Shadow

Author: admin

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

Punjab
ਚੰਡੀਗੜ੍ਹ, 7 ਜੂਨ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰ...
ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ – ਵਿਧਾਇਕ  ਛੀਨਾ

ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ – ਵਿਧਾਇਕ ਛੀਨਾ

Punjab
ਲੁਧਿਆਣਾ, 07 ਜੂਨ (000) - ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ੇਰਪੁਰ ਚੌਂਕ ਦਾ ਜਲਦ ਨਵੀਨੀਕਰਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਂਨਗਰ ਲੁਧਿਆਣਾ ਦੇ ਐਂਟਰੀ ਪੁਆਇੰਟ 'ਤੇ ਬਣੇ ਕੰਕਰੀਟ ਪਲਾਂਟ ਵਿੱਚੋਂ ਨਿਕਲਣ ਵਾਲੀ ਧੂੜ ਮਿੱਟੀ ਜਿੱਥੇ ਵਾਹਨ ਚਾਲਕਾ ਲਈ ਮੁਸੀਬਤ ਦਾ ਸਵੱਬ ਬਣੀ ਹੋਈ ਹੈ ਉੱਥੇ ਸੀਵਰੇਜ ਦਾ ਗੰਦਾ ਪਾਣੀ ਵੀ ਸੜਕ 'ਤੇ ਖੜਾ ਰਹਿੰਦਾ ਹੈ। ਚੋਣਾਂ ਦੌਰਾਨ, ਸਥਾਨਕ ਵਸਨੀਕਾਂ ਵੱਲੋਂ ਵੀ ਵਿਧਾਇਕ ਛੀਨਾ ਨੂੰ ਇਸ ਸਬੰਧੀ ਗੁਹਾਰ ਲਗਾਈ ਗਈ ਸੀ ਅਤੇ ਉਨ੍ਹਾਂ ਚੋਣਾਂ ਦੌਰਾਨ ਐਂਟਰੀ ਪੁਆਇੰਟ 'ਤੇ ਸੁੰਦਰ ਪਾਰਕ ਬਣਾਉਣ ਦਾ ਵਾਅਦਾ ਵੀ ਕੀਤਾ ਸੀ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਜਿਸਦੇ ਤਹਿਤ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਪ੍ਰੋਜੈਕਟ ਦੀ ਜਲਦ ਸ਼ੁਰੂਆਤ ਹੋਵੇਗੀ। ਵਿਧਾਇਕ ਛੀਨਾ ਵੱਲੋਂ ਅੱਜ ਮੌਕੇ 'ਤੇ ਨਿਗਮ ਦੇ ਸੀਵਰੇਜ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ...
ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਬੂਟੇ ਲਗਾਉਣ ਦੀ ਵਿੱਢੀ ਗਈ ਹੈ ਮੁਹਿੰਮ

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਬੂਟੇ ਲਗਾਉਣ ਦੀ ਵਿੱਢੀ ਗਈ ਹੈ ਮੁਹਿੰਮ

Punjab
ਲੁਧਿਆਣਾ, 7 ਜੂਨ (000) - ਜੰਗਲਾਤ ਰਾਹੀਂ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ ਭਰਿਆ ਵਾਤਾਵਰਣ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਲੇ ਮਹੀਨੇ ਤੋਂ ਜ਼ਿਲ੍ਹੇ ਭਰ ਵਿੱਚ ਡੇਢ ਲੱਖ ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਅਤੇ ਹਰੇਕ ਵਿਭਾਗ ਲਈ ਟੀਚੇ ਮਿੱਥੇ ਗਏ ਹਨ। ਇਸ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿੱਥੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਦੱਖਣੀ ਸਰਕਲ ਕੰਜ਼ਰਵੇਟਰ ਅਜੀਤ ਕੁਲਕਰਨੀ, ਆਈ.ਐਫ.ਐਸ. ਅਤੇ ਡੀ.ਐਫ.ਓ ਰਾਜੇਸ਼ ਕੁਮਾਰ ਨੇ ਵਿਭਾਗ ਦੇ ਮੁਖੀਆਂ ਨਾਲ ਯੋਜਨਾ ਬਾਰੇ ਚਰਚਾ ਕੀਤੀ। ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਦੱਸਿਆ ਕਿ ਮਾਨਸੂਨ ਦੇ ਮੌਸਮ ਦੇ ਸ਼ੁਰੂ ਹੋਣ ਦੇ ਨਾਲ ਹੀ ਪ੍ਰਸ਼ਾਸਨ ਨੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਇਹ ਬੂਟੇ ਪੰਚਾਇਤੀ ਜ਼ਮੀਨਾਂ, ਪਿੰਡਾਂ ਦੇ ਛੱਪੜਾਂ ਦੇ ਆਲੇ-ਦੁਆਲੇ, ਸੜਕਾਂ ਦੇ ਕਿਨਾਰਿਆਂ, ਵਿਦਿਅਕ ਸੰਸਥਾਵਾਂ, ਸਿਹਤ ਸੰਭਾਲ ਕੇਂਦਰਾਂ ਅਤੇ ਹਰੇਕ ਵਿਭਾਗ ਵੱਲੋਂ ਉਨ੍ਹਾਂ ਦੀਆਂ ਖਾਲੀ ਪਈਆਂ ਜ਼ਮੀਨਾਂ 'ਤੇ ਹ...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Punjab
ਮਾਨਸਾ, 07 ਜੂਨ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ...
ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਸਫਲ ਕਾਸ਼ਤ ਸਬੰਧੀ ਮੀਟਿੰਗ

ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਸਫਲ ਕਾਸ਼ਤ ਸਬੰਧੀ ਮੀਟਿੰਗ

Punjab
 ਬਠਿੰਡਾ, 7 ਜੂਨ- ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਡਾ.ਕਰਨਜੀਤ ਸਿੰਘ ਗਿੱਲ ਨੇ ਖੇਤੀ ਭਵਨ ਬਠਿੰਡਾ ਵਿਖੇ ਸਮੂਹ ਬਲਾਕਾਂ ਦੇ ਫੀਲਡ ਸਟਾਫ ਨਾਲ ਝੋਨੇ ਦੀ ਸਿੱਧੀ ਬਿਜਾਈ  ਅਤੇ ਨਰਮੇ ਦੀ ਸਫਲ ਕਾਸ਼ਤ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਡਾ. ਗਿੱਲ ਨੇ ਹਾਊਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਬਿਜਾਈ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ ਤੱਕ ਨਰਮੇ ਦੀ ਬਿਜਾਈ ਹੇਠ ਲਗਭਗ 14500 ਹੈਕ. ਰਕਬਾ ਕਵਰ ਹੋ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਵਿੱਚ ਲਗਭਗ 4000 ਹੈਕ. ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ ਜੋ ਕਿ ਇਸ ਸਾਲ ਵੀ ਵੱਧ ਤੋ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਂਦਾ ਜਾਵੇਗਾ।                    ਡਾ. ਗਿੱਲ ਵੱਲੋ ਸਮੂਹ ਫੀਲਡ ਸਟਾਫ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋ ਕਿਸਾਨ ਸਿਖਲਾਈ ਕੈਂਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰੋਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮ...
ਬੇਲੋੜੇ ਖੇਤੀ ਖਰਚੇ ਘਟਾ ਕੇ ਤੇ ਪੈਦਾਵਾਰ ਵਧਾ ਕੇ ਕਿਸਾਨ ਕਮਾ ਸਕਦੇ ਹਨ ਵਧ ਮੁਨਾਫਾ-ਵਧੀਕ ਡਿਪਟੀ ਕਮਿਸ਼ਨਰ

ਬੇਲੋੜੇ ਖੇਤੀ ਖਰਚੇ ਘਟਾ ਕੇ ਤੇ ਪੈਦਾਵਾਰ ਵਧਾ ਕੇ ਕਿਸਾਨ ਕਮਾ ਸਕਦੇ ਹਨ ਵਧ ਮੁਨਾਫਾ-ਵਧੀਕ ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 7 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਉਦਘਾਟਨ ਮੌਕੇ ਵਿਸ਼ੇਸ਼ ਤੌਰ *ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਿੰਦਰ ਸਿੰਘ ਮਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵੀਰਾਂ ਨੂੰ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਰੋਕਣ, ਪਾਣੀ ਬਚਾਉਣ ਅਤੇ ਆਪਣੀ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੇਤੀਬਾੜੀ ਮਾਹਰਾਂ ਦੀ ਸਲਾਹਾ ਅਨੁਸਾਰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਰਾਹੀਂ ਖੇਤੀਬਾੜੀ ਮਾਹਰਾਂ ਤੋਂ ਤਕਨੀਕੀ ਗਿਆਨ ਹਾਸਲ ਕਰਕੇ ਕਿਸਾਨ ਵੀਰ ਬੇਲੋੜੇ ਖੇਤੀ ਖਰਚੇ ਘਟਾ ਕੇ ਅਤੇ ਪੈਦਾਵਾਰ ਵਧਾ ਕੇ ਵਧ ਮੁਨਾਫਾ ਕਮਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਕਿਸਾਨਾਂ ਨੂੰ ਖੇਤੀ ਕਰਨ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਕਿ ਪਸ਼ੂਪਾਲਣ, ਮੱਛੀਪਾਲਣ ਤੇ ਡੇਅਰੀ ਫਾਰਮਿੰਗ ਆਦਿ ਹੋਰ ਧੰਦੇ ਅਪਣਾਉਣ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ-ਨਾਲ ਉਨ੍ਹਾਂ ਕਣਕ ਅਤੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅ...
ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ- ਸਿਵਲ ਸਰਜਨ

ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ- ਸਿਵਲ ਸਰਜਨ

Punjab
ਫਾਜ਼ਿਲਕਾ, 7 ਜੂਨ ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ਤੇ ਇਸ ਲਈ ਹਰ ਇਕ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਕੇ ਸਿਹਤ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਵੱਲੋਂ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿਲ੍ਹਾ, ਬਲਾਕ, ਪਿੰਡ ਪੱਧਰ ਅਤੇ ਸਕੂਲਾਂ ਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾ ਸੁਨੀਤਾ ਕੰਬੋਜ ਜਿਲ੍ਹਾ ਐਪੀਡੋਮੋਲੋਜਿਸਟ,  ਸੁਖਜਿੰਦਰ ਸਿੰਘ ਅਤੇ ਰਾਵਿੰਦਰ ਸ਼ਰਮਾ ਨੇ ਦੱਸਿਆ ਕਿ ਮਲੇਰੀਆ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜੇਕਰ ਤੇਜ ਬੁਖਾਰ, ਸਿਰ ਦਰਦ, ਉਲਟੀ, ਜੀ ਕੱਚਾ ਹੋਣਾ, ਕਾਂਬੇ ਨਾਲ ਬੁਖਾਰ ਹੋਣ ਤੋਂ ਬਾਅਦ ਸਰੀਰ ਦਰਦ ਅਤੇ ਪਸੀਨਾ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਖੂਨ ਦੀ ਜਾਂਚ ਅਤੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਜੇਕਰ ਮਲੇਰੀਆ ਦਾ ਸਹੀ ਸਮੇਂ ਜਾਂ ਪੂਰਾ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰੀ ਖਤਰੇ ਦਾ ਕਾਰਨ ਵੀ ਬਣ ਸਕਦਾ ਹੈ।ਇਹ ਮੱਛਰ ਖੜੇ ਸਾਫ ਪਾਣੀ ਵਿਚ ਪੈਦਾ ਹੁੰਦੇ ਹਨ । ਇਹ ਮੱਛਰ ਰਾਤ ਤੇ ...
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਜੂਨ ਨੂੰ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਜੂਨ ਨੂੰ

Punjab
ਫਰੀਦਕੋਟ 7 ਜੂਨ (    ) ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਾਉਣੀ 2024 ਧੀਂਗੜਾ ਪੈਲੇਸ ਫਰੀਦਕੋਟ ਵਿਖੇ 12 ਜੂਨ 2024 ਦਿਨ ਬੁੱਧਵਾਰ ਨੂੰ ਸਵੇਰੇ 09 ਵਜੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਾ. ਨਰਿੰਦਰਪਾਲ ਸਿੰਘ ਸੰਯੁਕਤ ਡਾਇਰੈਕਟਰ (ਪੀ.ਪੀ.) ਖੇਤੀਬਾੜੀ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ...
ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਕੇ ਲਿਆ ਜਾਇਜ਼ਾ

ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਕੇ ਲਿਆ ਜਾਇਜ਼ਾ

Punjab
ਬਠਿੰਡਾ, 7 ਜੂਨ : ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ਼੍ਰੀ ਅਸ਼ੋਕ ਸਿੰਗਲਾ ਅੱਜ ਇੱਕ ਵਾਰ ਫਿਰ ਦੁਬਾਰਾ ਗੌਵੰਸ਼ ਦੇ ਮੱਦੇਨਜ਼ਰ ਜ਼ਿਲ੍ਹੇ ਅਧੀਨ ਪੈਂਦੀ ਹਰਰਾਏਪੁਰ ਗਊਸ਼ਾਲਾ ਵਿਖੇ ਪਹੁੰਚੇ ਤੇ ਗਊਸ਼ਾਲਾ ਦੇ ਸੰਸਥਾਵਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਦੌਰਾਨ ਗੱਲਬਾਤ ਕੀਤੀ ਤੇ ਮੌਕੇ ਦੇ ਹਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਂੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਦੋ ਗੌਵੰਸ਼ ਦਾ ਪੋਸਟਮਾਰਟਮ ਕੀਤਾ ਗਿਆ ਸੀ, ਇੱਕ ਦੇ ਪੇਟ ਵਿਚੋਂ ਲਿਫਾਫੇ ਨਿਕਲੇ ਜਦਕਿ ਦੂਜੇ ਦੇ ਪੇਟ ਵਿਚੋਂ ਸਿਰਫ ਤੂੜੀ ਹੀ ਨਿਕਲੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪਸ਼ੂਆਂ ਨੂੰ ਸਿਰਫ ਤੂੜੀ ਹੀ ਪਾਈ ਗਈ, ਤੂੜੀ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਵੀ ਪੇਟ ਵਿੱਚ ਗਲਦੀ ਨਹੀਂ, ਜਿਊਂਦੇ ਗੌਵੰਸ਼ ਦੇ ਖ਼ੂਨ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ ਖੂਨ ਦੀ ਕਮੀ ਤੇ ਕਈ ਤਰ੍ਹਾਂ ਦੇ ਜ਼ਰੂਰੀ ਤੱਤਾਂ ਦੀ ਘਾਟ ਪਾਈ ਗਈ। ਇਸ ਦੌਰਾਨ ਡਾਕਟਰਾਂ ਵਲੋਂ ਦਿੱਤੀ ਗਈ ਉਕਤ ਜਾਣਕਾਰੀ ਉਪਰੰਤ ਚੇਅਰਮੈਨ ਵਲੋਂ ਜ਼ਿਲ੍ਹਾ...
ਚਿੱਠੀ ਤੇ ਮੋਬਾਈਲ ਫੋਂਨ ਰਾਹੀ ਪਰਿਵਾਰ ਤੋਂ ਫਿਰੋਤੀ ਮੰਗਣ ਵਾਲਾ ਬਠਿੰਡਾ ਪੁਲਿਸ ਨੇ ਕੀਤਾ ਕਾਬੂ

ਚਿੱਠੀ ਤੇ ਮੋਬਾਈਲ ਫੋਂਨ ਰਾਹੀ ਪਰਿਵਾਰ ਤੋਂ ਫਿਰੋਤੀ ਮੰਗਣ ਵਾਲਾ ਬਠਿੰਡਾ ਪੁਲਿਸ ਨੇ ਕੀਤਾ ਕਾਬੂ

Punjab
ਬਠਿੰਡਾ, 7 ਜੂਨ : ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ. ਪੰਜਾਬ  ਦੇ ਦਿਸ਼ਾ-ਨਿਰਦੇਸ਼ਾਂ ਸ਼੍ਰੀ ਐੱਸ.ਪੀ.ਐੱਸ ਪਰਮਾਰ ਆਈ.ਪੀ.ਐੱਸ. ਏ.ਡੀ.ਜੀ.ਪੀ ਬਠਿੰਡਾ ਰੇਂਜ ਦੇ ਅਗਵਾਈ ਅਤੇ ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਦੀ ਨਿਗਰਾਨੀ ਵਿੱਚ ਬਠਿੰਡਾ ਪੁਲਿਸ ਵੱਲੋਂ ਫਿਰੋਤੀ ਸਬੰਧੀ ਕੇਸ ਦਾ ਹੱਲ ਕੀਤਾ ਗਿਆ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ 20 ਮਈ 2024 ਨੂੰ ਥਾਣਾ ਫੂਲ ਦੇ ਏਰੀਏ ਦੇ ਇੱਕ ਵਿਅਕਤੀ ਨੂੰ ਉਸਦੇ ਘਰ ਕਿਸੇ ਨਾਮਲੂਮ ਵਿਅਕਤੀ ਵੱਲੋਂ ਉਸਦੇ ਘਰ ਕੰਮ ਕਰਨ ਵਾਲੇ ਸੀਰੀ ਨੂੰ ਇੱਕ ਬੰਦ ਲਿਫਾਫਾ ਦਿੱਤਾ, ਜਿਸ ਵਿੱਚ ਇੱਕ ਚਿੱਠੀ ਸੀ, ਚਿੱਠੀ ਵਿੱਚ 6 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਸੀ, ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋ ਮਾਰਣ ਦੀ ਧਮਕੀ ਦਿੱਤੀ ਸੀ। ਜਿਸ ਦੌਰਾਨ ਨਾਮਲੂਮ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 28 ਮਿਤੀ 03 ਜੂਨ 2024 ਅ/ਧ 384,511,506 ਆਈ.ਪੀ.ਸੀ ਥਾਣਾ ਫੂਲ ਦਰਜ ਰਜਿਸਟਰ ਕੀਤਾ।ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਨੂੰ ਟਰੇਸ ਕਰਨ ਲਈ ਸ਼੍ਰੀ ਅਜੈ ਗਾਂਧੀ ਆ...