Shadow

Author: admin

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

Punjab
ਲੁਧਿਆਣਾ, 14 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਿਵਾਇਤੀ ਫਲੱਡ ਵਿਧੀ ਦੀ ਬਜਾਏ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਖੰਨਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਤਕਨੀਕ ਨੂੰ ਰਿਜ ਫਾਰਮਿੰਗ ਜਾਂ ਝੋਨੇ ਦੀ ਸਿੱਧੀ ਬਿਜਾਈ ਕਿਹਾ ਜਾਂਦਾ ਹੈ, ਜਿਸ ਵਿੱਚ ਪੂਰੇ ਖੇਤਾਂ ਵਿੱਚ ਪਾਣੀ ਭਰੇ ਬਿਨਾਂ ਝੋਨਾ ਲਾਉਣਾ ਸ਼ਾਮਲ ਹੈ। ਇਸ ਵਿਧੀ ਰਾਹੀਂ ਪਾਣੀ ਦੀ ਲਾਗਤ ਘੱਟਦੀ ਹੈ ਤੇ ਝੋਨੇ ਦੀ ਪਰਾਲੀ ਵੀ ਘੱਟ ਬਣਦੀ ਹੈ। ਇਸ ਤੋਂ ਇਲਾਵਾ, ਜੋ ਕਿਸਾਨ ਇਸ ਤਕਨੀਕ ਨੂੰ ਅਪਣਾਉਂਦੇ ਹਨ, ਉਹ ਵਿਭਾਗ ਕੋਲ ਰਜਿਸਟਰ ਹੋਣ ਤੋਂ ਬਾਅਦ ਸਰਕਾਰ ਤੋਂ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਵਿਭਾਗ ਵੱਲੋਂ 30 ਜੂਨ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਨ ਬਾਰੇ ਵੀ ਸਹਾਇਤਾ ਦਿੱਤੀ ਜਾਵੇਗੀ ਅਤੇ ਕਿਸਾਨ ਮੋਬਾਇਲ ਨੰਬਰ 84272-00330 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਟਿਊਬਵੈੱਲ 'ਤੇ ਪੌਦੇ ਲਗਾਉ...
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ‘ਤੇ ਜ਼ੋਰ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ‘ਤੇ ਜ਼ੋਰ

Punjab
ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ ਪੈਦਾਵਾਰ ਵਧਾ ਕੇ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਸੂਬੇ ਦੀ ਵਿੱਤੀ ਪ੍ਰਬੰਧਨ ਅਤੇ ਸੰਸਥਾਗਤ ਸਮਰੱਥਾ ਨੂੰ ਵਧਾਉਣਾ ਹੈ। ਸ੍ਰੀ ਵਰਮਾ ਨੇ ਇਸ ਸਬੰਧੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਾਜੈਕਟ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਧੇਰੇ ਸਹਿਯੋਗ ਅਤੇ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਮਿਉਂਸਪਲ ਸੰਸਥਾਵਾਂ ਦੀ ਸਮਰੱਥਾ ਨੂੰ ਵਧਾਉਣ ਲਈ ਈ-ਗਵਰਨੈਂਸ ਪਲੇਟਫਾਰਮਾਂ ਦੇ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ...
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Punjab
ਮੋਗਾ, 14 ਜੂਨ (000) - ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਹਰਕੰਵਲਜੀਤ ਸਿੰਘ, ਮੋਗਾ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਸਾਰੰਗਪ੍ਰੀਤ ਸਿੰਘ, ਧਰਮਕੋਟ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਜਸਪਾਲ ਸਿੰਘ ਬਰਾੜ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਸਰਫੇਸੀ ਐਕਟ ਅਧੀਨ ਕੀਤੇ ਗਏ ਫੈਸਲਿਆਂ ਦੇ ਕਬਜ਼ੇ 15 ਜੁਲਾਈ ਤੱਕ ਦਿਵਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਮੋਗਾ ਵਿੱਚ ਅਜਿਹੇ 250 ਮਾਮਲੇ ਬਕਾਇਆ ਪਏ ਹਨ। ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ-ਵੱਖ ਪੱਧਰ 'ਤੇ ਪੈਡਿੰਗ ਪਏ ਇੰਤਕਾਲਾਂ ਨ...
ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਮੁਫ਼ਤ ਇਲਾਜ ਲਈ ਉਪਰਾਲੇ ਜਾਰੀ

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਮੁਫ਼ਤ ਇਲਾਜ ਲਈ ਉਪਰਾਲੇ ਜਾਰੀ

Punjab
ਮਾਨਸਾ, 14 ਜੂਨ : ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦੂ ਬਾਂਸਲ ਦੀ ਅਗਵਾਈ ’ਚ ਸਿਹਤ ਬਲਾਕ ਖ਼ਿਆਲਾ ਕਲਾਂ ਦੀ ਟੀਮ ਵੱਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਜਮਾਂਦਰੂ ਦਿਲ ਦੀ ਬਿਮਾਰੀ (ਦਿਲ ਵਿੱਚ ਸੁਰਾਖ਼) ਤੋਂ ਪੀੜਤ ਅਤੇ ਹੋਰ ਬੀਮਾਰੀ ਤੋਂ ਪੀੜਤ ਪਛਾਣ ਕੀਤੇ ਬੱਚਿਆਂ ਦੇ ਮਾਪਿਆਂ ਨੂੰ ਮੁਫ਼ਤ ਇਲਾਜ ਲਈ ਘਰ-ਘਰ ਜਾਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਰਾਸ਼ਟਰੀ ਬਾਲ ਸਵਾਸਥ ਟੀਮ ਵੱਲੋਂ ਡਾ. ਅਮਰਿੰਦਰ ਸ਼ਾਰਦਾ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਨਮੇ ਬੱਚੇ, ਆਂਗਣਵਾੜੀ ਵਿੱਚ ਰਜਿਸਟਰਡ ਬੱਚੇ, ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜਦੇ ਪਹਿਲੀ ਤੋਂ ਬਾਰਵੀਂ ਜਮਾਤ (18 ਸਾਲ ਤੱਕ) ਦੇ ਬੱਚਿਆਂ ਦਾ ਮੋਬਾਇਲ ਹੈਲਥ ਟੀਮਾਂ ਦੁਆਰਾ ਸਾਲ ਵਿੱਚ ਦੋ ਵਾਰ ਮੁਆਇਨਾ ਕੀਤਾ ਜਾਂਦਾ ਹੈ ਅਤੇ ਰੈਫ਼ਰ ਕੀਤੇ ਗਏ ਬੱਚਿਆਂ ਦੀ 30 ਜਮਾਂਦਰੂ ਬਿਮਾਰੀਆਂ ਦਾ ਇਲਾਜ ਸੂਚੀਬੱਧ  ਪੀ.ਜੀ.ਆਈ. ਚੰਡੀਗੜ੍ਹ, ਡੀ.ਐਮ.ਸੀ./ਸੀ.ਐਮ.ਸੀ. ਲੁਧਿਆਣਾ, ਫੋਰਟਿਸ ਅਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਐਸ.ਏ.ਐਸ. ਨਗਰ (ਮੁਹਾ...
ਮੱਕੀ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖਾਦਾਂ, ਕੀਟਨਾਸ਼ਕਾਂ ਉੱਪਰ ਸਰਕਾਰ ਦੇ ਰਹੀ ਸਬਸਿਡੀ- ਡਿਪਟੀ ਕਮਿਸ਼ਨਰ

ਮੱਕੀ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖਾਦਾਂ, ਕੀਟਨਾਸ਼ਕਾਂ ਉੱਪਰ ਸਰਕਾਰ ਦੇ ਰਹੀ ਸਬਸਿਡੀ- ਡਿਪਟੀ ਕਮਿਸ਼ਨਰ

Punjab
ਫਰੀਦਕੋਟ 14 ਜੂਨ  () ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਲਿਜਾਣ ਲਈ ਮੱਕੀ ਦੀ ਫਸਲ ਉਗਾਉਣ ਲਈ ਉਤਸ਼ਾਹਿਤ ਕਰ ਰਹੀ ਹੈ, ਤਾਂ ਕਿ ਕਿਸਾਨਾਂ ਦੀ ਆਮਦਨੀ ਘਟਾਉਣ ਤੋਂ ਬਿਨ੍ਹਾਂ ਹੀ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਇਸ ਵਾਰ ਸਰਕਾਰ ਵੱਲੋ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਿਲ੍ਹਾ ਫਰੀਦਕੋਟ ਵਿੱਚ ਕਣਕ, ਝੋਨਾ ਦੀ ਫਸਲੀ ਚੱਕਰ ਵਿੱਚ ਵਿਭਿੰਨਤਾ ਲਿਆਉਣ ਲਈ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪੰਜਾਬ ਖੇਤੀਬਾੜੀ ਯਨੀਵਰਸਿਟੀ ਲੁਧਿਆਣਾ ਵੱਲੋ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦਾ ਬੀਜ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਸਬਸਿਡੀ ਤੇ  ਉਪਲਬੱਧ ਕਰਵਾਇਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਬਾਰੇ ਤਕਨੀਕੀ ਤੌਰ ਤੇ ਮਜਬੂਤ ਕਰਨ...
ਸ਼ੂਗਰ ਦੀ ਬਿਮਾਰੀ ਵਧਣ ਦਾ ਮੁੱਖ ਕਾਰਨ ਜਾਣਕਾਰੀ ਦੀ ਘਾਟ ਹੋਣਾ ਹੈ-ਸਿਵਲ ਸਰਜਨ

ਸ਼ੂਗਰ ਦੀ ਬਿਮਾਰੀ ਵਧਣ ਦਾ ਮੁੱਖ ਕਾਰਨ ਜਾਣਕਾਰੀ ਦੀ ਘਾਟ ਹੋਣਾ ਹੈ-ਸਿਵਲ ਸਰਜਨ

Punjab
ਮਾਨਸਾ 14 ਜੂਨ : ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਸ਼ੂਗਰ ਦੀ ਬਿਮਾਰੀ ਪ੍ਰਤੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ੂਗਰ ਇੱਕ ਅਜਿਹੀ ਬਿਮਾਰੀ ਬਣ ਚੁੱਕੀ ਹੈ ਜਿਸ ਨੇ ਲਗਭਗ ਹਰ ਘਰ ਵਿੱਚ ਇੱਕ ਵਿਅਕਤੀ ਆਪਣੀ ਚਪੇਟ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਡਬਲਯੂ.ਐਚ.ਓ. ਅਨੁਸਾਰ ਭਾਰਤ ਵਿੱਚ 14% ਆਬਾਦੀ ਨੂੰ ਸ਼ੂਗਰ ਦੀ ਬਿਮਾਰੀ ਹੈ ਜਦਕਿ 2007 ਤੱਕ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਸੀ। ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਇੰਨੀ ਤੇਜ਼ੀ ਨਾਲ ਵਧਣ ਦੇ ਮੁੱਖ ਕਾਰਨ ਜਾਣਕਾਰੀ ਵਿੱਚ ਕਮੀ, ਖਾਣ-ਪਾਣ ਠੀਕ ਨਾ ਹੋਣਾ, ਫਾਸਟ ਫੂਡ ਦੀ ਜ਼ਿਆਦਾ ਵਰਤੋਂ, ਸਰੀਰਕ ਗਤੀਵਿਧੀਆਂ ਵਿੱਚ ਕਮੀ, ਸਮੇਂ ਸਿਰ ਖਾਣਾ ਨਾ ਖਾਣਾ, ਸਮੇਂ ਸਿਰ ਚੈੱਕਅੱਪ ਨਾ ਕਰਵਾਉਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਸ਼ੂਗਰ ਦੀ ਬਿਮਾਰੀ ਦੇ ਕਾਰਨ ਦਿਲ ਦਾ ਦੌਰਾ ਪੈਣਾ, ਅੰਨ੍ਹਾਪਣ, ਨਿਗ੍ਹਾ ਦਾ ਕਮਜ਼ੋਰ ਹੋਣਾ, ਗੁਰਦਿਆਂ ਦਾ ਫੇਲ ਹੋਣਾ, ਅਧਰੰਗ, ਸਰੀਰ ਦੇ ਕਿਸੇ ਅੰਗ ਦਾ ਕੰਮ ਨਾ ਕਰਨਾ, ਜਖ਼ਮ ਦਾ ਠੀਕ ਨਾ ਹੋਣਾ ਵਰਗੀਆਂ ਸਮੱਸਿਆਵਾਂ ਵੀ ਪੈਦਾ ਹੋ ਜਾਂਦੀਆਂ ਹਨ।  ਇਸ ਤੋਂ ਇਲਾਵਾ ਕਈ ਵਾਰ ਜ਼ਖ਼ਮ ਦੇ ਠੀਕ ਨਾ ਹੋਣ ਕਾਰਨ ਜਖ਼ਮੀ ਅੰਗ ਨੂੰ ਕੱਟਣਾ ਵ...
ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 74 ਯੋਗ ਕਲਾਸਾਂ ‘ਚ 1450 ਦੇ ਕਰੀਬ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 74 ਯੋਗ ਕਲਾਸਾਂ ‘ਚ 1450 ਦੇ ਕਰੀਬ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ

Punjab
ਫ਼ਿਰੋਜ਼ਪੁਰ, 14 ਜੂਨ 2024:             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਣ ਲਈ ਰਾਜ ਵਿੱਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਅਕਤੂਬਰ 2023 'ਚ ਸਾਰੇ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਫ਼ਿਰੋਜ਼ਪੁਰ ਵਾਸੀ ਵੱਧ ਤੋਂ ਵੱਧ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।             ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਵਿੱਚ ਗਾਂਧੀ ਗਾਰਡਨ, ਨਾਮਦੇਵ ਭਵਨ, ਢੀਂਗਰਾ ਪਾਰਕ, ਬਾਗੀ ਪਾਰਕ, ਪ੍ਰੀਤ ਨਗਰ, ਬੇਦੀ ਕਲੋਨੀ, ਗਨੇਸ਼ ਇਨਕਲੇਵ, ਗੋਬਿੰਦ ਇਨਕਲੇਵ, ਲਕਸ਼ਮੀ ਇਨਕਲੇਵ, ਗਿਆਨ ਵਾਟਿਕਾ, ਫਰੈਂਡਸ ਪਾਰਕ, ਵਿਕਾਸ ਵਿਹਾਰ ਪਾਰਕ ,ਆਨੰਦ ਐਵਨਿਊ, ਬਲਾਕ ਗੁਰੂਹਰਸਹਾਏ ਵਿਖੇ ਮੋਹਨ ਕੇ ਹਿਠਾੜ, ਗੋਲੂ ਕਾ ਮੋੜ, ਰੇਲਵੇ ਪਾਰਕ, ਸ਼ਿਵਾਲਿਆ ਮੰਦਰ ,ਹੰਨੂਮਾਨ ਮੰਦਰ, ਜ਼ੀਰਾ, ਮੁੱਖੂ ਵਿੱਚ ਯੋਗ ਕਲਾਸ ਸਵੇਰੇ ਸ਼ਾਮ ਲੱਗਦੀਆ ਹਨ। ਇਨ੍ਹਾਂ ਕਲਾਸਾਂ ਵਿੱਚ ਕਿਸੇ ਵਿਅਕਤੀ ਤੋਂ ਕੋਈ ਫੀਸ ਨਹੀਂ ਲਈ ਜਾਂਦੀ, ਬਿਲਕੁਲ ਮੁਫਤ ਵਿੱਚ ਇਹ ਕਲਾਸਾਂ ਲਗਾਤਾਰ ...
ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਵਿੱਚੋ ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ...
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭ...
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਤੀਸਰੀ ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਤੀਸਰੀ ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ

Punjab
ਐਸ.ਏ.ਐਸ. ਨਗਰ 14 ਜੂਨ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾਵੇਗਾ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ 14 ਸਤ...