Shadow

Author: admin

ਫੂਡ ਸੇਫਟੀ ਐਕਟ ਦੀ ਉਲੰਘਣਾਂ ਕਰਨ ’ਤੇ ਦੋਸ਼ੀ ਨੂੰ 02 ਲੱਖ ਰੁਪਏ ਜ਼ੁਰਮਾਨਾ

ਫੂਡ ਸੇਫਟੀ ਐਕਟ ਦੀ ਉਲੰਘਣਾਂ ਕਰਨ ’ਤੇ ਦੋਸ਼ੀ ਨੂੰ 02 ਲੱਖ ਰੁਪਏ ਜ਼ੁਰਮਾਨਾ

Punjab
ਮਾਨਸਾ, 07 ਜੂਨ: ਐਜੂਕੇਟਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੀ ਧਾਰਾ 58 ਅਧੀਨ ਐਕਸਪਾਇਰੀ ਸਾਮਾਨ ਵੇਚਣ ਦੇ ਦੋਸ਼ ਹੇਠ ਮੈਸ. ਬਰਿਸਟਾ, ਗਰੈਂਡ ਮਾਲ, ਸਿਰਸਾ ਰੋਡ ਮਾਨਸਾ ਨੂੰ 02 ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਜਾਰੀ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਸੇਫਟੀ ਅਫ਼ਸਰ, ਮਾਨਸਾ ਵੱਲੋਂ ਮੈਸ. ਬਰਿਸਟਾ, ਗਰੈਂਡ ਮਾਲ, ਸਿਰਸਾ ਰੋਡ ਮਾਨਸਾ ਦੀ ਪੜਤਾਲ ਕੀਤੀ ਗਈ, ਜਿੱਥੇ ਮਨੁੱਖੀ ਵਰਤੋਂ ਦੇ ਵੇਚਣ ਲਈ 10 ਪੈਕਟ ਬਰਿਸਟਾ ਕੌਫੀ ਬੀਨਜ਼ ਦੇ ਰੱਖੇ ਹੋਏ ਸਨ। ਦੋਸ਼ੀ ਦੀ ਹਾਜ਼ਰੀ ਵਿਚ ਇਸ ਦਾ ਸੈਂਪਲ ਲਿਆ ਗਿਆ। ਸੈਂਪਲ ਨੂੰ ਸੀਲ ਕਰਨ ਉਪਰੰਤ ਫੂਡ ਐਨਾਲਿਸਟ, ਪੰਜਾਬ ਲੈਬ ਵਿਚ ਭੇਜਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਦੀ ਉਲੰਘਣਾਂ ਕਰਨ ਸਬੰਧੀ ਫੂਡ ਸੇਫਟੀ ਅਫ਼ਸਰ ਮਾਨਸਾ ਤੋਂ ਪ੍ਰਾਪਤ ਸ਼ਿਕਾਇਤ ਉਪਰੰਤ ਦੋਸ਼ੀ ਨੂੰ ਤਲਬ ਕਰਦਿਆਂ ਉਸ ਨੂੰ 02 ਲੱਖ ਰੁਪਏ ਦਾ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।...
ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024  ਤੋਂ 21 ਜੂਨ , 2024 ਤੱਕ

ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ , 2024 ਤੱਕ

Punjab
  ਅੰਮ੍ਰਿਤਸਰ 7 ਮਈ 2024:---ਰਾਜ ਵਿੱਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ, ਪੰਜਾਬ ਸਰਕਾਰ ਨੇ "ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ  2024 ਤੱਕ ਚਲਾਈ ਜਾ ਰਹੀ ਹੈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ  ਦਿੰਦਿਆ ਸ੍ਰੀ ਘਨਸ਼ਾਮ ਥੋਰੀ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਵਾਉਣਾ ਕਾਨੂੰਨੀ ਜੁਰਮ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਅਦਾਰੇ ਦਾ ਮਾਲਕ ਕੰਮ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਮਨਾਹੀ ਅਤੇ ਰੈਗੂਲੇਸ਼ਨ) ਐਕਟ 1986 ਤਹਿਤ ਰਾਜ ਸਰਕਾਰ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੁਲਿਸ, ਸਿਹਤ, ਕਿਰਤ, ਡਾਇਰੈਕਟਰ ਆਫ ਫੈਕਟਰੀਜ਼, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿੱਖਿਆ ਅਤੇ ਐਨ.ਜੀ.ਓਜ ਆਦਿ ਸ਼ਾਮਲ ਹਨ। ...
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

Punjab
ਚੰਡੀਗੜ੍ਹ, 7 ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆ...
11 ਜੂਨ ਨੂੰ ਸਰਕਾਰੀ ਹਸਪਤਾਲ ਵਿਖੇ ਮਨਾਇਆ ਜਾਵੇਗਾ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਮੁਹਿੰਮ ਕੈੰਪ

11 ਜੂਨ ਨੂੰ ਸਰਕਾਰੀ ਹਸਪਤਾਲ ਵਿਖੇ ਮਨਾਇਆ ਜਾਵੇਗਾ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਮੁਹਿੰਮ ਕੈੰਪ

Punjab
ਫਾਜਿਲਕਾ 7 ਜੂਨ ਸਿਵਲ ਸਰਜਨ ਡਾ ਚੰਦਰ ਸ਼ੇਖਰ ਕਕੜ ਨੇ ਕਿਹਾ ਕਿ ਸਟੇਟ ਲੇਵਲ ਤੋਂ  ਮਿਲੀ ਹਦਾਇਤਾ ਅਨੁਸਾਰ ਇਸ ਮਹੀਨੇ 9 ਅਤੇ 10 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਾਰਨ 11 ਜੂਨ ਨੂੰ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਅਭਿਆਨ ਸਾਰੇ ਸਿਹਤ ਕੇਂਦਰਾਂ ਵਿੱਖੇ ਮਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈੰਪ ਵਿਖੇ ਗਰਭਵਤੀ ਮਹਿਲਾ ਦੀ ਮੁਫ਼ਤ ਜਾਂਚ, ਟੈਸਟ, ਸਕੈਨ ਜਾਂਚ, ਦਵਾਇਆਂ ਮੁਫ਼ਤ ਮਿਲਦੀ ਹੈ। ਇਹ ਜਾਂਚ ਜਿਲਾ ਹਸਪਤਾਲ, ਸਬ ਡਿਵੀਜਨ ਹਸਪਤਾਲ, ਕਮਿਊਨਿਟੀ ਹੇਲਥ ਸੈਂਟਰ ਅਤੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਹੋਵੇਗਾ।...
ਆਮ ਆਦਮੀ ਕਲੀਨਿਕ ਵਿਖੇ 2 ਫਾਰਮਾਸਿਸਟ ਨੂੰ ਦਿੱਤੇ  ਨਿਯੁਕਤੀ ਪੱਤਰ

ਆਮ ਆਦਮੀ ਕਲੀਨਿਕ ਵਿਖੇ 2 ਫਾਰਮਾਸਿਸਟ ਨੂੰ ਦਿੱਤੇ ਨਿਯੁਕਤੀ ਪੱਤਰ

Punjab
ਫਾਜ਼ਿਲਕਾ 7 ਜੂਨ ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ  ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ ਵਿਖੇ ਸੁਵਿਧਾਵਾਂ ਕਰਦੇ ਹੋਏ  ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ  ਦੀ ਪਰਕ੍ਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ  ਸਿਹਤ ਸਹੂਲਤਾਂ ਨੂੰ ਹੋਰ ਬਿਹਤਰ  ਕਰਨ ਲਈ 2 ਫਾਰਮਾਸਿਸਟ ਨੂੰ ਆਮ ਆਦਮੀ ਕਲੀਨਿਕ ਟਾਹਲੀਵਾਲਾ ਬੋਦਲਾ ਅਤੇ ਅਬੋਹਰ ਲਈ ਭਰਤੀ ਕੀਤੀ ਗਈ ਹੈ ਜਿਨ੍ਹਾਂ ਦੇ ਬੀਤੇ ਦਿਨ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਸੀ ਅਤੇ ਭਰਤੀ ਪਰਕ੍ਰਿਆ ਇੰਟਰਵਿਊ ਰਾਹੀਂ ਪਰੀ ਕੀਤੀ ਗਈ ਹੈ। ਅੱਜ ਸਿਵਲ ਸਰਜਨ  ਡਾਕਟਰ ਚੰਦਰ ਸ਼ੇਖਰ ਕੱਕੜ ਵਲੋ ਅੱਜ 2 ਫਾਰਮਾਸਿਸਟ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।  ਨਵ ਨਿਯੁਕਤ ਫਾਰਮਾਸਿਸਟ ਦਾ   ਮੈਡੀਕਲ ਹੋਣ ਤੋਂ ਬਾਦ ਜੋਇਨਿੰਗ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਸਿਵਿਲ ਸਰਜਨ ਨੇ ਦੱਸਿਆ ਪੇਂਡੂ   ਅਤੇ ਸ਼ੈਹਰੀ ਖੇਤਰ ਵਿਖੇ ਕੁਲ 26  ਆਮ ਆਦਮੀ ਕਲੀਨਿਕ  ...
ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ : ਸਿਵਿਲ ਸਰਜਨ

ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ : ਸਿਵਿਲ ਸਰਜਨ

Punjab
ਫਾਜ਼ਿਲਕਾ 7 ਜੂਨ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ  ਮੀਜ਼ਲ ਅਤੇ ਰੁਬੇਲਾ  ਅਤੇ ਬੱਚਿਆਂ ਦੇ  ਟੀਕਾ ਕਰਨ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ  ਅਤੇ ਜ਼ਿਲੇ ਦੇ ਵੱਖ ਵੱਖ  ਏ ਐਨ ਐਮ ਨਾਲ  ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਅਤੇ ਕਾਰਜਕਾਰੀ ਜਿਲਾ ਅਫਸਰ ਡਾਕਟਰ ਏਰਿਕ ਹਾਜ਼ਰ ਸਨ. ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬੱਚਿਆਂ ਦੇ ਟਿੱਕਾ ਕਰਨ ਵਿਚ ਲੋਕਾਂ ਦਾ ਵਿਸ਼ਵਾਸ ਬਣਾ ਹੈ. ਜਿਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ। ਉਹਨਾਂ ਕਿਹਾ ਕਿ ਟਿੱਕਾ ਕਰਨ ਦੀ ਮੀਟਿੰਗ ਕਰਨ ਦਾ ਮੰਤਵ ਇਹ ਹੈ ਕਿ ਘੱਟ ਡਾਟਾ ਵਾਲੇ ਸੈਂਟਰ ਵਿਚ ਮੁਸ਼...
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸ਼ਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ – ਡੀ.ਸੀ.

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸ਼ਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ – ਡੀ.ਸੀ.

Punjab
ਫ਼ਿਰੋਜ਼ਪੁਰ, 07 ਜੂਨ 2024: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ. ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟ...
ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਪੰਦਰਵਾੜੇ ਤਹਿਤ ਮੀਟਿੰਗ ਦਾ ਆਯੋਜਨ

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਪੰਦਰਵਾੜੇ ਤਹਿਤ ਮੀਟਿੰਗ ਦਾ ਆਯੋਜਨ

Punjab
ਮਾਨਸਾ, 07 ਜੂਨ: ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.(ਆਰਥੋ) ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਆਬਾਦੀ ਪੰਦਰਵਾੜੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ ਵੱਖ-ਵੱਖ ਭਾਗਾਂ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਜੂਨ ਤੱਕ ਵਧ ਰਹੀ ਆਬਾਦੀ ’ਤੇ ਕੰਟਰੋਲ ਪਾਉਣ ਲਈ ਸਰਵੇਖਣ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਇਸ ਉਪਰੰਤ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਜਾਣਗੀਆਂ । ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਵਿੰਦਰ ਸਿੰਗਲਾ ਅਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਇ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

Punjab
ਚੰਡੀਗੜ੍ਹ, 6 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। ...
ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬੂਟਿਆਂ ਦਾ ਲੰਗਰ ਲਗਾ ਕੇ ਕੀਤਾ ਵੱਖਰਾ ਉਪਰਾਲਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬੂਟਿਆਂ ਦਾ ਲੰਗਰ ਲਗਾ ਕੇ ਕੀਤਾ ਵੱਖਰਾ ਉਪਰਾਲਾ

Punjab
ਫ਼ਰੀਦਕੋਟ 6 ਜੂਨ () ਵਿਸ਼ਵ ਵਾਤਾਵਰਣ ਦਿਵਸ-2024 ਦੇ ਸਨਮੁੱਖ ਦਿੱਤੇ ਸੁਨੇਹੇ ਅਨੁਸਾਰ ਧਰਤੀ ਮਾਂ ਨੂੰ ਬਚਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਫ਼ਰੀਦਕੋਟ ਵੱਲੋਂ ਬੂਟਿਆਂ ਦਾ ਲੰਗਰ ਲਗਾ ਕੇ ਇਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ । ਇਸ ਦੌਰਾਨ ਕੇਵਲ ਬੂਟਿਆਂ ਨੂੰ ਵੰਡਣ ਤੱਕ ਹੀ ਸੀਮਿਤ ਨਹੀਂ ਰੱਖਿਆ ਗਿਆ ਬਲਕਿ ਬੂਟੇ ਲੈਣ ਵਾਲਿਆਂ ਦੀ ਰਜਿਸ਼ਟ੍ਰੇਸ਼ਨ ਸਮੇਤ ਉਹਨਾਂ ਦਾ ਨਾਮ-ਪਤਾ ਅਤੇ ਮੋਬਾਇਲ ਨੰਬਰ ਦਰਜ ਕੀਤੇ ਗਏ ।  ਰਜਿਸਟ੍ਰੇਸ਼ਨ ਕਰਨ ਉਪਰੰਤ ਇਕ ਪ੍ਰਣ ਦਿਵਾਇਆ ਗਿਆ ਕਿ ਉਹ ਆਪਣੇ ਪੌਦੇ ਨੂੰ ਬੱਚਿਆਂ ਵਾਂਗ ਪਾਲਣਗੇ ਅਤੇ ਸਾਂਭ-ਸੰਭਾਲ ਕਰਨਗੇ । ਇੰਜ: ਦਲਜੀਤ ਸਿੰਘ, ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਸਾਡਾ ਟੀਚਾ ਹੈ ਕਿ ਵੰਡੇ ਜਾਣ ਵਾਲੇ ਬੂਟਿਆਂ ਵਿੱਚੋਂ 50 ਪ੍ਰਤੀਸ਼ਤ ਬੂਟਿਆਂ ਨੂੰ ਰੁੱਖਾਂ ਦੇ ਰੂਪ ਵਿੱਚ ਦੇਖਣਾ । ਇਸ ਮੌਕੇ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰਜ਼ ਅਤੇ ਸਟਾਫ ਹਾਜਰ ਸਨ ।...