Shadow

Author: admin

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

Punjab
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਹੈਰੀਟੇਜ ਸਟਰੀਟ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾ ਕੇ ਇਤਿਹਾਸਕ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ‘ਤੇ ਸੂਚਨਾ ਕੇਂਦਰ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਲਾਨੀਆਂ ਦੀ ਸਹੂਲਤ ਲਈ ਪਾਰਕਿੰਗ ਵਾਲੀਆਂ ਥਾਵਾਂ ‘ਤੇ ਢੁੱਕਵੀਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਪੀਕਰ ਨੇ ਅਧਿਕਾਰੀਆਂ ਨੂੰ ਹੈਰੀਟੇਜ ਸਟਰੀਟ ਵਿੱਚ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਤੋਂ ਇਲਾਵਾ ਇਥੇ ਜੰਗੀ ਨਾਇਕਾਂ ਦੇ ਬੁੱਤ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜੋ ਸੂਬੇ ਦੇ ਅਮੀਰ ਇਤਿਹਾਸ ਅਤੇ...
ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

Punjab
ਚੰਡੀਗੜ੍ਹ, 13 ਜੂਨ ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕ...
14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

Punjab
ਚੰਡੀਗੜ੍ਹ, 13 ਜੂਨ ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ ਜੋ ਹਲਕੇ ਦੇ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ, 2024 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਭਰੇ ਜਾ ਸਕਣਗੇ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਵੋਟਾਂ 10 ਜੁਲਾਈ, 2024 (ਬੁੱਧਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ, 2024 (ਸ਼ਨੀਵਾਰ) ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰੇ ਜਾਣੇ ਹਨ ਅਤੇ ਖਾਲੀ ਫਾਰਮ ਰਿਟਰਨਿੰਗ ਅਫ਼ਸਰ-ਕਮ-ਅਸਟੇਟ ਅਫ਼ਸਰ ਜਲੰਧਰ ਵਿਕਾਸ ਅਥਾਰਟੀ, ਜਲੰਧਰ ਕੋਲ ਉਪਲਬਧ ਹਨ। ਇਸ ਤੋਂ ਇਲਾਵਾ ਟਾਈਪ ਕੀਤੇ ਨ...
ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

Punjab
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਉਪਰੰਤ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਠਿਤ ਕਮੇਟੀ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਮੰਤਰੀ, ਪੰਜਾਬ, ਸਕੱਤਰ ਉਚੇਰੀ ਸਿੱਖਿਆ ਅਤੇ ਡੀ.ਪੀ.ਆਈ. ਨਾਲ ਵਿਚਾਰ-ਚਰਚਾ ਕਰਕੇ ਇਸ ਸੋਧ ਬਾਰੇ ਇੱਕ ਮੁਸ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜ...
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ‘ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ। ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁ...
ਮੋਹਾਲੀ ਜ਼ਿਲੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ਏ.ਡੀ.ਸੀ. (ਡੀ)

ਮੋਹਾਲੀ ਜ਼ਿਲੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ਏ.ਡੀ.ਸੀ. (ਡੀ)

Punjab
ਐਸ.ਏ.ਐਸ.ਨਗਰ, 13 ਜੂਨ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 61.93 ’ਤੇ ਅਨੁਮਾਨੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਲੀਡ ਬੈਂਕ ਦਫ਼ਤਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਬੁਲਾਈ ਗਈ ਵੱਖ-ਵੱਖ ਬੈਂਕਾਂ ਅਤੇ ਲਾਈਨ ਵਿਭਾਗਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪਰੋਕਤ ਤੱਥਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੈਂਕਾਂ ਤੋਂ ਜ਼ਿਲ੍ਹਾ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਲੋੜਵੰਦ ਅਤੇ ਗਰੀਬ ਵਰਗ ਦੇ ਵਿਕਾਸ ਲਈ ਮਿਸ਼ਨ ਮੋਡ ਪਹੁੰਚ ਦੀ ਲੋੜ ਮਹਿਸੂਸ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸਾਰੇ ਬੈਂਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਸਪਾਂਸਰਡ ਸਕੀਮਾਂ, ਖਾਸ ਕਰਕੇ ਸਵੈ-ਸਹਾਇਤਾ ਸਮੂਹ ਦੇ ਤਹਿਤ ਪ੍ਰਾਪਤ ਹੋਈਆਂ ਸਾਰੀਆਂ ਅਰ...
ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

Punjab
ਮਾਨਸਾ, 13 ਜੂਨ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024 ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈਬਸਾਈਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਪੁੁਰਸਕਾਰ ਵਿਚ ਇਕ ਮੈਡਲ ਹੁੰਦਾ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਜੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸ਼ਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ ਜਿੰਨ੍ਹਾਂ ਬੱਚਿਆ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿੰਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ ਅਸਾਧਾਰਨ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਅਸਾਧਾਰਨ ਬੱਚੇ ਜਿੰਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿ...
ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 13 ਜੂਨ 2024— ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਸਥਾਨ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਵ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਨਗਰ ਪੰਚਾਇਤ ਅਜਨਾਲਾ ...
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab
ਲੁਧਿਆਣਾ, 13 ਜੂਨ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 41 ਅਧੀਨ ਗਲੀ ਨੰਬਰ 19, ਨਵੀਂ ਸ਼ਿਮਲਾਪੁਰੀ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਨਿਊ ਸ਼ਿਮਲਾਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ...
ਪਸ਼ੂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤਕ ਸਬਸਿਡੀ ਉਪਲਬਧ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਪਸ਼ੂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤਕ ਸਬਸਿਡੀ ਉਪਲਬਧ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

Punjab
ਅੰਮ੍ਰਿਤਸਰ 13 ਜੂਨ 2024 -- ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵਲੋਂ ਪਸ਼ੂ ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਦੇ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ: ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨੇ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਦੇ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ( ਮੱਝਾਂ, ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੂਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 70% ਅਤੇ ਜਨਰਲ ਲਾਭ ਪਾਤਰੀਆਂ ਨੂੰ 50% ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਫਾਰਮਰ 1 ਪਸ਼ੂ ਤੋਂ ਲੈ ਕੇ 5 ਪਸ਼ੂਆਂ ਤੱਕ ਦਾ ਬੀਮਾ ਕਰਵਾ ਸਕਦਾ ਹੈ ਇਸ ...