Shadow

Author: admin

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

Punjab
ਮੋਗਾ, 18 ਜੂਨ ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਲਈ ਗੰਭੀਰ ਰੂਪ ਨਾਲ ਯਤਨ ਕੀਤੇ ਜਾ ਰਹੇ ਹਨ।ਇਸ ਖੇਤਰ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ  ਜਿੱਥੇ ਸਰਕਾਰ ਵੱਲੋਂ ਇਸ ਸਾਲ ਵੱਡੀ ਗਿਣਤੀ ਵਿੱਚ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਉੱਥੇ ਹੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਸਾਲ 206 ਕਿਸਾਨਾਂ ਨੇ ਆਪਣੇ 1399 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ। ਸਿੱਧੀ ਬਿਜਾਈ ਨਾਲ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਸਗੋਂ ਉਨ੍ਹਾਂ ਖੇਤੀ ਲਾਗਤ ਵਿੱਚ ਕਮੀ ਆਈ  ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਵਿੱਚ ਖੜੋਤ ਆਈ। 1399 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜ਼ਿਲ੍ਹਾ ਮੋਗਾ ਦੇ 206 ਕਿਸਾਨਾਂ ਦੇ ਖਾਤਿਆਂ ਵਿੱਚ 20 ਲੱਖ 98 ਹਜ਼ਾਰ 500 ਰੁਪਏ ਪ੍ਰੋਤਸਾਹਨ...
ਸਿਹਤ ਵਿਭਾਗ ਵੱਲੋਂ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਵੱਲੋਂ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ

National
ਫਾਜਿਲਕਾ 18 ਜੂਨ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਮਲੇਰੀਆ ਮਹੀਨਾ ਦੇ ਸਬੰਧ ਵਿੱਚ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਪੰਕਜ਼ ਚੌਹਾਨ ਨੇ ਦੱਸਿਆ ਕਿ ਸੀ.ਐਚ.ਸੀ. ਡੱਬਵਾਲਾ ਕਲਾਂ ਦੇ ਸਿਹਤ ਸਟਾਫ਼ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਵੱਖ ਵੱਖ ਜਨਤਕ ਥਾਵਾਂ ਤੇ ਜਾਗਰੂਕਤਾ ਗਤੀਵਿਧੀਆਂ ਅਤੇ ਹੋਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਡੱਬਵਾਲਾ ਕਲਾਂ ਵਿਖੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਸਮੇਂ ਡਾ ਪੰਕਜ਼ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਐਨੋਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਤੇਜ਼ ਬੁਖਾਰ, ਕਾਂਬਾ, ਉਲਟੀਆਂ, ਸਿਰ ਦਰਦ, ਕਮਜੋਰੀ ਵਰਗੀਆਂ ਅਲਾਮਤਾਂ ਆ ਜਾਂਦੀਆਂ ਹਨ। ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਇਹ ਖਤਰਨਾਕ ਸਾਬਿਤ ਹੋ ਸਕਦਾ ਹੈ। ਇਸ ਲਈ ਮਲੇਰੀਆਂ ਲੱਛਣ ਹੋਣ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ ਤਾਂ ਜੇ ਸਮੇਂ ਸਿਰ ਇਲਾਜ ਹੋ ਸਕੇ। ਉਹਨਾਂ ਕਿਹਾ ਜਿਲ੍ਹੇ ਦੀ ਸਾਰੀਆਂ ਸਿਹਤ ਸੰਸਥਾਵਾਂ ਵਿੱਚ ...

ਕੌਮਾਂਤਰੀ ਸਰਹੱਦ ਨਾਲ ਲੱਗਦੇ 205 ਪਿੰਡਾਂ ਦੇ 42406 ਘਰਾਂ ਵਿਚ ਰਹਿੰਦੇ 235114 ਲੋਕਾਂ ਦੇ ਆਜਾਦੀ ਦੇ 77 ਸਾਲ ਬਾਅਦ ਮੁੱਕੇਗੀ ਪੀਣ ਵਾਲੇ ਪਾਣੀ ਦੀ ਪਿਆਸ

ਕੌਮਾਂਤਰੀ ਸਰਹੱਦ ਨਾਲ ਲੱਗਦੇ 205 ਪਿੰਡਾਂ ਦੇ 42406 ਘਰਾਂ ਵਿਚ ਰਹਿੰਦੇ 235114 ਲੋਕਾਂ ਦੇ ਆਜਾਦੀ ਦੇ 77 ਸਾਲ ਬਾਅਦ ਮੁੱਕੇਗੀ ਪੀਣ ਵਾਲੇ ਪਾਣੀ ਦੀ ਪਿਆਸ

Punjab
ਫਾਜ਼ਿਲਕਾ, 18 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਫਾਜ਼ਿਲਕਾ ਤੇ ਜਲਾਲਾਬਾਦ ਤਹਿਸੀਲ ਦੇ 205 ਪਿੰਡਾਂ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਪੀਣ ਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਲਈ ਪਿੰਡ ਘੱਟਿਆਂ ਵਾਲੀ ਵਿਖੇ ਨਹਿਰੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸ ਬਣਾਇਆ ਜਾ ਰਿਹਾ ਹੈ, ਜਿਸ ਨਾਲ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਇੰਨ੍ਹਾਂ ਪਿੰਡਾਂ ਦੀ ਸਾਫ ਪਾਣੀ ਦੀ ਆਸ ਆਜਾਦੀ ਦੇ 77 ਸਾਲ ਬਾਅਦ ਪੂਰੀ ਹੋਣ ਜਾ ਰਹੀ ਹੈ। ਇਸ ਪ੍ਰੌਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਪ੍ਰੋਜ਼ੈਕਟ ਦੇ ਪੂਰਾ ਹੋਣ ਨਾਲ ਇੱਥੋਂ ਪਾਇਪ ਰਾਹੀਂ ਸਾਰੇ ਪਿੰਡਾਂ ਨੂੰ ਸਾਫ ਪਾਣੀ ਮੁਹਈਆ ਕਰਵਾਇਆ ਜਾਵੇਗਾ। ਇਸ ਦੇ ਨਿਰਮਾਣ ਤੇ 185 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ । ਜਿਕਰਯੋਗ ਹੈ ਕਿ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਛਿਮਾਹੀ ਨਹਿਰਾਂ ਹੋਣ ਕਾਰਨ ਜਿਆਦਾਤਰ ਜਲ ਸਪਲਾਈ ਸਕੀਮਾਂ ਟਿਊਬਵੈਲ ਦੇ ਪਾਣੀ ਨਾਲ ਚਲਾਈਆਂ ਜਾਂਦੀਆਂ ਸਨ ਅਤੇ ਧਰਤੇ ਹੇਠਲੇ ਪਾਣੀ ਵਿਚ ਭਾਰੀਆਂ ਧ...
ਸੀ.ਐਮ.ਦੀ ਯੋਗਸ਼ਾਲਾ ਨੇ ਸਿਹਤਮੰਦ ਜ਼ਿੰਦਗੀ ਦੇ ਰਾਹ ਪਾਏ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਲੋਕ

ਸੀ.ਐਮ.ਦੀ ਯੋਗਸ਼ਾਲਾ ਨੇ ਸਿਹਤਮੰਦ ਜ਼ਿੰਦਗੀ ਦੇ ਰਾਹ ਪਾਏ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਲੋਕ

Punjab
ਐੱਸ.ਏ.ਐੱਸ. ਨਗਰ, 18 ਜੂਨ ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕ ਸਿਹਤਮੰਦ ਜ਼ਿੰਦਗੀ ਦੇ ਰਾਹ ਪੈ ਗਏ ਹਨ। ਗੂਗਾ ਮਾੜੀ, ਖਰੜ ਵਿਖੇ ਲਗਦੀ ਯੋਗਸ਼ਾਲਾ ਵਿੱਚ ਹਿੱਸਾ ਲੈਣ ਵਾਲੀ ਨਿਸ਼ਾ ਨੇ ਦੱਸਿਆ ਕਿ ਉਸ ਨੂੰ ਪੀ ਸੀ ਓ ਡੀ ਦੀ ਦਿੱਕਤ ਸੀ, ਜਿਹੜੀ ਕਿ ਨਿਯਮਤ ਤੌਰ ਉੱਤੇ ਯੋਗਾ ਕਰਨ ਨਾਲ ਠੀਕ ਹੋ ਰਹੀ ਹੈ। ਉਹ ਬਹੁਤ ਧੰਨਵਾਦੀ ਹੈ ਕਿ ਸਰਕਾਰ ਨੇ ਸੀ.ਐਮ.ਦੀ ਯੋਗਸ਼ਾਲਾ ਦੇ ਰੂਪ ਵਿੱਚ ਲੋਕ ਪੱਖੀ ਉਪਰਾਲਾ ਕੀਤਾ ਹੈ। ਉਹਨਾਂ ਨੇ ਹੋਰ ਦੱਸਿਆ ਕਿ ਉਹਨਾਂ ਦੇ ਮਾਤਾ ਨੂੰ ਫਰੋਜ਼ਨ ਸ਼ੋਲਡਰ ਦੀ ਦਿੱਕਤ ਹੈ ਤੇ ਉਹਨਾਂ ਦੀ ਬਾਂਹ ਉੱਪਰ ਚੁੱਕੀ ਨਹੀਂ ਸੀ ਜਾਂਦੀ ਪਰ ਯੋਗਾ ਕਰਨ ਨਾਲ ਉਹਨਾਂ ਦੀ ਬਾਂਹ ਕਾਫੀ ਹੱਦ ਤਕ ਉੱਪਰ ਜਾਣ ਲੱਗ ਪਈ ਹੈ। ਇਸ ਲਈ ਉਹਨਾਂ ਦੇ ਮਾਤਾ ਵੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 240 ਵੱਖ-ਵੱਖ ਥਾਵਾਂ...
ਡਿਪਟੀ ਕਮਿਸ਼ਨਰ ਵੱਲੋਂ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ

Punjab
ਲੁਧਿਆਣਾ, 18 ਜੂਨ (000) - ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਨੂੰ ਚੌੜਾ ਕਰਨ ਲਈ ਰਾਹ ਵਿੱਚ 31 ਮਕਾਨ ਆ ਰਹੇ ਹਨ। ਮੀਟਿੰਗ ਦੌਰਾਨ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸੁਝਾਅ ਦਿੱਤਾ ਗਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਗਿਆਸਪੁਰਾ ਅਤੇ ਢੰਡਾਰੀ ਖੇਤਰ ਵਿੱਚ ਉਨ੍ਹਾਂ 31 ਪਰਿਵਾਰਾਂ ਨੂੰ ਰਿਹਾਇਸ਼ੀ ਫਲੈਟ ਅਲਾਟ ਕੀਤੇ ਜਾਣ ਜਿਨ੍ਹਾਂ ਦੀ ਜ਼ਮੀਨ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਚੌੜੀ ਕਰਨ ਦੇ ਰਾਹ ਵਿੱਚ ਆ ਰਹੀ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਨਗਰ ਨਿਗਮ ਇਸ ਸਬੰਧੀ ਪੰਜਾਬ ਸਰਕਾਰ ਨੂੰ ਪ੍ਰਸਤਾਵ ਸੌਂਪੇਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੀਟਿੰਗ ਬਹੁਤ ਲਾਭਕਾਰੀ ਰਹੀ। ਉਨ੍ਹਾਂ ਕਿਹਾ ਕਿ ਵਿਧਾਇਕ ਛੀਨਾ ਵੱਲੋਂ ਲ...
ਚੇਅਰਮੈਨ ਮਾਰਕਿਟ ਕਮੇਟੀ ਨੇ ਅਧੂਰੇ ਕੰਮਾਂ ਦਾ ਲਿਆ ਜਾਇਜਾ

ਚੇਅਰਮੈਨ ਮਾਰਕਿਟ ਕਮੇਟੀ ਨੇ ਅਧੂਰੇ ਕੰਮਾਂ ਦਾ ਲਿਆ ਜਾਇਜਾ

Punjab
ਫ਼ਰੀਦਕੋਟ 18 ਜੂਨ 2024           ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਪਿੰਡ ਢਿੱਲਵਾਂ ਵਿਖੇ ਪੀਣ ਵਾਲੇ ਪਾਣੀ ਨੂੰ ਲੈ ਕੇ ਅਤੇ ਸੜਕਾਂ ਦੀ ਮੁਰੰਮਤ ਸਬੰਧੀ ਕੁਝ ਅਧੂਰੇ ਪਏ ਕੰਮਾਂ ਸਬੰਧੀ ਮੰਡੀ ਬੋਰਡ ਅਤੇ ਜਲ ਸਪਲਾਈ  ਵਿਭਾਗਾਂ ਦੇ ਨੁਮਾਇੰਦਿਆ ਨੂੰ ਤੇਜੀ ਲਿਆਉਣ ਲਈ ਕਿਹਾ।           ਆਪਣੇ ਅੱਜ ਦੇ ਦੌਰੇ ਦੌਰਾਨ ਉਨ੍ਹਾ ਮੌਕੇ ਤੇ ਪੁੱਜੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਗਰਮੀ ਦੇ ਸੀਜ਼ਨ ਦੌਰਾਨ ਪਾਣੀ ਦੀ ਘਰਾਂ ਨੂੰ ਨਿਰਵਿਘਨ ਸਪਲਾਈ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਨੁਮਾਇੰਦਿਆ ਨੂੰ ਕਿਹਾ ਕਿ ਕਿਸੇ ਵੀ ਹਾਲਤ ਵਿਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਵਿਚ ਰੁਕਾਵਟ ਪੈਦਾ ਨਾ ਹੋਣ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ ਨਾਸਹਿਣਯੋਗ ਗਰਮੀ ਕਾਰਨ ਪਿੰਡ ਦੇ ਕਿਸੇ ਵੀ ਘਰ ਵਿੱਚ ਪਾਣੀ ਦੀ ਕਿੱਲਤ ਮਹਿਸੂਸ ਨਾ ਕੀਤੀ ਜਾਵੇ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਐਕਸੀਅਨ ਨੂੰ ਯਕੀਨ ਦਿਵਾਇਆ ਕਿ ਉਹਨਾਂ ਵੱਲੋਂ ਧਿਆਣ ਵਿੱਚ ਲਿਆਉਣ ਤੇ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ।  ਉਨ੍ਹਾਂ...
ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

Punjab
ਲੁਧਿਆਣਾ, 18 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਇਲੈਕਟਰੀਸਿਟੀ ਡਿਊਟੀ, ਨੈੱਟ ਐਸ.ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ ਦੇਣ ਦੇ ਕੇਸਾਂ 'ਤੇ ਵਿਚਾਰ ਕੀਤਾ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਆਈ.ਏ.ਐਸ. ਨੇ ਦੱਸਿਆ ਕਿ ਇਸ ਨੀਤੀ ਦੀ ਇੱਕ ਵੱਡੀ ਪ੍ਰਾਪਤੀ ਐਮ.ਐਸ.ਐਮ.ਈਜ ਲਈ ਪ੍ਰੋਤਸਾਹਨ ਦੀ ਸਰਲ ਪ੍ਰਵਾਨਗੀ ਪ੍ਰਕਿਰਿਆ ਹੈ। ਸਾਰੇ ਨਵੇਂ ਅਤੇ ਵਿਸਤਾਰ/ਆਧੁਨਿਕੀਕਰਨ ਪ੍ਰੋਜੈਕਟ ਬਿਜ਼ਨਸ ਫਸਟ ਪੋਰਟਲ 'ਤੇ ਅਪਲਾਈ ਕਰਦਿਆਂ ਸਮਾਂਬੱਧ ਤਰੀਕੇ ਨਾਲ ਸਾਰੀਆਂ ਰੈਗੂਲੇਟਰੀ ਕਲੀਅਰੈਂਸ ਅਤੇ ਵਿੱਤੀ ਪ੍ਰੋਤਸਾਹਨ ਆਨਲਾਈਨ ਪ੍ਰਾਪਤ ਕੀਤੇ ਜਾ ਸਕਦੇ ਹਨ। ਆਈ.ਬੀ.ਡੀ.ਪੀ. 2017 ਪਾਲਿਸੀ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 10 ਕਰੋੜ ਰੁਪਏ ਦੇ ਨਿਵੇਸ਼ ਤੱਕ ਅਤੇ ਆਈ.ਬੀ.ਡੀ.ਪੀ-2022 ਪਾਲਿਸੀ ਤਹਿਤ 25 ਕਰੋੜ ਤੱਕ ਦੇ ਪ੍ਰੋਜੈਕਟਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਜਿਸ ਦੀ ਅਗਵਾਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਕਰਦੇ ...
ਨਸ਼ਿਆ ਦੇ ਖਾਤਮੇ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ

ਨਸ਼ਿਆ ਦੇ ਖਾਤਮੇ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ

Punjab
ਬਠਿੰਡਾ, 18 ਜੂਨ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਆਈ.ਪੀ.ਐੱਸ ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ, ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਆਮ ਲੋਕਾਂ ਦੀ ਸੁਰੱਖਿਆ ਅਤੇ ਵਿਸ਼ਵਾਸ ਬਣਾਈ ਰੱਖਣ ਲਈ ਪਿੰਡਾਂ, ਸ਼ਹਿਰਾਂ ਦੇ ਮੋਹਤਵਾਰ/ਐੱਮ.ਸੀਜ ਵਿਅਕਤੀਆਂ ਅਤੇ ਸਰਪੰਚਾਂ ਦੇ ਨਾਲ ਪਬਲਿਕ ਮੀਟਿੰਗ ਕਰਕੇ ਨਸ਼ਿਆ ਦੇ ਖਾਤਮੇ ਕਰਨ ਲਈ ਸੈਮੀਨਾਰ ਕੀਤਾ ਗਿਆ। ਥਾਣਾ ਮੌੜ ਦੀ ਪੁਲਿਸ ਸਮਾਜ ਵਿਰੋਧੀਆਂ ਅਨਸਰਾਂ ਦੀਆਂ ਗਤੀ ਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਵੱਚਨ ਬੱਧ ਹੈ। ਸ਼੍ਰੀ ਰਾਹੁਲ ਭਾਰਦਵਾਜ ਪੀ.ਪੀ.ਐੱਸ ਡੀ.ਐੱਸ.ਪੀ ਸ:ਡ ਮੌੜ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਮੌੜ ਦੀ ਪੁਲਿਸ ਵੱਲੋਂ ਅੱਜ ਪਿੰਡ ਮਾਨਸਾ ਕਲਾਂ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਕੀਤਾ ਗਿਆ।ਇਹ ਸੈਮੀਨਾਰ ਪਿੰਡ ਮਾਨਸਾ ਕਲਾਂ ਦੇ ਲੋਕਾਂ/ਬਜੁਰਗ ਮਾਤਾ ਭੈਣਾਵਾ ਅਤੇ ਬੱਚਿਆ ਅਤੇ ਐੱਸ.ਆਈ ਕੇਵਲ ਸਿੰਘ ਮੁੱਖ ਅਫ...
ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

Punjab
ਫਾਜ਼ਿਲਕਾ, 18 ਜੁਨ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਐਮਰਜੈਂਸੀ ਅਤੇ ਜੱਚਾ ਬੱਚਾ ਵਾਰਡਾਂ ਵਿੱਚ ਪ੍ਰਬੰਧਾਂ ਦਾ ਜ਼ਾਇਜਾ ਲਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ ਐਰਿਕ ਮੌਜੂਦ ਸਨ। ਉਹਨਾਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ, ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਮਰੀਜਾਂ ਦੀਆਂ ਸਹੂਲਤਾਂ ਲਈ ਹੋਰ ਵਧੀਆਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਚੱਗੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਜਿਸ ਅਧੀਨ ਦਿਨ ਪ੍ਰਤੀ ਦਿਨ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਹ ਹਸਪਤਾਲ ਵਿੱਚ ਦਾਖਿਲ ਮਰੀਜਾਂ ਨੂੰ ਵੀ ਮਿਲੇ ਅਤੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਹਰੇਕ ਐਂਮਰਜੈਂਸੀ ਦਾ ਇਲਾਜ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ 9 ਸਰਕਾਰੀ ਐਂਬੂਲੈਂਸ ਹਨ, ਜਿਨ੍ਹਾਂ ਨੂੰ ਕਿਸੇ ਮਰੀਜ਼ ਨੂੰ ਰੈਫਰ ਕਰਨ ਲਈ ਵਰਤਿਆ ਜਾ ਸਕਦਾ ਹੈ। ਉਹਨਾਂ ਲੋਕਾ ਨੂ...