Shadow

Author: admin

‘ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼

‘ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼

Punjab
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) 'ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

Punjab
ਚੰਡੀਗੜ੍ਹ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ। ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤ...
ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

Punjab
ਅੰਮ੍ਰਿਤਸਰ 9 ਜੂਨ 2024:--- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।     ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂ, ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਹਨਾਂ ਨੂੰ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਟ ਮੰਤਰੀ ਨੇ ਹਲਕੇ ਦੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਦਿਨ ਰਾਤ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਇਸ ਕੰਮ ਲਈ ਸਰਕਾਰ ਤ...
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

Punjab
ਚੰਡੀਗੜ੍ਹ, 9 ਜੂਨ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ  ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...
2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

Punjab
ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ 'ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸ...
ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

Punjab
ਅੰਮ੍ਰਿਤਸਰ 8 ਜੂਨ 2024 === ਸ੍ਰੀ ਹਰਜੋਤ ਬੈਂਸ ਮਾਨਯੋਗ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਅਤੇ ਸ੍ਰੀ ਅਮਿਤ ਤਲਵਾਰ ਆਈਏਐਸ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਮਨੋਜ ਗੁਪਤਾ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਵਿੱਚ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ l ਸੰਸਥਾ ਦੇ ਪ੍ਰਿੰਸੀਪਲ ਇੰਜੀਨੀਅਰ ਸੰਜੀਵ ਸ਼ਰਮਾ ਨੇ ਦੱਸਿਆ ਕੀ ਇਸ ਕੈਂਪਸ ਇੰਟਰਵਿਊ ਦੇ ਦੌਰਾਨ  ਹਿੰਦੁਸਤਾਨ ਦੀ ਵੱਡੀ ਕੰਪਨੀ ਡਿਕਸਨ ਇੰਡੀਆ ਪ੍ਰਾਈਵੇਟ ਲਿਮਿਟਡ ਨੋਇਡਾ( ਉੱਤਰ ਪ੍ਰਦੇਸ਼) ਤੋਂ ਅਤੇ ਸਵਰਾਜ ਮਾਜ ਦਾ ਰੋਪੜ ਤੋਂ ਆਈ ਅਤੇ ਤਕਰੀਬਨ 110 ਲੜਕਿਆਂ ਨੂੰ ਸਲੈਕਟ ਕੀਤਾ ਗਿਆ ਇਸ ਪਲੇਸਮੈਂਟ ਕੈਂਪ ਦੇ ਵਿੱਚ ਤਕਰੀਬਨ 200 ਸਿਖਿਆਰਥੀਆਂ ਨੇ ਭਾਗ ਲਿਆ ਇਸ ਮੌਕੇ ਤੇ ਸਰਕਾਰੀ ਆਈਟੀਆਈ ਲੋਪੋਕੇ ਦੇ ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ ਸਰਕਾਰੀ ਆਈਟੀਆਈ ਪੱਟੀ ਦੇ ਪ੍ਰਿੰਸੀਪਲ ਸ਼੍ਰੀ ਵਿਜੇ ਕੁਮਾਰ ਸੰਸਥਾ ਦੇ ਵਾਈਸ ਪ੍ਰਿੰਸੀਪਲ ਸ੍ਰੀ ਸੁਖਜਿੰਦਰ ਸਿੰਘ ਪਲੇਸਮੈਂਟ ਅਧਿਕਾਰੀ ਸ੍ਰੀ ਗੁਰਪ੍ਰੀ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 8 ਜੂਨ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਢੀਂਗਰਾ ਪੈਲੇਸ,ਕੋਟਕਪੂਰਾ ਰੋਡ ਵਿਖੇ ਕਿਸਾਨ ਮੇਲਾ 12 ਜੂਨ ਨੂੰ ਲੱਗੇਗਾ- ਡਾ.ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਢੀਂਗਰਾ ਪੈਲੇਸ,ਕੋਟਕਪੂਰਾ ਰੋਡ ਵਿਖੇ ਕਿਸਾਨ ਮੇਲਾ 12 ਜੂਨ ਨੂੰ ਲੱਗੇਗਾ- ਡਾ.ਅਮਰੀਕ ਸਿੰਘ

Punjab
ਫਰੀਦਕੋਟ 8 ਫਰਵਰੀ 2024 ( ) ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਹੋ ਰਹੇ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ(ਆਤਮਾ) ਅਤੇ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਢੀਂਗਰਾ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ.ਅਵੀਨਿੰਦਰ ਸਿੰਘ ਬਾਹੀਆ, ਡਾ.ਚਰਨਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ।         ਮੀਟਿ...
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

Punjab
ਚੰਡੀਗੜ੍ਹ, 7 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ...