲੱਖ 92 ਹਜ਼ਾਰ 900 ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਸਕਾਲਰਸ਼ਿਪ ਸਕੀਮ ਅਧੀਨ ਜ਼ਿਲ੍ਹੇ ਦੇ 517 ਦਿਵਿਆਂਗ ਵਿਦਿਆਰਥੀਆਂ ਨੂੰ 11 ਲੱਖ 92 ਹਜ਼ਾਰ 900 ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

Punjab
ਮਾਨਸਾ, 18 ਜੂਨ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ’ਚ ਸਕਾਲਰਸ਼ਿਪ ਸਕੀਮ ਅਧੀਨ 366 ਦਿਵਿਆਂਗ ਵਿਦਿਆਰਥੀਆਂ ਨੂੰ 08 ਲੱਖ 3 ਹਜਾਰ 900 ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 366 ਲਾਭਪਾਤਰੀਆਂ ਨੂੰ 08 ਲੱਖ 03 ਹਜਾਰ 900 ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ, ਜਿਸ ’ਚ ਅੱਠਵੀਂ ਜਮਾਤ ਤੱਕ ਦੇ ਕਰੀਬ 217 ਲਾਭਪਾਤਰੀਆਂ ਨੂੰ 05 ਲੱਖ 20 ਹਜਾਰ 800 ਰੁਪਏ ਅਤੇ ਨੌਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ 149 ਵਿਦਿਆਰਥੀਆਂ ਨੂੰ 2 ਲੱਖ 83 ਹਜਾਰ 100 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟਰੇਨਿੰਗ ਕਮੇਟੀ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 18 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟਰੇਨਿੰਗ ਕਮੇਟੀ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 18 ਜੂਨ ਨੂੰ

Punjab
ਮਾਨਸਾ, 18 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜੂਨ, 2024 ਦਿਨ ਬੁੱਧਵਾਰ ਨੂੰ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਡ (Satin Creditcare Network Ltd.) ਵੱਲੋਂ ਟ੍ਰੇਨਿੰਗ ਕਮੇਟੀ ਸਰਵਿਸ ਅਫ਼ਸਰ/ਸੀਨੀਅਰ ਕਮੇਟੀ ਸਰਵਿਸ ਅਫ਼ਸਰ (ਨਵੇਂ ਅਤੇ ਤਜ਼ੁਰਬੇਕਾਰ) ਅਤੇ ਕੁਆਲਿਟੀ ਅਫ਼ਸਰ ਅਤੇ ਸੀਨੀਅਰ ਕੁਆਲਿਟੀ ਅਫ਼ਸਰ (ਮਾਈਕਰੋ ਫਾਈਨਾਂਸ ਇੰਸਟੀਚਿਊਟ, ਕੁਲੈਕਸ਼ਨ, ਬੈਕਿੰਗ ਅਤੇ ਨਾਨ ਬੈਂਕ ਫਾਇਨਾਂਸੀਅਲ ਕੰਪਨੀ ਵਿਚ ਇਕ ਸਾਲ ਦਾ ਤਜ਼ੁਰਬਾ) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਤਾਇਨਾਤੀ ਦਾ ਸਥਾਨ ਬਠਿੰਡਾ, ਮਾਨਸਾ ਅਤੇ ਮੁਕਤਸਰ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ  ਉਮਰ ਸੀਮਾ 19 ਤੋਂ 30 ਸਾਲ ਤੱਕ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ  ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍...
ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ-ਸਿਵਲ ਸਰਜਨ

ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ-ਸਿਵਲ ਸਰਜਨ

Punjab
ਮਾਨਸਾ, 18 ਜੂਨ: ਅਜੋਕੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲੇ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ, ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ। ਉਨ੍ਹਾਂ ਕਿਹਾ ਕਿ ਖੀਰਾ, ਤਰਬੂਜ, ਅੰਬ, ਲੀਚੀ ਅਤੇ ਲੌਕੀ ਇਹ ਸਾਰੀਆਂ ਚੀਜ਼ਾਂ ਗਰਮੀ ਦੇ ਮੌਸਮ ਵਿੱਚ  ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਇਹ ਬੇਹੱਦ ਜ਼ਰੂਰੀ ਹੈ ਕਿ ਅਸੀਂ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ਰੱਖੀਏ, ਸੂਰਜ ਦੀਆਂ ਸਿੱਧੀਆਂ ਕਿਰਨਾਂ ਤੋਂ ਆਪਣੇ ਸਰੀਰ ਨੂੰ ਬਚਾਉਣਾ...
ਪਲੇਸਮੈਂਟ ਕੈਂਪ 19 ਜੂਨ ਨੂੰ : ਜਸਪ੍ਰੀਤ ਸਿੰਘ

ਪਲੇਸਮੈਂਟ ਕੈਂਪ 19 ਜੂਨ ਨੂੰ : ਜਸਪ੍ਰੀਤ ਸਿੰਘ

Punjab
ਬਠਿੰਡਾ 18 ਜੂਨ:  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲੜੀ ਤਹਿਤ 19 ਜੂਨ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਸ਼੍ਰੀਮਤੀ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ ਕੰਪਨੀ ਵੱਲੋਂ ਵੈਲਨੈਸ ਅਡਵਾਈਜ਼ਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਣੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ/ਬਾਰਵੀਂ ਜਾਂ ਇਸ ਤੋਂ ਉੱਪਰ ਦੀ ਪੜ੍ਹਾਈ ਕੀਤੀ ਹੋਣੀ ਜ਼ਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਉਮੀਦਵਾਰ ਦੋਵੇਂ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਦੀ ਹੱਦ 18 ਤੋਂ 25 ਸਾਲ ਅਤੇ ਘੱਟੋ-ਘੱਟ ਤਨਖਾਹ 8,000 ਤੋਂ...