Shadow

Author: admin

ਹੈਲਥ ਵੈਲਨੇਸ ਸੈਂਟਰ ਸਜਰਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਹੈਲਥ ਵੈਲਨੇਸ ਸੈਂਟਰ ਸਜਰਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

Punjab
ਫਾਜ਼ਿਲਕਾ, 14 ਜੂਨ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਜ਼ਿਲ੍ਹਾ ਮਹਾਮਾਰੀ ਅਫਸਰ ਡਾ. ਸੁਨੀਤਾ ਕੰਬੋਜ਼, ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੋਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਲਥ ਸੁਪਰਵਾਈਜਰ ਕੰਵਲਜੀਤ ਬਰਾੜ ਦੀ ਅਗਵਾਈ ਹੇਠ ਹੈਲਥ ਵੈਲਨੇਸ ਸੈਂਟਰ ਸਜਰਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਹੈਲਥ ਸੁਪਰਵਾਈਜਰ ਕੰਵਲਜੀਤ ਸਿੰਘ ਬਰਾੜ ਨੇ ਮੌਜੂਦ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਮੱਛਰ ਐਨਾਫਲੀਜ ਦੇ ਕਟਨ ਨਾਲ ਹੁੰਦਾ ਹੈ ਜ਼ੋ ਕਿ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦਿਓ। ਫ੍ਰਿਜ ਦੀ ਟ੍ਰੇਆ ਹਫਤੇ ਵਿਚ ਇਕ ਵਾਰ ਜਰੂਰ ਸਾਫ ਕਰੋ। ਕੂਲਰ ਦਾ ਪਾਣੀ ਬਦਲਦੇ ਰਹੋ। ਪਾਣੀ ਦੇ ਬਰਤਨ ਢੱਕ ਕੇ ਰੱਖੋ। ਖੜੇ ਪਾਣੀ ਵਿਚ ਕਾਲਾ ਤੇਲ ਜਾਂ ਮਿਟੀ ਦਾ ਤੇਲ ਪਾਉ, ਪੂਰੀ ਬਾਜੂ ਦੇ ਕੱਪੜੇ ਪਾਉ। ਮਛਰਦਾਣੀ ਅਤੇ ਮਛਰ ਭਜਾਉਣ ਵਾਲੀਆਂ ਕ੍ਰੀਮਾਂ ਦੀ ਵਰਤੋਂ ਕਰੋ, ਬੁਖਾਰ ਹੋਣ *ਤੇ ਨੇੜਲੇ ਸਿਹਤ ਕੇਂਦਰ ਵਿਖੇ ਜਾ ਕੇ ਖੂਨ ਦੀ ਜਾਂਚ ਕਰਵਾਉ। ਇਸ ਕ...
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਮਨੋਰਥ ਵਜੋਂ ‘ਪੈਡੀ ਕੰਟਰੋਲ ਰੂਮ’ ਸਥਾਪਿਤ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਮਨੋਰਥ ਵਜੋਂ ‘ਪੈਡੀ ਕੰਟਰੋਲ ਰੂਮ’ ਸਥਾਪਿਤ

Punjab
ਮੋਗਾ, 14 ਜੂਨ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ 'ਪੈਡੀ ਕੰਟਰੋਲ ਰੂਮ' ਸਥਾਪਿਤ ਕਰ ਦਿੱਤੇ ਗਏ ਹਨ। ਇਹ ਪੈਡੀ ਕੰਟਰੋਲ ਰੂਮ ਹਫ਼ਤੇ ਦੇ ਸੱਤੋ ਦਿਨ 24 ਘੰਟੇ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਕਿਸਾਨ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਨੰਬਰ 96461-85267 ਅਤੇ 96466-96300 ਜਾਰੀ ਕੀਤੇ ਗਏ ਹਨ। ਇਹ ਨੰਬਰ ਪੈਡੀ ਕੰਟਰੋਲ ਰੂਮ ਦੇ ਹਨ। ਇਸ ਉੱਪਰ ਕਿਸਾਨ ਕਿਸੇ ਵੇਲੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਸਮੱਸਿਆ ਦਾ ਥੋੜੇ ਸਮੇਂ ਵਿੱਚ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬਿਜਲੀ ਦੇ ਬਿੱਲਾਂ ਅਤੇ ਬਿਜਲੀ ਸਪਲਾਈ ਸ਼ਿਕਾਇਤ ਦਰਜ ਕਰਨ ਲਈ ਪੀ.ਐਸ.ਪੀ.ਸੀ.ਐਲ.  ਮੋਬਾਈਲ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। 1912 ਤੇ ਫੋਨ ਜਾਂ ਐਸ.ਐਮ.ਐਸ. ਕਰਕੇ ਖਪਤਕਾਰ ...
ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Punjab
ਸ੍ਰੀ ਮੁਕਤਸਰ ਸਾਹਿਬ, 14 ਜੂਨ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਸ੍ਰੀ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਰਜਿਸਟਰੈਸ਼ਨ ਕਰਵਾਉਣ ਅਤੇ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਸ੍ਰੀ ਜਗਤਾਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਨੇ ਝੋਨੇ ਦੀ ਸਿੰਧੀ ਬਿਜਾਈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ। ਸ੍ਰੀ ਕਰਨਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਝੋਨੇ ਬਾਸਮਤੀ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਖੇਤਾਂ ਵਿੱਚ ਪਨੀਰੀ ਲਗਾਉਣ ਅਤੇ ਝੋਨੇ ਬਾਸਮਤੀ ਦੇ ਕੀੜੀਆਂ ਮਕੌੜਿਆਂ ਬਾਰੇ ਆਪਣੇ ਵਿਚਾਰ ਸਾਝੇ ਕੀਤੇ। ਇਸ ਉਪਰੰਤ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਕਰ...
ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ

ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ

Punjab
ਐਸ.ਏ.ਐਸ.ਨਗਰ, 14 ਜੂਨ, 2024: ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਆਰਜ਼ੀ ਹੋਸਟਲ ਦੀ ਮੁਸ਼ਕਿਲ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੀ ਏ ਸੀ ਮੁਹਾਲੀ ਵਿਖੇ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਡਾਇਰੈਕਟਰ-ਪ੍ਰਿੰਸੀਪਲ ਸ਼੍ਰੀਮਤੀ ਭਵਨੀਤ ਭਾਰਤੀ ਨੂੰ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਲਈ ਹੋਸਟਲ ਵਜੋਂ ਪੂਰਬ ਅਪਾਰਟਮੈਂਟਸ ਦੀ ਕਿਰਾਏ 'ਤੇ ਵਰਤੋਂ ਸਬੰਧੀ ਰਿਹਾਇਸ਼ ਦੀ ਉਪਲਬਧਤਾ ਦੀ ਲੰਬਿਤ ਮੰਜ਼ੂਰੀ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਇਸ ਸਬੰਧੀ ਫਾਈਲ ਆਮ ਪ੍ਰਸ਼ਾਸਨ ਵਿਭਾਗ ਕੋਲ ਪੈਂਡਿੰਗ ਹੈ, ਇਸ ਲਈ ਜਲਦੀ ਹੀ ਇਸ ਦੀ ਪੈਰਵੀ ਕੀਤੀ ਜਾਵੇਗੀ। ਇਸਤੋਂ ਪਹਿਲਾਂ ਡਾਇਰੈਕਟਰ-ਪ੍ਰਿੰਸੀਪਲ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੂੰ ਵਿੱਤ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏ ਆਈ ਐਮ ਐਸ ਮੁਹਾਲੀ ਨੂੰ ਕਿਰਾਏ ’ਤੇ 28 ਫਲੈਟ ਦੇਣ ਦਾ ਫੈਸਲਾ ਲਿਆ ਗਿਆ ਸੀ। ਇਸ ਤੋਂ ਇਲਾਵਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿੱਚ ਕਾਲਜ ...
ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

Punjab
ਐੱਸ ਏ ਐੱਸ ਨਗਰ, 14 ਜੂਨ, 2024: ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰੇਕ ਸੈਸ਼ਨ (ਯੋਗਾ ਕਲਾਸ) ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਸਾਡੇ ਜ਼ਿਲ੍ਹੇ ਵਿੱਚ 45 ਯੋਗਾ ਕੋਚ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 240 ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਇਨ੍ਹਾਂ ਯੋਗਾ ਕਲਾਸਾਂ ਨਾਲ ਲਗਪਗ 10300 ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:15 ਵਜੇ ਤੱਕ ਵੱਖ-ਵੱਖ ਸ...
ਜ਼ਿਲ੍ਹਾ ਮੋਗਾ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 4 ਲੱਖ ਬੂਟੇ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੋਗਾ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 4 ਲੱਖ ਬੂਟੇ – ਡਿਪਟੀ ਕਮਿਸ਼ਨਰ

Punjab
ਮੋਗਾ, 14 ਜੂਨ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 4 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ। ਸਮੁੱਚੀ ਮੁਹਿੰਮ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨਿਗਰਾਨੀ ਕਰਨਗੇ। ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ ਮੌਨਸੂਨ ਸੀਜ਼ਨ ਦੌਰਾਨ ਬੂਟੇ ਲਗਾਏ ਜਾ ਸਕਦੇ ਹਨ। ਇਹ ਸੂਚੀਆਂ 19 ਜੂਨ...
ਡੀਡੀਪੀਓ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਡੀਡੀਪੀਓ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

Punjab
ਫਾਜ਼ਿਲਕਾ 14 ਜੂਨ ਜ਼ਿਲ੍ਹੇ ਵਿਚ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਤਹਿਤ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਧਿਕਾਰੀ ਖੁਦ ਪਿੰਡਾਂ ਵਿਚ ਜਾ ਕੇ ਵਿਕਾਸ ਕਾਰਜਾਂ ਦੀ ਜਾਂਚ ਕਰ ਰਹੇ ਹਨ। ਇਸੇ ਲੜੀ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੌਰਾ ਕਰਕੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਪਿੰਡ ਪੱਕਾ ਚਿਸਤੀ ਵਿਚ ਖਾਲੇ ਦੇ ਨਿਰਮਾਣ ਦਾ ਕੰਮ ਦਾ ਜਾਇਜਾ ਲੈਂਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਆਖਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵੀ ਨਿਯਮਤ ਤੌਰ ਤੇ ਪਿੰਡਾਂ ਦੇ ਦੌਰੇ ਕਰਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜ ਤੇਜੀ ਨਾਲ ਪੂਰੇ ਕੀਤੇ ਜਾਣ ਅਤੇ ਗੁਣਵਤਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍...
ਇਫਕੋ ਵੱਲੋਂ ਨੈਨੋ ਖਾਦਾਂ ਸਬੰਧੀ ਜਾਗਰੁਕਤਾ ਵਰਕਸ਼ਾਪ

ਇਫਕੋ ਵੱਲੋਂ ਨੈਨੋ ਖਾਦਾਂ ਸਬੰਧੀ ਜਾਗਰੁਕਤਾ ਵਰਕਸ਼ਾਪ

Punjab
ਫਾਜ਼ਿਲਕਾ 14 ਜੂਨ ਇਫਕੋ ਵੱਲੋਂ ਨੈਨੋ ਖਾਦਾਂ ਬਾਰੇ ਜਾਗਰੂਕਤਾ ਸਬੰਧੀ ਫਾਜ਼ਿਲਕਾ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ  ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਸਨ।ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ  ਨੂੰ ਵੀ ਅਪੀਲ ਕੀਤੀ ਕਿ ਉਹ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਸਿਫਾਰਸ਼ ਕੀਤੀ ਮਾਤਰਾ ਦੇ ਅਨੁਸਾਰ ਹੀ ਕਰਨ। ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ ਸ੍ਰੀ ਸੋਨੂੰ ਮਹਾਜਨ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਨ।ਉਨ੍ਹਾਂ ਨੇ ਇੱਥੇ ਨੈਨੋ ਖਾਦਾਂ ਦੇ ਗੁਣਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਸਾਰੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਦੇ ਨਾਲ-ਨਾਲ ਸਾਰੇ ਸਹਿਕਾਰੀ ਇੰਸਪੈਕਟਰਾਂ ਨੇ ਭਾਗ ਲਿਆ। ਨੈਨੋ ਖਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ ਇਫਕੋ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ। ...
ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Punjab
ਫਾਜ਼ਿਲਕਾ, 14 ਜੂਨ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ ।ਉਨ੍ਹਾ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦੇਣ ‘ਤੇ ਦਿੱਤਾ ਜ਼ੋਰ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦੇਣ ‘ਤੇ ਦਿੱਤਾ ਜ਼ੋਰ

Punjab
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ 'ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ 'ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹ...