Shadow

Author: admin

ਐਸ.ਆਰ.ਐਸ. ਕਾਲਜ ਲੁਧਿਆਣਾ ‘ਚ ਸਾਲ 2024-25 ਦੇ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ – ਡਿਪਟੀ ਕਮਿਸ਼ਨਰ

ਐਸ.ਆਰ.ਐਸ. ਕਾਲਜ ਲੁਧਿਆਣਾ ‘ਚ ਸਾਲ 2024-25 ਦੇ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ – ਡਿਪਟੀ ਕਮਿਸ਼ਨਰ

Punjab
ਲੁਧਿਆਣਾ, 12 ਜੂਨ (000) - ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ  ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦਾਖਲੇ ਦੇ ਇਛੁੱਕ ਵਿਦਿਆਰਥੀਆਂ ਲਈ ਕਾਲਜ ਵਿਖੇ ਆਨਲਾਈਨ ਰਜਿਸਟਰੇਸ਼ਨ ਲਈ ਹੈਲਪਲਾਈਨ ਡੈਸਕ ਸਥਾਪਿ਼ਤ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਜਾਣਕਾਰੀ ਹਿੱਤ ਰੁਪਿੰਦਰ ਕੌਰ ਅਤੇ ਡਾ. ਪਵਨ ਕੁਮਾਰ ਦਾਖਲਾ ਇੰਚਾਰਜ ਦੀ ਦੇਖ-ਰੇਖ ਹੇਠ ਗਾਈਡੈਸਂ ਸੈਲੱ (ਫੋਨ: 96461-81800) ਸਥਾਪਤ ਕੀਤਾ ਹੋਇਆ ਹੈ ਜਿਸ ਵਿੱਚ ਕਾਲਜ ਵਿਖੇ ਚੱਲ ਰਹੇ ਕੋਰਸਾਂ ਅਤੇ ਫੀਸਾਂ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਕਾਲਜ ਵਿਖੇ ਕੰਪਿਊਟਰ ਸਾਇੰਸ ਐਂਡ ਇੰਜ:, ਇਨਫਾਰਮੇਸ਼ਨ ਟੈਕਨਾਲੋਜੀ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜ:, ਗਾਰਮੈਂਟ ਮੈਨੂਫੈਕਚਰਿੰਗ ਟੈਕਨਾਲੋਜੀ, ਫੈਸ਼ਨ ਡਿਜਾਇੰਨ ਅ...
ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ- ਸਪੀਕਰ ਸੰਧਵਾਂ

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ- ਸਪੀਕਰ ਸੰਧਵਾਂ

Punjab
ਫਰੀਦਕੋਟ 12 ਜੂਨ () ਜਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਨੂੰ ਕਿਸਾਨਾਂ ਦੀ ਸ਼ੁੱਧ ਵਾਤਾਵਰਨ ਲਈ ਵਿੱਢੀ ਮੁਹਿੰਮ ਵਿੱਚ ਇੱਕ ਅਹਿਮ ਯੋਗਦਾਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ  ਨੇ ਅੱਜ ਕਿਸਾਨ ਮੇਲੇ ਵਿੱਚ ਖੇਤੀਬਾੜੀ ਵਿਭਾਗ ਨੂੰ ਇਸ ਮੁਹਿੰਮ ਵਿੱਚ ਸ਼ਲਾਘਾਯੋਗ ਕੰਮ ਕਰਨ ਲਈ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀਆਂ ਕੁੱਲ 474 ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਘਟਨਾਵਾਂ ਵਾਪਰੀਆਂ ਸਨ, ਜਦ ਕਿ ਇਹ ਮਿਕਦਾਰ ਇਸ ਵਾਰ ਘੱਟ ਕੇ 324 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਚੰਗੇ ਕੰਮ ਦਾ ਸਿਹਰਾ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਵੀ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਫਰੀਦਕੋਟ ਸੂਬੇ ਦੇ ਹੋਰ ਜਿਲ੍ਹਿਆਂ ਵਾਸਤੇ ਵੀ ਰਾਹ ਦਸੇਰਾ ਬਣਿਆ ਹੈ। ਇਸ ਮੌਕੇ ਖੇਤੀਬਾਭੀ ਵਿਭਾਗ ਨਾਲ ਸਬੰਧਤ ਵਿਭਾਗਾਂ ਜਿਵੇਂ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਇਫਕੋ, ਮੱਛੀ ਪਾਲਣ ਆਦਿ ਵੱਲੋਂ ਸਟਾਲ ਲਗਾਏ ਗਏ ਜਿਸ ਦਾ ਕਿਸਾਨਾਂ ਨੇ ਭਰਪੂਰ ਲਾਹਾ ਲਿ...
ਪਿੰਡ ਢਿੱਲਵਾਂ ਕਲਾਂ ਦੇ ਉਤਸ਼ਾਹੀ ਨੌਜਵਾਨਾ ਨੇ ਛੱਪੜ ਨੂੰ ਸੈਰਗਾਹ ਦਾ ਰੂਪ ਦੇਣ ਦਾ ਕੀਤਾ ਫੈਸਲਾ

ਪਿੰਡ ਢਿੱਲਵਾਂ ਕਲਾਂ ਦੇ ਉਤਸ਼ਾਹੀ ਨੌਜਵਾਨਾ ਨੇ ਛੱਪੜ ਨੂੰ ਸੈਰਗਾਹ ਦਾ ਰੂਪ ਦੇਣ ਦਾ ਕੀਤਾ ਫੈਸਲਾ

Punjab
ਕੋਟਕਪੂਰਾ, 12 ਜੂਨ ( ) ਨੇੜਲੇ ਪਿੰਡ ਢਿੱਲਵਾਂ ਕਲਾਂ ਦੇ ਉਤਸ਼ਾਹੀ ਨੌਜਵਾਨਾ ਨੇ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਅਤੇ ਬਾਬਾ ਜਰਨੈਲ ਸਿੰਘ ਯੂਥ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਢਿੱਲੋਂ ਦੀ ਅਗਵਾਈ ਹੇਠ ਹਰ ਤਰਾਂ ਦੀ ਸਿਆਸੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਵਿਚਲੇ ਛੱਪੜ ਦਾ ਕੌਹੜ ਕੱਢ ਕੇ ਉਸਨੂੰ ਇਕ ਸੈਰਗਾਹ ਦਾ ਨਿਵੇਕਲਾ ਰੂਪ ਦੇਣ ਦਾ ਫੈਸਲਾ ਕੀਤਾ ਹੈ। ਲਗਭਗ ਤਿੰਨ ਏਕੜ ਥਾਂ ਵਿੱਚ ਫੈਲੇ ਪਿੰਡ ਦੇ ਐਨ ਵਿਚਕਾਰਲੇ ਛੱਪੜ ਦੀ ਪਹਿਲਾਂ ਸਫਾਈ ਕਰਵਾਈ ਗਈ ਤੇ ਫਿਰ ਅਰਦਾਸ ਬੇਨਤੀ ਕਰਨ ਉਪਰੰਤ ਚਾਰਦੀਵਾਰੀ ਦਾ ਕੰਮ ਸ਼ੁਰੂ ਕੀਤਾ ਗਿਆ।  ਆਪਣੇ ਸੰਬੋਧਨ ਦੌਰਾਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੇ ਦੱਸਿਆ ਕਿ ਅੱਧੀ ਸਦੀ ਤੋਂ ਵੀ ਜਿਆਦਾ ਸਮਾਂ ਅਰਥਾਤ 55 ਸਾਲਾਂ ਤੋਂ ਇਸ ਛੱਪੜ ਦੀ ਸਫਾਈ ਨਹੀਂ ਸੀ ਹੋਈ, ਜਦੋਂ ਪਿੰਡ ਦੇ ਉਤਸ਼ਾਹੀ ਨੌਜਵਾਨਾ ਨੇ ਉਕਤ ਛੱਪੜ ਦੀ ਸਫਾਈ ਕਰਵਾ ਕੇ ਇਸ ਨੂੰ ਸੈਰਗਾਹ ਦਾ ਰੂਪ ਦੇਣ ਦਾ ਫੈਸਲਾ ਕੀਤਾ ਤਾਂ ਚੋਣ ਜਾਬਤਾ ਲਾਗੂ ਹੋ ਜਾਣ ਕਰਕੇ ਸਰਕਾਰੀ ਫੰਡ ਲਾਉਣ ’ਤੇ ਰੋਕ ਲੱਗਣੀ ਸੁਭਾਵਿਕ ਸੀ। ਉਹਨਾ ਪਿੰਡ ਦੇ ਅਨੇਕਾਂ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Punjab
ਮਾਨਸਾ, 12 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਿਵ ਸ਼ਕਤੀ ਗ੍ਰਾਮ ਉਦਯੋਗ ਸਮਿਤੀ, ਪਿੰਡ ਮਾਨਸਾ ਕਲਾਂ ਵਿਖੇ ਇੱਟਾਂ ਦੇ ਭੱਠੇ ’ਤੇ ‘ਬਾਲ ਮਜ਼ਦੂਰੀ’ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਮਜਦੂਰਾਂ ਨੂੰ ਜਾਗਰੂਕ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਕਰਮਚਾਰੀਆਂ ਨੇ ਦੱਸਿਆ ਕਿ ਬਾਲ ਮਜ਼ਦੂਰੀ  ਇੱਕ ਅਪਰਾਧ ਹੈ ਅਤੇ ਸਾਨੂੰ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲ ਭੇਜਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਟੋਲ ਫਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਮਨੋਜ ਗੋਇਲ ਐਡਵੋਕੇਟ, ਸ੍ਰੀ ਪਵਨ ਕੁਮਾਰ, ਸ੍ਰੀ ਸੰਜੀਵ ਕੁਮਾਰ, ਸ੍ਰੀ ਅਮ੍ਰਿਤਪਾਲ, ਸ੍ਰੀ ਦਰਸ਼ਨ ਸਿੰਘ, ਸ੍ਰੀ ਅਫਤਾਬ ਖਾਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਕਰਮਚਾਰੀ ਹਾਜਰ ਸਨ।...
15 ਜੂਨ 2024 ਤੋਂ ਪਹਿਲਾਂ ਝੋਨਾ ਲਗਾਉਣ ਵਾਲਿਆਂ ਖਿਲਾਫ ਕਾਰਵਾਈ: ਡਾ: ਬਲਜਿੰਦਰ ਸਿੰਘ ਭੁੱਲਰ

15 ਜੂਨ 2024 ਤੋਂ ਪਹਿਲਾਂ ਝੋਨਾ ਲਗਾਉਣ ਵਾਲਿਆਂ ਖਿਲਾਫ ਕਾਰਵਾਈ: ਡਾ: ਬਲਜਿੰਦਰ ਸਿੰਘ ਭੁੱਲਰ

Punjab
ਅੰਮ੍ਰਿਤਸਰ 12 ਜੂਨ 2024--- ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 11 ਜੂਨ 2024 ਤੋਂ ਸ਼ੁਰੂ ਕਰ ਸਕਦੇ ਹਨ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜੀਹ ਦੇਣ ਅਤੇ ਕੁਦਰਤ ਦੀ ਵਡਮੁੱਲੀ ਦਾਤ ਪਾਣੀ ਨੂੰ ਬਣਾਉਣ ਵਾਸਤੇ ਝੋਨੇ ਦੀ ਲੁਆਈ ਸਰਕਾਰ ਵੱਲੋਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਨਾ ਕੀਤੀ ਜਾਵੇ। ਜੇਕਰ ਕਿਸੇ ਵਿਅਕਤੀ ਵੱਲੋ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਝੋਨੇ ਦੀ ਲੁਆਈ ਕੀਤੀ ਗਈ ਤਾਂ ਉਹਨਾਂ ਖਿਲਾਫ “ਦੀ ਪ...
ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

Punjab
ਫਾਜਿਲਕਾ 12 ਜੂਨ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਫਾਜ਼ਲਕਾ ਡਾਕਟਰ ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਦੇ ਸਟਾਫ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਬੀਟੀਐਮ ਰਾਜ ਦਵਿੰਦਰ ਸਿੰਘ  ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਘੱਟ ਸਮਾਂ ਲੈਣ ਵਾਲੀਆਂ ਅਤੇ ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ। ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਜਾਈ ਇਕ ਜੂਨ ਤੋਂ 15 ਜੂਨ ਤੱਕ ਕੀਤੀ ਜਾਵੇ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਜਾਈ 15 ਜੂਨ ਤੋਂ 30 ਜੂਨ ਤੱਕ ਕੀਤੀ ਜਾਵੇ । ਬਿਜਾਈ ਲਈ 8 ਤੋਂ 10 ਕਿਲੋ ਬੀਜ ਦੀ ਵਰਤੋਂ ਕੀਤੀ ਜਾਵੇ ਬੀਜ ਬੀਜਣ ਤੋਂ ਪਹਿਲਾਂ 8 ਤੋਂ 10 ਘੰਟੇ ਪਾਣੀ ਵਿੱਚ ਭਿਓ ਲਿਆ ਜਾਵੇ ਅਤੇ ਛਾਵੇਂ ਸੁਕਾ ਕੇ ਬੀਜ ਨੂੰ ਸਪਰਿੰਟ ਦਵਾਈ ਨਾਲ ਸੋਧ ਲਿਆ ਜਾਵੇ ਇਸ ਤਰ੍ਹਾਂ ਕਰਨ ਨਾਲ ਮਿੱਟੀ ਅਤੇ ਬੀਜ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ

Punjab
ਲੁਧਿਆਣਾ, 12 ਜੂਨ (000) - ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ  ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕਰਵਾਇਆ ਗਿਆ। ਸਥਾਨਕ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਲੱਗੇ ਕੈਂਪ ਦੌਰਾਨ ਸਿਵਲ ਸਰਜਨ, ਲੁਧਿਆਣਾ ਦੇ ਦਫ਼ਤਰ ਵੱਲੋਂ ਹੱਡੀਆ, ਅੱਖਾ, ਸਕਿਨ, ਡੈਂਟਲ, ਮੈਡੀਸਿਨ ਆਦਿ ਦੇ ਮਾਹਰ ਡਾਕਟਰਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਦਾ ਵਿਸ਼ੇਸ਼ ਮੈਡੀਕਲ ਚੈੱਕ-ਅਪ ਕੀਤਾ ਗਿਆ ਅਤੇ ਮੌਕੇ 'ਤੇ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕਰਦਿਆਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਅਤੇ ਕੈਂਪ ਦੌਰਾਨ ਚੈੱਕ-ਅਪ ਲਈ ਆਏ ਹੋਏ ਹਵਾਲਾਤੀਆਂ/ਕੈਦੀਆਂ ਦੀਆਂ ਸਮਸਿਆਵਾਂ ਵੀ ਸੁਣੀਆਂ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ ‘ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ ‘ਚ ਨਹਾਉਣ ‘ਤੇ ਪਾਬੰਦੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ ‘ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ ‘ਚ ਨਹਾਉਣ ‘ਤੇ ਪਾਬੰਦੀ ਹੁਕਮ ਜਾਰੀ

Punjab
ਲੁਧਿਆਣਾ, 12 ਜੂਨ (000) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਵਗਦੀਆਂ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸਾਹਨੀ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਬੱਚਿਆਂ/ਨੌਜਵਾਨਾਂ ਵੱਲੋਂ ਅਕਸਰ ਗਰਮੀ ਤੋਂ ਰਾਹਤ ਪਾਉਣ ਲਈ ਕਾਫੀ ਮਾਤਰਾ ਵਿੱਚ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮੌਸਮ ਦੌਰਾਨ ਅਕਸਰ ਨਹਿਰਾਂ/ਦਰਿਆਵਾਂ ਵਿੱਚ ਪਾਣੀ ਕਾਫ਼ੀ ਤੇਜ਼ ਗਤੀ ਨਾਲ ਵਹਿੰਦਾ ਹੈ ਅਤੇ ਤੇਜ਼ ਵਹਾਅ ਕਾਰਨ ਜਾਨ ਅਤੇ ਮਾਲ ਦਾ ਨੁਕਸਾਨ ਹੋਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ/ਕਾਨੂੰਨ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਢੁੱਕਵੇਂ ਕਦਮ ਚੁੱਕਣੇ ਲਾਜ਼ਮੀ ਹਨ। ਉਨ੍ਹਾਂ ਨਹਿਰੀ ਵਿਭਾਗ ਵੀ ਨਿਰਦੇਸ਼ ਜਾਰੀ ਕੀਤੇ ਕਿ ਨਹਿਰਾਂ/ਦਰਿਆਵਾਂ/ਚੋਆਂ ਆਦਿ 'ਤੇ ਗਸ਼ਤ ਲਗਾ...
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab
ਚੰਡੀਗੜ੍ਹ, 11 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ...
ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

Punjab
ਚੰਡੀਗੜ੍ਹ, 11 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ...