Shadow

Author: admin

ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

Punjab
ਲੁਧਿਆਣਾ, 13 ਜੂਨ (000) - ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਅੱਜ ਪਿੰਡ ਕਾਸਾਬਾਦ ਨੇੜੇ ਸਤਲੁਜ ਦਰਿਆ ਵਿੱਚ ਡੁੱਬਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਪੂਰਬੀ ਵਿਕਾਸ ਹੀਰਾ, ਏ.ਡੀ.ਸੀ.ਪੀ. ਗੁਰਮੀਤ ਕੌਰ ਤੇ ਹੋਰ ਹਾਜ਼ਰ ਸਨ। ਪੰਜਾਬ ਵਕਫ਼ ਬੋਰਡ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਮਿਸ਼ਨ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਮੰਨਿਆ ਕਿ ਮੁਆਵਜ਼ੇ ਦੀ ਕੋਈ ਰਕਮ ਪਰਿਵਾਰਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਘੱਟ ਨਹੀਂ ਕਰ ਸਕਦੀ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਕਮਿਸ਼ਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਸਲਮਾਨੀ ਨੇ ਇਹ ਵੀ ਦੱਸਿਆ ਕਿ ਉਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੂੰ ਪਰਿਵਾਰਾਂ ਲਈ ਵਾਧੂ ਵਿੱਤੀ ਸਹਾਇਤਾ ਦੀ ਅਪੀਲ ਵੀ ਕਰਨਗੇ।...
14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ

14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ

Punjab
ਮੋਗਾ, 13 ਜੂਨ (000) - ਰਿਜਨਲ ਟਰਾਂਸਪੋਰਟ ਅਫ਼ਸਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ। ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੰਸ ਇਨ੍ਹਾਂ ਚਾਰ ਦਿਨਾਂ ਵਿਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜਾਂ ਦੀ ਮਿਆਦ ਪੰਜ ਦਿਨ ਦੇ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜ਼ੁਰਮਾਨਾਂ ਨਾ ਭਰਨਾ ਪਵੇ। ਉਹਨਾਂ ਨੇ ਦੱਸਿਆ ਕਿ 14 ਤੋਂ 18 ਜੂਨ 2024 ਤੱਕ ਆਈ.ਐਫ.ਐਮ.ਐਸ ਪੋਰਟਲ ਬੰਦ ਰਹੇਗਾ ਅਤੇ ਕੋਈ ਵੀ ਵਾਹਨ ਜਾਂ ਸਾਰਥੀ ਭੁਗਤਾਨ ਨਹੀਂ ਹੋਵੇਗਾ। ਆਰ.ਸੀ, ਲਾਇਸੰਸ, ਪਰਮਿਟ ਅਤੇ ਹੋਰ ਸੇਵਾਵਾਂ ਬੰਦ ਰਹਿਣਗੀਆਂ, ਪਰ ਇਨ੍ਹਾਂ ਦਿਨਾਂ ਵਿਚ ਜਿਨ੍ਹਾਂ ਦਸਤਾਵੇਜਾਂ ਦੀ ਮਿਆਦ ਖਤਮ ਹੋ ਰਹੀ ਹੈ, ਉਨ੍ਹਾਂ ’ਤੇ 24 ਜੂਨ 2024 ਤੱਕ ਕੋਈ ਵੀ ਜ਼ੁਰਮਾਨਾ ਨਹੀਂ ਲੱਗੇਗਾ।...
ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

Punjab
ਚੰਡੀਗੜ੍ਹ, 12 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

Punjab
ਮਾਨਸਾ, 12 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ—ਵੱਖ ਕਿਸਾਨ ਜਾਂ ਮਜ਼ਦੂਰ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਉਥੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਨਾਲ ਹੀ ਥਰਮਲ ਪਲਾਂਟ ਦਾ ਕੰਮ—ਕਾਜ ਵੀ ਪ੍ਰਭਾਵਿਤ ਹੁੰਦਾ ਹੈ। ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ...
ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਆਨਲਾਈਨ ਪੋਰਟਲ ’ਤੇ ਕਰ ਸਕਦੇ ਹਨ ਅਪਲਾਈ

ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਆਨਲਾਈਨ ਪੋਰਟਲ ’ਤੇ ਕਰ ਸਕਦੇ ਹਨ ਅਪਲਾਈ

Punjab
ਮਾਨਸਾ, 12 ਜੂਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਲ 2024—25 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਐਨਾਲਿਸਟ ਕੀਟਨਾਸ਼ਕ ਪਰਖ਼ ਪ੍ਰਯੋਗਸ਼ਾਲਾ-ਕਮ-ਡੀ.ਡੀ.ਓ. ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਅਤੇ ਪਰਾਲੀ ਨੂੰ ਖੇਤ ਦੇ ਬਾਹਰ ਕੱਢਣ ਵਾਲੀਆਂ ਮਸ਼ੀਨਾਂ ’ਤੇ ਸਬਸਿਡੀ ਲਈ ਬਿਨੈਪੱਤਰ ਕਿਸਾਨਾਂ ਵੱਲੋ 20 ਜੂਨ, 2024 ਤੱਕ ਆਨਲਾਈਨ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2023—24 ਦੌਰਾਨ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024—25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਸਾਰਿਆਂ ਦੇ ਸਹਿਯੋਗ ਦੀ ...
ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

Punjab
ਮਾਨਸਾ, 12 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਨਿਯਮ ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਜਿੰਨ੍ਹਾਂ ਵਸਤਾਂ ਦੀ ਮਨਾਹੀ ਹੈ, ਅਜਿਹੀ ਕਿਸੇ ਵੀ ਵਸਤੂ, ਚੀਜ, ਪਦਾਰਥ, ਸਮੱਗਰੀ ਨੂੰ ਜੇਲ੍ਹ ਵਿੱਚ ਆਪਣੇ ਕਬਜੇ ’ਚ ਰੱਖਣ ਦੀ ਵੀ ਮਨਾਹੀ ਹੋਵੇਗੀ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਦੇ ਅਹਾਤੇ ਵਿੱਚ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਪਾਬੰਦੀਸ਼ੁਦਾ ਵਸਤੂਆਂ, ਯੰਤਰਾਂ ਜਾਂ ਸਮੱਗਰੀਆਂ ਦੇ ਦਾਖਲ ਹੋਣ ਅਤੇ ਉਨ੍ਹਾਂ ਦੀ ਉਪਲੱਬਧਤਾ ਇਹ ਸੰਭਾਵਨਾ ਬਣਾਉਂਦੀ ਹੈ ਕਿ ਅਜਿਹੀਆਂ ਵਸਤਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੀਆਂ ਜਾ ਸਕਦੀਆਂ ਹਨ। ਅਜਿਹੀਆਂ ਵਸਤਾਂ ਦੀ ਉਪਲਬਧਤਾ ...
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

Punjab
ਚੰਡੀਗੜ੍ਹ, 12 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ...
ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ’ਤੇ 70 ਫ਼ੀਸਦੀ ਤੱਕ ਸਬਸਿਡੀ ਉਪਲੱਬਧ

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ’ਤੇ 70 ਫ਼ੀਸਦੀ ਤੱਕ ਸਬਸਿਡੀ ਉਪਲੱਬਧ

Punjab
ਮਾਨਸਾ 12 ਜੂਨ: ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਪਸ਼ੂਆਂ ਦਾ ਸਮੇਂ ਸਮੇਂ ’ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ’ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ (ਮੱਝਾਂ ਅਤੇ ਗਾਵਾਂ) ਦੇ ਬੀਮੇ ਦੀ ਰਾਸ਼ੀ ’ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਫ਼ੀਸਦੀ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਫਾਰਮਰ ਇੱਕ ਤੋਂ ਪੰਜ ਪਸ਼ੂਆਂ ਦਾ ਬੀਮਾਂ ਕਰਵਾ ਸਕਦਾ ਹੈ। ਇਸ ਸਕੀਮ ਤਹਿਤ ਪ੍...
ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 12 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ।           ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਇਸ ਵਿਧੀ ਰਾਹੀਂ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ 'ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ ਨਾਲ ਬਣੀਆਂ ਡਰੇਨਾਂ ਦੀ ਸਫਾਈ ਕਰ ਕੇ ਉਨ੍ਹਾਂ ਉਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ। ਸ਼੍ਰੀਮਤੀ ਜੈਨ ਨੇ ਉਪ ਮੰਡਲ ਮੈਜਿਸਟਰੇਟਸ ਨੂੰ ਨਿਰਦੇਸ਼ ਦਿੱਤੇ ਕਿ ਬਹੁਮੰਜ਼ਿਲੀ ਰਿਹਾਇਸ਼ੀ ਸੁਸਾਇਟੀਆਂ ਦੀਆਂ ਵੈਲਫੇਅਰ ਐਸੋਸੀਏਸ਼ਨ ਜਾਂ ਸੁਸਾਇਟੀਆਂ ਸਬੰਧੀ ਹ...