Shadow

Author: admin

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 18,215 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 18,215 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

Punjab
ਫਾਜ਼ਿਲਕਾ 13 ਜੂਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਬਿਮਾਰੀ ਨੂੰ ਰੋਕਣ ਲਈ ਲਗਾਤਾਰ ਅਭਿਆਨ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਅਰਬਨ ਅਤੇ ਪੇਂਡੂ ਖੇਤਰ ਵਿਚ ਘਰਾ ਅਤੇ ਦੁਕਾਨਾਂ ਵਿਚ ਪਾਣੀ ਦੇ ਖੜੇ ਸਰੋਤਾ ਦੀ ਜਾਂਚ ਕੀਤੀ ਜਾ ਰਹੀ ਹੈ । ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਲੋਕਾ ਨੂੰ ਅਪੀਲ ਕੀਤੀ ਕਿ ਲੋਕ ਆਪਣੀ ਜਿੰਮੇਵਾਰੀ ਸਮਝਣ ਅਤੇ ਵਿਭਾਗ ਨੂੰ ਸਹਿਯੋਗ ਕਰਨ ਤਾਕਿ ਮਿਲ ਜੁਲ ਕੇ ਇਸ ਬਿਮਾਰੀ ਤੇ ਜਿੱਤ ਹਾਸਿਲ ਕੀਤੀ ਜਾ ਸਕੇ । ਇਸ ਦੇ ਨਾਲ ਵਿਭਾਗ ਵਲੋ ਪਿੰਡਾ ਦੇ ਛਪੜਾ ਵਿਖੇ ਗੰਬੁਜੀਆ ਮੱਛੀਆਂ ਛੱਡਿਆ ਗਿਆ ਹਨ ਜੋ ਕਿ ਡੇਂਗੂ ਮੱਛਰ ਨੂੰ ਖਾਂਦੀ ਹੈ। ਸਿਵਲ ਸਰਜਨ  ਨੇ ਕਿਹਾ ਕਿ ਗੰਬੂਜੀਆਂ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਦਾ ਬਾਇਓਲੋਜੀਕਲ ਸਾਧਨ ਹੈ। ਉਹਨਾਂ ਕਿਹਾ ਕਿ ਡਬਵਾਲਾ ਕਲਾ ਕਮਿਊਨਿਟੀ ਹੈਲਥ ਸੈਂਟਰ ਵਿਖੇ  ਜਿਲ੍ਹਾ ਪੱਧਰ ਤੇ ਬਣਾਏ ਇਸ ਮੱਛੀ ਫਾਰਮ ਵਿੱਚ ਕਾਫੀ ਮਾਤਰਾ ਵਿੱਚ ਗੰਬੂਜੀਆਂ ਮੱਛੀਆਂ ਮੋਜੂਦ ਹਨ ਜਿਥੋਂ ਕਿ ਇਹਨਾਂ ਮੱਛੀਆਂ ਨੁੰ ਲੋੜ ਅਨੁਸਾਰ ਸ਼ਹਿਰਾਂ/ ਪਿੰਡਾਂ ਵਿੱਚ ਬਣੇ ਟੋਭਿਆਂ ਵਿੱਚ ਛੱਡਿਆ ਜਾਂਦਾ ਹੈ ਜਿਥੇ ਇਹ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਾ ਕੇ ...
ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

Punjab
ਫਾਜ਼ਿਲਕਾ, 13 ਜੂਨ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਕਮੇਟੀ ਵੱਲੋਂ ਫਾਜ਼ਿਲਕਾ ਸ਼ਹਿਰ ਦੀਆਂ ਹਲਵਾਈ ਦੀਆਂ ਦੁਕਾਨਾਂ, ਕਾਰ ਰਿਪੇਅਰਿੰਗ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਇੱਕ ਦੁਕਾਨ ਤੋਂ ਤਿੰਨ ਬਾਲ ਕੀਰਤੀ ਪਾਏ ਗਏ ਅਤੇ ਉਸ ਦੁਕਾਨਦਾਰ ਦਾ ਚਲਾਨ ਕੀਤਾ ਗਿਆ। ਬੱਚਿਆ ਨੂੰ ਮਾਪਿਆ ਦੇ ਹਵਾਲੇ ਕੀਤਾ ਗਿਆ ਅਤੇ ਮਾਪਿਆ ਦੀ ਕਾਊਂਸਲਿੰਗ ਕੀਤੀ ਗਈ ਕਿ ਬੱਚਿਆ ਦੀ ਪੜਾਈ ਦੀ ਉਮਰ ਹੈ ਕੰਮ ਦੀ ਨਹੀ। ਇਸ ਦੇ ਨਾਲ-ਨਾਲ ਬੱਚਿਆ ਨੂੰ ਪੜਣ ਲਈ ਅਤੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਫਾਜ਼ਿਲਕਾ ਦੀਆਂ ਵੱਖ-ਵੱਖ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਚਾਇਲਡ ਲੇਬਰ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ...

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

Punjab
ਲੁਧਿਆਣਾ, 13 ਜੂਨ (000) - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 14 ਜੂਨ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਸ ਕੈਂਪ ਵਿੱਚ ਲੁਧਿਆਣਾ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਸ ਵਿੱਚ ਐਕਸਿਸ ਬੈਂਕ, ਪੀ.ਵੀ.ਆਰ. ਇਨੋਕਸ, ਵਾਸਟ ਲਿੰਕਰਜ਼, ਪੁਖਰਾਜ ਹੈਲਥ ਕੇਅਰ, ਵੈਸਟ ਸਾਈਡ ਟਰੈਂਡ ਆਦਿ ਕੰਪਨਿਆਂ ਭਾਗ ਲੈ ਰਹੀਆਂ ਹਨ। ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਨਿਰਧਾਰਿਤ ਕੀਤੀ ਗਈ ਹੈ। ਉਮੀਦਵਾਰ ਇਸ ਮੌਕੇ ਦਾ ਵੱਧ ਤੋਂ ...
ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਣਾ ਏ.ਐਨ.ਐਮ.- ਸਿਵਲ ਸਰਜਨ

ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਣਾ ਏ.ਐਨ.ਐਮ.- ਸਿਵਲ ਸਰਜਨ

Punjab
ਫਾਜ਼ਿਲਕਾ, 13 ਜੂਨ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਏ.ਐਨ.ਐਮਜ਼ ਨੂੰ ਜੇਸਟੈਸ਼ਨਲ ਡਾਇਬਟੀਜ ਮੈਲਿਟਸ (ਜੀ.ਡੀ.ਐਮ.) ਸਬੰਧੀ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਵਿਭਾਗ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਗੰਭੀਰ ਹੈ ਅਤੇ ਸਟਾਫ਼ ਨੂੰ ਅਪਡੇਟ ਕਰਨ ਲਈ ਸਮੇਂ-ਸਮੇਂ 'ਤੇ ਟਰੇਨਿੰਗ ਕਰਵਾਈ ਜਾਂਦੀ ਹੈ| ਜੀ.ਡੀ.ਐਮ. ਗਰਭਵਤੀ ਔਰਤਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਗਰਭ ਅਵਸਥਾ ਦੌਰਾਨ ਹਾਈ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਦਰਸ਼ਾਉਂਦੀ ਹੈ, ਇਹ ਆਮ ਤੌਰ 'ਤੇ ਹਾਰਮੋਨਲ ਤਬਦੀਲੀਆਂ ਕਾਰਨ ਹੁੰਦੀ ਹੈ ਜੋ ਸਰੀਰ ਦੀ ਇਨਸੁਲਿਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਣ ਦੀ ਸਮਰੱਥਾ ਨੂੰ ਪ੍ਰਭਾਵਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜੀਡੀਐਮ ਦਾ ਇਲਾਜ ਨਾ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਲਈ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਪੈਦਾ ਹੋ ਸਕਦੀਆਂ ਹਨ। ਸਹੀ ਡਾਕਟਰੀ ਦਖਲ, ਖੁਰਾਕ ਅਤੇ ਕਸਰਤ ਨਾਲ ਇਸ ਸਥਿਤੀ ਦਾ ਪ੍ਰਬੰਧਨ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਸਟਾਫ਼ ਗਰਭਵਤੀ ਔਰਤਾਂ ਨੂੰ ਸਹੀ ਸਿਹਤ ਦੇਖਭਾਲ ਪ੍ਰਦਾਨ ਕਰਨ ਦੇ ਨਾਲ-ਨਾਲ ...
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Punjab
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ। ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ...
ਜ਼ਮੀਨ ਹੇਠਲੇ ਪਾਣੀ ਪੱਧਰ ਨੂੰ ਹੋਰ ਨੀਵਾਂ ਜਾਣ ਦੀ ਰਫਤਾਰ ਨੂੰ ਘੱਟ ਕਰਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ ਜਾਏ- ਡਿਪਟੀ ਕਮਿਸ਼ਨਰ

ਜ਼ਮੀਨ ਹੇਠਲੇ ਪਾਣੀ ਪੱਧਰ ਨੂੰ ਹੋਰ ਨੀਵਾਂ ਜਾਣ ਦੀ ਰਫਤਾਰ ਨੂੰ ਘੱਟ ਕਰਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ ਜਾਏ- ਡਿਪਟੀ ਕਮਿਸ਼ਨਰ

Punjab
ਫਰੀਦਕੋਟ 13 ਜੂਨ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਜ਼ਿਲਾ ਫਰੀਦਕੋਟ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਕਿਸਾਨ https://agrimachinerypb.com ਪੋਰਟਲ ਉੱਪਰ ਮਿਤੀ 30 ਜੂਨ ਤੱਕ ਅਪਣਾ ਬਿਨੈਪਤਰ ਰਜਿਸਟਰ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਇੱਛੁਕ ਕਿਸਾਨ ਸੀ ਐੱਸ ਸੀ ਸੈਂਟਰਾਂ ਜਾਂ ਖੇਤੀਬਾੜੀ ਅਧਿਕਾਰੀਆਂ ਸੰਪਰਕ ਕਰਕੇ ਆਪਣੇ ਬਿਨੈਪੱਤਰ ਆਨਲਾਈਨ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰ ਕੇ ਰਜਿਸਟਰ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ...
ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 13 ਜੂਨ, 2024 ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ  ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ  ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤ...
ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ, 13 ਜੂਨ: ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ। ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ ’ਤੇ ਰਜਿਸਟ੍ਰਡ ਹੋਣ ਦੀ ਆਖ਼ਰੀ ਮਿਤੀ 24 ਜੂਨ 2024 ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ...
ਲੁਧਿਆਣਾ ‘ਚ 185 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਮੁਫਤ ਸਿਖਲਾਈ

ਲੁਧਿਆਣਾ ‘ਚ 185 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਮੁਫਤ ਸਿਖਲਾਈ

Punjab
ਲੁਧਿਆਣਾ, 13 ਜੂਨ (000) - ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ, 'ਸੀ.ਐਮ. ਦੀ ਯੋਗਸ਼ਾਲਾ' ਪਹਿਲਕਦਮੀ ਤਹਿਤ ਲਗਭਗ 185 ਯੋਗਾ ਕਲਾਸਾਂ ਵੱਖ-ਵੱਖ ਸਥਾਨਾਂ 'ਤੇ ਮੁਫਤ ਸਿਖਲਾਈ ਪ੍ਰਦਾਨ ਕਰ ਰਹੀਆਂ ਹਨ। ਇਹ ਕਲਾਸਾਂ ਇਸ ਸਮੇਂ ਲੁਧਿਆਣਾ ਸ਼ਹਿਰ, ਖੰਨਾ, ਜਗਰਾਉਂ, ਮਲੌਦ, ਸਮਰਾਲਾ, ਸੁਧਾਰ, ਸਿੱਧਵਾਂ ਬੇਟ, ਮਾਛੀਵਾੜਾ, ਦਾਖਾ ਅਤੇ ਪਾਇਲ ਦੇ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੀਆਂ ਹਨ, ਜਿੱਥੇ 35 ਯੋਗਾ ਇੰਸਟ੍ਰਕਟਰ ਸਵੇਰ ਅਤੇ ਸ਼ਾਮ ਦੀਆਂ ਸ਼ਿਫਟਾਂ ਵਿੱਚ ਸਿਖਲਾਈ ਦੇ ਰਹੇ ਹਨ। ਇਨ੍ਹਾਂ ਇੰਸਟ੍ਰਕਟਰਾਂ ਨੂੰ ਯੋਗਾ ਸਿਖਾਉਣ ਲਈ ਗੁਰੂ ਰਵਿਦਾਸ ਯੂਨੀਵਰਸਿਟੀ ਵਿੱਚ ਸਿਖਲਾਈ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ 76694-00500 ਸਥਾਪਤ ਕੀਤਾ ਹੈ ਜਿੱਥੇ ਲੋਕ ਮੁਫਤ ਯੋਗਾ ਇੰਸਟ੍ਰਕਟਰ ਦੀ ਪ੍ਰਾਪਤੀ ਲਈ ਮਿਸਡ ਕਾਲ ਦੇ ਸਕਦੇ ਹਨ। ਉਹ ਆਪਣੇ ਆਪ ਨੂੰ cmdiyogshala.punjab.gov.in 'ਤੇ ਵੀ ਰਜਿਸਟਰ ਕਰ ਸਕਦੇ ਹਨ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਜੇਕਰ 25 ਵਿਅਕਤੀਆਂ ਦਾ ਸਮੂਹ ਆਪਣੇ ਮੁਹੱਲੇ ਜਾਂ ਕਿਸੇ ਕਲੋਨੀ ਵਿੱਚ ਯੋਗਾ ਕਰਨਾ ਚਾਹੁੰਦਾ ਹੈ, ਤਾਂ ਉਹ...
‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ

‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ

Punjab
ਮੋਗਾ, 13 ਜੂਨ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in  'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ 'ਤੇ ਮ...