Sunday, March 15
Shadow

Author: Sukhjinder Singh

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

National, Politics, Punjab
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:* ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਨਗ...
‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 23 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬ ਧਰਮ ਸੰਮੇਲਨ' ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਗਈ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲਿਦਾਨ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਮਹਾਨ ਗੁਰੂ ਸਾਹਿਬ ਜੀ ਨੂੰ ਸ਼ਰਧ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

National, Politics, Punjab
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿ...
ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

National, Politics, Punjab
*ਚੰਡੀਗੜ੍ਹ, 22 ਨਵੰਬਰ*   ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ। ਅੱਜ ਇੱਥੇ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦੀ ਅਗਵਾਈ ਵਾ...
ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

National, Politics, Punjab
ਚੰਡੀਗੜ੍ਹ, 22 ਨਵੰਬਰ: ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਇਸ ਈਵੈਂਟ ਵਿੱਚ ਹਿੱਸਾ ਲਿਆ। ਐਸ.ਪੀ.ਸੀ. ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯੋਜਨਾ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਿਆਂ ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਦੁਆਰਾ ਐਸਪੀਸੀ ਸਕੀਮ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਇਸ ਪ੍ਰੋਗਰਾਮ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 22 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 266 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,639 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 50.5 ਕਿਲੋ ਹੈਰੋਇਨ, 1834 ਨਸ਼ੀਲੀਆਂ ਗੋਲੀਆਂ ਅਤੇ 22,925 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ...

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼

National, Politics, Punjab
ਚੰਡੀਗੜ੍ਹ 22 ਨਵੰਬਰ 2025: ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗਿਕ ਵਿਸਥਾਰ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ-2025) ਦਾ ਲੋਗੋ ਅਧਿਕਾਰਤ ਤੌਰ 'ਤੇ ਜਾਰੀ ਕੀਤਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਹ ਮੈਗਾ ਈਵੈਂਟ 4-8 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਹੋਵੇਗਾ, ਜਿਸਦੀ ਪੰਜਾਬ ਸਰਕਾਰ ਹੋਸਟ ਸਟੇਟ ਹੋਵੇਗੀ। ਪਾਈਟੈਕਸ, ਜਿਸਨੂੰ ਹੁਣ ਨਾਰਥ ਇੰਡੀਆ ਦੇ ਸਭ ਤੋਂ ਵੱਡੇ ਇੰਟੀਗ੍ਰੇਟੇਡ ਟ੍ਰੇਡ ਫੇਅਰ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਇੰਡਸਟਰੀ, ਇਨੋਵੇਸ਼ਨ, ਐਂਟਰਪ੍ਰੀਨਿਓਰਸ਼ਿਪ ਅਤੇ ਗਲੋਬਲ ਪਾਰਟੀਸਿਪੇਸ਼ਨ ਨੂੰ ਮਿਲਾ ਕੇ ਵਾਈਬ੍ਰੈਂਟ ਪਲੇਟਫਾਰਮ ਵਜੋਂ ਡਿਵੈਲਪ ਹੋ ਰਿਹਾ ਹੈ। 19ਵੇਂ ਪਾਈਟੈਕਸ ਦੇ ਇਸ ਪਹਿਲੇ ਪ੍ਰੋਗਰਾਮ ਵਿੱਚ ਉਦਯੋਗ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਆਈਏਐਸ ਕੇ.ਕੇ. ਯਾਦਵ, ਉਦਯੋਗ ਵਿਭਾਗ ਦੀ ਡਾਇਰੈਕਟਰ ਸੁਰਭੀ ਮਲਿਕ, ਪੰਜਾਬ ਇਨਫੋਟੈਕ ਦੇ ਐਮਡੀ ਆਈਏਐਸ ਜਸਪ੍ਰੀਤ ਸਿੰਘ, ਪੀਐਚਡੀਸੀਸੀਆਈ ਪੰਜਾਬ ਦੇ ਚੇਅਰ ਕਰਨ ਗਿਲਹੋਤਰਾ, ਸੀਨੀਅਰ ਰੀਜ਼ਨਲ ਨਿਰਦੇਸ...
ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 22 ਨਵੰਬਰ, 2025: ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਪਗ੍ਰੇਡਿਡ ਸਿੰਗਲ-ਵਿੰਡੋ ਸਿਸਟਮ ਹੁਣ 15 ਮੁੱਖ ਵਿਭਾਗਾਂ ਦੀਆਂ 173 ਸਰਕਾਰ-ਤੋਂ-ਕਾਰੋਬਾਰ (ਜੀਟੂਬੀ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਵਿੱਚ ਵਧੇਰੇ ਪਾਰਦਰਸ਼ਤਾ ਨਾਲ ਜਲਦ ਤੋਂ ਜਲਦ ਪ੍ਰਵਾਨਗੀਆਂ, ਡਿਜੀਟਲ ਟਰੈਕਿੰਗ, ਆਟੋ-ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਨਾ ਸ਼ਾਮਲ ਹੈ, ਜੋ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਪੈਨ-ਅਧਾਰਤ ਸਿੰਗਲ ਬਿਜ਼ਨਸ ਆਈਡੈਂਟੀਫਾਇਰ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ, ਜੋ ਇਕੋ ਯੂਨੀਫਾਈਡ ਡਿਜੀਟਲ ਆਈਡੈਂਟਿਟੀ ਤਹਿਤ ਸਾਰੀਆਂ ਪ੍ਰਵਾਨਗੀਆਂ, ਪ੍ਰੋਤਸਾਹਨ/ਰਿਆਇਤਾਂ, ਨਿਰੀਖਣ ਅਤੇ ਪਾਲਣਾ ...
ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 22 ਨਵੰਬਰ 2025: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਅਤੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਅਸਲ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਦਯੋਗਿਕ ਕਾਰਜਾਂ ਨੂੰ ਸਮਰਥਨ ਦੇਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ...