Shadow

Author: admin

ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 10 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ। ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ।...
ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ: ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ: ਮੁੱਖ ਖੇਤੀਬਾੜੀ ਅਫਸਰ

Punjab
ਫ਼ਰੀਦਕੋਟ 10 ਜੂਨ 2024 (   )  ਜ਼ਮੀਨ  ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਜ਼ਿਲਾ ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ 11 ਜੂਨ ਤੋਂ ਸ਼ੁਰੂ ਹੋਏਗਾ ਜਿਸ ਵਾਸਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸਾਉਣੀ ਫਸਲਾਂ ਦੀ ਬਿਜਾਈ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਵੱਲੋਂ ਨਹਿਰਾਂ ਅੰਦਰ ਪਾਣੀ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਜੋ ਇੱਕ ਦੋ ਦਿਨਾਂ ਵਿੱਚ ਸੂਹਿਆਂ ਵਿੱਚ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਉਣੀ ਦੀਆ ਫਸਲਾਂ ਦੀ ਕਾਸਤ ਲਈ ਲੋੜੀਂਦੀਆਂ ਖਾਦਾਂ ਯੂਰੀਆ, ਡਾਇਆ, ਪੋਟਾਸ਼ ਅਤੇ ਨਦੀਨਨਾਸ਼ਕਾਂ ਆਦਿ ਦਾ ਵੀ ਜ਼ਿਲੇ ਅੰਦਰ ਲੋੜੀਂਦਾ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।             ਉਨ੍ਹਾਂ ਝੋਨੇ ਦੀ ਕਾਸ਼ਤ ਸੰਬੰਧੀ ਤ...
ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ

Punjab
ਐਸ.ਏ.ਐਸ. ਨਗਰ (ਮੁਹਾਲੀ), 10 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ...
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

Punjab
ਚੰਡੀਗੜ੍ਹ, 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕ...
ਚੋਰਾਂ ਦੇ ਗਿਰੋਹ ਕੋਲੋਂ ਇੰਨਵਰਟਰ ਸਮੇਤ ਬੈਟਰੇ, ਪੁਰਾਣੀ ਫਰਿਜ, ਛੱਤ ਵਾਲੇ ਪੱਖੇ, ਕਾਰ ਦੇ ਰਿੰਮ ਬਰਾਮਦ

ਚੋਰਾਂ ਦੇ ਗਿਰੋਹ ਕੋਲੋਂ ਇੰਨਵਰਟਰ ਸਮੇਤ ਬੈਟਰੇ, ਪੁਰਾਣੀ ਫਰਿਜ, ਛੱਤ ਵਾਲੇ ਪੱਖੇ, ਕਾਰ ਦੇ ਰਿੰਮ ਬਰਾਮਦ

Punjab
ਬਠਿੰਡਾ, 10 ਜੂਨ : ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ ਵੱਲੋਂ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਦੀਪਕ ਪਾਰੀਕ ਐੱਸ.ਐੱਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਮਨਜੀਤ ਸਿੰਘ ਉਪ-ਕਪਤਾਨ ਪੁਲਿਸ ਬਠਿੰਡਾ (ਦਿਹਾਤੀ) ਦੀ ਅਗਵਾਈ ਵਿੱਚ ਚੋਰਾਂ ਦੇ ਗਿਰੋਹ ਕੋਲੋਂ 02 ਇੰਨਵਰਟਰ ਬੈਟਰੇ, 01 ਇੰਨਵਰਟਰ, 01 ਪੁਰਾਣੀ ਫਰਿਜ, 02 ਛੱਤ ਵਾਲੇ ਪੱਖੇ, 02 ਕਾਰ ਦੇ ਰਿੰਮ ਬਰਾਮਦ ਕੀਤੇ ਹਨ।           ਇੰਚਾਰਜ ਚੌਂਕੀ ਇੰਡਸਟਰੀਅਲ ਏਰੀਆ ਬਠਿੰਡਾ ਨੇ ਗੁਰਦੁਆਰਾ ਸਾਹਿਬ ਜੰਡਾਲੀ ਸਰ ਕੋਟਸ਼ਮੀਰ ਵਿਖੇ ਚੋਰੀ ਹੋਏ ਬੈਟਰੇ ਅਤੇ ਇੰਨਵਰਟਰ ਸਬੰਧੀ ਮੁਕੱਦਮਾ ਨੰਬਰ 62 ਮਿਤੀ 08-06-2024 ਅ/ਧ 380,149 ਆਈ.ਪੀ.ਸੀ. ਥਾਣਾ ਸਦਰ ਬਠਿੰਡਾ ਬਰਖਿਲਾਫ ਸ਼ਾਂਤੀ, ਸਰਬਤੀ, ਊਸ਼ਾ ਆਦਿ 9 ਔਰਤਾਂ ਦੇ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਦੌਰਾਨੇ ਤਫਤੀਸ਼ ਸੂਹ ਮਿਲੀ ਕਿ ਔਰਤਾਂ ਦਾ ਇੱਕ ਗਿਰੋਹ ਜੋ ਕਿ ਖੇਤਾ ਸਿੰਘ ਬਸਤੀ ਕੱਚੀ ਕਲੋਨੀ ਆਦਿ ਏਰੀਆ ਬਠਿੰਡਾ ਤੋਂ ਆ ਕੇ ਦਿਨ ਸਮੇਂ ਕੋਟਸ਼ਮੀਰ ਅਤੇ ਆਸ ਪਾਸ ਦੇ ਏਰੀਆ ਵਿੱਚ ਚੋਰੀਆਂ ਕਰਦਾ ਹੈ ਅਤੇ ਚੋਰੀ ਕੀਤਾ ਹੋਇਆ ਸਮਾਨ ਸੁੰਨ-ਸਾਨ ਅਤੇ ਬੇ-ਅਬਾਦ...
ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

Punjab
ਫਰੀਦਕੋਟ: 10 ਜੂਨ 2024 (     ) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ ਤੱਕ ਭਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਕੁੱਲ 2022 ਘਟਨਾਵਾਂ ਦਰਜ ਕੀਤੀਆਂ ਗਈ ਸਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।             ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸੀ ਆਰ ਐਮ ਸਕੀਮ ਤਹਿਤ 5712 ਖੇਤੀ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆ ਜਾ  ਚੁੱਕੀਆਂ ਹਨ, ਜਿੰਨਾਂ ਵਿੱਚੋਂ ਐਸ ਐਮ ਐਸ 153,ਹੈਪੀ ਸੀਡਰ 577,ਸੁਪਰ ਸੀਡਰ 2167 ,ਸਮਾਰਟ ਸੀਡਰ 4,ਪੈਡੀ ਸਟਰ...
11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ  ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

Punjab
ਮੋਗਾ 10 ਜੂਨ: ਕਿਰਤ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ 11 ਜੂਨ ਤੋਂ 21 ਜੂਨ 2024 ਤੱਕ (ਸਿਵਾਏ 15 ਤੋਂ 17 ਜੂਨ ਤੱਕ ਛੁੱਟੀ ਹੋਣ ਕਾਰਨ) ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ”ਦ ਚਾਈਲਡ ਐਂਡ ਅਡੋਲੋਸੈੱਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986" ਅਤੇ "ਪੰਜਾਬ ਚਾਈਲਡ ਐਂਡ ਅਡੋਲੋਸੈਂਟ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਰੂਲਜ਼, 2023" ਦੇ ਉਪਬੰਧਾਂ ਤਹਿਤ  ਜਿਲ੍ਹੇ ਵਿੱਚ ਖਤਰਨਾਕ ਕਿੱਤਿਆ ਤੇ ਪ੍ਰੋਸੈਸਿਜ ਅਤੇ ਗੈਰ- ਖਤਰਨਾਕ ਕਿੱਤਿਆ ਤੇ ਪ੍ਰੋਸੈਸਿਜ ਵਿੱਚ ਅਚਨਚੇਤ ਛਾਪੇ ਮਾਰਨ ਲਈ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮ ਵੀ ਨਿਯਤ ਕਰ ਦਿੱਤੇ ਗਏ ਹਨ। ਇਹ ਟੀਮਾਂ ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ "ਪੰਜਾਬ ਚਾਈਲਡ ਐਂਡ ਅਡੋਲੋਸੈਂਟ (ਪ੍ਰੋਬੇਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਰੂਲਜ਼, 2023 ਅਤੇ "ਦ ਚਾਈਲਡ ਐਂਡ ਅਡੋਲੋਸੈਂਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986 ਅਧੀਨ ਕ...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਪਾਬੰਦੀ ਦੇ ਹੁਕਮ ਜਾਰੀ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 09 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ., 1973 ਦੀ ਧਾਰਾ 144 ਦੇ ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਮਾਨਸਾ ਦੀ ਸੀਮਾਂ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ/ਪਿੰਡਾਂ ਵਿਚ ਗਾਇਕਾਂ/ਗੀਤਕਾਰਾਂ/ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜਾਂ ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਮਾਨਸਾ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ/ਪਿੰਡਾਂ ਵਿਚ ਗਾਇਕਾਂ/ਗੀਤਕਾਰਾਂ/ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜ਼ਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾ ਗਾਏ ਜਾਂਦੇ ਹਨ। ਇੰਨ੍ਹਾਂ ਗੀਤਾਂ ਨੂੰ ਸੁਣ ਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜ੍ਹੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਅਤਿ ਜ਼ਰੂਰੀ ਹੈ। ਇਹ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

Punjab
ਮਾਨਸਾ, 09 ਜੂਨ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼, ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਬਚਾਉਣ ...
ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 09 ਜੂਨ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੰਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ...