Shadow

Author: admin

ਕੇ.ਵਾਈ.ਕੇ ਅਤੇ ਪੀ.ਏ.ਯੂ-ਐੱਫ.ਏ.ਐੱਸ.ਸੀ ਨੇ ਕਿਸਾਨਾਂ ਨੂੰ ਡੀ.ਐਸ.ਆਰ ਅਪਣਾਉਣ ਲਈ ਕੀਤਾ ਉਤਸ਼ਾਹਿਤ

ਕੇ.ਵਾਈ.ਕੇ ਅਤੇ ਪੀ.ਏ.ਯੂ-ਐੱਫ.ਏ.ਐੱਸ.ਸੀ ਨੇ ਕਿਸਾਨਾਂ ਨੂੰ ਡੀ.ਐਸ.ਆਰ ਅਪਣਾਉਣ ਲਈ ਕੀਤਾ ਉਤਸ਼ਾਹਿਤ

Punjab
ਫਰੀਦਕੋਟ 6 ਜੂਨ () ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ (ਪੀ.ਏ.ਯੂ.-ਕੇ.ਵੀ.ਕੇ.) ਨੇ ਡਾਇਰੈਕਟੋਰੇਟ ਆਫ ਪਸਾਰ ਸਿੱਖਿਆ, ਪੀ.ਏ.ਯੂ, ਲੁਧਿਆਣਾ ਦੀ ਸਰਪ੍ਰਸਤੀ ਹੇਠ ਅਤੇ ਡਾ: ਅਮਨਦੀਪ ਸਿੰਘ ਬਰਾੜ, ਐਸੋਸੀਏਟ ਡਾਇਰੈਕਟਰ (ਟੀ.ਆਰ.ਜੀ.) ਦੀ ਅਗਵਾਈ ਹੇਠ ਪਿੰਡ ਪੱਖੀ ਕਲਾਂ ਵਿਖੇ ਸਿੱਧੇ ਬੀਜ ਵਾਲੇ ਚੌਲਾਂ (ਡੀ.ਐਸ.ਆਰ.) ਬਾਰੇ ਜਾਗਰੂਕਤਾ ਕੈਂਪ ਲਗਾਇਆ ਜਿਸ ਵਿੱਚ ਲਗਭਗ 27 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।   ਡਾ: ਰਾਕੇਸ਼ ਕੁਮਾਰ, ਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ) ਨੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਲੱਕੀ ਸੀਡ ਡਰਿੱਲ ਅਤੇ ਹੋਰ ਮਸ਼ੀਨਾਂ ਨਾਲ ਬਿਜਾਈ ਸਬੰਧੀ ਤਕਨੀਕੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਇਸ ਤਕਨੀਕ ਨਾਲ ਪਾਣੀ ਦੀ ਬੱਚਤ ਕਰਨ ਦੀ ਅਪੀਲ ਕੀਤੀ। ਡਾ: ਪਵਿਤਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ  ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਇਕੱਠਾ ਕਰਨ, ਮਿੱਟੀ ਵਿੱਚ ਜੈਵਿਕ ਖਾ...
ਰਾਮਪੁਰਾ ਵਿਖੇ ਆਤਮਾ ਸਕੀਮ ਤਹਿਤ ਫਾਰਮ ਫੀਲਡ ਸਕੂਲ ਦੀ ਪਹਿਲੀ ਕਲਾਸ ਆਯੋਜਿਤ

ਰਾਮਪੁਰਾ ਵਿਖੇ ਆਤਮਾ ਸਕੀਮ ਤਹਿਤ ਫਾਰਮ ਫੀਲਡ ਸਕੂਲ ਦੀ ਪਹਿਲੀ ਕਲਾਸ ਆਯੋਜਿਤ

Punjab
ਬਠਿੰਡਾ, 6 ਜੂਨ- ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਸ੍ਰੀ ਗੁਰਵਿੰਦਰ ਸਿੰਘ ਦੀ ਦੇਖ-ਰੇਖ ਵਿੱਚ ਪਿੰਡ ਰਾਮਪੁਰਾ ਵਿਖੇ ਆਤਮਾ ਸਕੀਮ ਤਹਿਤ ਫਾਰਮ ਫੀਲਡ ਸਕੂਲ ਦੀ ਪਹਿਲੀ ਕਲਾਸ ਕਿਸਾਨ ਗੁਰਪਿਆਰ ਸਿੰਘ ਅਤੇ ਜਸਵੰਤ ਸਿੰਘ ਦੇ ਨਰਮੇ ਵਾਲੇ ਖੇਤ ਵਿੱਚ ਲਗਾਈ ਗਈ। ਇਸ ਕਲਾਸ ਵਿੱਚ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਕਰਨਜੀਤ ਸਿੰਘ ਗਿੱਲ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਬਠਿੰਡਾ ਤੇਜਦੀਪ ਕੌਰ ਉਚੇਚੇ ਤੌਰ ਤੇ ਪਹੁੰਚੇ।           ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਨਾਉਣ ਦੀ ਅਹਿਮੀਅਤ ਬਾਰੇ ਦੱਸਿਆ ਤਾਂ ਜੋ ਵਾਤਾਵਰਨ ਸ਼ੁੱਧ ਰਹਿ ਸਕੇ ਅਤੇ ਧਰਤੀ ਹੇਠਲਾ ਬਹੁਮੁੱਲਾ ਪਾਣੀ ਬਚ ਸਕੇ। ਤੇਜਦੀਪ ਕੌਰ ਪੀ ਡੀ ਆਤਮਾ ਨੇ ਸਕੀਮ ਤਹਿਤ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਦੱਸਿਆ।  ਸ੍ਰੀ ਕੰਵਲਜੀਤ ਸਿੰਘ ਬੀਟੀਐਮ ਨੇ ਬਿਜਾਏ ਗਏ ਨਰਮੇ ਦੇ ਪ੍ਰਦਰਸ਼ਨੀ ਪਲਾਟ ਬਾਰੇ , ਸ੍ਰੀ ਸੁਰੇਸ਼ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਝੋਨੇ ਦੀ ਸਿੱਧੀ ਬਜਾਈ ਸਬੰਧੀ , ਸ੍ਰੀ ਰਮ...
ਪੂਰੇ ਉਤਸ਼ਾਹ ਨਾਲ ਮਨਾਇਆ ਵਾਤਾਵਰਣ ਦਿਵਸ

ਪੂਰੇ ਉਤਸ਼ਾਹ ਨਾਲ ਮਨਾਇਆ ਵਾਤਾਵਰਣ ਦਿਵਸ

Punjab
ਬਠਿੰਡਾ, 6 ਜੂਨ : ਸਥਾਨਕ ਅੰਬੂਜਾ ਸੀਮੈਂਟ ਯੂਨਿਟ ਵੱਲੋਂ ਪੂਰੇ ਉਤਸ਼ਾਹ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਦੌਰਾਨ ਰਿਜਨਲ ਅਫ਼ਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਠਿੰਡਾ ਸ਼੍ਰੀ ਰਮਨਦੀਪ ਸਿੱਧੂ ਵੱਲੋਂ ਮੁੱਖ ਮਹਿਮਾਨ ਸਨ ਅਤੇ ਐਸਐਚਓ ਬਠਿੰਡਾ ਦਪਿੰਦਰ ਕੌਰ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।         ਵਾਤਾਵਰਣ ਦਿਵਸ ਮੌਕੇ ਮੁੱਖ ਮਹਿਮਾਨ ਰਿਜਨਲ ਅਫ਼ਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਰਮਨਦੀਪ ਸਿੱਧੂ ਵੱਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਸ਼ੁੱਧ ਰਹਿ ਸਕੇ।             ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆਂ  ਜਿੰਨ੍ਹਾਂ ਚ ਪੋਸਟਰ, ਨਾਰਾ ਅਤੇ ਕਵਿਤਾ ਮੁਕਾਬਲੇ ਆਦਿ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਇਸ ਦੌਰਾਨ ਰੁੱਖ ਵੀ ਲਗਾਏ ਗਏ। ਇਸ ਮੌਕੇ ਪਲਾਂਟ ਪ੍ਰਬੰਧਨ ਸਟਾਫ, ਮਜ਼ਦੂਰ, ਬਠਿੰਡਾ ਕਾਲੋਨੀ ਦੀਆਂ ਔਰਤਾਂ ਅਤੇ ਬੱਚਿਆਂ ਨੇ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।।...
ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ : ਧੀਮਾਨ

ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ : ਧੀਮਾਨ

Punjab
ਫਿਰੋਜ਼ਪੁਰ, 06 ਜੂਨ 2023: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮਾਨਸੂਨ ਸੀਜ਼ਨ-2024 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਡਿਪਟੀ ਕਮਿ...
ਗੱਟੀ ਰਾਜੋ ਕੇ ਸਕੂਲ ‘ਚ ਐਨ.ਸੀ.ਸੀ. ਬਟਾਲੀਅਨ ਵੱਲੋਂ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਗੱਟੀ ਰਾਜੋ ਕੇ ਸਕੂਲ ‘ਚ ਐਨ.ਸੀ.ਸੀ. ਬਟਾਲੀਅਨ ਵੱਲੋਂ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Punjab
ਫਿਰੋਜ਼ਪੁਰ, 06 ਜੂਨ 2024 ( )             ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ 13 ਪੰਜਾਬ ਐਨ. ਸੀ.ਸੀ. ਬਟਾਲੀਅਨ ਵੱਲੋਂ ਸਕੂਲ ਦੇ ਐਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ ਕਮਾਂਡਿੰਗ ਅਫ਼ਸਰ ਕਰਨਲ ਜੇ.ਐਸ. ਸ਼ਰਮਾ ਅਤੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਨ ਦਿਵਸ 2024 ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਸਤਲੁਜ ਦਰਿਆ ਦੇ ਕੰਢੇ ਨੂੰ ਹਰਿਆ-ਭਰਿਆ ਬਣਾਉਣ ਦੇ ਲਈ ਯਤਨ ਕਰਨ ਦਾ ਉਪਰਾਲਾ ਕੀਤਾ ਗਿਆ।             ਸਕੂਲ ਦੇ ਐਨ.ਸੀ.ਸੀ. ਇੰਚਾਰਜ ਪ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਸੀ.ਸੀ. ਦੇ 50 ਤੋਂ ਵੱਧ ਕੈਡਿਟਾਂ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਤਲੁਜ ਦਰਿਆ ਦੇ ਕੰਢੇ ’ਤੇ ਬੂਟੇ ਲਗਾ ਕੇ ਉਹਨਾਂ ਦੀ ਸੰਭਾਲ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਆਯੋਜਿਤ ਜਾਗਰੂਕਤਾ ਸੈਮੀਨਾਰ ਵਿੱਚ ਵਾਤਾਵਰਨ ਸੰਭਾਲ ਦੀ ਜਰੂਰਤ ਅਤੇ ਪ੍ਰਦੂਸ਼ਣ ਕਾਰਨ ਹੋਰ ਹੈ ਨੁਕਸਾਨ ਪ੍ਰਤੀ ਚੇਤਨ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਡੇ ਦਰਿਆ ਸ...
ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਹੁਣ ਹਿੰਦੀ ਅਤੇ ਖੇਤਰੀ ਭਾਸ਼ਾਵਾਂ ’ਚ ਵੀ ਉਪਲਬਧ

ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਹੁਣ ਹਿੰਦੀ ਅਤੇ ਖੇਤਰੀ ਭਾਸ਼ਾਵਾਂ ’ਚ ਵੀ ਉਪਲਬਧ

Punjab
ਫਾਜ਼ਿਲਕਾ, 6 ਜੂਨ, 2024: ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਦੀ ਕਾਪੀ ਹੁਣ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਜਾਂ ਹੋਰਨਾਂ ਖੇਤਰੀ ਭਾਸ਼ਾਵਾਂ ਵਿੱਚ ਵੀ ਉਪਲਬਧ ਹੋ ਸਕਦੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਦੇ ਲਈ ਈ-ਐਸ ਸੀ ਆਰ (eSCR) ਅਤੇ ਪੰਜਾਬ ਅਤੇ ਹਰਿਆਣਾਹਾ ਈ ਕੋਰਟ ਦੀ ਵੈਬਸਾਈਟ ਜਿਸ ਦਾ ਲਿੰਕ ;https://highcourtchd.gov.in/  ਹੈ, ’ਤੇ ਜਾ ਕੇ ਟਰਾਂਸਲੇਟਡ ਹਾਈਕੋਰਟ ਜੱਜਮੈਂਟ ’ਤੇ ਕਲਿੱਕ ਕਰਨ ’ਤੇ ਮਹੱਤਵਪੂਰਨ ਜਜਮੈਂਟ ਵੱਖ-ਵੱਖ ਸਥਾਨਕ ਭਾਸ਼ਾਵਾਂ ਵਿੱਚ ਵੀ ਮਿਲ ਸਕਦੀਆਂ ਹਨ। ਇਸੇ ਵੇਬਸਾਇਟ ਤੇ ਸੁਪਰੀਮ ਕੋਰਟ ਦੀਆਂ ਵੀ ਮਹੱਤਵਪੂਰਨ ਜੱਜਮੈਂਟ ਹਿੰਦੀ ਸਮੇਤ ਸਥਾਨਕ ਭਾਸ਼ਾਵਾਂ ਵਿੱਚ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਆਮ ਲੋਕਾਂ, ਵਕੀਲਾਂ ਜਾਂ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਅੱਗੇ ਵੱਖ-ਵੱਖ ਵਿਭਾਗ ਜਿਨ੍ਹਾਂ ਨਾਲ ਇਹ ਜੱਜਮੈਂਟਸ (ਫ਼ੈਸਲੇ) ਸਬੰਧਤ ਹੋਣ, ਇਨ੍ਹਾਂ ਫ਼ੈਸ...
ਸਿਹਤ ਵਿਭਾਗ ਨੇ ਸਬ ਸੈਂਟਰ ਰਾਣਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ

ਸਿਹਤ ਵਿਭਾਗ ਨੇ ਸਬ ਸੈਂਟਰ ਰਾਣਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ

Punjab
ਫਾਜ਼ਿਲਕਾ, 6 ਜੂਨ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਰਾਣਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮਾਦਾ ਐਨੋਫਲੀਜ ਮੱਛਰ  ਰਾਤ ਸਮੇਂ  ਕੱਟਦਾ ਹੈ। ਮਲੇਰੀਆ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਕਾਂਬਾ ਲੱਗਣਾ, ਬੁਖਾਰ ਤੇ ਸਰੀਰ ਨੂੰ ਪਸੀਨਾ ਆਉਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ।ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਖੜੇ ਪਾਣੀ ਵਿ...
ਫਾਜ਼ਿਲਕਾ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਹੋਈ ਨਰਮੇ ਦੀ ਬਿਜਾਈ

ਫਾਜ਼ਿਲਕਾ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਹੋਈ ਨਰਮੇ ਦੀ ਬਿਜਾਈ

Punjab
ਫਾਜ਼ਿਲਕਾ, 6 ਜੂਨ ਫਾਜ਼ਿਲਕਾ ਜ਼ਿਲ੍ਹੇ ਵਿਚ ਨਰਮੇ ਦੀ ਬਿਜਾਈ ਮੁਕੰਮਲ ਹੋ ਗਈ ਹੈ ਅਤੇ ਇਸ ਵਾਰ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਨਰਮੇ ਦੀ ਬਿਜਾਈ ਹੋਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਰਮੇ ਦੀ ਕਾਸਤ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਰਮੇ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਕਿਸੇ ਵੀ ਸੰਭਾਵੀ ਹਮਲੇ ਦਾ ਪਤਾ ਲਗਾਉਣ ਲਈ ਅਗੇਤੇ ਪੱਧਰ ਤੇ ਸਰਵੇਖਣ ਕੀਤੇ ਜਾਣ ਅਤੇ ਜਰੂਰਤ ਅਨੁਸਾਰ ਕਿਸਾਨਾਂ ਦਾ ਮਾਰਗਦਰਸ਼ਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਸਮੇਤ ਸਾਊਣੀ ਦੀਆਂ ਹੋਰ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਣਕਾਰੀ ਦੇਣ ਲਈ ਜ਼ਿਲ੍ਹਾਂ ਪੱਧਰੀ ਕਿਸਾਨ ਸਿਖਲਾਈ ਕੈਂਪ 7 ਜੂਨ 2024 ਨੂੰ ਫਾਜ਼ਿਲਕਾ ਦੇ ਸ਼ਾਹ ਪੈਲੇਸ ਵਿਖੇ ਲ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

Punjab
ਮਾਨਸਾ, 05 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ...