Shadow

Author: admin

ਕਣਕ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ 23.31 ਫੀਸਦੀ ਵਾਧਾ – ਡਿਪਟੀ ਕਮਿਸ਼ਨਰ

ਕਣਕ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ 23.31 ਫੀਸਦੀ ਵਾਧਾ – ਡਿਪਟੀ ਕਮਿਸ਼ਨਰ

Punjab
ਫਰੀਦਕੋਟ : 17 ਜੂਨ 2024 (     )  ਜਿ਼ਲਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ 2024 ਦੌਰਾਨ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਝੋਨੇ ਦੀ ਖੇਤੀ ਵਿਚ ਖਪਤ ਹੁੰਦੇ ਵਧੇਰੇ ਪਾਣੀ ਅਤੇ ਪ੍ਰਦੂਸ਼ਣ ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਚਿੰਤਿਤ ਕਿਸਾਨ ਇਸ ਵਾਰ ਝੋਨੇ ਦੀਆਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44 ਅਤੇ ਪੀਲੀ ਪੂਸਾ ਨੂੰ ਤਿਆਗ ਕੇ ਪੱਕਣ ਵਿਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ ਆਰ 131,ਪੀ ਆਰ 126 ਕਿਸਮ ਅਤੇ ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਵੱਲ ਜਿਆਦਾ ਰੁਝਾਨ ਦੇਖਣ ਨੂੰ ਮਿਲ ਰਿਹਾ ,ਜੋ ਭਵਿੱਖ ਦੀ ਖੇਤੀ ਲਈ ਸ਼ੁਭ ਸੰਕੇਤ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੌਰਾਨ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਪੀ ਐਮ ਕਿਸਾਨ ਸਕੀਮ ਤਹਿਤ ਹਰ ਸਾਲ ਜ਼ਿਲੇ ਦੇ ਕੁੱਲ 43611 ਕਿਸਾਨਾਂ ਦੇ ਖਾਤਿਆਂ ਵਿੱਚ 6000/- ਰੁਪਏ ਆਉਂਦੇ ਹਨ ਜਿਸ ਦਾ ਮੁੱਖ ਮਕਸਦ ਕਿਸਾ...
ਪਲੈਸਮੈਂਟ ਕੈਂਪ ਲਗਾਇਆ ਜਾਵੇਗਾ 19 ਜੂਨ 2024 ਨੂੰ

ਪਲੈਸਮੈਂਟ ਕੈਂਪ ਲਗਾਇਆ ਜਾਵੇਗਾ 19 ਜੂਨ 2024 ਨੂੰ

Punjab
ਅੰਮ੍ਰਿਤਸਰ 17 ਜੂਨ 2024 ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ  19 ਜੂਨ 2024 ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 19 ਜੂਨ 2024 ਦਿਨ ਬੁੱਧਵਾਰ ਨੂੰ ਰੋਜਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਤ ਫਾਈਨਾਂਸ ਲਿਮਿਟਿਡ ਅਤੇ ਈ ਬੇ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ।       ਇਹਨਾਂ ਸਾਰੀਆ ਕੰਪਨੀਆ ਵੱਲੋ ਯੂਨਿਟ ਮੇਨੈਜਰ, ਏਜੰਸੀ ਮੇਨੈਜਰ, ਬ੍ਰਾਂਚ ਹੈਡ, ਕਸਟਮਰ ਕੇਅਰ ਐਗਜੇਕਟਿਵ, ਵੈਬ ਡਵਲਪਰ, ਡਾਟਾ ਐਂਟਰੀ ਆਪਰੈਟਰ, ਅਕਾਉਂਟੈਂਟ, ਹੈਲਪਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 10000/- ਤੋਂ 35000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ  ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ...
ਵਿਧਾਇਕ ਡਾ: ਅਜੇ ਗੁਪਤਾ ਨੇ ਬਕਰੀਦ ਮੌਕੇ ਮਸਜਿਦਾਂ ਦਾ ਦੌਰਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ

ਵਿਧਾਇਕ ਡਾ: ਅਜੇ ਗੁਪਤਾ ਨੇ ਬਕਰੀਦ ਮੌਕੇ ਮਸਜਿਦਾਂ ਦਾ ਦੌਰਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ

Punjab
ਅੰਮ੍ਰਿਤਸਰ, 17 ਜੂਨ : ਮੁਸਲਿਮ ਭਾਈਚਾਰੇ ਦਾ ਮੁੱਖ ਤਿਉਹਾਰ ਈਦ-ਉਲ-ਅਜ਼ਹਾ ਯਾਨੀ ਬਕਰੀਦ ਸੋਮਵਾਰ ਨੂੰ ਮਨਾਈ ਗਈ। ਅੰਮ੍ਰਿਤਸਰ ਦੀਆਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿਚ ਵੀ ਨਮਾਜ਼ ਅਦਾ ਕੀਤੀ ਗਈ, ਜਿਸ ਵਿਚ ਆਪਸੀ ਸਦਭਾਵਨਾ, ਤਰੱਕੀ ਆਦਿ ਦੀ ਕਾਮਨਾ ਕੀਤੀ ਗਈ ਸੀ।  ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ, ਹੋਟਲ ਰਮਾਦਾ ਦੇ ਸਾਹਮਣੇ ਸਥਿਤ ਮਸਜਿਦ ਅਤੇ ਬਾਜ਼ਾਰ ਸਿਰਕੀਬੰਦਾ ਸਥਿਤ ਮਸਜਿਦ ਦਾ ਦੌਰਾ ਕਰਕੇ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਵਧਾਈ ਦਿੱਤੀ।  ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਕਰੀਦ ਮੁਸਲਮਾਨਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਸਲਾਮ ਧਰਮ ਵਿੱਚ ਬਕਰੀਦ ਦਾ ਦਿਨ ਕੁਰਬਾਨੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਪੈਗੰਬਰ ਹਜ਼ਰਤ ਇਬਰਾਹੀਮ ਨੇ ਆਪਣੇ ਆਪ ਨੂੰ ਅੱਲ੍ਹਾ ਦੀ ਇਬਾਦਤ ਲਈ ਸਮਰਪਿਤ ਕਰ ਦਿੱਤਾ ਸੀ।  ਹਾਲ ਬਜ਼ਾਰ ਜਾਮਾ ਮਸਜਿਦ ਵਿਖੇ ਯੂਸਫ ਖਾਨ ਨੇ ਵਿਧਾਇਕ ਡਾ: ਗੁਪਤਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਧੰਨਵਾਦ ਕੀਤਾ। ਹੋਟਲ ਰਮਦਾ ਸਾਹਮਣੇ ਮਸਜਿਦ ਵਿਖੇ ਆਉਣ 'ਤੇ ਖੁਰਸ਼ੀਦ ਅਹਿਮਦ...
ਸੀਐਮ ਦੀ ਯੋਗਸ਼ਾਲਾ ਹੋਈ ਵਰਦਾਨ ਸਾਬਤ, ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲੈ ਰਹੇ ਹਨ ਲਾਹਾ-ਡਿਪਟੀ ਕਮਿਸ਼ਨਰ

ਸੀਐਮ ਦੀ ਯੋਗਸ਼ਾਲਾ ਹੋਈ ਵਰਦਾਨ ਸਾਬਤ, ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲੈ ਰਹੇ ਹਨ ਲਾਹਾ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 17 ਜੂਨ 2024.....           ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 135 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀ ਵੀ ਭਰਭੂਰ ਲਾਹਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ।           ਡਿਪਟੀ ਕਮਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਤੋਂ ਇਲਾਵਾ ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿੱਚ ਇਹ ਯੋਗਸ਼ਾਲਾ ਲੱਗ ਰਹੀਆਂ ਹਨ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਯੋਗ ਸਿੱਖਣਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨਾਂ ਦੇ ਮੁਹੱਲੇ ਵਿੱਚ ਹੀ ਯੋਗਾ ਟ੍ਰੇਨਰ ਉਪਲਬਧ ਕਰਵਾ ਸਕਦੀ ਹੈ। ਉਹਨਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਵੱਖ-ਵੱਖ ਸੈਸ਼ਨਾਂ ਵਿੱਚ ਵੱਖ-ਵੱਖ ਮੁਹੱਲਿਆਂ, ਪਾਰਕਾਂ ਆਦਿ ਵਿਖੇ ਇਹ ਯੋਗਸ਼ਾਲਾ ਲੱਗ ਰਹੀ ਹੈ ਅਤੇ ਲੋਕ ਉਤਸਾਹ ਨਾਲ ਇਸ ਵਿੱਚ ਭਾਗ ਲੈ ਰਹੇ ਹਨ। ਫਾਜ਼ਿਲਕਾ ਆਦਰਸ਼ ਨਗਰ ਦੀ ਨਿਵਾਸੀ ਵੰਦਨਾ ਵ...
21 ਜੂਨ ਨੂੰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ – ਸਿਵਲ ਸਰਜਨ

21 ਜੂਨ ਨੂੰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ – ਸਿਵਲ ਸਰਜਨ

Punjab
ਫਾਜਿਲਕਾ 17 ਜੂਨ 2024  ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੀ ਅਗਵਾਈ ਵਿੱਚ ਮਿਤੀ 21 ਜੂਨ 2024 ਨੂੰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਯੋਗ ਵਿੱਚ ਕੰਮ ਕਰ ਰਹੀ ਸਾਮਜਿਕ ਸੰਸਥਾ ਅਰੋਗਯਾ ਭਾਰਤੀ ਨਾਲ ਸਾਂਝੇ ਤੌਰ ਤੇ ਸਹਿਯੋਗ ਕਰੇਗੀ! ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਟੀਚੇ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਸਕੀਮ ਸਫ਼ਲਤਾਪੂਰਵਕ ਚੱਲ ਰਹੀ ਹੈ। ਜਿਸ ਅਧੀਨ ਸਰਕਾਰ ਵੱਲੋਂ ਮਾਹਿਰ ਯੋਗ ਟਰੇਨਰ ਤਾਇਨਾਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਆਪਣੇ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਹਿਲਾ ਸਸ਼ਤਰੀਕਰਨ ਲਈ ਯੋਗ ਥੀਮ ਹੇਠ ਮਨਾਇਆ ਜਾਵੇ। ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਅਜੋਕੇ ਸਮੇਂ ...
ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਦਾ ਸੇਵਨ ਕਰਨਾ ਚਾਹੀਦਾ ਹੈ-ਸਿਵਲ ਸਰਜਨ

ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਦਾ ਸੇਵਨ ਕਰਨਾ ਚਾਹੀਦਾ ਹੈ-ਸਿਵਲ ਸਰਜਨ

Punjab
ਫਾਜਿਲਕਾ 17 ਜੂਨ 2024... ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆ...
ਜ਼ਿਲ੍ਹੇ ਅੰਦਰ ਚੱਲ ਰਹੀਆਂ 114 ਯੋਗ ਕਲਾਸਾਂ ਦਾ ਲੋਕ ਲੈ ਰਹੇ ਨੇ ਲਾਹਾ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਚੱਲ ਰਹੀਆਂ 114 ਯੋਗ ਕਲਾਸਾਂ ਦਾ ਲੋਕ ਲੈ ਰਹੇ ਨੇ ਲਾਹਾ-ਡਿਪਟੀ ਕਮਿਸ਼ਨਰ

Punjab
ਮਾਨਸਾ, 17 ਜੂਨ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ 114 ਮੁਫ਼ਤ ਯੋਗ ਕਲਾਸਾਂ ਚੱਲ ਰਹੀਆਂ ਹਨ। ਇੰਨ੍ਹਾਂ ਕਲਾਸਾਂ ਵਿਚ 22 ਟਰੇਨਰ ਹਨ ਜੋ ਲੋਕਾਂ ਦੀ ਸਹੂਲਤ ਮੁਤਾਬਿਕ ਸੈਸ਼ਨ ਲਗਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 2905 ਮੈਂਬਰ ਜੁੜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਪੋਰਟਲ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਯੋਗਸ਼ਾਲਾ ਦੇ ਸੁਪਰਵਾਈਜ਼ਰ ਰਮਨਦੀਪ ਕੌਰ ਨੇ ਕਿਹਾ ਕਿ ਯੋਗਾ ਰਾਹੀਂ ਲੋਕਾਂ ਦੀਆਂ ਆਮ ਸਿਹਤ ਸਮੱਸਿਆਵਾਂ ਜਿਵੇਂ ਕਿ  ਜੋੜਾਂ ਦੇ ਦਰਦ, ਕਮਰ ਦਰਦ ਆਦਿ ਕੁੱਝ ਵਿਸ਼ੇਸ਼ ਆਸਣਾਂ ਨਾਲ ਹੀ ਠੀਕ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਯੋਗ ਆਸਣ ਪੁਰਾਤਨ ਸਮੇਂ ਤੋਂ ਮਾਨਵੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਰਤੋਂ ’ਚ ਲਿਆਏ ਜਾਂਦ...
ਆਈ.ਐਚ.ਐਮ ਵਿਖੇ ਸਿਖਿਆਰਥੀਆਂ ਨੂੰ ਵੱਖ-ਵੱਖ ਪਕਵਾਨਾਂ ਦੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ

ਆਈ.ਐਚ.ਐਮ ਵਿਖੇ ਸਿਖਿਆਰਥੀਆਂ ਨੂੰ ਵੱਖ-ਵੱਖ ਪਕਵਾਨਾਂ ਦੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ

Punjab
ਬਠਿੰਡਾ, 17 ਜੂਨ : ਸਥਾਨਕ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਲੋਂ ਆਸ-ਪਾਸ ਦੇ ਇਲਾਕੇ ਦੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਉਦਮਿਤਾ ਅਤੇ ਸਕਿੱਲ ਵਿਕਸਿਤ ਕਰਨ ਦੇ ਟੀਚੇ ਨੂੰ ਲੈ ਕੇ ‘ਹੁਨਰ ਸੇ ਰੁਜ਼ਗਾਰ ਤੱਕ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਆਈ.ਐਚ.ਐਮ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਨੇ ਸਾਂਝੀ ਕੀਤੀ।         ਪ੍ਰੋਗਰਾਮ ਕੋਆਰਡੀਨੇਟਰ ਰੀਤੂ ਬਾਲਾ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਧੀਨ ਚਲਦੇ ਇਸ ਪ੍ਰੋਗਰਾਮ ਦੇ ਅੰਤਰਗਤ ਸਿੱਖਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣੇ ਸਿਖਾਏ ਜਾਂਦੇ ਹਨ। ਆਈ.ਐਚ.ਐਮ ਬਠਿੰਡਾ ਤੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੀ ਟ੍ਰੇਨਿੰਗ ਲੈ ਕੇ ਸਿਖਿਆਰਥੀ ਆਪਣਾ ਕੰਮ ਜਿਵੇਂ ਢਾਬਾ, ਰੈਸਟੋਰੇਂਟ ਸ਼ੁਰੂ ਕਰ ਸਕਦੇ ਹਨ ਜਾਂ ਨੌਕਰੀ ਲੈਣ ਦੇ ਯੋਗ ਹੋ ਜਾਂਦੇ ਹਨ। ਸਥਾਨਕ ਆਈ.ਐਚ.ਐਮ ਵਿਖੇ ਟ੍ਰੇਨਿੰਗ ਪ੍ਰਾਪਤ ਕਰ ਰਹੇ ਸਿੱਖਿਆਰਥੀਆਂ ਲਈ ਅੱਖਾਂ ਦਾ ਚੈਕ-ਅੱਪ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਡਾ. ਗੌਰਵ ਗੁਪਤਾ, ਐਮ.ਡੀ. ਆਈ ਸਿਓਰ, ਹਸਪਤਾਲ ਅਤੇ ਉਨ੍ਹਾਂ ਦੀ ਟੀਮ ਵੱਲੋ...
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Punjab
ਚੰਡੀਗੜ੍ਹ, 16 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ (ਸੀਪੀਜ਼/ਐਸਐਸਪੀਜ਼) ਆਪੋ-ਆਪਣੇ ਜ਼ਿਲ੍ਹਿਆਂ ‘ਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਨਗੇ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਫਤਹਿਗੜ੍ਹ ਸਾਹਿਬ ਦੇ ਬਾਬਾ ਬ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ

Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਜੂਨ, 2024: ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਉਨ੍ਹਾਂ ਦਾ ਆਪਣੀ ਸਿਹਤਮੰਤ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ ਹੈ, ਜੋ ਕਿ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਅਜੋਕੇ ਤਣਾਅ ਭਰੇ ਜੀਵਨ ’ਚ ਯੋਗ ਦੀ ਮਹਤਵਪੂਰਣ ਸ਼ਮੂਲੀਅਤ ਨਾਲ ਅਸੀਂ ਖੁਸ਼ਨੁਮਾ ਤੇ ਸਕੂਨਮਈ ਪਲਾਂ ਦੀ ਵਾਪਸੀ ਲਿਆ ਕੇ ਜ਼ਿੰਦਗੀ ਨੂੰ ਆਨੰਦਮਈ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਖਰੜ ਸਬ ਡਵੀਜ਼ਨ ’ਚ ‘ਸੀ ਐਮ ਦੀ ਯੋਗਸ਼ਾਲਾ’ ਲਈ 20 ਦੇ ਕਰੀਬ ਸਮਰਪਿਤ ਯੋਗਾ ਟ੍ਰੇਨਰ ਉਪਲਬਧ ਹਨ, ਜੋ ਲੋਕਾਂ ਦੀ ਸਹੂਲਤ ਮੁਤਾਬਕ ਦਿਨ ’ਚ ਕਈ-ਕਈ ਸੈਸ਼ਨ ਲਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਆਮ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਲਈ ਮੁਫ਼ਤ ਯੋਗ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ‘ਸੀ ਐਮ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਰਾਇਲ ਗ੍ਰੀਨ ਪਾਰਕ, ਨੇੜੇ ਗੁਰਦੁਆਰਾ ਓ...