Shadow

Author: admin

ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੰਮ ਕਰਦੇ 4 ਨਾਬਾਲਗ ਬੱਚਿਆਂ ਨੂੰ ਕੀਤਾ ਰੈਸਕਿਊ

ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੰਮ ਕਰਦੇ 4 ਨਾਬਾਲਗ ਬੱਚਿਆਂ ਨੂੰ ਕੀਤਾ ਰੈਸਕਿਊ

Punjab
ਬਠਿੰਡਾ, 11 ਜੂਨ : ਜ਼ਿਲ੍ਹ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਲ ਤੇ ਕਿਸ਼ੋਰ ਮਜ਼ਦੂਰੀ ਪ੍ਰਥਾ ਨੂੰ ਖਤਮ ਕਰਨ ਲਈ ਕਿਰਤ ਵਿਭਾਗ ਵਲੋਂ ਸਾਲ ’ਚ ਦੋ ਵਾਰ ਬਾਲ ਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾਂਦਾ ਹੈ। ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 21 ਜੂਨ 2024 ਤੱਕ ਬਾਲ ਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਅੱਜ ਬਾਲ ਮਜ਼ਦੂਰੀ ਦੇ ਪਹਿਲੇ ਦਿਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੰਮ ਕਰਦੇ 04 ਨਾਬਾਲਗ ਬੱਚਿਆਂ (ਬਿਹਾਰ ਦੇ ਰਹਿਣ ਵਾਲੇ) ਨੂੰ ਰੈਸਕਿਊ ਕੀਤਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਅੱਗੇ ਦੱਸਿਆ ਕਿ ਜੂਵੇਨਾਇਲ ਜਸਟਿਸ (ਜੇਜੇ) ਐਕਟ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਜਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਪੁਰਦ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਦ ਤੱਕ ਬੱਚਿਆਂ ਦੇ ਮਾਂ-ਬਾਪ ਨਹੀਂ ਮਿਲਦੇ ਉਨ੍ਹੀਂ ਦੇਰ ਤੱਕ ਬੱਚਿਆਂ ਨੂੰ ਸਥਾਨਕ ਚਿਲਡਰਨ ਹੋਮ ਵਿਖੇ ਰੱਖਿਆ ਜਾਵੇਗ...
ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ: 11 ਜੂਨ 2024 (     ) ਜ਼ਿਲਾ ਫਾਜ਼ਿਲਕਾ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨ...
ਨੌਜਵਾਨ ਖੇਡਾਂ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ – ਪਰਨੀਤ ਸ਼ੇਰਗਿੱਲ

ਨੌਜਵਾਨ ਖੇਡਾਂ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ – ਪਰਨੀਤ ਸ਼ੇਰਗਿੱਲ

Punjab
ਫਤਹਿਗੜ੍ਹ ਸਾਹਿਬ, 11 ਜੂਨ ਨੌਜਵਾਨਾਂ ਖੇਡਾਂ ਨਾਲ ਜੁੜ ਕੇ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ ਉੱਥੇ ਚੰਗੇ ਸਮਾਜ ਦੀ ਉਸਾਰੀ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ ਕਿਉਂਕਿ ਤੰਦਰੁਸਤ ਸਰੀਰ ਅੰਦਰ ਹੀ ਸਿਹਤਮੰਦ ਦਿਮਾਗ ਹੁੰਦਾ ਹੈ ਜੋ ਕਿ ਹਮੇਸ਼ਾ ਸਮਾਜ ਭਲੇ ਲਈ ਸੋਚਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵ ਸਰਕਾਰੀ ਆਈ ਟੀ ਆਈ ਬਸੀ ਪਠਾਣਾ ਵਿਖੇ  ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਸਾਲਾਨਾ ਸਮਰ ਹਾਕੀ ਕੈਪ ਦੀ ਸੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੇਹਰ ਬਾਬਾ ਚੈਰੀਟੇਬਲ ਟਰੱਸ਼ਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਬਹੁਤ ਵੱਡਾ ਪਰਉਪਕਾਰ ਕਰ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹਾਕੀ ਪ੍ਰਤਿ ਵਚਨਵੱਧਤਾ ਦੀ ਸ਼ਲਾਘਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਅੰਡਰ-16 ਮੇਹਰ ਬਾਬਾ ਚੈਰੀਟੇਬਲ ਟਰੱਸਟ ਲੜਕਿਆਂ ਅਤੇ ਅੰਡਰ-16 ਨਰਾਇਣਗੜ੍ਹ ਲੜਕਿਆਂ ਦੀ ਟੀਮ ਵਿੱਚ ਹੋਏ ਮੈਚ ਦਾ ਆਨੰਦ ਮਾਣਿਆ। ਇਸ ਮੈਚ ਵਿੱਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਲੜਕਿਆਂ ਦੀ ਟੀਮ 3-1 ਨਾਲ ਜੇਤੂ ਰਹੀ । ਇਸ ਮੌਕੇ ਟਰ...
ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਦੇ ਵੋਟਰਾਂ ਦਾ ਧੰਨਵਾਦ ਕੀਤਾ

ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਦੇ ਵੋਟਰਾਂ ਦਾ ਧੰਨਵਾਦ ਕੀਤਾ

Punjab
ਫਰੀਦਕੋਟ 11 ਜੂਨ () ਲੋਕ ਸਭਾ ਚੋਣਾਂ 2024 ਦੌਰਾਨ ਫ਼ਰੀਦਕੋਟ ਦੇ ਪਿੰਡ ਚੱਕ ਕਲਿਆਣ ਵਾਸੀਆ ਵੱਲੋਂ ਆਮ ਆਦਮੀ ਪਾਰਟੀ ਦਾ ਸਮਰੱਥਨ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਦ ਪਿੰਡ ਪਹੁੰਚ ਕੇ ਵੋਟਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਜੋ ਆਮ ਆਦਮੀ ਪਾਰਟੀ ਦਾ ਸਾਥ ਦੇ ਕੇ ਪਾਰਟੀ ਪ੍ਰਤੀ ਆਪਣਾ ਜੋ ਵਿਸ਼ਵਾਸ਼ ਪ੍ਰਗਟਾਇਆ ਹੈ, ਇਸ ਦੇ ਲਈ ਉਹ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੀ ਹੈ ਅਤੇ ਅੱਗੇ ਵੀ ਹਮੇਸ਼ਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਪਾਰਟੀ ਵੱਲੋਂ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਇਲਾਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਲੋਕਾਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਜੋ ਇਸ ਖਿੱਤੇ ਵਿੱਚ ਕੰਮ ਕਰਵਾਏ ਗਏ ਹਨ, ਉਹ ਲੋਕਾਂ ਦੀ ਸਹਿਮਤੀ ਅਤੇ ਉਮੀਦਾਂ ਦੇ ਮੱਦੇਨਜ਼ਰ ਹੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮ...
12 ਜੂਨ ਨੂੰ ਲਗਾਇਆ ਜਾਵੇਗਾ ਪਲੈਸਮੈਂਟ ਕੈਂਪ

12 ਜੂਨ ਨੂੰ ਲਗਾਇਆ ਜਾਵੇਗਾ ਪਲੈਸਮੈਂਟ ਕੈਂਪ

Punjab
ਅੰਮ੍ਰਿਤਸਰ 11 ਜੂਨ 2024-- ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ 12 ਜੂਨ, ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਕੈਂਪ ਵਿੱਚ ਐਸ.ਬੀ.ਆਈ ਕਰੇਡਿਟ ਕਾਰਡ, ਐਕਸਪ੍ਰੈਸ ਬੀਸ, ਅਦਾਤਿਯਾ ਬਿਰਲਾ ਸੰਨਲਾਇਫ, ਸ਼ੇਅਰ ਇੰਡਿਆ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਬ੍ਰਾਂਚ ਐਗਜੇਕਟਿਵ, ਡਿਲਿਵਰੀ ਬਵਾਏ, ਐਡਵਾਈਜਰ ਐਂਡ ਮੈਨੇਜਰ, ਸੈਂਟਰ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 12000/- ਤੋਂ 20000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮ੍ਹਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ...
ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ – ਵਿਧਾਇਕ ਬੱਗਾ

ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ – ਵਿਧਾਇਕ ਬੱਗਾ

Punjab
ਲੁਧਿਆਣਾ, 11 ਜੂਨ (000) - ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ ਦੇ ਐਸ.ਸੀ. ਸੁਰਜੀਤ ਸਿੰਘ ਤੋਂ ਇਲਾਵਾ ਐਕਸੀਅਨ, ਜੇ.ਈ., ਐਸ.ਡੀ.ਓਜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬਿਜਲੀ, ਪਾਣੀ, ਸਵੱਛ ਵਾਤਾਵਰਣ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚੋਂ ਬਿਜਲੀ ਸਮੱਸਿਆ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਕੋਈ ਵੀ ਪਰੇਸ਼ਾਨੀ ਨਾ ਆਵੇ ਅਤੇ ਇਨ੍ਹਾਂ ਕਾਰਜਾਂ ਵਿੱਚ...
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ - ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ – ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਰੈਕੇਟ ਦੇ ਰਾਜ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ...
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

Punjab
ਮਾਨਸਾ, 10 ਜੂਨ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਹਿੱਤ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ।...
ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 10 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਰਤਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹਿਣਗੇ।...