ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ
ਬਠਿੰਡਾ, 13 ਜੂਨ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫਲ ਮੁਹਿੰਮ ਤਹਿਤ ਕਿਸਾਨ ਕਲਿਆਣ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਤਿਉਣਾ ਵਿਖੇ ਕਿਸਾਨ ਜਾਗਰੂਕਤਾ ਖੇਤੀਬਾੜੀ ਕੈਂਪ ਲਗਾਇਆ ਗਿਆ। ਇਹ ਸਿਖਲਾਈ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਕੀੜੇ-ਮਕੌੜੇ ਤੇ ਬੀਮਾਰੀਆਂ ਦੀ ਅਗਾਊਂ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ।
ਇਸ ਮੌਕੇ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨਮਾਈ ਹੇਠ ਲਗਾਏ ਗਏ ਕੈਂਪ ਦੌਰਾਨ ਨਰਮੇ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਤੇਜਬੀਰ ਸਿੰਘ ਬੁੱਟਰ ਨੇ ਨਰਮੇ ਦੀ ਫਸਲ ਵਿੱਚ ਸਿੰਚਾਈ ਅਤੇ ਖਾਦਾਂ ਦੀ ਸਹੀ ਵਰਤੋਂ ਢੁੱਕਵੇ ਸਮੇਂ ਤੇ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਖਾਦਾਂ ਹੀ ਵਰਤਣ ਕਿਉਂਕਿ ਜਿਆਦਾ ਖਾਦਾਂ ਦੀ ਵਰਤੋਂ ਨਾਲ ਕੀੜੇ-ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ।
ਡਾ. ਵਿਨੈ ਸਿੰਘ ਨੇ ਕਿਸਾਨਾਂ ਨੂੰ...








