ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ
ਲੁਧਿਆਣਾ, 11 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਹੜ੍ਹ ਰੋਕੂ ਕੰਮ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣ।
ਡਿਪਟੀ ਕਮਿਸ਼ਨਰ ਸਾਹਨੀ ਨੇ ਕੰਮਾਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਅਤੇ ਵਿਸਤ੍ਰਿਤ ਰਿਪੋਰਟਾਂ ਜਮ੍ਹਾ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨੂੰ ਸਮਾਂਬੱਧ ਮੁਕੰਮਲ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੂੰ ਫਲੱਡ ਕੰਟਰੋਲ ਰੂਮ ਵਿੱਚ ਸਟਾਫ ਲਈ ਡਿਊਟੀ ਰੋਸਟਰ ਨੂੰ ਅੰਤਿਮ ਰੂਪ ਦੇਣ ਅਤੇ ਕਮਰੇ ਦੀ ਨਿਗਰਾਨੀ ਲਈ ਰੋਟੇਸ਼ਨ ਦੇ ਆਧਾਰ 'ਤੇ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖੁਰਾਕ ਅਤੇ ਸਪਲਾਈ, ਸਿੰਚਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੁਆਰਾ ਕੀਤ...








