Shadow

Author: admin

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ 14 ਜੂਨ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ 14 ਜੂਨ ਨੂੰ ਲੱਗੇਗਾ ਪਲੇਸਮੈਂਟ ਕੈਂਪ

Punjab
ਮਾਨਸਾ, 12 ਜੂਨ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 14 ਜੂਨ, 2024 ਦਿਨ ਸ਼ੁੱਕਰਵਾਰ ਨੂੰ ‘ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ  ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ  ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ’ਤੇ  ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਵਸ ਮੌਕੇ ਲਗਾਏ ਗਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਵਸ ਮੌਕੇ ਲਗਾਏ ਗਏ ਜਾਗਰੂਕਤਾ ਸੈਮੀਨਾਰ

Punjab
ਸ੍ਰੀ ਮੁਕਤਸਰ ਸਾਹਿਬ, 12 ਜੂਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਵੱਖ-ਵੱਖ ਥਾਵਾਂ ’ਤੇ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।  ਇਹ ਸੈਮੀਨਾਰ ਮਿਸ. ਲਵਪ੍ਰੀਤ ਕੌਰ ਅਸਿਸੈਂਟਸ, ਲੈਬਰ ਕਮਿਸ਼ਨਰ, ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਸਹਿਯੋਗ ਨਾਲ ਲਗਾਏ ਗਏ। ਇਸ ਮੌਕੇ ਖਾਲਸਾ ਐਲੀਮੈਂਟਰੀ ਸਕੂਲ ਅਬੋਹਰ ਰੋਡ, ਲੇਬਰ ਚੌਂਕ ਅਤੇ ਵੱਖ-ਵੱਖ ਇੱਟਾਂ ਵਾਲੇ ਭੱਠਿਆ ਉੱਪਰ ਕੰਮ ਕਰ ਰਹੇ ਬੱਚਿਆ ਤੋਂ ਬਾਲ ਮਜ਼ਦੂਰੀ ਦਾ ਕੰਮ ਨਾ ਕਰਨ ਸਬੰਧੀ ਉਹਨਾਂ ਦੇ ਮਾਤਾ-ਪਿਤਾ ਨੂੰ ਬੱਚਿਆ ਦੇ ਕਾਨੂੰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵੀ 18 ਸਾਲ ਤੋਂ ਘੱਟ ਬੱਚੇ ਤੋਂ ਕੋਈ ਗੈਰ-ਕਾਨੂ...
ਗੁਲਾਬੀ ਸੁੰਡੀ ਦੀ ਸਿਰੀ ਨੱਪਣ ਲਈ ਖੇਤੀਬਾੜੀ ਮਹਿਕਮਾ ਅਤੇ ਕਿਸਾਨ ਤਿਆਰ

ਗੁਲਾਬੀ ਸੁੰਡੀ ਦੀ ਸਿਰੀ ਨੱਪਣ ਲਈ ਖੇਤੀਬਾੜੀ ਮਹਿਕਮਾ ਅਤੇ ਕਿਸਾਨ ਤਿਆਰ

Punjab
ਫਾਜ਼ਿਲਕਾ 12 ਜੂਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਦੀ ਕਾਸਤ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਫਸਲ ਤੇ ਗੁਲਾਬੀ ਸੂੰਡੀ ਦੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਣ ਲਈ ਜ਼ਿਲ੍ਹੇ ਦੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੇ ਕਮਰ ਕਸ ਲਈ ਹੈ । ਖੇਤੀਬਾੜੀ ਵਿਭਾਗ ਨੇ ਗੁਲਾਬੀ ਸੂੰਡੀ ਦੀ ਸਿਰੀ ਨੱਪਣ ਲਈ ਜ਼ਿਲ੍ਹੇ ਵਿੱਚ 43 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਏਕੜ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਪਿਛਲੀ ਵਾਰ ਦੇ ਤਜਰਬੇ ਨੂੰ ਵੇਖਦਿਆਂ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵੱਲੋਂ ਨਰਮੇ ਤੇ ਗੁਲਾਬੀ ਸੂੰਡੀ ਦੇ ਸੰਭਾਵਿਤ ਖਤਰੇ ਨੂੰ ਟਾਲਣ ਲਈ ਹੁਣੇ ਤੋਂ ਹੀ ਵਿਉਂਤਬੰਦੀ ਆਰੰਭ ਕਰ ਦਿੱਤੀ ਗਈ ਹੈ। ਉਨਾਂ ਨੇ ਕਿਹਾ ਕਿ 38 ਸਰਕਲ ਲੈਵਲ ਤੇ ਸਰਵੀਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਦਕਿ ਚਾਰ ਟੀਮਾਂ ਬਲਾਕ ਪੱਧਰ ਤੇ ਅਤੇ ਇੱਕ ਟੀਮ ਜ਼ਿਲ੍ਹਾ ਹੈਡ ਕੁਆਰਟਰ ਪੱਧਰ ਤੇ ਗਠਿਤ ਕੀਤੀ ਗਈ ਹੈ। ਇਹ ਟੀਮਾਂ ਹਰ ਹਫਤੇ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਨੂੰ ਖੇਤਾਂ ...
ਮੱਕੀ ਫ਼ਸਲ ਦੀਆਂ ਖਾਦਾਂ, ਦਵਾਈਆਂ ਤੇ ਹੋਰ ਇਨਪੁਟਸ ਉੱਪਰ ਸਰਕਾਰ ਦੇ ਰਹੀ 6000 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ

ਮੱਕੀ ਫ਼ਸਲ ਦੀਆਂ ਖਾਦਾਂ, ਦਵਾਈਆਂ ਤੇ ਹੋਰ ਇਨਪੁਟਸ ਉੱਪਰ ਸਰਕਾਰ ਦੇ ਰਹੀ 6000 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ

Punjab
ਮੋਗਾ, 12 ਜੂਨ: ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਲਈ ਮੱਕੀ ਦੀ ਫ਼ਸਲ ਉਗਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਦੀ ਆਮਦਨੀ ਘਟਾਉਣ ਤੋਂ ਬਿਨ੍ਹਾਂ ਹੀ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।ਇਸ ਵਾਰ ਸਰਕਾਰ ਵੱਲੋਂ ਮੱਕੀ ਦੇ ਪਲਾਂਟਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜਿਹੜਾ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਨਾਲ ਮੱਕੀ ਬੀਜੇਗਾ ਉਸਨੂੰ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਬੀਜ ਸਬਸਿਡੀ ਉਲਪੱਬਧ ਕਰਵਾਈ ਜਾਵੇਗੀ। ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ 2400 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਜਿਹੜੀ ਕਿ ਹੈਕਟੇਅਰ ਦੇ ਹਿਸਾਬ ਨਾਲ 6000 ਰੁਪਏ ਹੈਕਟੇਅਰ ਬਣਦੀ ਹੈ। ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਜਾਂ 10 ਪੈਕਟ ਮੱਕੀ ਦੇ ਹਾਈਬ੍ਰਿਡ ਬੀਜ ਉੱਪਰ ਸਬਸਿਡੀ ਪ੍ਰਾਪਤ ਕਰ ਸਕਦਾ ਹੈ। ਇਸ ਸਬਸਿਡੀ ...
ਪ੍ਰਸ਼ਾਸ਼ਨ ਵੱਲੋਂ ‘ਗਰੀਨ ਹੈਕਾਥਨ’ ਮੁਕਾਬਲੇ ਕਰਵਾਉਣ ਦਾ ਐਲਾਨ

ਪ੍ਰਸ਼ਾਸ਼ਨ ਵੱਲੋਂ ‘ਗਰੀਨ ਹੈਕਾਥਨ’ ਮੁਕਾਬਲੇ ਕਰਵਾਉਣ ਦਾ ਐਲਾਨ

Punjab
ਲੁਧਿਆਣਾ, 12 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 'ਵੇਕ ਅੱਪ ਲੁਧਿਆਣਾ - ਐਨ ਏਜੰਡਾ ਫਾਰ ਐਨਵਾਇਰਨਮੈਂਟ' ਪ੍ਰੋਜੈਕਟ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਲੁਧਿਆਣਾ ਵਿੱਚ ਵਾਤਾਵਰਣ ਦੀ ਸਥਿਰਤਾ, ਖਾਸ ਤੌਰ 'ਤੇ ਲੁਧਿਆਣਾ ਦੇ ਹਰਿਆਲੀ ਕਵਰ ਨੂੰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏ.ਸੀ.ਏ. ਗਲਾਡਾ ਓਜਸਵੀ ਅਲੰਕਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਦੇ ਨਾਲ ਸਮਾਜਿਕ ਭਾਈਵਾਲੀ ਨਾਲ 'ਗਰੀਨ ਹੈਕਾਥਨ' ਮੁਕਾਬਲੇ ਕਰਵਾਉਣ ਦਾ ਐਲਾਨ ਵੀ ਕੀਤਾ। ਭਾਗੀਦਾਰ wakeupludhiana365@gmail.com ਰਾਹੀਂ ਜਾਂ ਕਿਊ.ਆਰ ਕੋਡ (ਨੱਥੀ) ਨੂੰ ਸਕੈਨ ਕਰਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਹਨਾਂ ਨੂੰ ਆਪਣੇ ਇਲਾਕਿਆਂ ਵਿੱਚ ਵਾਤਾਵਰਣ ਸੰਬੰਧੀ ਮੁੱਦਿਆਂ ਦੀ ਪਛਾਣ ਕਰਨੀ ਹੋਵੇਗੀ ਅਤੇ ਉਹਨਾਂ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਉਪਾਅ ਪ੍ਰਸਤਾਵਿਤ ਕਰਨੇ ਪੈਣਗੇ। ਜੇਕਰ ਉਨ੍ਹਾਂ ਦੇ ਸੁਝਾਵਾਂ ਨੂੰ ਅਮਲੀ ਅਤੇ ਨਤੀਜਾ-ਮੁਖੀ ਮੰਨਿਆ ਜਾਂਦਾ ਹੈ, ਤਾਂ ...
ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਿਲੀਜ਼ ਕਰਨ ਦੇ ਹੁਕਮ ਜਾਰੀ

ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਿਲੀਜ਼ ਕਰਨ ਦੇ ਹੁਕਮ ਜਾਰੀ

Punjab
ਫਰੀਦਕੋਟ 12 ਜੂਨ () ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਜਿਲ੍ਹੇ ਵਿੱਚ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਅਸਲਾ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ। ਹੁਣ, ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2024 ਦੀ ਪ੍ਰਕਿਰਿਆ ਸਮਾਪਤ ਹੋਣ ਉਪਰੰਤ ਜਿਲ੍ਹਾ ਫਰੀਦਕੋਟ ਦੇ ਸਮੂਹ ਅਧਿਕਾਰਤ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਲੀਜ ਕਰਨ ਦੇ ਹੁਕਮ ਦਿੱਤੇ ਹਨ।...
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

Punjab
ਚੰਡੀਗੜ੍ਹ, 12 ਜੂਨ ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ  ਕਰੇਗੀ।  ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ   ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦ...
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

Punjab
ਚੰਡੀਗੜ੍ਹ, 12 ਜੂਨ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ 'ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮ...
ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਜੁਲਾਈ 2025 ਤਕ ਹੋਵੇਗਾ ਮੁਕੰਮਲ

ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਜੁਲਾਈ 2025 ਤਕ ਹੋਵੇਗਾ ਮੁਕੰਮਲ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ: ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਜ਼ਿਲ੍ਹੇ ਵਿੱਚ ਕੌਮੀ ਮਾਰਗਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ ਅਤੇ ਇਸ ਤਹਿਤ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਅਗਲੇ ਸਾਲ 2025 ਦੇ ਜੁਲਾਈ ਮਹੀਨੇ ਤਕ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਕੌਮੀ ਮਾਰਗ ਆਈ.ਟੀ.ਸਿਟੀ ਤੋਂ ਕੁਰਾਲੀ ਦਾ ਕੰਮ ਇਸ ਸਾਲ ਦਸੰਬਰ ਅਤੇ ਮੋਹਾਲੀ-ਸਰਹਿੰਦ ਕੌਮੀ ਮਾਰਗ ਦਾ ਕੰਮ ਜੂਨ 2025 ਤਕ ਪੂਰਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਬਣ ਰਹੇ ਇਨ੍ਹਾਂ ਕੌਮੀ ਮਾਰਗਾਂ ਦੀ ਉਸਾਰੀ ਦੌਰਾਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਜ਼ਰੂਰ ਕਰਨਾ ਪੈਂਦਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਯਤਨ ਹੈ ਕਿ ਲੋਕਾਂ ਨੂੰ ਕੋਈ ਵੱਡੀ ਦਿੱਕਤ ਨਾ ਆਵੇ ਤੇ ਇਹ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਹੋ ਜਾਣ। ਪ੍ਰਗਤੀ ਅਧੀਨ ਕਾਰਜਾਂ ਵਿੱਚੋਂ ਉਪਰੋਕਤ ਦੇ ਮੁਕੰਮਲ ਹੋਣ ਦੇ ਸਮੇਂ ਬਾਰੇ ਜਾ...
ਰੈੱਡ ਕਰਾਸ ਭਵਨ ਦੀ ਉਸਾਰੀ ਸਬੰਧੀ ਕਮੇਟੀ 15 ਦਿਨਾਂ ਵਿੱਚ ਦੇਵੇਗੀ ਰਿਪੋਰਟ: ਆਸ਼ਿਕਾ ਜੈਨ

ਰੈੱਡ ਕਰਾਸ ਭਵਨ ਦੀ ਉਸਾਰੀ ਸਬੰਧੀ ਕਮੇਟੀ 15 ਦਿਨਾਂ ਵਿੱਚ ਦੇਵੇਗੀ ਰਿਪੋਰਟ: ਆਸ਼ਿਕਾ ਜੈਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ: ਰੈੱਡ ਕਰਾਸ ਲੋਕ ਭਲਾਈ ਦੇ ਖੇਤਰ ਵਿੱਚ ਮੰਨੀ ਪ੍ਰਮੰਨੀ ਸੰਸਥਾ ਹੈ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਹਿਤ ਰੈੱਡ ਕਰਾਸ ਭਵਨ ਬਣਾਉਣ ਦਾ ਮਸਲਾ ਕਾਫੀ ਸਮੇਂ ਤੋਂ ਲਟਕ ਰਿਹਾ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਠੋਸ ਕਦਮ ਚੁੱਕਦਿਆਂ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਕਮੇਟੀ ਬਣਾ ਕੇ ਕਮੇਟੀ ਵੱਲੋਂ ਭਵਨ ਸਬੰਧੀ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਦਿੱਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਜੈਨ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾਣ ਵਾਲ ਲੋਕ ਭਲਾਈ ਦੇ ਕਾਰਜਾਂ ਤਹਿਤ ਹੀ ਕੁਰਾਲੀ ਵਿਖੇ ਜਲਦ ਹੀ ਜਨ ਔਸ਼ਧੀ ਸਟੋਰ ਖੋਲ੍ਹਿਆ ਜਾ ਰਿਹਾ ਹੈ। ਇਹ ਕਾਰਜ ਸਰਕਾਰੀ ਹਸਪਤਾਲ ਕੁਰਾਲੀ ਦੀ ਹਦੂਦ ਅੰਦਰਲੇ ਇੱਕ ਕਮਰੇ ਦੀ ਮੁਰੰਮਤ ਅਤੇ ਬੁਨਿਆਦੀ ਢਾਂਚਾ ਵਿਕਸਤ ਕਰ ਕੇ ਕਰੀਬ 03 ਲੱਖ ਰੁਪਏ ਦੀ ਲਾਗਤ ਨਾਲ ਇਹ ਸਟੋਰ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇ...