Shadow

Author: admin

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

Punjab
ਮਾਨਸਾ, 05 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ।...
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ ‘ਗਰੀਨ ਵਾਰੀਅਰਜ’ ਬਣਨ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ ‘ਗਰੀਨ ਵਾਰੀਅਰਜ’ ਬਣਨ ਦੀ ਅਪੀਲ

Punjab
ਲੁਧਿਆਣਾ, 5 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ 'ਗਰੀਨ ਵਾਰੀਅਰਜ਼' ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਮੌਸਮ ਦੇ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨਾਲ ਮਿਲ ਕੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਤਲੁਜ ਕਲੱਬ ਵਿੱਚ ਬੂਟੇ ਲਗਾਏ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਤਨਦੇਹੀ ਨਾਲ ਉਪਰਾਲੇ ਕਰਨਾ ਸਾਰਿਆਂ ਦਾ ਫਰਜ਼ ਬਣਦਾ ਹੈ ਅਤੇ ਕਿਹਾ ਕਿ ਨੌਜਵਾਨ ਇਸ ਸਮੁੱਚੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਕੇ ਅਜਿਹੇ ਅਭਿਆਨ ਨੂੰ ਇੱਕ ਜਨ ਅੰਦੋਲਨ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਵਾਤਾਵਰਨ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨੂੰ ਹਰੇਕ ਵਿਅਕਤੀ ਦੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ...
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

Punjab
ਲੁਧਿਆਣਾ, 5 ਜੂਨ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਕ ਵਰਚੁਅਲ ਸਮੀਖਿਆ ਮੀਟਿੰਗ ਵਿੱਚ, ਮੇਜਰ ਸਰੀਨ ਨੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਬੰਧਨ ਬਾਰੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਸਟਾਫ਼ ਦੇ ਡਿਊਟੀ ਰੋਸਟਰ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਅਤੇ ਬੁੱਢਾ ਦਰਿਆ ਦੇ ਬੰਨ੍ਹਾਂ ਸਮੇਤ ਕਿਸੇ ਵੀ ਹੜ੍ਹ ਦੀ ਸੰਭਾਵਨਾ ਵਿੱਚ ਨੁਕਸਾਨ ਨੂੰ ਘੱਟ ਕਰਨ ਲਈ ਹੜ੍ਹ ਸੰਭਾਵੀ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਭਾਗ ਵੱਲੋਂ ਕੰਟੀਜੈਂਟ ਪਲਾਨ ਤਿਆਰ ਕੀਤਾ ਜਾਣਾ ਚਾਹ...
ਕੋਟਫੱਤਾ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ‘ਤੇ ਜਾਗਰੁਕਤਾ ਕੈਂਪ ਆਯੋਜਿਤ

ਕੋਟਫੱਤਾ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ‘ਤੇ ਜਾਗਰੁਕਤਾ ਕੈਂਪ ਆਯੋਜਿਤ

Punjab
ਬਠਿੰਡਾ, 5 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿ ਨੁਮਾਈ ਹੇਠ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਕੋਟਫੱਤਾ ਵਿਖੇ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ' ਵਿਸ਼ੇ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਡਾ. ਵਿਨੈ ਸਿੰਘ ਨੇ ਕਿਸਾਨਾਂ ਨੂੰ ਖੇਤ ਵਿੱਚ ਕੀੜਿਆਂ ਅਤੇ ਕੁਦਰਤੀ ਦੁਸ਼ਮਣਾਂ ਦੀ ਪਛਾਣ ਕਰਨ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਦੁਆਰਾ ਫੋਟੋਆਂ ਅਤੇ ਫਲੈਸ਼ ਕਾਰਡਾਂ ਦੀ ਵਰਤੋਂ ਨਾਲ ਕੀੜੇ-ਮਕੌੜਿਆਂ ਦੇ ਹਮਲੇ ਅਤੇ ਬਿਮਾਰੀਆਂ ਦੇ ਲੱਛਣਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦਾ ਸਮੇਂ ਸਿਰ ਪਤਾ ਲਗਾਉਣ ਅਤੇ ਨਿਗਰਾਨੀ ਕਰਨ ਦ...
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਪੌਦੇ ਲਗਾਏ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਪੌਦੇ ਲਗਾਏ

Punjab
ਮਾਨਸਾ, 05 ਜੂਨ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਨੰਬਰ-01, ਜਵਾਹਰਕੇ ਦੇ ਸ਼ੋਸਲ ਸਟਾਫ ਵੱਲੋਂ ‘ਵਿਸ਼ਵ ਵਾਤਾਵਰਣ ਦਿਵਸ’ ਮੌਕੇ ਵੱਖ ਵੱਖ ਥਾਵਾਂ ’ਤੇ ਪੌਦੇ ਲਗਾ ਕੇ ਸ਼ੁੱਧ ਤੇ ਸਵਸਥ ਵਾਤਾਵਰਨ ਦਾ ਸੁਨੇਹਾ ਦਿੱਤਾ ਗਿਆ। ਐਕਸੀਅਨ ਕੇਵਲ ਗਰਗ ਨੇ ਕਿਹਾ ਕਿ ਪੌਦੇ ਲਗਾਉਣ ਨਾਲ ਜਿੱਥੇ ਵਾਤਾਵਰਣ ਸ਼ੁੱਧ ਰਹਿੰਦਾ ਹੈ ਉੱਥੇ ਹੀ ਗਲੋਬਲ ਵਾਰਮਿੰਗ ਨੂੰ ਵੀ ਠੱਲ੍ਹ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪੌਦੇ ਲਗਾ ਕੇ ਇੰਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਗਰਮੀਆਂ ਦੇ ਮੌਸਮ ਦੌਰਾ ਵਧ ਰਹੇ ਤਾਪਮਾਨ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਆਪਣੇ ਭਵਿੱਖ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਣ ਸਿਰਜਣ ਦਾ ਸੁਨੇਹਾ ਦੇਣਾ ਚਾਹੀਦਾ ਹੈ ਤਾਂ ਜੋ ਹਰ ਕੋਈ ਵਾਤਾਵਰਨ ਪ੍ਰਤੀ ਆਪਣੀ ਜਿੰਮੇਵਾਰੀ ਸਮਝਦਿਆਂ ਇਸ ਦੀ ਸੰਭਾਲ ਲਈ ਆਪਣਾ ਯੋਗਦਾਨ ਪਾ ਸਕੇ।...
ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

Punjab
- ਲੁਧਿਆਣਾ, 5 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਗਈ ਡਿਊਟੀ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵਿਆਪਕ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਮੁੱਚੀ ਟੀਮ ਦਾ ਯੋਗਦਾਨ ਵਿਸ਼ੇਸ਼ ਤੌਰ 'ਤੇ ਨੋਟ ਕੀਤਾ ਗਿਆ ਹੈ, ਜਿਸ ਲਈ ਪ੍ਰਸ਼ਾਸਨ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਉਨ੍ਹਾਂ ਦੀ ਪੇਸ਼ੇਵਰ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।...
ਪ੍ਰਸ਼ਾਸਨ ਵੱਲੋਂ ‘ਵੇਕ ਅੱਪ ਲੁਧਿਆਣਾ – ਐਨ ਏਜੰਡਾ ਫਾਰ ਐਨਵਾਇਰਨਮੈਂਟ’ ਦਾ ਆਗਾਜ਼

ਪ੍ਰਸ਼ਾਸਨ ਵੱਲੋਂ ‘ਵੇਕ ਅੱਪ ਲੁਧਿਆਣਾ – ਐਨ ਏਜੰਡਾ ਫਾਰ ਐਨਵਾਇਰਨਮੈਂਟ’ ਦਾ ਆਗਾਜ਼

Punjab
ਲੁਧਿਆਣਾ, 5 ਜੂਨ (000) - ਲੁਧਿਆਣਾ ਵਿੱਚ ਵਾਤਾਵਰਣ ਦੀ ਸਥਿਰਤਾ ਵੱਲ ਵੱਧਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ 'ਵੇਕ ਅੱਪ ਲੁਧਿਆਣਾ- ਐਨ ਏਜੰਡਾ ਫਾਰ ਐਨਵਾਇਰਮੈਂਟ' ਦੀ ਸ਼ੁਰੂਆਤ ਕੀਤੀ। ਪ੍ਰਾਜੈਕਟ ਦੀ ਮੁੱਢਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੁਧਿਆਣਾ ਵਿੱਚ ਹਰਿਆਲੀ ਵਧਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਲਈ ਵਿਸਤ੍ਰਿਤ ਯੋਜਨਾ ਉਲੀਕਣ। ਪ੍ਰਸ਼ਾਸਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਜ਼ਿਲੇ ਵਿੱਚ ਵੱਖ-ਵੱਖ ਥਾਵਾਂ ਦੀ ਪਛਾਣ ਕਰਨ ਅਤੇ ਟਿਕਾਊ ਹੱਲ ਲੱਭਣ ਲਈ ਕੰਮ ਕਰੇਗਾ ਜਿੱਥੇ ਦਰੱਖਤ ਕਾਫੀ ਘੱਟ ਹਨ। ਉਨ੍ਹਾਂ ਖੇਤਰਾਂ ਨੂੰ ਪੌਦੇ ਲਗਾਉਣ ਲਈ ਤਿਆਰ ਕਰਨ ਲਈ ਕਦਮ ਚੁੱਕੇ ਜਾਣਗੇ ਅਤੇ ਮੌਨਸੂਨ ਸੀਜ਼ਨ ਦੇ ਨਾਲ ਤਾਲਮੇਲ ਕਰਕੇ, ਨਾਗਰਿਕਾਂ ਦੀ ਭਾਗੀਦਾਰੀ ਨਾਲ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਸਾਹਨੀ ਨੇ ਇਹ ਵੀ ਆਦੇਸ਼ ਦਿੱਤੇ ਕਿ ਸਾਰੇ ਨਾਗਰਿਕਾਂ ਨੂੰ ਮੁਫ਼ਤ ਬੂਟੇ ਮੁਹੱਈਆ ਕਰਵਾਏ ਜਾਣ ਤਾਂ ਜੋ ਹਰ ਕੋਈ ਇੱਕ ਬੂਟਾ ਲਗਾ ਸਕੇ। ਨੈਸ਼ਨਲ ਹਾਈਵੇਅ ਅ...
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਨਾਇਆ ਗਿਆ ਵਾਤਾਵਰਣ ਦਿਵਸ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਨਾਇਆ ਗਿਆ ਵਾਤਾਵਰਣ ਦਿਵਸ

Punjab
ਸ੍ਰੀ ਮੁਕਤਸਰ ਸਾਹਿਬ, 05 ਜੂਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਮਿਸ. ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਮਿਸ. ਅਮੀਤਾ ਸਿੰਘ, ਵਧੀਕ ਜਿਲਾ ਅਤੇ ਸੈਸ਼ਨਜ਼ ਜੱਜ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਨੇ ਦੱਸਿਆ ਕਿ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਬਚਣ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ। ਮਿਸ. ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਹੱਥਾਂ ਨਾਲ ਕੋਰਟ ਕੰਪਲੈਕਸ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮੁੱਖ ਮਕਸਦ ਆਪਣੇ ਵ...
ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਲੁਧਿਆਣਾ ਲਈ ਮਾਈਕਰੋ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ

ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਲੁਧਿਆਣਾ ਲਈ ਮਾਈਕਰੋ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ

Punjab
ਲੁਧਿਆਣਾ, 5 ਜੂਨ (000) - ਹਰਿਆਵਲ ਨੂੰ ਵਧਾਉਣ, ਹਵਾ, ਪਾਣੀ ਦੀ ਸੁਰੱਖਿਆ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਜ਼ਿਲ੍ਹੇ ਦੇ ਮਲਕਪੁਰ ਪਿੰਡ ਵਿੱਚ ਮਾਈਕਰੋ ਫਾਰੈਸਟ ਪ੍ਰੋਜੈਕਟ ਅਤੇ ਨਰਸਰੀ ਦਾ ਉਦਘਾਟਨ ਕੀਤਾ ਜਿਸ ਵਿੱਚ 5000 ਬੂਟੇ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣਾ ਹੈ ਅਤੇ ਸੂਬੇ ਦੀਆਂ ਵੱਖ-ਵੱਖ ਨਸਲਾਂ ਦੇ 5000 ਰੁੱਖ ਇੱਕ ਏਕੜ ਜ਼ਮੀਨ 'ਤੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੌਦਿਆਂ ਦੇ ਸੰਘਣੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਇਸ ਲਈ ਕਾਰਬਨ-ਡਾਈਆਕਸਾਈਡ ਨੂੰ ਬਿਹਤਰ ਢੰਗ ਨਾਲ ਸੋਖਣ ਲਈ ਵਿਸ਼ੇਸ਼ ਤਕਨੀਕ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਿੰਨੀ ਜੰਗਲ ਅਸਲ ਵਿੱਚ ਗ੍ਰੀਨ ਹਾਊਸ ਗੈਸਾਂ ਨੂੰ ਘਟਾਉਣ ਅਤੇ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ। ਇਸ ਦੌਰਾਨ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਵੀ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਲਈ ਪ੍ਰੇਰਿਤ ਕ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ

Punjab
ਮਾਨਸਾ, 05 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ. ਗਰੇਵਾਲ ਦੀ ਰਹਿਨੁਮਾਈ ਹੇਠ ਏ.ਡੀ.ਆਰ. ਸੈਂਟਰ, ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਸ੍ਰੀ ਗੁਰਮੋਹਨ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ. ਕਮਲ ਵਰਿੰਦਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਵੀ ਇੰਦਰ ਸਿੰਘ, ਮਾਣਯੋਗ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਮਿਸ. ਗੁਜੀਤ ਕੌਰ ਢਿੱਲੋਂ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਸ੍ਰੀ ਪੁਸ਼ਪਿੰਦਰ ਸਿੰਘ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ, ਸ੍ਰੀ ਰਵਨੀਤ ਸਿੰਘ, ਜੂਡੀਸ਼ੀਅਲ ਮੈਜਿਸਟਰੇਟ, ਫਰਸਟ ਕਲਾਸ, ਸ੍ਰੀ ਰਾਜਪਾਲ ਸਿੰਘ ਤੇਜੀ, ਚੇਅਰ...